āsaraआसर
ਸੰ. ਆਸ਼੍ਰਯ. ਸੰਗ੍ਯਾ- ਆਸਰਾ. ਆਧਾਰ. ਸਹਾਰਾ। ੨. ਓਟ. ਪਨਾਹ. ਸ਼ਰਣ. "ਜਿਹ ਆਸਰਇਆ ਭਵਜਲ ਤਰਣਾ." (ਬਾਵਨ) "ਇਹ ਆਸਰ ਪੂਰਨ ਭਏ ਕਾਮ." (ਗਉ ਮਃ ੫)
सं. आश्रय. संग्या- आसरा. आधार. सहारा। २. ओट. पनाह. शरण. "जिह आसरइआ भवजल तरणा." (बावन) "इह आसर पूरन भए काम." (गउ मः ५)
ਦੇਖੋ, ਆਸਰ. "ਤਤ ਆਸ੍ਰਯੰ ਨਾਨਕ." (ਸਹਸ ਮਃ ੫)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਆਸਰ....
ਦੇਖੋ, ਅਧਾਰ. "ਨਾਮ ਤੇਰਾ ਆਧਾਰ ਮੇਰਾ." (ਗਉ ਕਬੀਰ) ੨. ਗਿਜਾ. ਭੋਜਨ. "ਜਿਨ ਪੈਦਾ ਇਸ ਤੂ ਕੀਆ ਸੋਈ ਦੇਇ ਆਧਾਰ." (ਤਿਲੰ ਮਃ ੫)...
ਦੇਖੋ, ਸਹਾਰ. ਸੰਗ੍ਯਾ- ਆਧਾਰ. ਆਸਰਾ (ਆਸ਼੍ਰਯ). ੨. ਘਰ. ਨਿਵਾਸ ਦਾ ਥਾਂ। ੩. ਖਿੱਚ. ਕਸ਼ਿਸ਼....
ਫ਼ਾ. [پناہ] ਸੰਗ੍ਯਾ ਰਖ੍ਯਾ ਪਾਉਣ ਦਾ ਥਾਉਂ. ਓਟ। ੨. ਤ੍ਰਾਣ. ਬਚਾਉ....
ਸੰ. ਸੰਗ੍ਯਾ- ਗਮਨ. ਜਾਣਾ। ੨. ਸੰ. ਸ਼ਰਣ. ਘਰ। ੩. ਓਟ. ਪਨਾਹ। ੪. ਵਿ- ਪਨਾਹ ਦਿਹੰਦਾ. ਰੱਛਕ....
ਸਰਵ- ਜਿਸ. ਜਿਸ ਦੇ. "ਜਿਹ ਪ੍ਰਸਾਦਿ ਧਰ ਊਪਰਿ ਸੁਖਿ ਬਸਹਿ." (ਸੁਖਮਨੀ) "ਜਾਤਿ ਅਰੁ ਪਾਤਿ ਨਹਨ ਜਿਹ." (ਜਾਪੁ) ੨. ਜਿਸ ਸੇ. ਜਿਸ ਸਾਥ. "ਆਰ ਨਹੀ ਜਿਹ ਤੋਪਉ." (ਸੋਰ ਰਵਿਦਾਸ) ੩. ਕ੍ਰਿ. ਵਿ- ਜਿੱਥੇ. ਜਹਾਂ. "ਜਿਹ ਪਉੜ੍ਹੇ ਪ੍ਰਭੁ ਸ੍ਰੀ ਗੋਪਾਲ." (ਭੈਰ ਅਃ ਕਬੀਰ) ੪. ਸੰ. ਜ੍ਯਾ- ਧਨੁਖ ਦਾ ਚਿੱਲਾ.¹ ਫ਼ਾ. [زِہ] ਜ਼ਿਹ. "ਮ੍ਰਿਤਕ ਸਰਪ ਨਿਹਾਰਕੈ ਜਿਹ ਅਗ੍ਰ ਤਾਹਿ ਉਠਾਇ." (ਪਰੀਛਤਰਾਜ) ੫. ਵ੍ਯ- ਧਨ੍ਯ। ੬. ਸ਼ਾਬਾਸ਼। ੭. ਵਾਹ ਵਾਹ!...
