ilama, ialamaइलम, इ़लम
ਅ਼. [علم] ਸੰਗ੍ਯਾ- ਗ੍ਯਾਨ. ਵਿਦ੍ਯਾ. ਜਾਣਨਾ. ਦੇਖੋ, ਵਿਦ੍ਯਾ ਸ਼ਬਦ ਵਿੱਚ ਇ਼ਲਮ ਦੇ ਭੇਦ.
अ़. [علم] संग्या- ग्यान. विद्या. जाणना. देखो, विद्या शबद विॱच इ़लम दे भेद.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਗਿਆਨ....
ਸੰਗ੍ਯਾ- ਜਾਣਨ ਦੀ ਕ੍ਰਿਯਾ. ਇ਼ਲਮ. ਦੇਖੋ, ਵਿਦ੍ ਧਾ. ਵਿਦ੍ਯਾ ਅਨੰਤ ਹਨ, ਪਰ ਆਪਣੀ ਆਪਣੀ ਬੁੱਧਿ ਅਨੁਸਾਰ ਲੋਕਾਂ ਨੇ ਅਨੇਕ ਭੇਦ ਕਲਪੇ ਹਨ. ਦੇਖੋ, ਅਠਾਰਹਿ ਵਿਦ੍ਯਾ, ਸੋਲਹ ਕਲਾ, ਕਲਾ ੧੧, ਚਉਦਹ ਵਿਦ੍ਯਾ, ਚੌਸਠ ਕਲਾ ਅਤੇ ਦਸਚਾਰ ਚਾਰ.#ਇਸ ਵੇਲੇ ਜੋ ਵਿਦ੍ਵਾਨਾਂ ਨੇ ਭੇਦ ਮੰਨੇ ਹਨ, ਉਨ੍ਹਾਂ ਵਿੱਚੋਂ ਪ੍ਰਧਾਨ ਅੰਗ ਵਿਦ੍ਯਾ ਦੇ ਇਹ ਹਨ-#(੧) ਵਿਗ੍ਯਾਨ (Philosophy) ਇਸ ਦੇ ਅੰਗ ਹਨ-#(ੳ) ਮਾਨਵੀ ਵਿਗ੍ਯਾਨ (Psychology)#(ਅ) ਨ੍ਯਾਯ (Logic)#(ੲ) ਚਰਚਾ ਵਿਦ੍ਯਾ (Dialectics)#(ਸ) ਸਦਾਚਾਰ ਵਿਦ੍ਯਾ (Ethics)#(ਹ) ਧਰਮ ਵਿਦ੍ਯਾ (Religion)#(ਕ) ਬ੍ਰਹਮ ਵਿਦ੍ਯਾ (Theology)#(ਖ) ਆਤਮ ਵਿਦ੍ਯਾ (Metaphysics)#(ਗ) ਭੂਤ ਵਿਦ੍ਯਾ (Spiritualism)#(ਘ) ਜੋਤਿਸ ਵਿਦ੍ਯਾ (Astrology)#(ਙ) ਰਮਲ ਵਿਦ੍ਯਾ (Geomancy)#(ਚ) ਸਮਾਜ ਵਿਦ੍ਯਾ (Sociology) ਇਸ ਦੇ ਅਵਾਂਤਰ ਹਨ- ਸਮਾਜਗਣਿਤ- Statistics, ਨੀਤਿ- Political Science, ਸੰਜਮ ਵਿਦ੍ਯਾ- Economics ਘਰੋਗੀ ਸੰਜਮ ਵਿਦ੍ਯਾ- Domestic Economy, ਤਾਲੀਮ- Education, ਆਦਿ.#(੨) ਸਾਇੰਸ (Science) ਇਸ ਦੇ ਅੰਗ ਹਨ-#(ੳ) ਗਣਿਤ (Mathematics) ਇਸ ਦੇ ਅਵਾਂਤਰ ਹਨ-#ਹਿਸਾਬ- Arithmetic,#ਰੇਖਾਗਣਿਤ- Geometry,#ਮਾਪ ਵਿਦ੍ਯਾ –Mensuration,#ਅਲਜਬਰਾ- Algebra, ਆਦਿ#(ਅ) ਖਗੋਲ ਵਿਦਯਾ (Astronomy).#(ੲ) ਪਦਾਰਥ ਵਿਦ੍ਯਾ (Physics).#(ਸ) ਰਸਾਇਣ ਵਿਦ੍ਯਾ (Chemistry)#(ਹ) ਭੂਗਰਭ ਵਿਦ੍ਯਾ (Geology)#(ਕ) ਜੀਵਨ ਵਿਦ੍ਯਾ (Biology) ਇਸ ਦੇ ਅੰਗ ਹਨ-#ਵਨਸਪਤਿ ਵਿਦ੍ਯਾ Botony,#ਜੀਵਜੰਤੂ ਵਿਦ੍ਯਾ- Zoology ਇਸ ਦੇ ਹੀ ਅਵਾਂਤਰ ਹੈ,#ਪੰਛੀ ਵਿਦ੍ਯਾ- Ornithology#(ਖ) ਧਾਤੁ ਵਿਦਯਾ (Mineralogy)#(ਗ) ਦ੍ਰਵੀ ਵਿਦ੍ਯਾ (Hydrostatics)#ਵੈਦ੍ਯ ਵਿਦ੍ਯਾ (Medicine) ਜਿਸ ਦੇ ਅਵਾਂਤਰ ਮਾਨਵ ਚਿਕਿਤਸਾ- Human Pathology, ਪਸ਼ੁਚਿਕਿਤਸਾ- Veterinary science ਜੱਰਾਹੀ- Surgery, ਆਦਿ ਹਨ.