ikataइकत
ਸੰ. ਏਕਤ੍ਰ. ਕ੍ਰਿ. ਵਿ- ਇਕੱਠ. ਇੱਕ ਜਗਾ. "ਮਾਇਆ ਕਰਹਿ ਇਕਤ." (ਸ੍ਰੀ ਮਃ ੫) ਮਾਇਆ ਜੋੜਦਾ ਹੈ। ੨. ਦੇਖੋ, ਇਕਤੁ.
सं. एकत्र. क्रि. वि- इकॱठ. इॱक जगा. "माइआ करहि इकत." (स्री मः ५) माइआ जोड़दा है। २. देखो, इकतु.
ਦੇਖੋ, ਏਕਤ....
ਸੰਗ੍ਯਾ- ਇੱਕ ਥਾਂ ਸ੍ਥਿਤ ਹੋਏ ਲੋਕ. ਹਜੂਮ. ਜੋੜ ਮੇਲ. ਮੇਲਾ....
ਸੰਗ੍ਯਾ- ਜਾਗਰਣ. ਜਗਾਣਾ. ਦੇਖੋ, ਰਾਤਜਾਗਾ। ੨. ਜਗਹ. ਜਾਯਗਾਹ. ਥਾਂ. ਸ੍ਥਾਨ। ੩. ਸੰਗੀਤ ਅਨੁਸਾਰ ਤਾਲ ਦੀ ਸਮਾਪਤੀ ਦਾ ਅਸਥਾਨ. ਸਮ....
ਸੰਗ੍ਯਾ- ਮਾਤਾ. ਮਾਂ. "ਆਪਿ ਪਿਤਾ, ਆਪਿ ਮਾਇਆ." (ਸੂਹੀ ਛੰਤ ਮਃ ੫) "ਤੂ ਹਰਿ ਪਿਤਾ ਮਾਇਆ." (ਸ੍ਰੀ ਮਃ ੫) ੨. ਸੰ. ਮਾਯਾ. ਕਪਟ. ਛਲ. ਦੰਭ. ਦੇਖੋ, ਮਾ ਧਾ. "ਇਹੁ ਤਨੁ ਮਾਇਆ ਪਾਹਿਆ ਪਿਆਰੇ, ਲੀਤੜਾ ਲਬਿ ਰੰਗਾਏ." (ਤਿਲੰ ਮਃ ੧) ੩. ਭੁਲੇਖਾ. ਭ੍ਰਮ. ਅਵਿਦ੍ਯਾ. "ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਿਤ." (ਧਨਾ ਅਃ ਮਃ ੫) "ਏਹ ਮਾਇਆ, ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ." (ਅਨੰਦੁ) ੪. ਲਕ੍ਸ਼੍ਮੀ. ਧਨ ਸੰਪਦਾ. "ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ." (ਸਃ ਮਃ ੯) ੫. ਜਗਤਰਚਨਾ ਦਾ ਕਾਰਣ ਰੂਪ ਈਸ਼੍ਵਰ ਦੀ ਸ਼ਕਤਿ. "ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ." (ਮਾਰੂ ਸੋਲਹੇ ਮਃ ੩) ੬. ਮਯਾ. ਕ੍ਰਿਪਾ. ਪ੍ਰਸਾਦ. "ਤਿਂਹ ਮੇਲਹੁ ਜਿਂਹ ਕਰਹੋ ਮਾਇਆ." (ਗੁਪ੍ਰਸੂ) "ਨਹੀ ਮਾਇਆ ਮਾਖੀ." (ਮਾਰੂ ਸੋਲਹੇ ਮਃ ੧) ਨ ਮਯਾ ਹੈ ਨ ਮਾਸ (ਕ੍ਰੋਧ) ਹੈ. ਦੇਖੋ, ਮਾਖੀ ੪। ੭. ਬੁੱਧ ਭਗਵਾਨ ਦੀ ਮਾਤਾ। ੮. ਹਿੰਦੂਆਂ ਦੀਆਂ ਪ੍ਰਧਾਨ ਪੁਰੀਆਂ ਵਿੱਚੋਂ ਇੱਕ ਪੁਰੀ. ਹਰਿਦ੍ਵਾਰ ਤੋਂ ਕਨਖਲ ਤੀਕ ਦੀ ਆਬਾਦੀ. "ਮਥੁਰਾ ਮਾਇਆ ਅਜੁੱਧਿਆ." (ਭਾਗੁ ਕ)...
ਸੰ. ਏਕਤ੍ਰ. ਕ੍ਰਿ. ਵਿ- ਇਕੱਠ. ਇੱਕ ਜਗਾ. "ਮਾਇਆ ਕਰਹਿ ਇਕਤ." (ਸ੍ਰੀ ਮਃ ੫) ਮਾਇਆ ਜੋੜਦਾ ਹੈ। ੨. ਦੇਖੋ, ਇਕਤੁ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਇਕਤ। ੨. ਵਿ- ਸਿਰਫ. ਕੇਵਲ. "ਇਕਤੁ ਨਾਮ ਨਿਵਾਸੀ." (ਮਾਰੂ ਸੋਲਹੇ ਮਃ ੩) ੩. ਸੰ. ਏਕਤ੍ਵ. ਸੰਗ੍ਯਾ- ਏਕਤਾ. ਏਕਾ....