ārabaआरब
ਸੰਗ੍ਯਾ- ਅ਼ਰਬ ਦੇਸ਼। ੨. ਅ਼ਰਬ ਨਾਲ ਸੰਬੰਧ ਰੱਖਣ ਵਾਲਾ. ਅ਼ਰਬੀ. "ਆਰਬ ਕੇ ਆਰਬੀ ਅਰਾਧੈਂ ਤੇਰੇ ਨਾਮ ਹੈਂ." (ਅਕਾਲ) ੩. ਅ਼ਰਬ ਦੀ ਬੋਲੀ ਅ਼ਰਬੀ. "ਕਹੂੰ ਆਰਬੀ ਤੋਰਕੀ ਪਾਰਸੀ ਹੋ." (ਅਕਾਲ) ੪. ਅ਼ਰਬ ਦਾ ਘੋੜਾ. "ਕਛੇ ਆਰਬੀ ਪੱਬ ਮਾਨੋ ਸਪੱਛੰ." (ਪਾਰਸਾਵ)
संग्या- अ़रब देश। २. अ़रब नाल संबंध रॱखण वाला. अ़रबी. "आरब के आरबी अराधैं तेरे नाम हैं." (अकाल) ३. अ़रब दी बोली अ़रबी. "कहूं आरबी तोरकी पारसी हो." (अकाल) ४. अ़रब दा घोड़ा. "कछे आरबी पॱब मानो सपॱछं." (पारसाव)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਦੇਸ਼. ਸੰਗ੍ਯਾ- ਮੁਲਕ. ਪ੍ਰਿਥਿਵੀ ਦਾ ਵਡਾ ਖੰਡ, ਜਿਸ ਵਿਚ ਕਈ ਇਲਾਕੇ ਹੋਣ. "ਦੇਸ ਛੋਡਿ ਪਰਦੇਸਹਿ ਧਾਇਆ." (ਪ੍ਰਭਾ ਅਃ ਮਃ ੫) ੨. ਦੇਹ ਦਾ ਅੰਗ. "ਦੇਸ ਵੇਸ ਸੁਵਰਨ ਰੂਪਾ ਸਗਲ ਉਣੇ ਕਾਮਾ." (ਬਿਹਾ ਛੰਤ ਮਃ ੫) ਅੰਗਾਂ ਦਾ ਲਿਬਾਸ ਅਤੇ ਭੁਸਣ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. ਸੰਗ੍ਯਾ- ਚੰਗੀ ਤਰਾਂ ਬੰਨ੍ਹੇ ਜਾਣ ਦਾ ਭਾਵ. ਮਿਲਾਪ. ਮੇਲ। ੨. ਰਿਸ਼ਤਾ. ਨਾਤਾ। ੩. ਵਿਆਹ. ਸਗਾਈ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰਗ੍ਯਾ- ਅ਼ਰਬ ਦੇਸ਼। ੨. ਅ਼ਰਬ ਨਾਲ ਸੰਬੰਧ ਰੱਖਣ ਵਾਲਾ. ਅ਼ਰਬੀ. "ਆਰਬ ਕੇ ਆਰਬੀ ਅਰਾਧੈਂ ਤੇਰੇ ਨਾਮ ਹੈਂ." (ਅਕਾਲ) ੩. ਅ਼ਰਬ ਦੀ ਬੋਲੀ ਅ਼ਰਬੀ. "ਕਹੂੰ ਆਰਬੀ ਤੋਰਕੀ ਪਾਰਸੀ ਹੋ." (ਅਕਾਲ) ੪. ਅ਼ਰਬ ਦਾ ਘੋੜਾ. "ਕਛੇ ਆਰਬੀ ਪੱਬ ਮਾਨੋ ਸਪੱਛੰ." (ਪਾਰਸਾਵ)...
ਦਖੋ, ਆਰਬ.#ਆਰਭਟੀ. ਸੰ. ਸੰਗ੍ਯਾ- ਨਾਟਕ ਦੀ ਖੇਡ ਦਾ ਉਹ ਭਾਗ, ਜਿਸ ਵਿੱਚ ਵੀਰ ਅਤੇ ਰੌਦ੍ਰ ਰਸ ਦਿਖਾਏ ਜਾਣ। ੨. ਨਾਟਕਸ਼ਾਲਾ. ਥੀਏਟਰ। ੩. ਦਿਲਾਵਰੀ. ਦਿਲੇਰੀ. ਹੌਸਲਾ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਵ੍ਯ- ਪ੍ਰਸ਼ਨ ਸ਼ੋਕ ਅਤੇ ਅਚਰਜ ਬੋਧਕ। ੨. ਹੈ ਦਾ ਬਹੁ ਵਚਨ. ਹਨ. ਹੈਨ....
