ālīआली
ਸੰ. ਸੰਗ੍ਯਾ- ਸਖੀ. ਸਹੇਲੀ। ੨. ਕਤਾਰ. ਪੰਕਤਿ. ੩. ਅ਼. [عالی] ਆ਼ਲੀ. ਵਿ- ਵਡਾ. ਉੱਚਾ। ੪. ਸ਼੍ਰੇਸ੍ਠ. ਉੱਤਮ। ੫. ਭਾਈ ਸੰਤੋਖ ਸਿੰਘ ਨੇ ਸਿੰਧੀ ਆਲੋ (ਗਿੱਲੇ) ਦੀ ਥਾਂ ਆਲੀ ਇਸਤ੍ਰੀ (ਸ੍ਤ੍ਰੀ) ਲਿੰਗ ਵਰਤਿਆ ਹੈ. "ਉਰ ਸੁਲਗਤ ਲਕਰੀ ਜਿਮਿ ਆਲੀ." (ਗੁਪ੍ਰਸੂ) ਦੇਖੋ, ਆਲੋ.
सं. संग्या- सखी. सहेली। २. कतार. पंकति. ३. अ़. [عالی] आ़ली. वि- वडा. उॱचा। ४. श्रेस्ठ. उॱतम। ५. भाई संतोख सिंघ ने सिंधी आलो (गिॱले) दी थां आली इसत्री (स्त्री) लिंग वरतिआ है. "उर सुलगत लकरी जिमि आली." (गुप्रसू) देखो, आलो.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸਹੇਲੀ। ੨. ਅ਼. [سخی] ਸਖ਼ੀ. ਵਿ- ਉਦਾਰ. ਸ਼ਖ਼ਾਵਤ ਕਰਨ ਵਾਲਾ....
ਸੰ. स- हेला. ਵਿ- ਨਾਲ ਖੇਡਣ ਵਾਲਾ। ੨. ਅਵਗ੍ਯਾ ਕਰਨ ਵਾਲਾ, ਵਾਲੀ. "ਸਖੀ ਸਹੇਲੀ ਨਨਦ ਗਹੇਲੀ." (ਆਸਾ ਕਬੀਰ) ਸਖੀ ਹੇਲਾ (ਆਵਗ੍ਯਾ) ਕਰਨ ਵਾਲੀ ਹੈ। ੩. ਹੇਲਾ ਸਹਿਤ. ਹੇਲਾ ਦਾ ਅਰਥ ਹੈ ਸ੍ਰਿੰਗਾਰ ਭਾਵ ਤੋਂ ਉਪਜੀ ਚੇਸ੍ਟਾ. ਸੰ. सहेल ਖਿਲਾਰੀ। ੪. ਸੰਗ੍ਯਾ- ਮਿਤ੍ਰ. ਸਖਾ. "ਸੁਨਹੁ ਸਹੇਰੀ ਮਿਲਨ ਬਾਤ ਕਹਉ।" (ਬਿਲਾ ਮਃ ੫) "ਸਗਲ ਸਹੇਲੀ ਅਪਨੇ ਰਸਿ ਮਾਤੀ." (ਗਉ ਮਃ ੫) ਇਸ ਥਾਂ ਸਹੇਲੀ ਤੋਂ ਭਾਵ ਇੰਦ੍ਰੀਆਂ ਹੈ. "ਮੇਰੀ ਸਖੀ ਸਹੇਲੜੀਹੋ! ਪ੍ਰਭੁ ਕੈ ਚਰਣਿ ਲਗਹ." (ਬਿਹਾ ਛੰਤ ਮਃ ੫)...
ਅ਼. [قطار] ਸੰਗ੍ਯਾ- ਪੰਕਤਿ. ਸ਼੍ਰੇਣੀ. ਸਤ਼ਰ. ਡਾਰ....
ਸੰਗ੍ਯਾ- ਸ਼੍ਰੇਣੀ. ਕਤਾਰ। ੨. ਸਤਰ। ੩. ਗੋਤ੍ਰ. ਕੁਲ. ਵੰਸ਼। ੪. ਦੇਖੋ, ਉਛਾਲ....
