ālamapuraआलमपुर
ਜਿਲਾ ਹੁਸ਼ਿਆਰਪੁਰ, ਤਸੀਲ ਦਸੂਹਾ ਦਾ ਇੱਕ ਪਿੰਡ, ਜੋ ਰੇਲਵੇ ਸਟੇਸ਼ਨ "ਟਾਂਡਾ ਉੜਮੁੜ" ਤੋਂ ਉੱਤਰ ਕ਼ਰੀਬ ਦੋ ਮੀਲ ਹੈ. ਇਸ ਪਿੰਡ ਵਿੱਚ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰੁਦ੍ਵਾਰਾ ਹੈ. ਗੁਰੂ ਜੀ ਕਰਤਾਰ ਪੁਰ ਤੋਂ ਇੱਥੇ ਸ਼ਿਕਾਰ ਖੇਡਣ ਲਈ ਆਏ, ਅਤੇ ਕਈ ਦਿਨ ਡੇਰਾ ਰੱਖਿਆ.#ਇਸ ਥਾਂ ਕੇਵਲ ਮੰਜੀ ਸਾਹਿਬ ਹੈ. ਗੁਰੁਦ੍ਵਾਰੇ ਨਾਲ ੭੫ ਘਮਾਉਂ ਜ਼ਮੀਨ ਹੈ. ਪੁਜਾਰੀ ਨਿਰਮਲਾ ਸਿੰਘ ਹੈ. ਹਾੜ ਵਦੀ ਏਕਮ ਨੂੰ ਮੇਲਾ ਲੱਗਦਾ ਹੈ.
जिला हुशिआरपुर, तसील दसूहा दा इॱक पिंड, जो रेलवे सटेशन "टांडा उड़मुड़" तों उॱतर क़रीब दो मील है. इस पिंड विॱच श्री गुरू हरगोबिंद साहिब जी दा गुरुद्वारा है. गुरू जी करतार पुर तों इॱथे शिकार खेडण लई आए, अते कई दिन डेरा रॱखिआ.#इस थां केवल मंजी साहिब है. गुरुद्वारे नाल ७५ घमाउं ज़मीन है. पुजारी निरमला सिंघ है. हाड़ वदी एकम नूं मेला लॱगदा है.
ਅ਼. [ضِلع] ਜਿਲਅ਼. ਸੰਗ੍ਯਾ- ਪਰਗਨਾ. ਪ੍ਰਾਂਤ. "ਬਹੁਰੋ ਬਸ ਤੋਹਿ ਨ ਔਰ ਜਿਲੈ." (ਨਾਪ੍ਰ) ੨. ਅ਼. [جلا] ਦੂਰ ਕਰਨਾ. ਮਿਟਾਉਣਾ। ੩. ਮੈਲ ਉਤਾਰਕੇ ਸਾਫ਼ ਕਰਨਾ। ੪. ਦੇਸ਼ ਅਥਵਾ ਘਰ ਤੋਂ ਕੱਢਣਾ....
ਦੇਖੋ, ਤਹਸੀਲ....
ਸੰ. पिणड्. ਧਾ- ਢੇਰ ਕਰਨਾ, ਇਕੱਠਾ ਕਰਨਾ, ਗੋਲਾ ਵੱਟਣਾ। ੨. ਸੰਗ੍ਯਾ- ਆਟੇ ਆਦਿ ਨੂੰ ਕੱਠਾ ਕਰਕੇ ਬਣਾਇਆ ਹੋਇਆ ਪਿੰਨਾ. ਗੋਲਾ। ੩. ਪਿਤਰਾਂ ਨਿਮਿੱਤ ਅਰਪੇਹੋਏ ਜੌਂ ਦੇ ਆਟੇ ਆਦਿ ਦੇ ਪਿੰਨ. "ਪਿੰਡ ਪਤਲਿ ਮੇਰੀ ਕੇਸਉ ਕਿਰਿਆ." (ਆਸਾ ਮਃ ੧) ੪. ਦੇਹ. ਸ਼ਰੀਰ. "ਮਿਲਿ ਮਾਤਾ ਪਿਤਾ ਪਿੰਡ ਕਮਾਇਆ." (ਮਾਰੂ ਮਃ ੧) "ਜਿਨਿ ਏ ਵਡੁ ਪਿਡ ਠਿਣਿਕਿਓਨੁ." (ਵਾਰ ਰਾਮ ੩) ਦੇਖੋ, ਠਿਣਿਕਿਓਨੁ। ੫. ਗੋਲਾਕਾਰ ਬ੍ਰਹਮਾਂਡ। ੬. ਗ੍ਰਾਮ. ਗਾਂਵ. "ਹਉ ਹੋਆ ਮਾਹਰੁ ਪਿੰਡ ਦਾ." (ਸ੍ਰੀ ਮਃ ੫. ਪੈਪਾਇ) ਇੱਥੇ ਭਾਵ ਸ਼ਰੀਰ ਤੋਂ ਹੈ। ੭. ਢੇਰ. ਸਮੁਦਾਯ। ੮. ਭੋਜਨ. ਆਹਾਰ....