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....
ਬੋਲਾ ਦਾ ਇਸਤ੍ਰੀ ਲਿੰਗ. ਬਹਿਰੀ. ਜਿਸ ਨੂੰ ਕੰਨਾਂ ਤੋਂ ਸੁਣਾਈ ਨਹੀਂ ਦਿੰਦਾ. ਡੋਰੀ। ੨. ਸੰਗ੍ਯਾ- ਵਾਣੀ। ੩. ਭਾਸਾ। ੪. ਤਾਨਾ. ਤ਼ਨਜ. ਜਿਵੇਂ- ਉਸ ਨੇ ਬੋਲੀ ਮਾਰੀ....
ਦੇਖੋ, ਕਹੁਁ. "ਕਹੂੰ ਨ ਭੀਜੈ ਸੰਜਮ ਸੁਆਮੀ." (ਧਨਾ ਮਃ ੫)...
ਸੰਗ੍ਯਾ- ਤੁਰਕੀ. ਤੁਰਕ ਭਾਸਾ. "ਆਰਬੀ ਤੋਰਕੀ ਪਾਰਸੀ ਹੋ." (ਅਕਾਲ) ੨. ਇੱਕ ਰੋਗ. Typhoid fever. ਪਾਣੀਝਾਰਾ. ਦੇਖੋ, ਤਾਪ (ਘ)...
ਵਿ- ਪਾਰਸ (ਫ਼ਾਰਸ) ਦੇਸ਼ ਦਾ. ਸੰ. ਪਾਰਸੀਕ। ੨. ਸੰਗ੍ਯਾ- ਪਾਰਸ ਦੇਸ਼ ਦੀ ਭਾਸਾ (ਬੋਲੀ- ਫਾਰਸੀ). ੩. ਪਾਰਸ ਦੇਸ਼ ਦਾ ਵਸਨੀਕ। ੪. ਅਸੁਰਮਯ (ਜ਼ਰਦੁਸ਼੍ਤ ਅਥਵਾ ਜ਼ਰਦੁਸ੍ਤ) ਪੈਗ਼ੰਬਰ ਦਾ ਮਤ ਧਾਰਨ ਵਾਲਾ. ਪਾਰਸੀਲੋਕ ਅਗਨਿਪੂਜਕ ਹਨ. ਇਨ੍ਹਾਂ ਦੇ ਮੰਦਿਰਾਂ ਵਿੱਚ ਅਗਨੀ ਬੁਝਣ ਨਹੀਂ ਦਿੱਤੀ ਜਾਂਦੀ. ਅਗਨਿ ਨੂੰ ਪਵਿਤ੍ਰ ਰੱਖਣ ਲਈ ਇਹ ਹੁੱਕਾ ਚੁਰਟ ਆਦਿਕ ਨਹੀਂ ਵਰਤਦੇ ਅਤੇ ਮੁਰਦੇ ਜਲਾਉਂਦੇ ਨਹੀਂ. ਲੋਥ ਨੂੰ ਇੱਕ ਗਹਿਰੇ ਅਹਾਤੇ (ਦਖਮੇ) ਵਿੱਚ ਰੱਖ ਦਿੰਦੇ ਹਨ, ਜਿੱਥੋਂ ਮਾਂਸਾਹਾਰੀ ਪੰਛੀ ਖਾ ਜਾਂਦੇ ਹਨ, ਪਾਰਸੀਆਂ ਦਾ ਧਰਮ ਪੁਸਤਕ ਜ਼ੰਦ ਹੈ, ਜਿਸ ਦਾ ਟੀਕਾ ਸਹਿਤ ਨਾਮ "ਜ਼ੰਦ ਅਵਸਥਾ" ਹੈ. ਭਾਰਤ ਵਿੱਚ ਪਾਰਸੀ ਸਭ ਤੋਂ ਪਹਿਲਾਂ ਸਨ ੭੩੫ ਵਿੱਚ ਖ਼ੁਰਾਸਾਨ ਤੋਂ ਆਕੇ ਸੰਜਾਨ (ਜਿਲਾ ਥਾਨਾ- ਇਲਾਕਾ ਬੰਬਈ) ਵਿੱਚ ਆਬਾਦ ਹੋਏ ਹਨ. ਹੁਣ ਇਹ ਜਾਤਿ ਸਾਰੇ ਭਾਰਤ ਵਿੱਚ ਫੈਲ ਗਈ ਹੈ ਅਤੇ ਵਪਾਰ ਵਿੱਚ ਵਡੀ ਨਿਪੁਣ ਹੈ....
