ilāyachīइलायची
ਸੰ. ऐला. ਏਲਾ. ਸੰਗ੍ਯਾ- ਲਾਇਚੀ. L. Alpinia Cardamomum. ਹ਼ਕੀਮਾਂ ਨੇ ਇਸ ਦੀ ਤਾਸੀਰ ਗਰਮ ਖ਼ੁਸ਼ਕ ਲਿਖੀ ਹੈ. ਇਹ ਦਿਲ ਅਤੇ ਦਿਮਾਗ ਨੂੰ ਤਾਜ਼ਾ ਕਰਨ ਵਾਲੀ ਹੈ. ਭੁੱਖ ਵਧਾਉਂਦੀ ਅਤੇ ਮੂੰਹ ਦੀ ਦੁਰਗੰਧ ਹਟਾਉਂਦੀ ਹੈ. ਕੰਠ ਸਾਫ ਕਰਦੀ ਹੈ. ਗੁਰਦੇ ਅਤੇ ਮਸਾਨੇ ਦੇ ਰੋਗ ਦੂਰ ਕਰਦੀ ਹੈ. ਛਰਦਿ (ਕ਼ਯ) ਬੰਦ ਕਰਦੀ ਹੈ.
सं. ऐला. एला. संग्या- लाइची. L. Alpinia Cardamomum. ह़कीमां ने इस दी तासीर गरम ख़ुशक लिखी है. इह दिल अते दिमाग नूं ताज़ा करन वाली है. भुॱख वधाउंदी अते मूंह दी दुरगंध हटाउंदी है. कंठ साफ करदी है. गुरदे अते मसाने दे रोग दूर करदी है. छरदि (क़य) बंद करदी है.
ਇਲਾਚੀ. ਦੇਖੋ, ਇਲਾਯਚੀ। ੨. ਇੱਕ ਮਾਤ੍ਰਿਕ ਛੰਦ, ਜਿਸ ਦੇ ਤਿੰਨ ਚਰਣ ਹੁੰਦੇ ਹਨ. ਪ੍ਰਤਿ ਚਰਣ ਚੌਬੀਹ ਮਾਤ੍ਰਾ. ਪਹਿਲਾ ਵਿਸ਼੍ਰਾਮ ਗ੍ਯਾਰਾਂ ਤੇ, ਦੂਜਾ ਤੇਰਾਂ ਤੇ, ਅੰਤ ਦੋ ਗੁਰੁ.¹#ਉਦਾਹਰਣ-#"ਨਹਿ ਲੈਹੈਂ ਹਰਿਨਾਮ, ਦਾਨ ਕਾਹੂੰ ਨਹਿਂ ਦੈਹੈਂ."#(ਕਲਕੀ)#(ਅ) ਏਲਾ ਦਾ ਦੂਜਾ ਰੂਪ- ਚਾਰ ਚਰਣ, ਪ੍ਰਤਿ ਚਰਣ ਸ- ਜ- ਨ- ਨ- ਯ. , , , , . ਪੰਜ ਅਤੇ ਦਸ ਅੱਖਰਾਂ ਪੁਰ ਵਿਸ਼੍ਰਾਮ.#ਉਦਾਹਰਣ-#"ਜਗ ਮੇ ਨਹੀ, ਸੁਖ ਤਨਿਕ ਕਰ ਵਿਚਾਰੋ." xxx#੩. ਸੰ. ਧਾ- ਕ੍ਰੀੜਾ ਕਰਨਾ. ਖੇਲਨਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਇਲਾਯਚੀ....
ਅ਼. [تاشیِر] ਤਾਸੀਰ. ਸੰਗ੍ਯਾ- ਅਸਰ ਕਰਨਾ (effect)....
ਫ਼ਾ. [گرم] ਵਿ- ਤੱਤਾ. ਦੇਖੋ, ਘਰਮ। ੨. ਸੰ. गरिमन ਭਾਰੀ. ਵਜ਼ਨਦਾਰ. "ਕਿਤੇ ਬਰਮ ਪੈ ਚਰਮ ਰੁਪ ਗਰਮ ਝਾਰੈ." (ਚਰਿਤ੍ਰ ੯੧)...
