āsanaआसन
ਦੇਖੋ, ਆਸਣ. "ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ." (ਮਾਝ ਮਃ ੫) ੨. ਘੋੜੇ ਦੀ ਪਿੱਠ ਉੱਪਰ ਨਿਸ਼ਸਤ. "ਆਸਨ ਆਏ ਬਾਗ ਗਹਿ ਬਲਵੰਡ ਵਿਸੇਸਾ." (ਗੁਪ੍ਰਸੂ) ੩. ਸੰ. आशन- ਆਸ਼ਨ. ਵਜ੍ਰ। ੪. ਇੰਦ੍ਰ। ੫. ਭੋਜਨ ਖਵਾਉਣ ਵਾਲਾ.
देखो, आसण. "निवली करम आसन चउरासीह इन महि सांति न आवै जीउ." (माझ मः ५) २. घोड़े दी पिॱठ उॱपर निशसत. "आसन आए बाग गहि बलवंड विसेसा." (गुप्रसू) ३. सं. आशन- आशन. वज्र। ४. इंद्र। ५. भोजन खवाउण वाला.
ਸੰ. ਆਸਨ. ਸੰਗ੍ਯਾ- ਸ੍ਥਿਤਿ (ਇਸਥਿਤ). ਬੈਠਕ। ੨. ਬੈਠਣ ਦਾ ਵਸਤ੍ਰ, ਜਿਸ ਨੂੰ ਵਿਛਾਕੇ ਬੈਠੀਏ। ੩. ਯੋਗ ਦਾ ਤੀਜਾ ਅੰਗ, ਜਿਸ ਅਨੁਸਾਰ ਅਭ੍ਯਾਸੀ ਆਪਣੀ ਬੈਠਕ ਸਾਧਦੇ ਹਨ. ਯੋਗਸ਼ਾਸਤ੍ਰ ਵਿੱਚ ੮੪ ਆਸਨ ਪਸ਼ੂ ਪੰਛੀਆਂ ਦੀ ਨਿਸ਼ਸਤ ਅਤੇ ਵਸਤੂਆਂ ਦੇ ਆਕਾਰ ਤੋਂ ਲਏ ਹਨ, ਉਨ੍ਹਾਂ ਵਿੱਚੋਂ ਚਾਰ ਪਰਮ ਉੱਤਮ ਲਿਖੇ ਹਨ-#(ੳ) ਸਿੱਧਾਸਨ. ਖੱਬੇ ਪੈਰ ਦੀ ਅੱਡੀ ਗੁਦਾ ਪੁਰ, ਸੱਜੇ ਪੈਰ ਦੀ ਅੱਡੀ ਲਿੰਗ ਪੁਰ ਰੱਖਕੇ ਬੈਠਣਾ.#(ਅ) ਪਦਮਾਸਨ. ਸੱਜੇ ਪੱਟ ਤੇ ਖੱਬਾ ਪੈਰ, ਖੱਬੇ ਪੱਟ ਤੇ ਸੱਜਾ ਪੈਰ ਰੱਖਕੇ, ਪਿੱਠ ਪਿੱਛੋਂ ਦੀ ਹੱਥ ਕਰਕੇ ਸੱਜੇ ਹੱਥ ਨਾਲ ਸੱਜੇ ਪੈਰ ਦਾ ਅੰਗੂਠਾ ਅਤੇ ਖੱਬੇ ਹੱਥ ਨਾਲ ਖੱਬੇ ਪੈਰ ਦਾ ਅੰਗੂਠਾ ਫੜਨਾ. ਛਾਤੀ ਤੋਂ ਚਾਰ ਉਂਗਲ ਦੀ ਵਿੱਥ ਤੇ ਠੋਡੀ ਰੱਖਕੇ ਨੱਕ ਦੀ ਨੋਕ ਉੱਪਰ ਨਜਰ ਜਮਾਉਣੀ.#(ੲ) ਸਿੰਹਾਸਨ. ਗੁਦਾ ਅਰ ਲਿੰਗ ਦੇ ਵਿਚਕਾਰ ਜੋ ਸਿਉਣ ਹੈ, ਉਸ ਉੱਪਰ ਪੈਰਾਂ ਦੇ ਗਿੱਟੇ ਜਮਾਕੇ ਬੈਠਣਾ, ਗੋਡਿਆਂ ਤੇ ਦੋਵੇਂ ਹੱਥ ਰੱਖਕੇ ਨੱਕ ਦੀ ਨੋਕ ਤੇ ਟਕਟਕੀ ਲਾਉਣੀ.#(ਸ) ਭਦ੍ਰਾਸਨ. ਸਿਉਣ ਤੇ ਰੱਖੇ ਪੈਰਾਂ ਦੇ ਅੰਗੂਠੇ ਪਦਮਾਸਨ ਵਾਂਙ ਫੜਨ ਤੋਂ, ਸਿੰਹਾਸਨ ਤੋਂ "ਭਦ੍ਰਾਸਨ" ਬਣ ਜਾਂਦਾ ਹੈ. "ਜੋਗ ਸਿਧ ਆਸਣ ਚਉਰਾਸੀਹ ਏਭੀ ਕਰਿ ਕਰਿ ਰਹਿਆ." (ਸੋਰ ਅਃ ਮਃ ੫) ੪. ਸੰ. आसन्. ਜਬਾੜਾ. ਮੂੰਹ ਦਾ ਉਹ ਭਾਗ, ਜਿਸ ਵਿੱਚ ਦੰਦ ਅਤੇ ਦਾੜਾਂ ਜੜੇ ਹੋਏ ਹਨ. ਹੜਵਾਠਾ. Jaw....
ਦੇਖੋ, ਨਿਉਲੀ. "ਨਿਵਲਿ ਭੁਅੰਗਮ ਸਾਧੇ." (ਸੋਰ ਅਃ ਮਃ ੫) "ਨਿਵਲੀਕਰਮ ਬਹੁਤ ਬਿਸਥਾਰ." (ਸਾਰ ਪੜਤਾਲ ਮਃ ੫)...
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)...
ਦੇਖੋ, ਆਸਣ. "ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ." (ਮਾਝ ਮਃ ੫) ੨. ਘੋੜੇ ਦੀ ਪਿੱਠ ਉੱਪਰ ਨਿਸ਼ਸਤ. "ਆਸਨ ਆਏ ਬਾਗ ਗਹਿ ਬਲਵੰਡ ਵਿਸੇਸਾ." (ਗੁਪ੍ਰਸੂ) ੩. ਸੰ. आशन- ਆਸ਼ਨ. ਵਜ੍ਰ। ੪. ਇੰਦ੍ਰ। ੫. ਭੋਜਨ ਖਵਾਉਣ ਵਾਲਾ....
ਸੰ. ਚਤੁਰਸ਼ੀਤਿ. ਸੰਗ੍ਯਾ- ਚੌਰਾਸੀ. ਚਾਰ ਅਤੇ ਅੱਸੀ ੮੪। ੨. ਭਾਵ ਆਵਾਗਮਨ. ਚੌਰਾਸੀ ਲੱਖ ਯੋਨਿ ਦਾ ਗੇੜਾ....
ਕ੍ਰਿ. ਵਿ- ਵਿੱਚ. ਅੰਦਰ. ਮੇਂ. "ਬ੍ਰਹਮ ਮਹਿ ਜਨੁ, ਜਨ ਮਹਿ ਪਾਰਬ੍ਰਹਮ." (ਸੁਖਮਨੀ) ੨. ਸੰ. ਸੰਗ੍ਯਾ- ਪ੍ਰਿਥਿਵੀ। ੩. ਵਿ- ਅਤ੍ਯਤ. ਅਤਿਸ਼ਯ, ਮੋਜ ਮਗਨ ਮਹਿ ਰਹਿਆ ਬਿਆਪੇ." (ਸੂਹੀ ਅਃ ਮਃ ੫) ੪. ਮੁਹਿ (ਮੁਖ) ਦੀ ਥਾਂ ਭੀ ਮਹਿ ਸ਼ਬਦ ਆਇਆ ਹੈ- "ਜਿਉ ਕੂਕਰ ਜੂਠਨ ਮਹਿ ਪਾਇ." (ਗਉ ਅਃ ਮਃ ੫)...
ਸੰਗ੍ਯਾ- ਸੀਤਲਤਾ। ੨. ਮਨ ਦਾ ਠਹਿਰਾਉ। ੩. ਵਿਸ਼੍ਰਾਮ। ੪. ਅਮਨ. ਚੈਨ. "ਸ਼ਾਂਤਿ ਪਾਈ ਗੁਰਿ ਸਤਿਗੁਰਿ ਪੂਰੇ." (ਬਿਲਾ ਮਃ ੫).¹ ੫. ਦੇਖੋ, ਸ਼ਾਂਤ ੭....
