ijārāइजारा
ਦੇਖੋ, ਇਜਾਰ. "ਸੋਲਹਿ ਸਹਿਸ ਇਜਾਰਾ." (ਭੈਰ ਨਾਮਦੇਵ) ੨. ਅ਼. [اِجارہ] ਸੰਗ੍ਯਾ- ਠੇਕਾ. ਉਜਰਤ ਪੁਰ ਲੈਣ ਦੀ ਕ੍ਰਿਯਾ.
देखो, इजार. "सोलहि सहिस इजारा." (भैर नामदेव) २. अ़. [اِجارہ] संग्या- ठेका. उजरत पुर लैण दी क्रिया.
ਅ਼. [ازار] ਸੰਗ੍ਯਾ- ਪਜਾਮਾ. ਸਲਵਾਰ. ਸੁੱਥਣ, ਘੁਟੁੰਨਾ....
ਦੇਖੋ, ਸੋਲਹ....
ਦੇਖੋ, ਸਹਸ....
ਦੇਖੋ, ਇਜਾਰ. "ਸੋਲਹਿ ਸਹਿਸ ਇਜਾਰਾ." (ਭੈਰ ਨਾਮਦੇਵ) ੨. ਅ਼. [اِجارہ] ਸੰਗ੍ਯਾ- ਠੇਕਾ. ਉਜਰਤ ਪੁਰ ਲੈਣ ਦੀ ਕ੍ਰਿਯਾ....
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਉਜਰਤ ਮੁਕ਼ੱਰਰ ਕਰਕੇ ਕਿਸੇ ਕੰਮ ਦੇ ਪੂਰਾ ਕਰਨ ਦਾ ਜਿੰਮਾ ਲੈਣਾ। ੨. ਇਜਾਰਾ। ੩. ਛਾਪਾ. ਠੇਕਣ ਦਾ ਸੰਦ। ੪. ਮ੍ਰਿਦੰਗ ਜੋੜੀ ਆਦਿ ਸਾਜ ਨਾਲ ਬਜਾਈ ਤਿੰਨ ਤਾਲ ਦੀ ਗਤਿ, ਜਿਸ ਦਾ ਬੋਲ ਇਹ ਹੈ-#ਧਾ ਦੀ ਗਾ ਧਾ, ਧਾ ਦੀ ਗ ਤਾ,#੧ ੧. ੧. ੧ ੧. ੧#ਤਾ ਤੀ ਗ ਧਾ, ਧਾ ਦੀ ਗ ਧਾ.#੧ ੧. ੧. ੧ ੧. ੧...
ਅ਼. [اُجرت] ਸੰਗ੍ਯਾ- ਅਜਰ (ਬਦਲਾ) ਦੇਣ ਦੀ ਕ੍ਰਿਯਾ. ਮਜ਼ਦੂਰੀ। ੨. ਭਾੜਾ. ਕਿਰਾਇਆ....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....