ābhāgāआभागा
ਦੇਖੋ, ਅਭਾਗਾ. "ਜਨਮਤ ਕੀ ਨ ਮੂਓ ਆਭਾਗਾ." (ਮਾਰੂ ਸੋਲਹੇ ਮਃ ੩)
देखो, अभागा. "जनमत की न मूओ आभागा." (मारू सोलहे मः ३)
ਸੰ. अभागिन. ਵਿ- ਬਦਨਸੀਬ. ਖੋਟੇ ਭਾਗਾਂ ਵਾਲਾ. ਮੰਦਭਾਗੀ. "ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ, ਸੋਈ ਗਨਹੁ ਅਭਾਗਾ." (ਧਨਾ ਮਃ ੫) "ਨਾਮ ਵਿਸਾਰਿਆ ਸੇ ਮਨਮੁਖ ਮੂੜ ਅਭਾਗੀ." (ਆਸਾ ਛੰਤ ਮਃ ੪)...
ਕ੍ਰਿ. ਵਿ- ਜਨਮਦੇ ਹੀ. ਜਨਮ ਲੈਂਦੇ ਹੀ. "ਤੈ ਜਨਮਤ ਗੁਰਮਤਿ ਬ੍ਰਹਮ ਪਛਾਣਿਓ." (ਸਵੈਯੇ ਮਃ ੫. ਕੇ) ੨. ਕ੍ਰਿ- ਜਨਮਦਾ ਹੈ। ੩. ਸੰਗ੍ਯਾ- ਜਨ- ਮਤ. ਲੋਕਾਂ ਦਾ ਮਤ। ੪. ਭਗਤਜਨਾਂ ਦਾ ਮਤ....
ਦੇਖੋ, ਅਭਾਗਾ. "ਜਨਮਤ ਕੀ ਨ ਮੂਓ ਆਭਾਗਾ." (ਮਾਰੂ ਸੋਲਹੇ ਮਃ ੩)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....