ਅੰ. (Railway) ਧਾਤੂ ਦੀ ਲੀਕ ਦੀ ਸੜਕ, ਜਿਸ ਉੱਪਰਦੀ ਰੇਲਗੱਡੀ ਚਲਦੀ ਹੈ. ਇੰਗਲੈਂਡ ਵਿੱਚ ਸਭ ਤੋਂ ਪਹਿਲਾਂ ਸਨ ੧੮੦੨ ਵਿੱਚ ਇਸ ਦਾ ਆਰੰਭ ਹੋਇਆ. ਹੁਣ ਦੁਨੀਆਂ ਵਿੱਚ ੭੨੦, ੦੦੦ ਮੀਲ ਰੇਲਵੇ ਹੈ, ਜਿਸ ਵਿੱਚੋਂ ਭਾਰਤ ਅੰਦਰ ੩੩੦੦੦ ਮੀਲ ਹੈ....
ਡਿੰਗ. ਸੰਗ੍ਯਾ- ਅੰਨ ਆਦਿ ਵਪਾਰ ਦੀ ਸਾਮਗ੍ਰੀ ਨਾਲ ਲੱਦਿਆ ਹੋਇਆ ਬੈਲਾਂ ਦਾ ਝੁੰਡ. "ਮੇਰਾ ਟਾਂਡਾ ਲਾਦਿਆ ਜਾਇ ਰੇ." (ਗਉ ਰਵਿਦਾਸ) ੨. ਵਪਾਰੀਆਂ ਦੀ ਟੋਲੀ। ੩. ਵਣਜਾਰਿਆਂ ਦੀ ਆਬਾਦੀ। ੪. ਜਵਾਰ ਅਤੇ ਮੱਕੀ ਦਾ ਕਾਂਡ. ਕਾਨਾ। ੫. ਯੂ. ਪੀ. ਦੇ ਇਲਾਕੇ ਫੈਜਾਬਾਦ ਜਿਲੇ ਦੀ ਇੱਕ ਤਸੀਲ ਦਾ ਪ੍ਰਧਾਨ ਨਗਰ, ਜੋ ਗੋਗਰਾ ਨਦੀ ਦੇ ਕਿਨਾਰੇ ਆਬਾਦ ਹੈ. ਕਿਸੇ ਸਮੇਂ ਇੱਥੇ ਢਾਕੇ ਜੇਹੀ ਸੁੰਦਰ ਮਲਮਲ ਬਣਦੀ ਸੀ. ਹੁਣ ਭੀ ਇੱਥੇ ਦੀਆਂ ਛੀਟਾਂ ਅਤੇ ਜਾਮਦਾਨੀਆਂ ਬਹੁਤ ਪ੍ਰਸਿੱਧ ਹਨ। ੬. ਦੇਖੋ, ਟਾਲ੍ਹੀਸਾਹਿਬ....
ਸੰ. उत्त्र. ਸੰਗ੍ਯਾ- ਉਦੀਚੀ ਦਿਸ਼ਾ. ਦੱਖਣ ਦੇ ਮੁਕਾਬਲੇ ਦੀ ਦਿਸ਼ਾ। ੨. ਜਵਾਬ। ੩. ਪਰਲੋਕ। ੪. ਰਾਜਾ ਵਿਰਾਟ ਦਾ ਪੁਤ੍ਰ, ਜੋ ਪਰੀਛਤ (ਪਰੀਕਿਤ) ਦਾ ਮਾਮਾ ਸੀ। ੫. ਇੱਕ ਅਰਥਾਲੰਕਾਰ ਅਤੇ ਸ਼ਬਦਾਲੰਕਾਰ. ਦੇਖੋ, ਪ੍ਰਸ਼੍ਨੋੱਤਰ ਅਤੇ ਪ੍ਰਹੇਲਿਕਾ। ੬. ਦੂਜਾ ਪਾਸਾ। ੭. ਵਿ- ਪਿਛਲਾ। ੮. ਅਗਲਾ....