ਮਿਥ੍ਯਾ ਪਦਾਰਥਾਂ ਦੀ ਹੋਂਦ (ਅਸ੍ਤਿਤ੍ਵ) ਰੂਪ ਹੈ ਜਲ ਜਿਸ ਵਿੱਚ ਸੰਸਾਰਸਮੁੰਦਰ. "ਭਵਜਲ ਤੇ ਕਾਢਹੁ ਪ੍ਰਭੂ." (ਬਾਵਨ)...
ਕ੍ਰਿ- ਤੈਰਨਾ। ੨. ਤਰਕੇ ਪਾਰ ਹੋਣਾ। ੩. ਉੱਧਾਰ ਨੂੰ ਪ੍ਰਾਪਤ ਹੋਣਾ. ਦੇਖੋ, ਤਰਣ....
ਦੋ ਅਤੇ ਪਚਾਸ, ਦ੍ਵਾਪੰਚਾਸ਼ਤ. ਬਵੰਜਾ- ੫੨। ੨. ਵਾਮਨ. ਬਾਉਨਾ. "ਬਾਵਨ ਰੂਪ ਕੀਆ ਤੁਧ ਕਰਤੇ." (ਮਾਰੂ ਸੋਲਹੇ ਮਃ ੫) ੩. ਬਾਵਨ ਚੰਦਨ, "ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਬਾ." (ਪ੍ਰਭਾ ਨਾਮਦੇਵ) ਦੇਖੋ, ਬਾਵਨ ਚੰਦਨ। ੪. ਦੇਖੋ. ਵਾਮਨ....
ਸੰ. ਆਸ਼੍ਰਯ. ਸੰਗ੍ਯਾ- ਆਸਰਾ. ਆਧਾਰ. ਸਹਾਰਾ। ੨. ਓਟ. ਪਨਾਹ. ਸ਼ਰਣ. "ਜਿਹ ਆਸਰਇਆ ਭਵਜਲ ਤਰਣਾ." (ਬਾਵਨ) "ਇਹ ਆਸਰ ਪੂਰਨ ਭਏ ਕਾਮ." (ਗਉ ਮਃ ੫)...
ਦੇਖੋ, ਪੂਰਣ. "ਪੂਰਨ ਆਸ ਕਰੀ ਖਿਨ ਭੀਤਰਿ." (ਮਾਝ ਮਃ ੫) ੨. ਸੰਗ੍ਯਾ- ਸ਼ਾਲਿਵਾਹਨਕੋਟ (ਸਿਆਲਕੋਟ) ਦੇ ਪ੍ਰਤਾਪੀ ਰਾਜੇ ਸ਼ਾਲਿਵਾਹਨ ਦਾ ਪੁਤ੍ਰ ਅਤੇ ਰਸਾਲੂ ਦਾ ਭਾਈ, ਜੋ ਰਾਜ ਦੀ ਇੱਛਾ ਤਿਆਗ ਕੇ ਯੋਗੀ ਹੋ ਗਿਆ ਸੀ. ਸਿਆਲਕੋਟ ਤੋਂ ਚਾਰ ਮੀਲ ਉੱਤਰ ਪੂਰਨ ਦਾ ਖੂਹ ਹੈ, ਜਿਸ ਵਿੱਚ ਮਤੇਈ ਦੀ ਚਲਾਕੀ ਨਾਲ ਪੂਰਨ ਸੁੱਟਿਆ ਗਿਆ ਸੀ ਅਰ ਉਸ ਵਿੱਚੋਂ ਗੋਰਖਨਾਥ ਨੇ ਆਕੇ ਕੱਢਿਆ ਸੀ. ਗੋਰਖਨਾਥ ਦੇ ਬੈਠਣ ਦਾ ਟਿੱਬਾ ਭੀ ਖੂਹ ਦੇ ਪਾਸ ਹੀ ਹੈ. ਸੰਤਾਨ ਦੀ ਇੱਛਾ ਵਾਲੀਆਂ ਅਨੇਕ ਜਾਤੀ ਦੀਆਂ ਇਸਤ੍ਰੀਆਂ ਪੂਰਨ ਦੇ ਖੂਹ ਤੇ ਆਕੇ ਇਸਨਾਨ ਕਰਦੀਆਂ ਹਨ. ਏਥੋਂ ਦੇ ਪੁਜਾਰੀ ਜੋਗੀ ਹਨ. ਸ਼ਹਿਰ ਸਿਆਲਕੋਟ ਵਿੱਚ ਪੂਰਨ ਦਾ ਭੋਰਾ ਭੀ ਹੈ, ਜਿਸ ਵਿੱਚ ਜੋਤਿਸੀਆਂ ਦੇ ਆਖੇ ਉਹ ਬਾਲ ਅਵਸਥਾ ਵਿੱਚ ਰੱਖਿਆ ਗਿਆ ਸੀ....