ਫ਼ਾ. [خوشک] ਵਿ- ਸ਼ੁਸ੍ਕ. ਸੁੱਕਾ. ਤਰਾਵਤ. ਬਿਨਾ। ੨. ਰੁੱਖਾ....
ਫ਼ਾ. [دِل] Heart. ਸੰਗ੍ਯਾ- ਇਹ ਖ਼ੂਨ ਦੀ ਚਾਲ ਦਾ ਕੇਂਦ੍ਰ ਹੈ, ਜੋ ਛਾਤੀ ਵਿੱਚ ਦੋਹਾਂ ਫੇਫੜਿਆਂ ਦੇ ਮੱਧ ਰਹਿਂਦਾ ਹੈ, ਇਸਤ੍ਰੀ ਨਾਲੋਂ ਮਰਦ ਦੇ ਦਿਲ ਦਾ ਵਜਨ ਜਾਦਾ ਹੁੰਦਾ ਹੈ, ਇਹ ਸਾਰੇ ਸ਼ਰੀਰ ਨੂੰ ਸ਼ਾਹਰਗ (aorta) ਦ੍ਵਾਰਾ ਲਹੂ ਪੁਚਾਉਂਦਾ ਹੈ. ਦਿਲ ਦੇ ਸੱਜੇ ਦੋ ਖਾਨਿਆਂ ਵਿੱਚ ਗੰਦਾ ਖੂਨ ਅਤੇ ਖੱਬੇ ਦੋ ਖਾਨਿਆਂ ਵਿੱਚ ਸਾਫ ਖੂਨ ਹੁੰਦਾ ਹੈ. ਇਸੇ ਦੀ ਹਰਕਤ ਨਾਲ ਨਬਜ ਦੀ ਹਰਕਤ ਹੋਇਆ ਕਰਦੀ ਹੈ. ਜੇ ਦਿਲ ਥੋੜੇ ਸਮੇਂ ਲਈ ਭੀ ਬੰਦ ਹੋਵੇ ਤਾਂ ਪ੍ਰਾਣੀ ਦੀ ਤੁਰਤ ਮੌਤ ਹੋ ਜਾਂਦੀ ਹੈ. ਦਿਲ ਦੀ ਹਰਕਤ, ਅਰਥਾਤ ਸੰਕੋਚ ਅਤੇ ਫੈਲਾਉ ਤੋਂ ਹੀ ਖ਼ੂਨ ਵਿੱਚ ਗਰਮੀ ਪੈਦਾ ਹੁੰਦੀ ਹੈ, ਜੋ ਜੀਵਨ ਦਾ ਮੂਲ ਹੈ. ਇਸ ਦੀ ਹਰਕਤ ਤੋਂ ਹੀ ਨਬਜ ਦੀ ਚਾਲ ਤੇਜ ਅਤੇ ਸੁਸਤ ਹੁੰਦੀ ਹੈ. ਇਹ ਚਾਲ, ਦਿਲ ਤੋਂ ਉਮਗੇ ਹੋਏ ਲਹੂ ਦਾ ਤਰੰਗ ਹੈ. ਦਿਲ ਇੱਕ ਮਿੰਟ ਵਿੱਚ ੭੨ ਵਾਰ ਸੁੰਗੜਦਾ ਅਤੇ ਫੈਲਦਾ ਹੈ, ਜੋ ਪੂਰੀ ਅਰੋਗਤਾ ਵਿੱਚ ਨਬਜ ੭੨ ਵਾਰ ਧੜਕਦੀ ਹੈ, ਪਰ ਬੱਚਿਆਂ ਦੀ ੧੨੦ ਵਾਰ ਅਤੇ ਬਹੁਤ ਕਮਜੋਰ ਜਾਂ ਬੁੱਢਿਆਂ ਦੀ ੭੨ ਤੋਂ ਭੀ ਘੱਟ ਹੋਇਆ ਕਰਦੀ ਹੈ.#੨. ਮਨ. ਚਿੱਤ. ਅੰਤਹਕਰਣ. "ਦਿਲ ਮਹਿ ਸਾਂਈ ਪਰਗਟੈ." (ਸ. ਕਬੀਰ) ਇਸ ਦਾ ਨਿਵਾਸ ਵਿਦ੍ਵਾਨਾਂ ਨੇ ਦਿਮਾਗ ਵਿੱਚ ਮੰਨਿਆ ਹੈ। ੩. ਸੰਕਲਪ. ਖ਼ਿਆਲ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਅ਼. [دِماغ] ਸੰਗ੍ਯਾ- ਮਗ਼ਜ਼. ਮਸਤਿਸ੍ਕ. Brain. ਬੁੱਧਿ ਦਾ ਅਸਥਾਨ. ਇਹ ਸ਼ਰੀਰ ਦੇ ਸਾਰੇ ਅੰਗਾਂ ਦਾ ਸਰਦਾਰ ਹੈ. ਵਿਦ੍ਵਾਨਾਂ ਨੇ ਅੰਤਹਕਰਣ ਦਾ ਨਿਵਾਸ ਇਸੇ ਵਿੱਚ ਮੰਨਿਆ ਹੈ। ੨. ਬੁੱਧਿ. ਸਮਝ। ੩. ਅਭਿਮਾਨ. ਘਮੰਡ....