ਵਿ- ਵ੍ਰਿੱਧ. ਉਮਰ ਵਿੱਚ ਵਡਾ. "ਵਡਾ ਹੋਆ ਵੀਆਹਿਆ." (ਮਃ ੧. ਵਾਰ ਮਲਾ) ੨. ਵਿਸ੍ਤਾਰ ਵਾਲਾ। ੩. ਸ਼ਿਰੋਮਣਿ. ਮੁਖੀਆ। ੪. ਬਹੁਤ. ਅਤਿ. "ਵਡਾ ਆਪਿ ਅਗੰਮ ਹੈ." (ਮਃ ੫. ਵਾਰ ਸਾਰ)...
ਉੱਚਤਾ ਵਾਲਾ- ਵਾਲੀ. "ਪਿਰ ਉਚੜੀਐ ਮਾੜਤੀਐ ਤਿਹੁ ਲੋਆ ਸਿਰ ਤਾਜਾ." (ਸੂਹੀ ਛੰਤ ਮਃ ੧) ਉੱਚੀ ਮਾੜੀ (ਮਹਿਲ) ਵਾਲਾ.#ਦੇਖੋ, ਉੱਚ....
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਸੰ. संतोष ਸੰਤੋਸ. ਸੰਗ੍ਯਾ- ਸਬਰ. ਲੋਭ ਦਾ ਤਿਆਗ. "ਮਨਿ ਸੰਤੋਖੁ ਸਬਦਿ ਗੁਰ ਰਾਜੇ." (ਰਾਮ ਮਃ ੫) ੨. ਪ੍ਰਸੰਨਤਾ. ਆਨੰਦ. "ਕੋਮਲ ਬਾਣੀ ਸਭ ਕਉ ਸੰਤੋਖੈ." (ਗਉ ਥਿਤੀ ਮਃ ੫) ਦੇਖੋ, ਤੁਸ ਅਤੇ ਤੋਖ....
ਸੰ. ਸਿੰਹ. ਹਿੰਸਾ ਕਰਨ ਵਾਲਾ ਜੀਵ. ਸ਼ੇਰ. "ਸਿੰਘ ਰੁਚੈ ਸਦ ਭੋਜਨੁ ਮਾਸ." (ਬਸੰ ਮਃ ੫) ਭਾਵੇਂ ਸ਼ਾਰਦੂਲ (ਕੇਸ਼ਰੀ), ਚਿਤ੍ਰਕ ਵ੍ਯਾਘ੍ਰ (ਬਾਘ) ਆਦਿ ਸਾਰੇ ਸਿੰਹ (ਸਿੰਘ) ਕਹੇ ਜਾ ਸਕਦੇ ਹਨ, ਪਰ ਇਹ ਖ਼ਾਸ ਨਾਮ ਖ਼ਾਸ ਖ਼ਾਸ ਜੀਵਾਂ ਦੇ ਹਨ. ਪਾਠਕਾਂ ਦੇ ਗ੍ਯਾਨ ਲਈ ਇੱਥੇ ਚਿਤ੍ਰ ਦੇਕੇ ਸਪਸ੍ਟ ਕੀਤਾ ਜਾਂਦਾ ਹੈ. ਦੇਖੋ, ਸਾਰਦੂਲ। ੨. ਖੰਡੇ ਦਾ ਅਮ੍ਰਿਤਧਾਰੀ ਗੁਰੂ ਨਾਨਕਪੰਥੀ ਖਾਲਸਾ। ੩. ਵਿ- ਸ਼ਿਰੋਮਣਿ. ਪ੍ਰਧਾਨ। ੪. ਸ਼੍ਰੇਸ੍ਠ. ਉੱਤਮ। ੫. ਬਹਾਦੁਰ. ਸ਼ੂਰਵੀਰ। ੬. ਦੇਖੋ, ਫੀਲੁ। ੭. ਸਿੰਹਰਾਸ਼ਿ. ਦੇਖੋ, ਸਿੰਹ....
ਵਿ- ਸਿੰਧ ਦੇਸ਼ ਦਾ। ੨. ਸੰਗ੍ਯਾ- ਸਿੰਧ ਦਾ ਵਸਨੀਕ। ੩. ਸਿੰਧ ਦੀ ਬੋਲੀ....
