ārādhhana, ārādhhanāआराधन, आराधना
ਸੰ. ਸੰਗ੍ਯਾ- ਰਾਧ (ਪ੍ਰਸੰਨ) ਕਰਨਾ. ਪੂਜਾ. ਉਪਾਸਨਾ. ਸੇਵਾ। ੨. ਸਿਮਰਣ. ਭਗਤਿ. "ਆਰਾਧਨਾ ਆਰਾਧਨੁ ਨੀਕਾ ਹਰਿ ਹਰਿ ਨਾਮੁ ਅਰਾਧਾਨਾ." (ਮਾਰੂ ਅਃ ਮਃ ੫)
सं. संग्या- राध (प्रसंन) करना. पूजा. उपासना. सेवा। २. सिमरण. भगति. "आराधना आराधनु नीका हरि हरि नामु अराधाना." (मारू अः मः ५)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਪੂੰ. ਪਸ ਫੋੜਾ, ਅਥਵਾ ਘਾਉ ਤੋਂ ਪੱਕਕੇ ਨਿਕਲਿਆ ਲਹੂ ਦਾ ਵਿਕਾਰ। ੨. ਅਪਰਾਧ. ਗੁਨਾਹ। ੩. ਸੰ. ਰਾਧ੍ ਧਾ- ਪੂਰਾ ਕਰਨਾ, ਸਿੱਧਾ ਕਰਨਾ, ਅਪਰਾਧ ਕਰਨਾ, ਪਕਾਉਣਾ, ਉਪਾਸਨਾ ਕਰਨਾ। ੪. ਸੰਗ੍ਯਾ- ਵਸਾਖ ਦਾ ਮਹੀਨਾ। ੫. ਧਨ. ਸੰਪਦਾ। ੬. ਸੰ. राद्घ- ਰਾੱਧ. ਵਿ- ਤਿਆਰ ਹੋਇਆ। ੭. ਰਿੱਝਿਆ. ਪੱਕਿਆ ਹੋਇਆ....
प्रसन्न. ਵਿ- ਖ਼ੁਸ਼. ਆਨੰਦ ਸਹਿਤ। ੨. ਨਿਰਮਲ. ਸ੍ਵੱਛ। ੩. ਸੰਗ੍ਯਾ- ਮਹਾਦੇਵ. ਸ਼ਿਵ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਸੰਗ੍ਯਾ- ਪੂਜਨ (ਅਰ੍ਚਨ) ਦੀ ਕ੍ਰਿਯਾ. ਸਨਮਾਨ. ਸੇਵਾ. "ਅਚੁਤ ਪੂਜਾ ਜੋਗ ਗੋਪਾਲ." (ਬਿਲਾ ਮਃ ੫)#੨. ਵ੍ਯੰਗ- ਤਾੜਨਾ. ਮਾਰ ਕੁਟਾਈ. "ਏਕ ਗਦਾ ਉਨ ਕਰ ਮੇ ਧਰੀ। ਸਭ ਭੂਪਨ ਕੀ ਪੂਜਾ ਕਰੀ." (ਕ੍ਰਿਸਨਾਵ)...
ਸੰ. ਸੰਗ੍ਯਾ- ਪਾਸ ਬੈਠਣ ਦੀ ਕ੍ਰਿਯਾ. ਨਜ਼ਦੀਕ ਬੈਠਣਾ। ੨. ਸੇਵਾ. ਟਹਿਲ। ੩. ਭਕ੍ਤਿ (ਭਗਤਿ). ੪. ਪੂਜਾ....
ਸੰਗ੍ਯਾ- ਸੇਵਾ. ਖਿਦਮਤ. ਉਪਾਸਨਾ. "ਨਾਮੈ ਕੀ ਸਭ ਸੇਵਾ ਕਰੈ." (ਆਸਾ ਅਃ ਮਃ ੩) ੨. ਫ਼ਾ. ਸ਼ੇਵਹ. ਤਰੀਕਾ. ਕਾਇਦਾ."ਗੁਰਮਤਿ ਪਾਏ ਸਹਜਿ ਸੇਵਾ." (ਆਸਾ ਮਃ ੧) ੩. ਆਦਤ. ਸੁਭਾਉ। ੪. ਸਿੰਧੀ ਵਿੱਚ ਸੇਵਾ ਦਾ ਉੱਚਾਰਣ 'ਸ਼ੇਵਾ' ਹੈ ਅਤੇ ਇਸ ਦਾ ਅਰਥ ਪੂਜਾ ਭੇਟਾ ਭੀ ਹੈ....