ਫ਼ਾ. [تازہ] ਤਾਜ਼ਹ. ਵਿ- ਨਵਾਂ. ਨਵੀਨ. ਸੱਜਰਾ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਮੁਖ। ੨. ਚੇਹਰਾ....
ਸੰਗ੍ਯਾ- ਦੁਰ੍ਗਧ, ਬਦਬੂ. "ਮੁਖਿ ਆਵਤ ਤਾਂਕੇ ਦੁਰਗੰਧਿ." (ਸੁਖਮਨੀ) ੨. ਭਾਵ- ਅਪਕੀਰਤਿ. ਬਦਨਾਮੀ। ੩. ਨਿੰਦਿਤ ਪਦਾਰਥ. "ਜੋ ਦੁਜੈਭਾਇ ਸਾਕਤ ਕਾਮਨਾਅਰਥਿ ਦੁਰਗੰਧ ਸਰੇਵਦੇ." (ਸੂਹੀ ਮਃ ੪) ੪. ਵਿਸੈ ਵਿਕਾਰ. "ਭਰਿ ਜੋਬਨਿ ਲਾਗਾ ਦੁਰਗੰਧ." (ਰਾਮ ਮਃ ੫)...
ਸੰ. कण्ठ ਸੰਗ੍ਯਾ- ਗਲਾ. ਗਲ। ੨. ਗ੍ਰੀਵਾ. ਗਰਦਨ. "ਕੰਠ ਰਮਣੀਯ ਰਾਮ ਰਾਮ ਮਾਲਾ." (ਸਹਸ ਮਃ ੫) ੩. ਕਿਨਾਰਾ. ਤਟ. ਕੰਢਾ. "ਕੰਠੇ ਬੈਠੀ ਗੁਰਸਬਦਿ ਪਛਾਨੈ." (ਮਲਾ ਅਃ ਮਃ ੧) ੪. ਕੰਠਧੁਨਿ. "ਕੋਕਿਲ ਸੋ ਕੰਠ." (ਕ੍ਰਿਸਨਾਵ) ੫. ਵਿ- ਹ਼ਿਫ਼ਜ. ਕੰਠਾਗ੍ਰ. "ਗੁਰੁਬਾਨੀ ਕੋ ਕੰਠ ਕਰੀਜੈ." (ਗੁਪ੍ਰਸੂ)...
ਅ਼. [صاف] ਸਾਫ਼. ਵਿ- ਨਿਰਮਲ। ੨. ਸ਼ੁੱਧ....
ਫ਼ਾ. [کردی] ਤੈਂ ਕੀਤਾ. ਇਸ ਦਾ ਮੂਲ ਕਰਦਨ ਹੈ....
ਸੰ. ਸੰਗ੍ਯਾ- ਰੁਜ. ਬੀਮਾਰੀ. ਸ਼ਰੀਰ ਦੀ ਧਾਤੁ ਦੀ ਵਿਖਮਤਾ ਤੋਂ ਉਪਜਿਆ ਦੁੱਖ. "ਰੋਗ ਸੋਗ ਤੇਰੇ ਮਿਟਹਿ ਸਗਲ." (ਸਾਰ ਮਃ ੫) ੨. ਕੁੱਠ ਦਵਾਈ....
