ikamaniइकमनि
ਸੰਗ੍ਯਾ- ਕਰਤਾਰ. ਜਿਸ ਦਾ ਸੰਕਲਪ ਇੱਕ ਹੈ. ਸਤ੍ਯ ਸੰਕਲਪ. "ਜਿਨ ਇਕਮਨਿ ਤੁਠਾ ਸੇ ਸਤਿਗੁਰ ਸੇਵਾ ਲਾਏ." (ਗਉ ਮਃ ੩) ੨. ਕ੍ਰਿ. ਵਿ- ਇੱਕ ਚਿੱਤ ਹੋਕੇ. ਮਨ ਠਹਿਰਾਕੇ. ਤਨਮਯ ਹੋਕੇ. "ਇਕਮਨਿ ਪੁਰਖੁ ਧਿਆਇ ਬਰਦਾਤਾ." (ਸਵੈਯੇ ਮਃ ੧. ਕੇ)
संग्या- करतार. जिस दा संकलप इॱक है. सत्य संकलप. "जिन इकमनि तुठा से सतिगुर सेवा लाए." (गउ मः ३) २. क्रि. वि- इॱक चिॱत होके. मन ठहिराके. तनमय होके. "इकमनि पुरखु धिआइ बरदाता." (सवैये मः १. के)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. सङ्कलप ਸੰਗ੍ਯਾ- ਮਨ ਦਾ ਫੁਰਨਾ. ਮਨੋਰਥ. ਖਿਆਲ। ੨. ਪ੍ਰਤਿਗ੍ਯਾ. ਪ੍ਰਣ. ਦੇਖੋ, ਕਲਪ....
ਸੰ. सत्य ਸੰਗ੍ਯਾ- ਪਾਰਬ੍ਰਹਮ. ਕਰਤਾਰ, ਜੋ ਸਦਾ ਨਿਤ੍ਯ ਹੈ। ੨. ਸਤਯੁਗ। ੩. ਪ੍ਰਤਿਗ੍ਯਾ। ੪. ਸਿੱਧਾਂਤ. ਸਾਰ। ੫. ਸਭ ਤੋਂ ਉੱਚਾ ਸੱਤਵਾਂ ਲੋਕ। ੬. ਸੱਚ. ਝੂਠ ਦੇ ਵਿਰੁੱਧ। ੭. ਵਿ- ਯਥਾਰਥ. ਸਹੀ. ਠੀਕ....
ਸਰਵ- ਜਿਸ ਦਾ ਬਹੁ ਵਚਨ. ਜਿਨ੍ਹਾਂ ਨੇ. "ਜਿਨ ਜਾਨਿਆ ਸੇਈ ਤਰੇ." (ਰਾਮ ਰੁਤੀ ਮਃ ੫) ੨. ਵ੍ਯ- ਮਤ. ਨਾ. "ਗੁਰੁ ਸਨਮੁਖ ਜਿਨ ਮਿਥ੍ਯਾ ਭਾਖੋ." (ਗੁਪ੍ਰਸੂ) ਇਸ ਦਾ ਰੂਪ ਜਿਨਿ ਭੀ ਹੈ. ਦੇਖੋ, ਜਿਨਿ ੩। ੩. ਜਿਧਰ. ਜਿਸ ਤਰਫ਼. "ਡੋਰੀ ਪ੍ਰਭੁ ਪਕੜੀ ਜਿਨ ਖਿੰਚੈ ਤਿਨ ਜਾਈਐ." (ਓਅੰਕਾਰ) ਜਿਧਰ ਖਿੰਚੈ, ਤਿਧਰ ਜਾਈਐ। ੪. ਸੰ. ਵਿ- ਜਿੱਤਣ ਵਾਲਾ. ਵਿਜਯੀ. "ਅਬ ਮੋਤੇ ਏਈ ਜਿਨ ਜਾਈ." (ਪਾਰਸਾਵ) ੫. ਸੰਗ੍ਯਾ- ਵਿਸਨੁ। ੬. ਸੂਰਜ। ੭. ਬੁੱਧ ਭਗਵਾਨ। ੮. ਰਿਸਭਦੇਵ. ਵਿਕਾਰਾਂ ਨੂੰ ਜਿੱਤਣ ਵਾਲਾ ਹੋਣ ਕਰਕੇ ਰਿਸਭਦੇਵ ਦੀ ਇਹ ਸੰਗ੍ਯਾ ਹੋਈ. ਇਸ ਮਹਾਤਮਾ ਦਾ ਚਲਾਇਆ "ਜੈਨ" ਮਤ ਸੰਸਾਰ ਵਿੱਚ ਪ੍ਰਸਿੱਧ ਹੈ। ੯. ਜੈਨ ਮਤ ਦਾ ਤੀਰਥੰਕਰ. ਦੇਖੋ, ਤੀਰਥੰਕਰ, ਪਾਰਸਨਾਥ ਅਤੇ ਰਿਖਭਦੇਵ....