ਵ੍ਯ- ਸਨਮਾਨ ਬੋਧਕ ਸ਼ਬਦ. "ਜਿਚਰੁ ਵਸਿਆ ਕੰਤੁ ਘਰਿ, ਜੀਉ ਜੀਉ ਸਭਿ ਕਹਾਤ." (ਸ੍ਰੀ ਮਃ ੫) ਇਸ ਥਾਂ ਘਰ ਦੇਹ, ਅਤੇ ਕੰਤ ਜੀਵਾਤਮਾ ਹੈ। ੨. ਸੰਗ੍ਯਾ- ਜੀਵਾਤਮਾ. "ਜੀਉ ਏਕੁ ਅਰਿ ਸਗਲ ਸਰੀਰਾ." (ਗਉ ਅਃ ਕਬੀਰ) ੩. ਜਾਨ. "ਜੀਉ ਪਿੰਡ ਸਭ ਤੇਰੀ ਰਾਸਿ." (ਸੁਖਮਨੀ) ੪. ਜੀਵਨ. ਜ਼ਿੰਦਗੀ."ਜੀਉ ਸਮਪਉ ਆਪਣਾ." (ਓਅੰਕਾਰ) "ਲੀਪਤ ਜੀਉ ਗਇਓ." (ਬਿਲਾ ਕਬੀਰ)#੫. ਮਨ. ਦਿਲ. "ਜੀਉ ਡਰਤ ਹੈ ਆਪਣਾ." (ਧਨਾ ਮਃ ੧) "ਹਮਰਾ ਖੁਸੀ ਕਰੈ ਨਿਤ ਜੀਉ." (ਧਨਾ ਧੰਨਾ) "ਜੂਠ ਲਹੈ ਜੀਉ ਮਾਂਜੀਐ." (ਗੂਜ ਮਃ ੧) ੬. ਪ੍ਰਾਣੀ. ਜਾਨਵਰ। ੭. ਜਨਮ. "ਕਰਮਹਿ ਕਿਨ ਜੀਉ ਦੀਨ ਰੇ?" (ਗੌਂਡ ਕਬੀਰ) ਕਰਮ ਕਿਸ ਨੇ ਪੈਦਾ ਕੀਤਾ ਹੈ? ੮. ਸ੍ਵਰ (ਸੁਰ). "ਜਸ ਜੰਤੀ ਮਹਿ ਜੀਉ ਸਮਾਨਾ." (ਗਉ ਕਬੀਰ) ੯. ਸ੍ਵਾਗਤ. ਖ਼ੁਸ਼ਆਮਦੇਦ. "ਜੇ ਕੋ ਜੀਉ ਕਹੈ ਓਨਾ ਕਉ, ਜਮ ਕੀ ਤਲਬ ਨ ਹੋਈ." (ਪ੍ਰਭਾ ਮਃ ੧)...
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਦੇਖੋ, ਪਿਠ....
ਫ਼ਾ. [نِشست] ਸੰਗ੍ਯਾ- ਬੈਠਣ ਦਾ ਭਾਵ, ਬੈਠਕ...
ਵਿ- ਬੱਗਾ. ਚਿੱਟਾ. "ਘਰ ਗਚ ਕੀਨੇ, ਬਾਗੇ ਬਾਗ." (ਮਃ ੧. ਵਾਰ ਸਾਰ) ਚਿੱਟੇ ਵਸਤ੍ਰ। ੨. ਸੰਗ੍ਯਾ- ਬਾਗਾ. ਵਸਤ੍ਰ ਪੋਸ਼ਾਕ. "ਕਰੇ ਭੇਸ ਕ੍ਰੂਰੰ ਧਰੇ ਬਾਗ ਕਾਰੇ." (ਸਲੋਹ) ਕਾਲੇ ਵਸਤ੍ਰ ਪਹਿਰੇ। ੩. ਸੰ. ਵਲ੍ਗਾ- वल्गा. ਲਗਾਮ ਦੀ ਡੋਰ. ਲਗਾਮ ਦਾ ਤਸਮਾ। ੪. ਫ਼ਾ. [باغ] ਬਾਗ਼ ਬਗੀਚਾ. ਉਪਵਨ. "ਜਿਹ ਪ੍ਰਸਾਦਿ ਬਾਗ ਮਿਲਖ ਧਨਾ." (ਸੁਖਮਨੀ) ੫. ਜਗਤ. ਸੰਸਾਰ....
