irāइरा
ਸੰ. ਸੰਗ੍ਯਾ- ਪ੍ਰਿਥਿਵੀ। ੨. ਨਦੀ। ੩. ਵ੍ਰਿਹਸਪਤਿ ਦੀ ਮਾਤਾ। ੪. ਸ਼ਰਾਬ। ੫. ਵਾਣੀ (ਬਾਣੀ). ੬. ਖ਼ੁਸ਼ੀ. ਪ੍ਰਸੰਨਤਾ.
सं. संग्या- प्रिथिवी। २. नदी। ३. व्रिहसपति दी माता। ४. शराब। ५. वाणी (बाणी). ६. ख़ुशी. प्रसंनता.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਜੋ ਵਿਸ੍ਤਾਰ ਨੂੰ ਪ੍ਰਾਪਤ ਹੋਵੇ, ਜ਼ਮੀਨ. ਭੂਮਿ. ਧਰਾ. ਦੇਖੋ, ਪ੍ਰਿਥਵੀ....
ਸੰ. ਸੰਗ੍ਯਾ- ਨਦ (ਸ਼ੋਰ) ਕਰਨ ਵਾਲੀ ਜਲ ਧਾਰਾ. ਪਹਾੜਾਂ ਦੇ ਚਸ਼ਮੇ ਅਤੇ ਗਲੀ ਹੋਈ ਬਰਫ ਤੋਂ ਬਣੀ ਹੋਈ ਜਲਧਾਰਾ, ਜੋ ਸਦਾ ਵਹਿਂਦੀ ਹੈ. ਕਾਤ੍ਯਾਯਨ ਲਿਖਦਾ ਹੈ ਕਿ ਅੱਠ ਹਜ਼ਾਰ ਧਨੁਸ¹ ਤੋਂ ਜਿਸ ਦਾ ਪ੍ਰਵਾਹ ਘੱਟ ਹੋਵੇ, ਉਹ ਨਦੀ ਨਹੀਂ ਕਹੀ ਜਾਂਦੀ "ਨਦੀਆਂ ਵਿਚਿ ਟਿਬੇ ਦੇਖਾਲੇ." (ਵਾਰ ਮਾਝ ਮਃ ੧)...
ਦੇਖੋ, ਬ੍ਰਿਹਸਪਤਿ....
ਸੰ. ਸੰਗ੍ਯਾ- ਮਾਂ. ਮਾਤ੍ਰਿ. "ਗੁਰਦੇਵ ਮਾਤਾ ਗੁਰਦੇਵ ਪਿਤਾ." (ਬਾਵਨ) ੨. ਦੁਰ੍ਗਾ. ਭਵਾਨੀ। ੩. ਚੇਚਕ ਦੀ ਦੇਵੀ. ਸ਼ੀਤਲਾ। ੪. ਵਿ- ਮੱਤ. ਮਸ੍ਤ ਹੋਇਆ. "ਤੇਰਾ ਜਨੁ ਰਾਮਰਸਾਇਣਿ ਮਾਤਾ." (ਦੇਵ ਮਃ ੫) ੫. ਅਭਿਮਾਨੀ. ਅਹੰਕਾਰੀ. "ਮਾਤਾ ਭੈਸਾ ਅਮੁਹਾ ਜਾਇ." (ਗਉ ਕਬੀਰ) ਭਾਵ- ਅਹੰਕਾਰੀ ਮਨ ਅਥਵਾ ਮਾਯਾਮਦ ਵਿੱਚ ਮਸ੍ਤ ਖੋਰੀ ਆਦਮੀ....
ਅ਼. [شراب] ਸ਼ਰਾਬ. ਸੰਗ੍ਯਾ- ਸ਼ੁਰਬ (ਪੀਣ) ਯੋਗ ਪਦਾਰਥ. ਪੇਯ ਵਸਤੁ। ੨. ਸ਼ਰ- ਆਬ. ਸ਼ਰਾਰਤ ਭਰਿਆ ਪਾਣੀ. ਮਦਿਰਾ. ਦੇਖੋ, ਸੁਰਾ ਅਤੇ ਸੋਮ। ੩. ਅ਼. [سراب] ਸਰਾਬ. ਮ੍ਰਿਗਤ੍ਰਿਸਨਾ। ੪. ਦੇਖੋ, ਸਰਾਵ....