ਸੰਗ੍ਯਾ- ਕਰਤਾਰ. ਜਿਸ ਦਾ ਸੰਕਲਪ ਇੱਕ ਹੈ. ਸਤ੍ਯ ਸੰਕਲਪ. "ਜਿਨ ਇਕਮਨਿ ਤੁਠਾ ਸੇ ਸਤਿਗੁਰ ਸੇਵਾ ਲਾਏ." (ਗਉ ਮਃ ੩) ੨. ਕ੍ਰਿ. ਵਿ- ਇੱਕ ਚਿੱਤ ਹੋਕੇ. ਮਨ ਠਹਿਰਾਕੇ. ਤਨਮਯ ਹੋਕੇ. "ਇਕਮਨਿ ਪੁਰਖੁ ਧਿਆਇ ਬਰਦਾਤਾ." (ਸਵੈਯੇ ਮਃ ੧. ਕੇ)...
ਦੇਖੋ, ਤੁਠ ਅਤੇ ਤੁਠੜਾ. "ਤੁਠਾ ਸਚਾਪਾਤਿ ਸਾਹੁ." (ਸੂਹੀ ਮਃ ੫)...
ਦੇਖੋ, ਸਤਗੁਰ। ੨. ਸੰਗ੍ਯਾ- ਸ਼੍ਰੀ ਗੁਰੂ ਨਾਨਕ ਦੇਵ ਜੀ. "ਸਤਿਗੁਰ ਬਾਝਹੁ ਗੁਰੁ ਨਹੀ ਕੋਈ, ਨਿਗੁਰੇ ਕਾ ਹੈ ਨਾਉ ਬੁਰਾ." (ਆਸਾ ਪਟੀ ਮਃ ੩)...
ਸੰਗ੍ਯਾ- ਸੇਵਾ. ਖਿਦਮਤ. ਉਪਾਸਨਾ. "ਨਾਮੈ ਕੀ ਸਭ ਸੇਵਾ ਕਰੈ." (ਆਸਾ ਅਃ ਮਃ ੩) ੨. ਫ਼ਾ. ਸ਼ੇਵਹ. ਤਰੀਕਾ. ਕਾਇਦਾ."ਗੁਰਮਤਿ ਪਾਏ ਸਹਜਿ ਸੇਵਾ." (ਆਸਾ ਮਃ ੧) ੩. ਆਦਤ. ਸੁਭਾਉ। ੪. ਸਿੰਧੀ ਵਿੱਚ ਸੇਵਾ ਦਾ ਉੱਚਾਰਣ 'ਸ਼ੇਵਾ' ਹੈ ਅਤੇ ਇਸ ਦਾ ਅਰਥ ਪੂਜਾ ਭੇਟਾ ਭੀ ਹੈ....
ਲਗਾਵੇ. "ਜੇ ਕੋ ਲਾਏ ਭਾਉ ਪਿਆਰਾ." (ਆਸਾ ਮਃ ੩) ੨. ਲਗਾਏ. "ਜਿਤੁ ਕਾਰੈ ਕੰਮਿ ਹਮ ਹਰਿ ਲਾਏ." (ਗੂਜ ਮਃ ੪) ੩. ਲਿਆਏ. "ਜਿ ਸਾਬਤੁ ਲਾਏ ਰਾਸਿ." (ਮਃ ੨. ਵਾਰ ਸਾਰ)...
ਸੰ. चिन्त ਧਾ- ਵਿਚਾਰ ਕਰਨਾ, ਸਮਰਣ ਕਰਨਾ। ੨. ਸੰਗ੍ਯਾ- ਫ਼ਿਕਰ. ਚਿੰਤਾ. "ਚਿੰਤ ਗਈ ਲਗਿ ਸਤਿਗੁਰ ਪਾਏ." (ਭੈਰ ਮਃ ੫) ੩. ਈਰਖਾ. ਹਸਦ. "ਹਮ ਨਾਹੀ ਚਿੰਤ ਪਰਾਈ ਚੁਖਾ." (ਵਾਰ ਵਡ ਮਃ ੪)...