ਸੰ. ਕਰ੍ਮ. ਸੰਗ੍ਯਾ- ਕੰਮ. ਕਾਰ੍ਯ. "ਊਤਮ ਊਚਾ ਸਬਦ ਕਾਮ." (ਬਸੰ ਮਃ ੩) ੨. ਸੰ. ਕਾਮ (ਕਮ੍ ਧਾ- ਚਾਹਨਾ. ਇੱਛਾ ਕਰਨਾ. ) ਕਾਮਦੇਵ. ਮਨੋਜ. "ਕਾਮ ਕ੍ਰੋਧ ਕਰਿ ਅੰਧ." (ਧਨਾ ਮਃ ੫) ੩. ਇੱਛਾ. ਕਾਮਨਾ. "ਮੁਕਤਿਦਾਯਕ ਕਾਮ." (ਜਾਪੁ) ੪. ਸੰਕਲਪ. ਫੁਰਣਾ. "ਤਿਆਗਹੁ ਮਨ ਕੇ ਸਗਲ ਕਾਮ." (ਬਸੰ ਮਃ ੫) ੫. ਕ੍ਰਿਸਨ ਜੀ ਦਾ ਪੁਤ੍ਰ ਪ੍ਰਦ੍ਯੁਮਨ, ਜਿਸਨੂੰ ਕਾਮ ਦਾ ਅਵਤਾਰ ਹੋਣ ਕਰਕੇ "ਕਾਮ" ਲਿਖਿਆ ਹੈ.#ਕਾਮਪਾਲ ਅਨੁਜਨਨੀ ਆਦਿ ਭਨੀਜੀਐ।#ਜਾਚਰ ਕਹਿਕੈ ਪੁਨ ਨਾਇਕ ਪਦ ਦੀਜੀਐ।#ਸਤ੍ਰੁ ਸਬਦ ਕੋ ਤਾਂਕੇ ਅੰਤ ਉਚਾਰੀਐ।#ਹੋ! ਸਕਲ ਤੁਪਕੇ ਕੇ ਨਾਮ ਸੁਮੰਤ੍ਰ ਵੀਚਾਰੀਐ। (ਸਾਨਾਮਾ)#ਕਾਮ (ਪ੍ਰਦ੍ਯੁਮਨ) ਨੂੰ ਪਾਲਨ ਵਾਲਾ ਬਲਰਾਮ, ਉਸ ਦੇ ਅਨੁਜ (ਛੋਟੇ ਭਾਈ) ਕ੍ਰਿਸਨ ਜੀ ਦੀ ਇਸਤ੍ਰੀ ਯਮੁਨਾ. ਉਸ ਤੋਂ ਪੈਦਾ ਹੋਇਆ ਘਾਹ, ਉਸ ਨੂੰ ਚਰਣ ਵਾਲਾ ਮ੍ਰਿਗ, ਮ੍ਰਿਗਾਂ ਦਾ ਰਾਜਾ ਸ਼ੇਰ, ਉਸ ਦੀ ਵੈਰਣ ਬੰਦੂਕ। ੬. ਵੀਰਯ. ਸ਼ੁਕ੍ਰ. ਰੇਤ. ਮਨੀ. "ਤਾਂ ਉਸ ਨੂੰ ਦੇਖਕੇ ਉਸ ਦਾ ਕਾਮ ਗਿਰਿਆ." (ਜਸਾ) ੭. ਵਿ- ਮਨੋਹਰ. ਦਿਲਕਸ਼. "ਕਾਮਨੈਨ ਸੁੰਦਰ ਬਦਨ." (ਸਲੋਹ) ੮. ਕਾਰਾਮਦ. ਭਾਵ- ਲਾਭਦਾਇਕ. "ਅਵਰਿ ਕਾਜ ਤੇਰੈ ਕਿਤੈ ਨ ਕਾਮ." (ਆਸਾ ਮਃ ੫) ੯. ਫ਼ਾ. [کام] ਸੰਗ੍ਯਾ- ਮੁਰਾਦ. ਪ੍ਰਯੋਜਨ। ੧੦. ਤਾਲੂਆ....