ਸਿੰਧੀ. ਗਿੱਲਾ. ਭਿੱਜਿਆ. "ਪਟ ਪਾਲੋ ਭੀ ਆਲੋ ਹੈਨ." (ਗੁਪ੍ਰਸੂ) ੨. ਹਰਾ. ਸ਼ਬਜ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸੰ. ਸੰਗ੍ਯਾ- ਸਖੀ. ਸਹੇਲੀ। ੨. ਕਤਾਰ. ਪੰਕਤਿ. ੩. ਅ਼. [عالی] ਆ਼ਲੀ. ਵਿ- ਵਡਾ. ਉੱਚਾ। ੪. ਸ਼੍ਰੇਸ੍ਠ. ਉੱਤਮ। ੫. ਭਾਈ ਸੰਤੋਖ ਸਿੰਘ ਨੇ ਸਿੰਧੀ ਆਲੋ (ਗਿੱਲੇ) ਦੀ ਥਾਂ ਆਲੀ ਇਸਤ੍ਰੀ (ਸ੍ਤ੍ਰੀ) ਲਿੰਗ ਵਰਤਿਆ ਹੈ. "ਉਰ ਸੁਲਗਤ ਲਕਰੀ ਜਿਮਿ ਆਲੀ." (ਗੁਪ੍ਰਸੂ) ਦੇਖੋ, ਆਲੋ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਸੰ. स्तृ ਧਾ- ਫੈਲਾਉਣਾ. ਢਕਣਾ। ੨. ਦੇਖੋ, ਇਸਤ੍ਰੀ....
ਸੰ. लिङ्ग. ਧਾ- ਜਾਣਾ, ਗਲੇ ਲਾਉਣਾ, ਰੰਗ ਲਾਉਣਾ, ਚਿੰਨ੍ਹ ਕਰਨਾ। ੨. ਸੰਗ੍ਯਾ- ਚਿੰਨ੍ਹ. ਨਸ਼ਾਨ। ੩. ਅਨੁਮਾਨ ਨੂੰ ਸਿੱਧ ਕਰਨ ਵਾਲਾ ਹੇਤੁ। ੪. ਜਨਨੇਂਦ੍ਰਿਯ. ਪੁਰੁਸ ਦਾ ਖ਼ਾਸ ਚਿੰਨ੍ਹ। ੫. ਲਿੰਗ ਰੂਪ ਸ਼ਿਵ ਦਾ ਚਿੰਨ੍ਹ. ਪੁਰਾਣਾਂ ਵਿੱਚ ਪ੍ਰਧਾਨ ਬਾਰਾਂ ਲਿੰਗ ਹਨ. ਦੇਖੋ, ਦੁਆਦਸ ਸਿਲਾ.#ਸਕੰਦ ਪੁਰਾਣ ਨੇ ਇਨ੍ਹਾਂ ਤੋਂ ਛੁੱਟ ਚਾਰ ਹੋਰ ਮੁੱਖ ਲਿੰਗ ਮੰਨੇ ਹਨ- ਹਰਿਣੇਸ਼੍ਵਰ, ਬਾਣੇਸ੍ਵਰ, ਲੁਬਧਕੇਸ਼੍ਵਰ ਅਤੇ ਧਨੁਰੀਸ਼੍ਵਰ.#ਦੇਵੀਭਾਗਵਤ ਵਿੱਚ ਲੇਖ ਹੈ ਕਿ ਸ਼ਿਵਲਿੰਗ ਦਾ ਅੰਤ ਬ੍ਰਹਮਾ ਵਿਸਨੁ ਨੂੰ ਭੀ ਪ੍ਰਾਪਤ ਨਹੀਂ ਹੋਇਆ.