ਅ਼. [قریب] ਕ੍ਰਿ. ਵਿ- ਪਾਸ. ਨੇੜੇ. ਸਮੀਪ। ੨. ਲਗਪਗ....
ਸੰ. मील्. ਧਾ- ਅੱਖਾਂ ਮੁੰਦਣੀਆਂ, ਪਲਕਾਂ ਮਾਰਨੀਆਂ, ਖਿੜਨਾ, ਫੈਲਣਾ। ੨. ਅੰ. Mile ੧੭੬੦ ਗਜ਼ ਦੀ ਲੰਬਾਈ ਅਥਵਾ ਅੱਠ ਫਰਲਾਂਗ (furlong)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਕ੍ਰਿ. ਵਿ- ਇਸ ਥਾਂ. ਯਹਾਂ....
ਫ਼ਾ. [شکار] ਸ਼ਿਕਾਰ. ਸੰਗ੍ਯਾ- ਜੰਗਲੀ ਜਾਨਵਰਾਂ ਦੇ ਮਾਰਨ ਦਾ ਸੰਕਲਪ ਅਤੇ ਯਤਨ ਕਰਨਾ. ਮ੍ਰਿਗਯਾ. "ਸੰਤ ਸੰਗਿ ਲੇ ਚੜਿਓ ਸਿਕਾਰ." (ਭੈਰ ਮਃ ੫) ਸੰ. श्रकीडा ਸ਼੍ਵਕ੍ਰੀੜਾ. ਕੁੱਤਿਆਂ ਨੂੰ ਸਾਥ ਲੈ ਕੇ ਖੇਲ ਕਰਨ ਦੀ ਕ੍ਰਿਯਾ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
ਸੰਗ੍ਯਾ- ਠਹਿਰਣ ਦਾ ਅਸਥਾਨ. "ਡਡਾ ਡੇਰਾ ਇਹੁ ਨਹੀ." (ਬਾਵਨ) ੨. ਤੰਬੂ. ਖ਼ੇਮਾ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸੰ. ਵਿ- ਇਕੇਲਾ. ਸਿਰਫ. "ਕੇਵਲ ਕਾਲਈ ਕਰਤਾਰ." (ਹਜ਼ਾਰੇ ੧੦) ੩. ਨਿਸ਼ਚੇ ਕੀਤਾ ਹੋਇਆ। ੩. ਸ਼ੁੱਧ. ਖਾਲਿਸ. ਨਿਰੋਲ. "ਕੇਵਲ ਨਾਮ ਦੀਓ ਗੁਰਮੰਤੁ." (ਗਉ ਮਃ ੫) ੪. ਸੰਗ੍ਯਾ- ਦਮਦਮੇ ਤੋਂ ਸੱਤ ਕੋਹ ਦੱਖਣ ਇੱਕ ਪਿੰਡ. ਦੱਖਣ ਨੂੰ ਜਾਣ ਸਮੇਂ ਦਸ਼ਮੇਸ਼ ਦਾ ਪਹਿਲਾ ਡੇਰਾ ਦਮਦਮੇ ਤੋਂ ਚੱਲਕੇ ਇਸ ਥਾਂ ਹੋਇਆ ਸੀ. ਇਹ ਜਿਲਾ ਹਿਸਾਰ ਤਸੀਲ ਥਾਣਾ ਰੋੜੀ ਵਿੱਚ ਰੇਲਵੇ ਸਟੇਸ਼ਨ ਕਾਲਾਂਵਾਲੀ ਤੋਂ ਈਸ਼ਾਨ ਕੋਣ ੪. ਮੀਲ ਹੈ. ਪਿੰਡ ਤੋਂ ਦੱਖਣ ਦੇ ਪਾਸੇ ਬਾਹਰਵਾਰ ਦਸਮੇਸ਼ ਜੀ ਦਾ ਗੁਰਦ੍ਵਾਰਾ ਹੈ. ਇਸ ਦਾ ਪ੍ਰਬੰਧ ਇੱਕ ਕਮੇਟੀ ਦੇ ਹੱਥ ਹੈ, ਜੋ ਕਾਨੂਨ ਅਨੁਸਾਰ ਬਣੀ ਹੋਈ ਹੈ. ਇਸ ਗੁਰਦ੍ਵਾਰੇ ਨਾਲ ੪੦ ਵਿੱਘੇ ਜ਼ਮੀਨ ਹੈ....