ਸੰ. स्मरण. ਸੰਗ੍ਯਾ- ਚੇਤਾ. ਯਾਦਦਾਸ਼੍ਤ. ੨. ਚਿੰਤਨ. ਸੋਚਣਾ. "ਹਰਿ ਪੇਖਨ ਕਉ ਸਿਮਰਤ ਮਨ ਮੇਰਾ" (ਗਉ ਮਃ ੫) ੩. ਇਸ੍ਟ ਦਾ ਨਾਮ ਅਥਵਾ ਗੁਣ ਮਨ ਦੀ ਵ੍ਰਿੱਤੀ ਏਕਾਗ੍ਰ ਕਰਕੇ ਯਾਦ ਕਰਨਾ. "ਜਸ੍ਯ ਸਿਮਰਣ ਰਿਦੰਤਰਹ." (ਸਹਸ ਮਃ ੫)...
ਸੰ. ਭਕ੍ਤਿ. ਸੰਗ੍ਯਾ- ਵਿਭਾਗ. ਬਾਂਟ. ਤਕਸੀਮ। ੨. ਸੇਵਾ. ਉਪਾਸਨਾ। ੩. ਸ਼੍ਰੱਧਾ. "ਗੁਰ ਕੀ ਸੇਵਾ ਗੁਰਭਗਤਿ ਹੈ." (ਸ੍ਰੀ ਅਃ ਮਃ ੩) "ਭਗਤਿ ਹਰਿ ਕਾ ਪਿਆਰੁ ਹੈ." (ਸ੍ਰੀ ਮਃ ੩)¹...
ਸੰ. ਸੰਗ੍ਯਾ- ਰਾਧ (ਪ੍ਰਸੰਨ) ਕਰਨਾ. ਪੂਜਾ. ਉਪਾਸਨਾ. ਸੇਵਾ। ੨. ਸਿਮਰਣ. ਭਗਤਿ. "ਆਰਾਧਨਾ ਆਰਾਧਨੁ ਨੀਕਾ ਹਰਿ ਹਰਿ ਨਾਮੁ ਅਰਾਧਾਨਾ." (ਮਾਰੂ ਅਃ ਮਃ ੫)...
ਵਿ- ਚੰਗਾ. ਚੰਗੀ. ਭਲਾ. ਭਲੀ. ਦੇਖੋ, ਨੀਕ. "ਕਿਛੁ ਕੀਆ ਨ ਨੀਕਾ." (ਬਿਲਾ ਕਬੀਰ) ੨. ਨਿੱਕਾ. ਛੋਟਾ. ਨਿੱਕੀ. ਨੰਨ੍ਹੀ. "ਨੀਕੀ ਕੀਰੀ ਮਹਿ ਕਲ ਰਾਖੈ." (ਸੁਖਮਨੀ) ੩. ਉੱਤਮ. ਸ਼੍ਰੇਸ੍ਠ. "ਨੀਕੀ ਸਾਧਸੰਗਾਨੀ." (ਆਸਾ ਮਃ ਪ) "ਸ੍ਰੀ ਅਰਜਨ ਸੁਤ ਤਿਨਹੁ ਕੋ ਗੁਨ ਗਨਤੇ ਨੀਕਾ." (ਗੁਪ੍ਰਸੂ) ੪. ਅਰੋਗ. ਰੁਜ ਰਹਿਤ. "ਕਬ ਦਰਸਨ ਨਿਜ ਦੇਹਿਂਗੇ ਕਰਹੈਂ ਪਦ ਨੀਕਾ." (ਗੁਪ੍ਰਸੂ) ਮੇਰੇ ਪੈਰ ਨੂੰ ਅਰੋਗ ਕਰਨਗੇ। ਪ ਸੰਗੀਤ ਅਨੁਸਾਰ ਰਾਗ ਤਾਲ ਲਯ ਨਾਲ ਉੱਤਮ ਨ੍ਰਿਤ੍ਯ ਕਰਨ ਵਾਲੀ ਨਾਇਕਾ "ਨੀਕੀ"ਕਹੀਜਾਂਦੀ ਹੈ....