ਸੰਗ੍ਯਾ- ਰੰਗਤ. ਵਰ੍ਣ. "ਉਦਕ ਗੰਗਾ ਵਾਣੀ." (ਵਡ ਛੰਤ ਮਃ ੧) ਭਾਵ- ਬਹੁਤ ਨਿਰਮਲ। ੨. ਪਾਣੀ. ਜਲ. "ਸਿਰੁ ਖੋਹਾਇ ਪੀਅਹਿ ਮਲ ਵਾਣੀ." (ਮਃ ੧. ਵਾਰ ਮਾਝ) ਮਲਿਨ ਪਾਣੀ। ੩. ਵਿ- ਵੰਤ. ਵਾਨ ਵਾਲਾ. ਵਾਲੀ. "ਅਖੁੱਟ ਨਦੀ ਜਿਸ ਸੁੰਮੇਵਾਣੀ." (ਪ੍ਰਾਪੰਪ੍ਰ) ਸੋਮੇਂ (ਚਸ਼ਮੇ) ਵਾਲੀ ਨਦੀ ਦਾ ਪ੍ਰਵਾਹ ਸਦਾ ਅਖੁੱਟ ਹੁੰਦਾ ਹੈ। ੪. ਸੰ. ਸੰਗ੍ਯਾ- ਸ਼ਬਦ. ਧੁਨਿ। ੫. ਕਥਨ. ਬਯਾਨ. ਫਰਮਾਨ. "ਬਾਬਰ ਵਾਣੀ ਫਿਰ ਗਈ." (ਆਸਾ ਅਃ ਮਃ ੧) ੬. ਸਰਸ੍ਵਤੀ। ੭. ਦੇਖੋ, ਬਾਣੀ....
ਬਣੀ ਹੋਈ ਰਚਿਤ. "ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ." (ਪ੍ਰਭਾ ਮਃ ੧) ਅਗਨਿ, ਬਿੰਬ (ਜਲ) ਅਤੇ ਪਵਣ ਦੀ ਰਚਨਾ ਜਗਤ ਹੈ ਅਤੇ ਤਿੰਨ ਨਾਮ- ਤਾਮਸ, ਸਾਤ੍ਵਕ ਅਤੇ ਰਾਜਸ ਦੇ ਜੀਵ ਹਨ। ੨. ਸੰਗ੍ਯਾ- ਰਚਨਾ. ਬਨਾਵਟ. "ਬਰ ਖਸਿ ਬਾਣੀ ਬੁਦਬੁਦਾ ਹੇਰ." (ਬਸੰ ਅਃ ਮਃ ੧) ਵਰਖਾ ਵਿੱਚ ਜਿਵੇਂ ਬੁਲਬੁਲੇ ਦੀ ਰਚਨਾ। ੩. ਬਾਣਾ ਕਰਕੇ. ਤੀਰਾਂ ਨਾਲ. "ਹਰਿ ਪ੍ਰੇਮ ਬਾਣੀ ਮਨ ਮਾਰਿਆ ਅਣੀਆਲੇ ਅਣੀਆ." (ਆਸਾ ਛੰਤ ਮਃ ੪) ੪. ਸੰਗ੍ਯਾ- ਵੰਨੀ. ਵਰ੍ਣ. ਰੰਗ. "ਰੂੜੀ ਬਾਣੀ ਜੇ ਰਪੈ, ਨਾ ਇਹੁ ਰੰਗ ਲਹੈ ਨ ਜਾਇ." (ਆਸਾ ਅਃ ਮਃ ੩) ਇੱਥੇ ਬਾਣੀ ਸ਼ਬਦ, ਗੁਰਬਾਣੀ ਅਤੇ ਰੰਗ ਦੋ ਅਰਥ ਰਖਦਾ ਹੈ। ੫. ਸੰ. ਵਾਣੀ. ਕਥਨ. ਵ੍ਯਾਖ੍ਯਾ. "ਗੁਰਬਾਣੀ ਇਸੁ ਜਗ ਮਹਿ ਚਾਨਣੁ." (ਸ੍ਰੀ ਅਃ ਮਃ ੩) ੬. ਸਰਸ੍ਵਤੀ। ੭. ਪਦਰਚਨਾ. ਤਸਨੀਫ. "ਬਾਣੀ ਤੇ ਗਾਵਹੁ ਗੁਰੂ ਕੇਰੀ, ਬਾਣੀਆ. ਸਿਰਿ ਬਾਣੀ." (ਅਨੰਦੁ) ੮. ਮਰਾ. ਬਾਣੀਆ ਵਣਿਕ। ੯. ਕਮੀ. ਘਾਟਾ। ੧੦. ਕ੍ਸ਼ੋਭ. ਚਟਪਟੀ. "ਅੰਤਰਿ. ਸਹਸਾ ਬਾਹਰਿ ਮਾਇਆ, ਨੈਣੀ ਲਾਗਸਿ ਬਾਣੀ." (ਰਾਮ ਮਃ ੧)...
ਫ਼ਾ. [خوشی] ਸੰਗ੍ਯਾ- ਪ੍ਰਸੰਨਤਾ. "ਖੁਸੀ ਖੁਆਰ ਭਏ ਰਸ ਭੋਗਣ." (ਮਾਰੂ ਅਃ ਮਃ ੧) ੨. ਵਿ- ਪਸੰਦ. "ਰਹਿਤ ਕੋ ਖੁਸੀ ਨ ਆਯਉ." (ਸਵੈਯੇ ਮਃ ੩. ਕੇ) "ਜੋ ਸਿਖਾਨੋ ਲੋਚੈ ਸੋ ਗੁਰ ਖੁਸੀ ਆਵੈ." (ਵਾਰ ਗਉ ੧. ਮਃ ੪)...
ਸੰਗ੍ਯਾ- ਖ਼ੁਸ਼ੀ. ਆਨੰਦ....