ਦੇਖੋ, ਤਨਮਹਿ ੧....
ਸੰ. ਪੁਰੁਸ. ਸੰਗ੍ਯਾ- ਮਨੁੱਖ. ਆਦਮੀ, ਜੋ ਪੁਰ ਵਿੱਚ ਸੌਂਦਾ (ਨਿਵਾਸ ਕਰਦਾ) ਹੈ."ਨਾਰੀ ਤੇ ਜੋ ਪੁਰਖੁ ਕਰਾਵੈ, ਪੁਰਖਨ ਤੇ ਜੋ ਨਾਰੀ." (ਸਾਰ ਕਬੀਰ) ੨. ਪਤਿ. ਭਰਤਾ. "ਜਿਉ ਪੁਰਖੈ ਘਰਿ ਭਗਤੀ ਨਾਰਿ ਹੈ." (ਸਵਾ ਮਃ ੩) ੩. ਪੂਰਣਰੂਪ ਕਰਤਾਰ. ਸਰਵਵ੍ਯਾਪੀ ਪਾਰਬ੍ਰਹਮ. "ਸਤਿ ਨਾਮੁ ਕਰਤਾ ਪੁਰਖੁ." (ਜਪੁ) ੪. ਜੀਵਾਤਮਾ. "ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ." (ਸੋਰ ਮਃ ੪) ੫. ਸੂਰਜ। ੬. ਪਾਰਾ। ੭. ਨਰ. ਪੁਰੁਸਤ਼ ਦੇ ਲੱਛਣਾਂ ਵਾਲਾ. "ਬਿਨੁ ਪਿਰ ਪੁਰਖੁ ਨ ਜਾਣਈ." (ਸ੍ਰੀ ਅਃ ਮਃ ੧) ੮. ਸਾਂਖ੍ਯਮਤ ਅਨੁਸਾਰ ਪ੍ਰਕ੍ਰਿਤਿ ਤੋਂ ਭਿੰਨ ਇੱਕ ਪਦਾਰਥ, ਜੋ ਇੱਕ ਰਸ ਰਹਿਣ ਵਾਲਾ, ਅਕਰਤਾ ਅਤੇ ਅਸੰਗ ਹੈ। ੯. ਰਿਗਵੇਦ ਅਨੁਸਾਰ ਈਸ਼੍ਵਰ, ਜੋ ਜਗਤ ਰਚਨਾ ਕਰਦਾ ਹੈ. ਰਿਗਵੇਦ ਦੇ 'ਪੁਰੁਸਸੂਕ੍ਤ' ਵਿੱਚ ਲਿਖਿਆ ਹੈ ਕਿ ਇਸ ਦੇ ੧੦੦੦ ਸਿਰ, ੧੦੦੦ ਅੱਖਾਂ ਅਤੇ ੧੦੦੦ ਪੈਰ ਹਨ. ਸਾਰੀ ਪ੍ਰਿਥਿਵੀ ਦੇ ਚੁਫੇਰੇ ਲਪੇਟਣ ਪੁਰ ਇਹ ੧੦. ਉਂਗਲ ਵਧ ਰਿਹਾ ਸੀ. ਇਸ ਸਾਰੀ ਪ੍ਰਿਥਿਵੀ ਤੇ ਜੋ ਕੁਝ ਹੋ ਚੁੱਕਾ ਹੈ ਅਤੇ ਜੋ ਕੁਛ ਅੱਗੋਂ ਹੋਵੇਗਾ, ਉਹ ਸਭ ਪੁਰਖੁ ਹੀ ਹੈ. ਸਾਰੀ ਉਤਪੱਤੀ ਇਸ ਦਾ ਭਾਗ ਹੈ, ਅਤੇ ਇਸ ਦਾ ਭਾਗ ਉਹ ਚੀਜਾਂ ਹਨ, ਜੇਹੜੀਆਂ ਕਿ ਆਕਾਸ਼ ਵਿੱਚ ਹਨ ਅਤੇ ਅਮਰ ਹਨ. ਜਦ ਇਹ ਪੁਰਖ ਖੜਾ ਹੋਇਆ ਤਾਂ ਏਸ ਦਾ ਭਾਗ ਆਕਾਸ਼ ਤੋਂ ਭੀ ਉੱਪਰ ਲੰਘ ਗਿਆ, ਜਦ ਦੇਵਤਿਆਂ ਨੇ "ਪੁਰਸ ਯਗ੍ਯ" ਕੀਤਾ ਤਦ ਬਸੰਤ ਰੁੱਤ ਦਾ ਘੀ, ਗ੍ਰੀਖਮ ਦੀਆਂ ਲੱਕੜਾਂ ਹੋਈਆਂ ਅਤੇ ਸ਼ਿਸ਼ਿਰ ਦਾ ਹਵਨ ਕੀਤਾ ਤਾਂ ਇਹ ਯਗ੍ਯ ਵਿੱਚੋਂ ਵੇਦ ਅਤੇ ਪਸ਼ੁ ਪੰਛੀ ਉਪਜੇ, ਜਦ ਦੇਵਤਿਆਂ ਨੇ ਪੁਰੁਸ ਦੀ ਵੰਡ ਕੀਤੀ ਤਾਂ ਇਸ ਦਾ ਮੁਖ ਬ੍ਰਾਹਮਣ, ਭੁਜਾ ਛਤ੍ਰੀ, ਪੱਟ ਵੈਸ਼੍ਯ ਅਤੇ ਪੈਰ ਸ਼ੂਦ੍ਰ ਬਣੇ. ਇਸ ਦੇ ਮਨ ਵਿੱਚੋਂ ਪ੍ਰਾਤਹਕਾਲ ਦਾ ਸਮਾਂ, ਅੱਖਾਂ ਵਿੱਚੋਂ ਸੂਰਜ, ਮੂੰਹ ਵਿੱਚੋਂ ਇੰਦ੍ਰ ਅਤੇ ਅਗਨਿ, ਸ੍ਵਾਸ ਵਿੱਚੋਂ ਵਾਯੂ, ਸਿਰ ਵਿੱਚੋਂ ਆਕਾਸ਼, ਪੈਰਾਂ ਵਿੱਚੋਂ ਧਰਤੀ ਅਤੇ ਕੰਨਾਂ ਵਿੱਚੋਂ ਚਾਰ ਦਿਸ਼ਾ ਪ੍ਰਗਟ ਹੋਈਆਂ. "ਜਹ ਨਿਰਮਲ ਪੁਰਖੁ ਪੁਰਖਪਤਿ ਹੋਤਾ." (ਸੁਖਮਨੀ) ੧੦. ਵ੍ਯਾਕਰਣ ਅਨੁਸਾਰ ਉੱਤਮ ਮਧ੍ਯਮ ਅਤੇ ਅਨ੍ਯਪੁਰਖ. Person ਜੈਸੇ- "ਮੈ ਤੈਨੂ ਅਨੇਕ ਵਾਰ ਸਮਝਾਇਆ ਹੈ ਕਿ ਤੂੰ ਕਦੇ ਉਸ ਦੀ ਸੰਗਤਿ ਨਾ ਕਰੀਂ" ਇਸ ਵਾਕ ਵਿੱਚ ਮੈਂ ਉੱਤਮ ਪੁਰਖੁ, first person ਹੈ, ਤੂੰ ਮੱਧਮ ਪੁਰਖ seconz person ਹੈ, ਉਹ ਅਨ੍ਯਪੁਰਖ third person ਹੈ....
ਦੇਖੋ, ਅਧ੍ਯਾਯ। ੨. ਧ੍ਯਾਨ ਕਰਕੇ. ਚਿੰਤਨ ਕਰਕੇ. "ਧਿਆਇ ਧਿਆਇ ਭਗਤਹਿ ਸੁਖ ਪਾਇਆ." (ਸੁਖਮਨੀ)...
ਵਿ- ਵਰਪ੍ਰਦਾਤ੍ਰਿ. ਵਰ ਦੇਣ ਵਾਲਾ. "ਇਕ- ਮਨ ਪੁਰਖ ਧਿਆਇ ਬਰਦਾਤਾ." (ਸਵੈਯੇ ਮਃ ੧. ਕੇ) ੨. ਦੇਖੋ, ਵਰਦਾਤਾ....