ਛੋਟਾ ਮੰਜਾ. ਦੇਖੋ, ਮੰਚ। ੨. ਗੁਰਦ੍ਵਾਰੇ ਦਾ ਉਹ ਥੜਾ (ਚਬੂਤਰਾ), ਜੋ ਗੁਰੂ ਸਾਹਿਬ ਦੇ ਬੈਠਣ ਦੀ ਥਾਂ ਸਨਮਾਨ ਵਾਸਤੇ ਬਣਾਇਆ ਹੈ। ੩. ਮਹੰਤ ਦੀ ਗੱਦੀ. ਸ਼੍ਰੀ ਗੁਰੂ ਅਮਰਦੇਵ ਜੀ ਨੇ ੨੨ ਧਰਮਪ੍ਰਚਾਰਕ ਮਹੰਤ ਭਾਰਤ ਵਿੱਚ ਥਾਪੇ ਸਨ. ਇਸੇ ਨੂੰ ਇਤਿਹਾਸਕਾਰਾਂ ਨੇ ਬਾਈ ਮੰਜੀਆਂ ਬਖ਼ਸ਼ਣ ਦਾ ਪ੍ਰਸੰਗ ਲਿਖਿਆ ਹੈ. ਦੇਖੋ, ਬਾਈ ਮੰਜੀਆਂ। ੪. ਸੰ. मञ्जी. ਮੰਜਰੀ. ਸਿੱਟਾ. ਬੱਲੀ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਫ਼ਾ. [زمیِن] ਪ੍ਰਿਥਿਵੀ. ਭੂਮਿ. ਸੰ. ज्मा. ਜਮਾ੍....
ਸੰਗ੍ਯਾ- ਪੂਜਾਕਾਰੀ. ਪੂਜਾ ਕਰਨ ਵਾਲਾ....
ਵਿ- ਮੈਲ ਤੋਂ ਬਿਨਾ. ਦੇਖੋ, ਨਿਰਮਲ. "ਅਹਿਨਿਸਿ ਨਵਤਨ ਨਿਰਮਲਾ, ਮੈਲਾ ਕਬਹੂੰ ਨ ਹੋਇ." (ਵਾਰ ਸੂਹੀ ਮਃ ੧) ੨. ਅਵਿਦ੍ਯਾ ਮੈਲ ਰਹਿਤ. "ਸਾਧ ਸੰਗਿ ਹੋਇ ਨਿਰਮਲਾ ਨਾਨਕ ਪ੍ਰਭ ਕੈ ਰੰਗਿ." (ਗਉ ਥਿਤੀ ਮਃ ਪ) ੩. ਸੰਗ੍ਯਾ- ਨਿਰਮਲਧਰਮ (ਖ਼ਾਲਿਸਧਰਮ) ਧਾਰਣ ਵਾਲਾ. ਗੁਰੂ ਨਾਨਕਦੇਵ ਦਾ ਸਿੱਖ."ਸਬਦਿ ਰਤੇ ਸੇ ਨਿਰਮਲੇ." (ਸ੍ਰੀ ਮਃ ੩) ੪. ਦੇਖੋ, ਨਿਰਮਲੇ....