ਵਿ- ਹਰ਼ਿਤ (ਹਰਾ) ਦਾ ਸੰਖੇਪ. "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ।#੨. ਹਰਇੱਕ. ਹਰੇਕ. "ਹਰਿ ਭਾਵੈ ਹਰਿ ਨਿਸਤਾਰੇ." (ਗੂਜ ਮਃ ੪) ੩. ਕਿਰ. ਵਿ- ਹਰਕੇ. ਚੁਰਾਕੇ. "ਹਰਿ ਧਨ ਪਾਪ ਕਰੰਤ." (ਸਲੋਹ) ੪. ਸੰ. (हृ- इन) ਸੰਗ੍ਯਾ- ਵਿਸਨੁ. "ਦਸਿਕ ਅਸੁਰ ਹਰਿ ਘਾਏ." (ਹਜਾਰੇ ੧੦) ੫. ਕ੍ਰਿਸਨ ਜੀ ੬. ਪੌਂਡਕ ਵਾਸੁਦੇਵ. "ਆਇ ਭਿਰ੍ਯੋ ਹਰਿ ਹਰਿ ਸੋਂ."¹ (ਕ੍ਰਿਸਨਾਵ) ਕ੍ਰਿਸਨ ਜੀ ਨਾਲ ਪੌਂਡ੍ਰਕ ਵਾਸੁਦੇਵ ਆਕੇ ਲੜਿਆ। ੭. ਕਰਤਾਰ. ਪਰਮੇਸ਼੍ਵਰ. "ਬਿਨ ਹਰਿ ਨਾਮ ਨ ਬਾਚਨ ਪੈਹੈ." (ਹਜਾਰੇ ੧੦) "ਹਰਿ ਸਿੰਘਾਸਣੁ ਦੀਅਉ ਸਿਰਿ ਗੁਰੁ ਤਹ ਬੈਠਾਯਉ." (ਸਵੈਯੇ ਮਃ ੫. ਕੇ) ੮. ਚੰਦ੍ਰਮਾ. "ਹਰਿ ਸੋ ਮੁਖ ਹੈ." (ਚੰਡੀ ੧) ੯. ਸਿੰਹੁ. ਸ਼ੇਰ। ੧੦. "ਹਰਿ ੧੦. ਸੂਰਜ. "ਹਰਿ ਵੰਸ਼ ਵਿਖੇ ਅਵਤਾਰ ਭਏ." (ਗੁਪ੍ਰਸੂ) ੧੧. ਤੋਤਾ। ੧੨. ਸਰਪ। ੧੩. ਬਾਂਦਰ. ਵਾਨਰ. "ਹਤ ਰਾਵਣ ਕੋ ਲਿਯ ਸੰਗ ਚਮੂ ਹਰਿ." (ਗੁਪ੍ਰਸੂ) ੧੪. ਡੱਡੂ. ਮੇਂਡਕ। ੧੫. ਪੌਣ. ਹਵਾ। ੧੬. ਘੋੜਾ। ੧੭. ਯਮ। ੧੮. ਬ੍ਰਹਮਾ। ੧੯. ਇੰਦ੍ਰ। ੨੦. ਕਿਰਣ. ਰਸ਼ਿਮ੍। ੨੧. ਮੋਰ। ੨੨ ਕੋਕਿਲਾ। ੨੩ ਹੰਸ। ੨੪ ਅਗਨਿ। ੨੫ ਜਲ. ਦੇਖੋ, ਘਨਿ। ੨੬ ਪੀਲਾ ਰੰਗ। ੨੭ ਮਾਰਗ. ਰਸਤਾ। ੨੮ ਪਰਬਤ। ੨੯ ਹਾਥੀ। ੩੦ ਕਮਲ। ੩੧ ਰਾਜਾ। ੩੨ ਭੌਰਾ. ਭ੍ਰਮਰ। ੩੩ ਸੁਵਰਣ. ਸੋਨਾ. "ਸ੍ਰਿੰਗ ਧਰੇ ਹਰਿ ਧੇਨੁ ਹਜਾਰਾ." (ਕ੍ਰਿਸਨਾਵ) ੩੪ ਕਾਮਦੇਵ। ੩੫ ਮ੍ਰਿਗ. ਹਰਿਣ (ਹਰਨ) ੩੬ ਬਨ. ਜੰਗਲ. ਦੇਖੋ, ਦੌਂ। ੩੭ ਮੇਘ. ਬੱਦਲ. "ਘਨ ਸ੍ਯਾਮ ਬਿਰਾਜਤ ਹੈਂ ਹਰਿ, ਰਾਧਿਕਾ ਬਿੱਦੁਲਤਾ." (ਕ੍ਰਿਸਨਾਵ) ੩੮ ਆਕਾਸ਼। ੩੯ ਧਨੁਖ। ੪੦ ਬਾਣ. ਤੀਰ। ੪੧ ਖੜਗ. "ਕਰੱਧਰ ਕੈ ਹਰਿ" (ਚੰਡੀ ੧) ੪੨ ਸੰਖ "ਨਾਦ ਪ੍ਰਚੰਡ ਸੁਨ੍ਯੋ ਹਰਿ ਕਾ." (ਕ੍ਰਿਸਨਾਵ) ੪੩ ਚੰਦਨ. "ਹਿਰਡ ਪਲਾਸ ਸੰਗ ਹਰਿ ਬੁਹੀਆ." (ਬਿਲਾ ਅਃ ਮਃ ੪) ੪੪ ਹਰਿ ਚੰਦਨ, ਜੋ ਸੁਰਗ ਦਾ ਬਿਰਛ ਹੈ."ਪਾਰਜਾਤ ਹਰਿ ਹਰਿ ਰੁਖੁ." (ਟੋਡੀ ਮਃ ੫) ਪਾਰਿਜਾਤ ਅਤੇ ਹਰਿਚੰਦਨ ਬਿਰਛ ਹਰਿ (ਕਰਤਾਰ) ਹੈ.#ਉੱਪਰ ਲਿਖੇ ਹਰਿ ਸ਼ਬਦ ਦੇ ਬਹੁਤ ਉਦਾਹਰਣ#ਹੇਠ ਲਿਖੇ ਸਵੈਯੇ ਵਿੱਚ ਦੇਖੇ ਜਾਂਦੇ ਹਨ-#(ੳ) ਹਰਿ ਸੋ ਮੁਖ ਹੈ ਹਰਤੀ ਦੁਖ ਹੈ,#ਅਲਕੈਂ ਹਰਹਾਰ ਪ੍ਰਭਾ ਹਰਨੀ ਹੈ।#(ਅ) ਲੋਚਨ ਹੈਂ ਹਰਿ ਸੇ ਸਰਸੇ,#ਹਰਿ ਸੇ ਭਰੁਟੇ ਹਰਿ ਸੀ ਬਰਨੀ ਹੈ।#(ੲ) ਕੇਹਰਿ ਸੋ ਕਰਿਹਾਂ, ਚਲਬੋ ਹਰਿ,#ਪੈ ਹਰਿ ਕੀ ਹਰਨੀ ਤਰਨੀ ਹੈ।#(ਸ) ਹੈ ਕਰ ਮੇ ਹਰਿ ਪੈ ਹਰਿ ਸੋ,#ਹਰਿਰੂਪ ਕਿਯੇ ਹਰ ਕੀ ਧਰਨੀ ਹੈ.#(ਚੰਡੀ ੧)#(ਉ) ਚੰਦ ਜੇਹਾ ਮੁਖ ਹੈ, ਦੁੱਖ ਦੂਰ ਕਰਦੀ ਹੈ, ਜੁਲਫਾਂ ਸ਼ਿਵ ਦੇ ਹਾਰ (ਸੱਪ) ਦੀ ਸ਼ੋਭਾ ਚੁਰਾਉਂਦੀਆਂ ਹਨ.#(ਅ) ਨੇਤ੍ਰ ਕਮਲ ਤੋਂ ਵਧਕੇ ਕਮਾਣ ਜੇਹੀ ਭੌਹਾਂ, ਤੀਰ ਜੇਹੀ ਪਲਕਾਂ ਹਨ.#(ੲ) ਸ਼ੇਰ ਜੇਹਾ ਕਟਿਭਾਗ, ਹਾਥੀ ਜੇਹੀ ਚਾਲ, ਹਰਿ ਤਰੁਣੀ (ਕਾਮ ਦੀ ਇਸਤ੍ਰੀ- ਰਤਿ) ਦੀ ਸ਼ੋਭਾ ਦੂਰ ਕਰਨ ਵਾਲੀ ਹੈ.#(ਸ) ਹੱਥ ਵਿੱਚ ਖੜਗ ਹੈ, ਜੋ ਸੂਰਜ ਜੇਹਾ ਚਮਕੀਲਾ ਹੈ, ਮਨੋਹਰ ਰੂਪ ਧਾਰੇ ਹੋਏ ਸ਼ਿਵ ਦੀ ਅਰਧਾਂਗਿਨੀ ਹੈ....
ਦੇਖੋ, ਨਾਮ. "ਐਸਾ ਨਾਮੁ ਨਿਰੰਜਨੁ ਹੋਇ." (ਜਪੁ) ੨. ਪ੍ਰਸਿੱਧ, "ਨਾਨਕ ਨਾਮੁ ਨਾਮੁ ਜਪੁ ਜਪਿਆ." (ਬਾਵਨ)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...