ਸੰ. ਘੋਟ. ਘੋਟਕ. ਅਸ਼੍ਵ. ਤੁਰਗ. "ਘੋੜਾ ਕੀਤੋ ਸਹਜ ਦਾ." (ਵਾਰ ਰਾਮ ੩)#ਰਾਜਪੂਤਾਨੇ ਵਿੱਚ ਰੰਗਾਂ ਅਨੁਸਾਰ ਘੋੜਿਆਂ ਦੇ ਇਹ ਨਾਉਂ ਹਨ-#ਚਿੱਟਾ- ਕਰਕ.#ਚਿੱਟਾ ਪੀਲਾ- ਖੋਂਗਾ.#ਪੀਲਾ- ਹਰਿਯ.#ਦੂਧੀਆ- ਸੇਰਾਹ.#ਕਾਲਾ- ਖੁੰਗਾਹ.#ਲਾਲ- ਕਿਯਾਹ.#ਕਾਲੀ ਪਿੰਜਣੀਆਂ ਵਾਲਾ ਚਿੱਟਾ- ਉਗਾਹ.#ਕਬਰਾ- ਹਲਾਹ.#ਪਿਲੱਤਣ ਨਾਲ ਕਾਲਾ- ਤ੍ਰਿਯੂਹ.#ਕਾਲੇ ਗੋਡਿਆਂ ਵਾਲਾ ਪੀਲਾ- ਕੁਲਾਹ.#ਲਾਲੀ ਦੀ ਝਲਕ ਨਾਲ ਪੀਲਾ- ਉਕਨਾਹ.#ਨੀਲਾ- ਨੀਲਕ.#ਗੁਲਾਬੀ- ਰੇਵੰਤ.#ਹਰੀ ਝਲਕ ਨਾਲ ਪੀਲਾ- ਹਾਲਕ.#ਛਾਤੀ ਖੁਰ ਮੁਖ ਅਯਾਲ ਪੂਛ ਜਿਸ ਦੇ ਚਿੱਟੇ ਹੋਣ- ਅਸ੍ਟਮੰਗਲ.#ਪੂਛ ਛਾਤੀ ਸਿਰ ਦੋਵੇਂ ਪਸਵਾੜੇ ਜਿਸ ਦੇ ਚਿੱਟੇ ਹੋਣ- ਪੰਚਭਦ੍ਰ.#(ਡਿੰਗਲਕੋਸ਼)...
ਸੰਗ੍ਯਾ- ਪੈਰ ਦਾ ਅਗ੍ਰਭਾਗ। ੨. ਪਰਵਤ ਦਾ ਸੰਖੇਪ. ਪਹਾੜ. "ਮੇਚਕ ਪੱਬਨ ਸੇ ਜਿਨ ਕੇ ਤਨ." (ਚਰਿਤ੍ਰ ੧) ਕਾਲੇ ਪਹਾੜਾਂ ਜੇਹੇ ਜਿਸਮ....
ਦੇਖੋ, ਮਾਨ. "ਕਿਆ ਕੀਚੈ ਕੂੜਾ ਮਾਨੋ." (ਸੂਹੀ ਛੰਤ ਮਃ ੫) ੨. ਮੰਨੋ. ਜਾਣੋ. ਤਸਲੀਮ ਕਰੋ. "ਮਾਨੋ ਸਭ ਸੁਖ ਨਉ ਨਿਧਿ ਤਾਂਕੈ." (ਬਿਲਾ ਕਬੀਰ) ੩. ਮਨ. ਅੰਤਹਕਰਣ. "ਅਵਿਗਤ ਸਿਉ ਮਾਨਿਆ ਮਾਨੋ." (ਮਾਰੂ ਮਃ ੫) ੪. ਕ੍ਰਿ. ਵਿ- ਜਾਣੀਓ. ਗੋਯਾ. ਜਨੁ. "ਮਾਨੋ ਮਹਾ ਪ੍ਰਿਥੁ ਲੈਕੈ ਕਮਾਨ, ਸੁ ਭੂਧਰ ਭੂਮਿ ਤੇ ਨ੍ਯਾਰੇ ਕਰੇ ਹੈਂ." (ਚੰਡੀ ੧)...