ਸੰ. ਵਿ- ਜੋ ਨੇੜੇ ਨਹੀਂ. ਦੇਖੋ, ਫ਼ਾ. [دوُر] ੨. ਕ੍ਰਿ. ਵਿ- ਫਾਸਲੇ ਪੁਰ. ਵਿੱਥ ਤੇਯ....
ਸੰ. ਛਿਰ੍ਦ. ਵਮਨ ਰੋਗ. ਉਲਟੀ ਹੋਣ ਦੀ ਬੀਮਾਰੀ. ਕ਼ਯ (ਕ਼ੈ). Vomiting. ਵਾਤ ਪਿੱਤ ਕਫ ਦੇ ਕੋਪ ਤੋਂ, ਗੰਦੀ ਮੰਦੀ ਚੀਜਾਂ ਖਾਣ ਤੋਂ, ਅਣਪਚ ਤੋਂ, ਘ੍ਰਿਣਾਯੋਗ੍ਯ ਪਦਾਰਥ ਦੇ ਦੇਖਣ ਅਤੇ ਸੁੰਘਣ ਤੋਂ ਛਰਦਿ ਰੋਗ ਹੁੰਦਾ ਹੈ. ਇਸਤ੍ਰੀਆਂ ਨੂੰ ਗਰਭ ਠਹਿਰਣ ਪਿੱਛੋਂ ਭੀ ਛਰਦਿ ਹੋਇਆ ਕਰਦੀ ਹੈ.#ਛਰਦਿ ਦਾ ਉੱਤਮ ਇਲਾਜ ਹੈ ਕਿ-#(੧) ਨਿੰਮ ਦੀ ਗਿੱਲੀ ਛਿੱਲ ਛੀ ਮਾਸ਼ੇ, ਛੋਟੀਆਂ ਇਲਾਇਚੀਆਂ ਸੱਤ, ਲੌਂਗ ਇੱਕ, ਪੋਦੀਨਾ ਛੀ ਮਾਸ਼ੇ, ਸੌਂਫ ਛੀ ਮਾਸੇ, ਇਨ੍ਹਾਂ ਨੂੰ ਚੰਗੀ ਤਰਾਂ ਘੋਟਕੇ ਦੋ ਛਟਾਂਕ ਪਾਣੀ ਬਣਾਕੇ ਮਿਸ਼ਰੀ ਪਾ ਕੇ ਇੱਕ ਜਾਂ ਦੋ ਦੋ ਤੋਲੇ ਰੋਗੀ ਨੂੰ ਕਈ ਵੇਰ ਪਿਆਓ.#(੨) ਸੌਂਫ ਦੇ ਅਰਕ ਵਿੱਚ ਜਹਿਰਮੁਹਰਾ ਜਾਂ ਦਰਿਆਈ ਖੋਪਾ ਘਸਾਕੇ ਚਟਾਓ.#(੩) ਛੋਟੀਆਂ ਇਲਾਇਚੀਆਂ ਦੇ ਬੀਜ, ਗੁਲਖੈਰਾ, ਨਾਗਰਮੋਥਾ, ਬੇਰ ਦੀ ਗੁਠਲੀ ਦੀ ਗਿਰੀ, ਮਘਾਂ, ਚਿੱਟਾ ਚੰਦਨ, ਧਾਨਾਂ ਦੀਆਂ ਖਿੱਲਾਂ, ਲੌਂਗ, ਨਾਗਕੇਸਰ, ਇਨ੍ਹਾਂ ਨੌ ਸਮ ਵਜਨ ਦਵਾਈਆਂ ਦਾ ਚੂਰਣ ਸ਼ਹਿਦ ਅਤੇ ਮਿਸ਼ਰੀ ਮਿਲਾਕੇ ਖਵਾਓ.#(੪) ਕੋਰੀ ਠੂਠੀ ਅੱਗ ਵਿੱਚ ਲਾਲ ਕਰਕੇ ਪਾਣੀ ਵਿੱਚ ਪੰਜ ਛੀ ਵਾਰ ਬੁਝਾਓ, ਇਹ ਪਾਣੀ ਪੀਣ ਲਈ ਦੇਓ.#(੫) ਸੁਗੰਧ ਵਾਲੇ ਪਦਾਰਥ ਸੁੰਘਾਓ.#(੬) ਸ਼ਰੀਰ, ਘਰ, ਵਸਤ੍ਰ ਆਦਿ ਨਿਰਮਲ ਰੱਖੋ....