#ਸਕੰਦਪੁਰਾਣ ਵਿੱਚ ਜਿਕਰ ਹੈ ਕਿ ਇੱਕ ਵਾਰ ਸ਼ਿਵ ਦੀ ਅਯੋਗ ਕਰਤੂਤ ਨੂੰ ਵੇਖਕੇ ਰਿਖੀਆਂ ਨੇ ਸ੍ਰਾਪ ਦਿੱਤਾ, ਜਿਸ ਤੋਂ ਲਿੰਗ ਝੜਕੇ ਡਿਗ ਪਿਆ ਅਰ ਉਸੇ ਸਮੇਂ ਤੋਂ ਪੂਜ੍ਯ ਚਿੰਨ੍ਹ ਹੋਇਆ। ੬. ਵ੍ਯਾਕਰਣ ਅਨੁਸਾਰ ਪੁਰੁਸ ਸ੍ਤੀ ਨਪੁੰਸਕ ਬੋਧਕ ਸ਼ਬਦ. Gender. ਪੁੰਲਿੰਗ, ਸ੍ਵੀਲਿੰਗ ਅਤੇ ਨਪੁੰਸਕਲਿੰਗ (Masculine, Feminine, Neuter) ਇਹ ਨੇਮ ਨਹੀਂ ਕਿ ਇੱਕ ਬੋਲੀ ਵਿੱਚ ਜੋ ਲਿੰਗ ਹੈ, ਦੂਜੀ ਵਿੱਚ ਭੀ ਉਹੀ ਹੋਵੇ. ਬੋਲੀਆਂ ਦੇ ਭੇਦ ਕਰਕੇ ਅਰਥ ਭਿੰਨ ਹੋਇਆ ਕਰਦਾ ਹੈ, ਜੈਸੇ- ਬ੍ਰਹਮ (ब्रह्मन्) ਸ਼ਬਦ ਸੰਸਕ੍ਰਿਤ ਨਪੁੰਸਕ ਲਿੰਗ ਹੈ ਪਰ ਪੰਜਾਬੀ ਵਿੱਚ ਪੁੰਲਿੰਗ ਹੈ. ਅਗਨਿ ਸੰਸਕ੍ਰਿਤ ਪੁੰਲਿੰਗ, ਪੰਜਾਬੀ ਵਿੱਚ ਇਸਤ੍ਰੀ ਲਿੰਗ ਹੈ, ਆਦਿ ਪੰਜਾਬੀ ਵਿੱਚ ਪੁੰਲਿੰਗ ਅਤੇ ਇਸਤ੍ਰੀਲਿੰਗ ਦੋ ਹੀ ਹੋਇਆ ਕਰਦੇ ਹਨ, ਨਪੁੰਸਕ ਲਿੰਗ ਨਹੀਂ ਹੈ। ੭. ਦੇਖੋ, ਲਿੰਗਸ਼ਰੀਰ। ੮. ਦੇਹ ਦੇ ਅੰਗ। ੯. ਧਰਮ ਦਾ ਚਿੰਨ੍ਹ. ਮਜਹਬੀ ਲਿਬਾਸ. ਭੇਖ ਦੇ ਨਿਸ਼ਾਨ. "ਲਿੰਗ ਬਿਨਾ ਕੀਨੇ ਸਭ ਰਾਜਾ." (ਵਿਚਿਤ੍ਰ) ਪੈਗੰਬਰ ਮੁਹ਼ੰਮਦ ਨੇ, ਜਿਤਨੇ ਰਾਜਾ (ਪ੍ਰਤਾਪੀ ਲੋਕ) ਸਨ. ਸਭ ਦੇ ਧਾਰਮਿਕ ਚਿੰਨ੍ਹ ਮਿਟਾਕੇ ਇਸਲਾਮ ਵਿੱਚ ਲੈ ਆਂਦੇ. ਲਿੰਗ ਬਿਨਾ ਦਾ ਅਰਥ ਸੁੰਨਤ ਸਹਿਤ ਭੀ ਹੈ, ਅਰਥਾਤ- ਲਿੰਗ ਦੇ ਆਵਰਣਰੂਪ ਮਾਸ ਬਿਨਾ. ਪਰ ਇਤਿਹਾਸ ਤੋਂ ਪਤਾ ਲਗਦਾ ਹੈ ਕਿ ਸੁੰਨਤ ਮੁਹੰਮਦਸਾਹਿਬ ਨੇ ਨਹੀਂ ਚਲਾਈ, ਇਹ ਰਸਮ ਇਬਰਾਹੀਮ ਤੋਂ ਚੱਲੀ ਹੈ. ਦੇਖੋ, ਇਬਰਾਹੀਮ ਅਤੇ ਸੁੰਨਤ....
ਲਗੁਡ. ਮੋਟੀ ਲੱਕੜ ਅਤੇ ਪਤਲੀ ਲਕੜੀ. "ਲਕਰੀ ਬਿਖਰਿ ਜਰੀ ਮੰਝ ਭਾਰਿ." (ਰਾਮ ਮਃ ੧) ੨. ਸੋਟਾ. ਸੋਟੀ. ਲਕੁਟ. ਲਕਟੀ....
ਕ੍ਰਿ. ਵਿ- ਜੈਸੇ. ਜਿਵੇਂ. ਜਿਸ ਤਰਾਂ. "ਜਿਮਿ ਅੰਧਕਾਰ ਸੂਰਯ ਹਰੈ." (ਸਲੋਹ)...