āhutiआहुति
ਸੰ. ਸੰਗ੍ਯਾ- ਦੇਵਤਾ ਨੂੰ ਆਹ੍ਵਾਨ (ਸੱਦਣ) ਦੀ ਕ੍ਰਿਯਾ. ਦੇਵਤਾ ਨੂੰ ਬੁਲਾਉਣਾ। ੨. ਦੇਵਤਾ ਨੂੰ ਸੰਬੋਧਨ ਕਰਕੇ ਅਗਨਿ ਵਿੱਚ ਘੀ ਆਦਿ ਪਦਾਰਥ ਪਾਉਣ ਦੀ ਕ੍ਰਿਯਾ. ਹੋਮ. ਹਵਨ। ੩. ਹਵਨ ਦੀ ਸਾਮਗ੍ਰੀ.
सं. संग्या- देवता नूं आह्वान (सॱदण) दी क्रिया. देवता नूं बुलाउणा। २. देवता नूं संबोधन करके अगनि विॱच घी आदि पदारथ पाउण दी क्रिया. होम. हवन। ३. हवन दी सामग्री.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦ੍ਯੋਤਮਾਨ੍ (ਦੀਪ੍ਤਿਮਾਨ੍) ਵ੍ਯਕ੍ਤਿ. द्योतना देवः । ੨. ਸ੍ਵਰਗਨਿਵਾਸੀ ਅਮਰ. ਸੁਰ. ਦੇਖੋ, ਤੇਸੀਸ ਕੋਟਿ ਅਤੇ ਵੈਦਿਕ ਦੇਵਤੇ। ੩. ਉੱਤਮ ਪੁਰੁਸ. "ਸਾਧੁਕਰਮ ਜੋ ਪੁਰਖ ਕਮਾਵੈ। ਨਾਮ ਦੇਵਤਾ ਜਗਤ ਕਹਾਵੈ." (ਵਿਚਿਤ੍ਰ) "ਮਾਣਸ ਤੇ ਦੇਵਤੇ ਭਏ ਧਿਆਇਆ ਨਾਮ ਹਰੇ." (ਵਾਰ ਸ਼੍ਰੀ ਮਃ ੩) ੪. ਪਵਿਤ੍ਰ ਪਦਾਰਥ. "ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ." (ਵਾਰ ਆਸਾ) ੫. ਕਾਤ੍ਯਾਯਨ ਰ਼ਿਸਿ ਨੇ ਲਿਖਿਆ ਹੈ ਕਿ ਵੇਦਮੰਤ੍ਰਾਂ ਕਰਕੋ ਜੋ ਪ੍ਰਤਿਪਾਦ੍ਯ (ਦੱਸਣ ਯੋਗ੍ਯ) ਵਸ੍ਤੁ ਹੈ, ਉਹੀ ਦੇਵਤਾ ਹੈ....
ਸੰ. ਸੰਗ੍ਯਾ- ਪੁਕਾਰ. ਸੱਦ. ਬੁਲਾਉਣਾ। ੨. ਸੱਦਾ ਪਤ੍ਰ. ਨਿਮੰਤ੍ਰਣ ਦੀ ਚਿੱਠੀ। ੩. ਨਾਮ. ਸੰਗ੍ਯਾ। ੪. ਹੁਕਮਨਾਮਾ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਕ੍ਰਿ- ਬੋਲ ਕਰਨਾ. ਸੱਦਣਾ। ੨. ਮੋਏ ਪ੍ਰਾਣੀ ਦੇ ਸੰਬੰਧੀਆਂ ਪਾਸ ਜਾਕੇ ਮਾਤਮਪੁਰਸੀ ਕਰਨੀ. "ਸਭ ਭਾਨੇ ਕੇ ਆਨ ਬੁਲਾਵੈ." (ਗੁਪ੍ਰਸੂ)...
ਸੰ. ਸੰਗ੍ਯਾ- ਜਗਾਉਣਾ. ਸਾਵਧਾਨ ਕਰਨਾ। ੨. ਬੁਲਾਉਣਾ. ਮੁਖਾਤਿਬ ਕਰਨਾ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਦੇਖੋ ਅਗਨ। ੨. ਅੱਗ. ਆਤਿਸ਼. (ਦੇਖੋ, L. lgnis) ਨਿਰੁਕਤ ਵਿੱਚ ਅਰਥ ਕੀਤਾ ਹੈ ਕਿ ਅਗ੍ਰਨੀਃ ਅਰਥਾਤ ਜੋ ਜੱਗ ਵਿੱਚ ਸਭ ਤੋਂ ਪਹਿਲਾਂ ਲਿਆਂਦੀ ਜਾਵੇ, ਸੋ ਅਗਨਿ ਹੈ. ਦੇਖੋ, ਤਿੰਨ ਅਗਨੀਆਂ। ੩. ਤ੍ਰਿਸਨਾ. "ਕਲਿਯੁਗ ਰਥੁ ਅਗਨਿ ਕਾ ਕੂੜ ਅਗੈ ਰਥਵਾਹੁ." (ਵਾਰ ਆਸਾ ਮਃ ੧)...
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸੰ. ਪਦਾਰ੍ਥ. ਸੰਗ੍ਯਾ- ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। ੨. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸਯ, ਜੈਸੇ ਵੈਸ਼ੇਸਿਕ ਦਰਸ਼ਨ ਅਨੁਸਾਰ ਦ੍ਰਵ੍ਯ. ਗੁਣ, ਕਰਮ, ਸਾਮਾਨ੍ਯ, ਵਿਸ਼ੇਸ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ, ਖਟਸ਼ਾਸਤ੍ਰ। ੩. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼੍। ੪. ਚੀਜ਼. ਵਸਤੁ। ੫. ਧਨ। ੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਸੰ. ਸੰਗ੍ਯਾ- ਘੀ। ੨. ਦੇਵਤਾ ਵਾਸਤੇ ਘੀ ਆਦਿਕ ਸਾਮਗ੍ਰੀ ਦਾ ਅਗਨੀ ਵਿੱਚ ਪਾਉਣਾ. ਹਵਨ. "ਹੋਮ ਜਗ ਤੀਰਥ ਕੀਏ ਬਿਚਿ ਹਉਮੈ ਬਧੈ ਬਿਕਾਰ." (ਗਉ ਮਃ ੫)#ਰਿਗ ਅਤੇ ਯਜੁਰ ਵੇਦ ਵਿੱਚ ਹੋਮ ਦੀ ਬਹੁਤ ਮਹਿਮਾ ਹੈ. ਬਾਈਬਲ ਵਿੱਚ ਭੀ ਹੋਮ ਧਰਮ ਦਾ ਅੰਗ ਹੈ. ਦੋਖ, Ex. ਕਾਂਡ ੨੯. ਆਇਤ ੧੩. ਅਤੇ ੧੮। ੩. ਬਲਿਦਾਨ. ਭੇਟਾ ਦਾ ਅਰਪਨਾ. "ਨਿਉਲੀ ਕਰਮ ਜਲ ਹੋਮ ਪਾਵਕ ਪਵਨ ਹੋਮ." (ਅਕਾਲ) ਜਲ ਨੂੰ ਭੇਟਾ ਦੇਣੀ ਅਤੇ ਅਗਨੀ ਤਥਾ ਪਵਨ ਨੂੰ ਬਲਿਦਾਨ ਅਰਪਨਾ....
ਸੰ. ਸੰਗ੍ਯਾ- ਦੇਵਤਾ ਨੂੰ ਵੇਦ ਮੰਤ੍ਰਾਂ ਦ੍ਵਾਰਾ ਬੁਲਾਕੇ ਘੀ ਆਦਿਕ ਪਦਾਰਥਾਂ ਦਾ ਅਗਨਿ ਵਿੱਚ ਪਾਉਣ ਦਾ ਕਰਮ. ਹਮ....
ਸੰ. सामग्री. ਸਮ- ਅਗ੍ਰ. ਸੰਗ੍ਯਾ- ਪੂਰਾਪਨ. ਸੰਪੂਰਣਤਾ। ੨. ਕਾਰਣਾਂ ਦਾ ਸਮੁਦਾਯ. ਕਾਰਜ ਸਿੱਧ ਕਰਨ ਦੇ ਕਾਰਣ. "ਸਚ ਤੇਰੀ ਸਾਮਗਰੀ." (ਸੂਹੀ ਮਃ ੫) ੩. ਸਾਮਾਨ. ਵਸਤੁ....