#(ਙ) ਅੰਗ ਵਿਦ੍ਯਾ (Anatomy)#(ਚ) ਸ਼ਰੀਰ ਵਿਦ੍ਯਾ (Physiology)#(ਛ) ਇੰਜਨੀਅਰੀ (Engineering)#(ਜ) ਖੇਤੀ ਬਾੜੀ (Agriculture)#(ਝ) ਪੁਰਾਣੇ ਖੰਡਹਰਾਂ ਦੀ ਖੋਜ (Archeology)#(ਙ) ਸ਼ਬਦ ਵਿਦ੍ਯਾ (Acoustics) ਆਦਿ#(੩) ਇਤਿਹਾਸ ਵਿਦ੍ਯਾ (History) ਅਥਵਾ (Chronology)#(੪) ਭੁਗੋਲ ਵਿਦ੍ਯਾ (Geography)#(੫) ਹੁਨਰ ਅਤੇ ਕਾਰੀਗਰੀ (Arts and crafts) ਜਿਸ ਦੇ ਅੰਗ ਹਨ-#(ੳ) ਰਾਗ ਵਿਦ੍ਯਾ (Music)#(ਅ) ਚਿਤ੍ਰਕਾਰੀ (Painting)#(ੲ) ਨੱਕਾਸ਼ੀ (Drawing).#(ਸ) ਅਕਸ ਵਿਦ੍ਯਾ (Photography).#(ਹ) ਉੱਕਰਣਾ (Engraving).#(ਕ) ਸੰਗਤਰਾਸ਼ੀ (Sculpture).#(ਖ) ਸ਼ਿਲਪ (Architecture).#(ਗ) ਕਸੀਦਾ (Embroidery). ਆਦਿ,#(੬) ਸਾਹਿਤ੍ਯ ਵਿਦ੍ਯਾ (Literature). ਜਿਸ ਦੇ ਅੰਗ ਹਨ-#(ੳ) ਭਾਸਾ ਗ੍ਯਾਨ (Languages).#(ਅ) ਭਾਸ਼੍ਯ ਵਿਦ੍ਯਾ (Philology).#(ੲ) ਵਾਕ੍ਯ ਵਿਦ੍ਯਾ (Phonetics).#(ਸ) ਵ੍ਯਾਕਰਣ (Grammar).#(ਹ) ਛੰਦ ਵਿਦ੍ਯਾ (Prosozy).#(ਕ) ਅਲੰਕਾਰ ਵਿਦ੍ਯਾ (Rhetoric), ਆਦਿ....
ਕ੍ਰਿ- ਗ੍ਯਾਨ ਪ੍ਰਾਪਤ ਕਰਨਾ. ਸਮਝਣਾ. "ਜਾਣਿਆ ਅਨੰਦੁ ਸਦਾ ਗੁਰੁ ਤੇ." (ਅਨੰਦੁ) "ਜਾਣੋ ਪ੍ਰਭੁ ਜਾਣੋ ਸੁਆਮੀ." (ਰਾਮ ਛੰਤ ਮਃ ੫)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਅ਼. [علم] ਸੰਗ੍ਯਾ- ਗ੍ਯਾਨ. ਵਿਦ੍ਯਾ. ਜਾਣਨਾ. ਦੇਖੋ, ਵਿਦ੍ਯਾ ਸ਼ਬਦ ਵਿੱਚ ਇ਼ਲਮ ਦੇ ਭੇਦ....
(ਦੇਖੋ, ਭਿਦ੍ਰ ਧਾ) ਸੰ. ਸੰਗ੍ਯਾ- ਭਿੰਨਤਾ. ਜੁਦਾਈ. "ਭੇਦ ਸਜਾਤਿ ਵਿਜਾਤੀ ਸੁਗਤ ਨ। ਸਭ ਤੇ ਨ੍ਯਾਰੋ ਬ੍ਰਹਮ ਸ ਚੇਤਨ." (ਗੁਪ੍ਰਸੂ) ਦੇਖੋ, ਤਿੰਨ ਭੇਦ. "ਗੁਰ ਕੈ ਬਚਨਿ ਕਟੇ ਭ੍ਰਮ ਭੇਦ." (ਗਉ ਮਃ ੫) ੨. ਅੰਤਰਾ. ਫਰਕ. "ਹੈ ਸਰੂਪ ਮਮ ਨਹਿ ਕਛੁ ਭੇਦ." (ਗੁਪ੍ਰਸੂ) ੩. ਵੈਰੀ ਵਿੱਚ ਫੁੱਟ ਪਾਉਣਾ ਰੂਪ ਨੀਤਿ ਦਾ ਇੱਕ ਅੰਗ. "ਜਿਹਵਾ ਭੇਦ ਨ ਦੇਈ ਚਖਣ." (ਰਤਨਮਾਲਾ ਬੰਨੋ) ਜ਼ੁਬਾਨ ਨੂੰ ਫੁੱਟ ਪਾਉਣ ਵਾਲੀ ਗੱਲ ਦਾ ਚਸਕਾ ਨਹੀਂ ਪੈਂਣ ਦਿੰਦਾ। ੪. ਗੁਪਤ ਗੱਲ. ਰਾਜ਼. "ਸਗਰੋ ਭੇਦ ਕਹੋ ਹਮ ਸੰਗ." (ਗੁਪ੍ਰਸੂ)...