ਸੰਗ੍ਯਾ- ਗਰਿਫ਼ਤ. ਪਕੜ. ਗ੍ਰਹਣ. "ਗਹਿ ਭੁਜਾ ਲੇਵਹੁ ਨਾਮ ਦੇਵਹੁ." (ਆਸਾ ਛੰਤ ਮਃ ੫) ੨. ਲਾਗ. ਲਗਾਉ. "ਹਰਿ ਸੇਤੀ ਚਿਤੁ ਗਹਿ ਰਹੈ." (ਗੂਜ ਮਃ ੩) "ਪਿਰ ਸੇਤੀ ਅਨਦਿਨੁ ਗਹਿ ਰਹੀ." (ਆਸਾ ਅਃ ਮਃ ੩) ਕ੍ਰਿ. ਵਿ- ਗਹਿਕੇ. ਗ੍ਰਹਣ ਕਰਕੇ. ਫੜਕੇ. "ਗਹਿ ਕੰਠ ਲਾਇਆ." (ਆਸਾ ਛੰਤ ਮਃ ੫)...
ਸ਼੍ਰੀ ਗੁਰੂ ਅੰਗਦ ਸਾਹਿਬ, ਗੁਰੂ ਅਮਰਦਾਸ ਜੀ ਅਤੇ ਗੁਰੂ ਅਰਜਨ ਦੇਵ ਜੀ ਦੇ ਦਰਬਾਰ ਦਾ ਰਬਾਬੀ, ਜੋ ਸੱਤੇ ਨਾਲ ਮਿਲਕੇ ਕੀਰਤਨ ਕਰਦਾ ਸੀ. ਭਾਈ ਸੰਤੋਖਸਿੰਘ ਨੇ ਬਲਵੰਡ ਤੇ ਸੱਤਾ ਭਾਈ ਲਿਖੇ ਹਨ. ਯਥਾ- "ਹੁਤੋ ਡੂਮ ਬਲਵੰਡ ਮਹਾਨਾ। ਸੱਤਾ ਤਿਸ ਕੋ ਅਨੁਜ ਸੁਜਾਨਾ." (ਗੁਪ੍ਰਸੂ ਰਾਸਿ ੩. ਅਃ ੪੩) ਪਰ ਬਾਵਾ ਕ੍ਰਿਪਾਲਸਿੰਘ ਭੱਲਾ ਕ੍ਰਿਤ "ਮਹਿਮਾਪ੍ਰਕਾਸ਼." ਜੋ ਸੰਮਤ ੧੮੫੭ ਵਿੱਚ ਲਿਖਿਆ ਗਿਆ ਹੈ. ਸੱਤੇ ਨੂੰ ਬਲਵੰਡ ਦਾ ਪੁਤ੍ਰ ਪ੍ਰਗਟ ਕਰਦਾ ਹੈ, ਯਥਾ- "ਬਲਵੰਡ ਪੁਤ੍ਰ ਸੱਤਾ ਤਹਿ ਆਇ। ਆਨ ਹਜੂਰ ਰਬਾਬ ਵਜਾਇ." ਦੇਖੋ, ਲੱਧਾ ਭਾਈ. "ਬਲਵੰਡ ਖੀਵੀ ਨੇਕ ਜਨ." (ਵਾਰ ਰਾਮ ੩) ੨. ਵਿ- ਬਲਵੰਤ. ਤ਼ਾਕਤ਼ਵਰ....
ਦੇਖੋ, ਆਸਣ. "ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ." (ਮਾਝ ਮਃ ੫) ੨. ਘੋੜੇ ਦੀ ਪਿੱਠ ਉੱਪਰ ਨਿਸ਼ਸਤ. "ਆਸਨ ਆਏ ਬਾਗ ਗਹਿ ਬਲਵੰਡ ਵਿਸੇਸਾ." (ਗੁਪ੍ਰਸੂ) ੩. ਸੰ. आशन- ਆਸ਼ਨ. ਵਜ੍ਰ। ੪. ਇੰਦ੍ਰ। ੫. ਭੋਜਨ ਖਵਾਉਣ ਵਾਲਾ....