ਅ਼. [قے] ਉਛਾਲੀ. ਵਮਨ. ਡਾਕੀ. ਦੇਖੋ, ਛਰਦਿ....
ਫ਼ਾ. [بند] ਸੰਗ੍ਯਾ- ਸ਼ਰੀਰ ਦਾ ਜੋੜ। ੨. ਯੁਕ੍ਤਿ ਤਦਬੀਰ। ੩. ਛੰਦਾਂ ਦਾ ਸਮੁਦਾਂਯ, ਜਿਸ ਦੇ ਅੰਤ ਦੇ ਪਦ ਇੱਕ ਹੀ ਮੇਲ ਦੇ ਹੋਣ, ਜੈਸੇ ਅਕਾਲਉਸਤਤਿ ਵਿੱਚ- "ਜੈ ਜੈ ਹੋਸੀ ਮਹਿਖਾਸੁਰ ਮਰਦਨਿ" ਆਦਿ। ੪. ਪ੍ਰਤਿਗ੍ਯਾ। ੫. ਰੱਸੀ. ਤਣੀ. ਭਾਵ- ਬੰਨ੍ਹ ਰੱਖਣ ਦੀ ਸ਼ਕਤਿ. "ਮਿਰਤਕ ਭਏ ਦਸੈ ਬੰਦ ਛੂਟੇ." (ਆਸਾ ਕਬੀਰ) ਸ਼ਰੀਰ ਦੇ ਦਸ਼ ਦ੍ਵਾਰਿਆਂ ਵਿੱਚ ਜੋ ਰੋਕਣ ਦੀ ਸ਼ਕਤੀ ਸੀ. ਉਹ ਮਿਟ ਗਈ। ੬. ਬੰਧਨ. ਕੈਦ. "ਬੰਦ ਨ ਹੋਤ ਸੁਨੇ ਉਪਦੇਸ." (ਗੁਪ੍ਰਸੂ) ੭. ਅੰਗਰਖੇ ਦੀ ਤਣੀਆਂ ਕੋਲ ਲਾਏ ਬੰਦ, ਜੋ ਗੋਡੇ ਤੋਂ ਹੇਠ ਤੀਕ ਲਟਕਦੇ ਰਹਿਂਦੇ ਹਨ. "ਸੁੰਦਰ ਬੰਦ ਸੁ ਦੁੰਦ ਬਲੰਦੇ." (ਗੁਪ੍ਰਸ) ੮. ਵਿ- ਬੰਨ੍ਹਣ ਵਾਲਾ. "ਤੇਗ ਬੰਦ ਗੁਣ ਧਾਤੁ." (ਸ੍ਰੀ ਮਃ ੧) ੯. ਸੰ. वन्द्. ਧਾ- ਸ੍ਤਤਿ (ਤਾਰੀਫ) ਕਰਨਾ। ੧੦. ਪ੍ਰਣਾਮ ਕਰਨਾ. "ਲਸਕੋਰ ਤਰਕਸਬੰਦ, ਬੰਦ ਜੀਉ ਜੀਉ ਸਗਲੀ ਕੀਤ." (ਸ਼੍ਰੀ ਅਃ ਮਃ ੫) ਤੀਰਕਸ਼ਬੰਦ ਲਸ਼ਕਰ, ਵੰਦਨਾ ਕਰਕੇ ਜੀ! ਜੀ! ਕਹਿਂਦੇ ਹਨ। ੧੧. ਸੰ. ਵੰਦ੍ਯ. ਵਿ- ਵੰਦਨਾ (ਪ੍ਰਣਾਮ) ਯੋਗ੍ਯ. ਵੰਦਨੀਯ. "ਬੰਦਕ ਹੋਇ ਬੰਦ ਸੁਧਿ ਲਹੈ." (ਗਉ ਬਾਵਨ ਕਬੀਰ) ਜੋ ਵੰਦਨਾ ਕਰਨ ਵਾਲਾ ਹੁੰਦਾ ਹੈ, ਉਹ ਵੰਦਨੀਯ (ਕਰਤਾਰ) ਦੀ ਸੁਧ ਲਭਦਾ ਹੈ....