ਸੰ. ਸਿੰਹ. ਹਿੰਸਾ ਕਰਨ ਵਾਲਾ ਜੀਵ. ਸ਼ੇਰ. "ਸਿੰਘ ਰੁਚੈ ਸਦ ਭੋਜਨੁ ਮਾਸ." (ਬਸੰ ਮਃ ੫) ਭਾਵੇਂ ਸ਼ਾਰਦੂਲ (ਕੇਸ਼ਰੀ), ਚਿਤ੍ਰਕ ਵ੍ਯਾਘ੍ਰ (ਬਾਘ) ਆਦਿ ਸਾਰੇ ਸਿੰਹ (ਸਿੰਘ) ਕਹੇ ਜਾ ਸਕਦੇ ਹਨ, ਪਰ ਇਹ ਖ਼ਾਸ ਨਾਮ ਖ਼ਾਸ ਖ਼ਾਸ ਜੀਵਾਂ ਦੇ ਹਨ. ਪਾਠਕਾਂ ਦੇ ਗ੍ਯਾਨ ਲਈ ਇੱਥੇ ਚਿਤ੍ਰ ਦੇਕੇ ਸਪਸ੍ਟ ਕੀਤਾ ਜਾਂਦਾ ਹੈ. ਦੇਖੋ, ਸਾਰਦੂਲ। ੨. ਖੰਡੇ ਦਾ ਅਮ੍ਰਿਤਧਾਰੀ ਗੁਰੂ ਨਾਨਕਪੰਥੀ ਖਾਲਸਾ। ੩. ਵਿ- ਸ਼ਿਰੋਮਣਿ. ਪ੍ਰਧਾਨ। ੪. ਸ਼੍ਰੇਸ੍ਠ. ਉੱਤਮ। ੫. ਬਹਾਦੁਰ. ਸ਼ੂਰਵੀਰ। ੬. ਦੇਖੋ, ਫੀਲੁ। ੭. ਸਿੰਹਰਾਸ਼ਿ. ਦੇਖੋ, ਸਿੰਹ....
ਸੰਗ੍ਯਾ- ਰਣ ਭੂਮਿ ਵਿੱਚ ਮੋਏ ਯੋਧਿਆਂ ਦੀ ਧੁਨਿ. ਦੇਖੋ, ਹੜ ੩.। ੨. ਹਾੜ੍ਹ ਮਹੀਨਾ। ੩. ਪਾਣੀ ਦਾ ਹੜ੍ਹ. ਦੇਖੋ, ਓ। ੪. ਦੇਖੋ, ਹਾੜਨਾ....
ਬੁਰਿਆਈ. ਦੇਖੋ, ਬਦੀ ੨. "ਵਦੀ ਸੁ ਵਜਗਿ ਨਾਨਕਾ." (ਵਾਰ ਆਸਾ) ੨. ਬਹੁਲ ਦਿਨ ਦਾ ਸੰਖੇਪ. ਹਨੇਰਾ ਪੱਖ. ਦੇਖੋ, ਬਦੀ ੧. "ਹਾੜ ਵਦੀ ਪ੍ਰਿਥਮੈ ਸੁਖਦਾਵਨ." (ਰਾਮਾਵ) ੩. ਸ਼ਾਹਪੁਰੀ ਪੰਜਾਬੀ ਵਿੱਚ ਵਦੀ ਦਾ ਅਰਥ ਹੈ- ਜੋ ਹੋਂਦੀ ਹੈ, What happens....
ਸੰਗ੍ਯਾ- ਚੰਦ੍ਰਮਾ ਦੇ ਮਹੀਨੇ ਦੀ ਅੰਧੇਰੇ ਅਤੇ ਚਾਂਦਨੇ ਪੱਖ ਦੀ ਪਹਿਲੀ ਤਿਥਿ. ਏਕੋਂ. ਦੇਖੋ, ਫ਼ਾ. ਯਕਮ. "ਏਕਮ ਏਕੰਕਾਰ ਨਿਰਾਲਾ." (ਬਿਲਾ ਮਃ ੧. ਥਿਤੀ) ੨. ਵਿ- ਅਦੁਤੀ. ਲਾਸਾਨੀ. "ਏਕਮ ਏਕੈ ਆਪਿ ਉਪਾਇਆ." (ਮਾਝ ਅਃ ਮਃ ੩) ੩. ਪ੍ਰਥਮ. ਪਹਿਲਾ....
ਸੰਗ੍ਯਾ- ਮਿਲਾਪ. "ਮੇਲਾ ਸੰਜੋਗੀ ਰਾਮ." (ਆਸਾ ਛੰਤ ਮਃ ੧) ੨. ਲੋਕਾਂ ਦਾ ਏਕਤ੍ਰ ਹੋਇਆ ਸਮੁਦਾਯ. ਬਹੁਤ ਮਿਲੇ ਹੋਏ ਲੋਕ. "ਮੇਲਾ ਸੁਣਿ ਸਿਵਰਾਤਿ ਦਾ." (ਭਾਗੁ)...