ਸੰ. ਸੰਗ੍ਯਾ- ਹੀਰਾ ਰਤਨ। ੨. ਇੰਦ੍ਰ ਦੀ ਗਦਾ, ਜੋ ਦਧੀਚਿ ਦੇ ਹੱਡਾਂ ਤੋਂ ਬਣੀ ਹੈ. ਦੇਖੋ, ਦਧੀਚਿ। ੩. ਊਸਾ ਦੇ ਗਰਭ ਤੋਂ ਅਨਿਰੁੱਧ ਦਾ ਪੁਤ੍ਰ, ਜਿਸ ਨੂੰ ਕ੍ਰਿਸਨ ਜੀ ਨੇ ਸ਼ਰੀਰ ਛੱਡਣ ਤੋਂ ਪਹਿਲਾਂ ਯਾਦਵਾਂ ਦਾ ਰਾਜਾ ਥਾਪਿਆ। ੪. ਬਿਜਲੀ ਅਥਵਾ ਛੁਟਦੇ ਸਤਾਰਿਆਂ ਦਾ ਪੱਥਰ (thunder bolt; adamant; aerolite) ੫. ਫ਼ੌਲਾਦ। ੬. ਬਰਛੇ (ਭਾਲੇ) ਦਾ ਫਲ। ੭. ਕਾਂਜੀ। ੮. ਥੋਹਰ ਦਾ ਪੇਡ। ੯. ਆਪਸਤੰਬ ਅਤੇ ਅਤ੍ਰਿ ਰਿਖਿ ਦੇ ਲੇਖ ਅਨੁਸਾਰ ਗਊ ਦੇ ਮੂਤ ਵਿੱਚ ਰਿੰਨ੍ਹੇ ਹੋਏ ਜੌਂ।¹ ੧੦. ਉਹ ਅਭ੍ਰਕ, ਜੋ ਅੱਗ ਤੇ ਰੱਖਿਆਂ ਨਾ ਫੁੱਲੇ। ੧੧. ਵਿ- ਕਰੜਾ. ਸਖ਼ਤ। ੧੨. ਘੋਰ. ਭਯਾਨਕ....
ਦੇਵਰਾਜ. ਦੇਖੋ, ਇੰਦਰ. "ਇੰਦ੍ਰ ਕੋਟਿ ਜਾਕੇ ਸੇਵਾ ਕਰਹਿ." (ਭੈਰ ਅਃ ਕਬੀਰ) ੨. ਕੁਟਜ ਬਿਰਛ. ਦੇਖੋ, ਇੰਦ੍ਰਜੌਂ ਅਤੇ ਕੁਟਜ....
ਸੰਗ੍ਯਾ- ਖਾਣ ਯੋਗ੍ਯ ਪਦਾਰਥ. (ਭੁਜ੍ ਧਾ) ਭੋਗਣਾ, ਖਾਣਾ. "ਭੋਜਨ ਭਾਉ ਨ ਠੰਢਾ ਪਾਣੀ." (ਵਡ ਅਲਾਹਣੀ ਮਃ ੧) ਵਿਦ੍ਵਾਨਾਂ ਨੇ ਭੋਜਨ ਦੇ ਭੇਦ ਪੰਜ ਲਿਖੇ ਹਨ-#(ੳ) ਭਕ੍ਸ਼੍ਯ, ਜੋ ਦੰਦ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ਅ) ਭੋਜ੍ਯ, ਜੋ ਕੇਵਲ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ੲ) ਲੇਹ੍ਯ, ਜੋ ਜੀਭ ਨਾਲ ਚੱਟਿਆ ਜਾਵੇ,#(ਸ) ਪੇਯ, ਜੋ ਪੀਤਾ ਜਾਵੇ.#(ਹ) ਚੋਸ਼੍ਯ, ਜੋ ਚੂਸਿਆ ਜਾਵੇ. ਜਿਸ ਦਾ ਰਸ ਚੂਸਕੇ ਫੋਗ ਥੁੱਕਿਆ ਜਾਵੇ.¹ ਦੇਖੋ, ਛਤੀਹ ਅੰਮ੍ਰਿਤ.#ਵਿਦ੍ਵਾਨਾਂ ਨੇ ਭੋਜਨ ਦੇ ਤਿੰਨ ਭੇਦ ਹੋਰ ਭੀ ਕੀਤੇ ਹਨ- ਸਾਤਿਕ, ਰਾਜਸਿਕ ਅਤੇ ਤਾਮਸਿਕ. ਚਾਵਲ ਦੁੱਧ ਘੀ ਸਾਗ ਜੌਂ ਆਦਿਕ ਸਾਤ੍ਵਿਕ ਹਨ. ਖੱਟੇ ਚਰਪਰੇ ਮਸਾਲੇਦਾਰ ਰਾਜਸਿਕ ਹਨ. ਬੇਹੇ ਬੁਸੇਹੋਏ ਅਤੇ ਰੁੱਖੇ ਤਾਮਸਿਕ ਹਨ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....