isarāīlaइसराईल
ਅ਼. [اِسرائیِل] ਵਿ- ਇਸਰਾ (ਚੁਣਿਆ ਹੋਇਆ) ਈਲ (ਖ਼ੁਦਾ) ਦਾ ਖ਼ੁਦਾ ਦਾ ਚੁਣਿਆ ਹੋਇਆ. ਇਬਰਾਨੀ (ਹੀਬਰੂ) ਭਾਸਾ ਵਿੱਚ ਇਸਰਾਈਲ ਦਾ ਅਰਥ ਖ਼ੁਦਾ ਦਾ ਸੱਚਾ ਦੋਸ੍ਤ ਭੀ ਹੈ। ੨. ਸੰਗ੍ਯਾ- ਇਹ ਯਅ਼ਕ਼ੂਬ ਦਾ ਦੂਜਾ ਨਾਉਂ ਹੈ, ਜਿਸ ਤੋਂ ਇਸਰਾਈਲ ਵੰਸ਼ ਚੱਲਿਆ ਹੈ. ਦੇਖੋ, ਇਬਰਾਹੀਮ ਅਤੇ ਯਕੂਬ.
अ़. [اِسرائیِل] वि- इसरा (चुणिआ होइआ) ईल (ख़ुदा) दा ख़ुदा दा चुणिआ होइआ. इबरानी (हीबरू) भासा विॱच इसराईल दा अरथ ख़ुदा दा सॱचा दोस्त भी है। २. संग्या- इह यअ़क़ूब दा दूजा नाउं है, जिस तों इसराईल वंश चॱलिआ है. देखो, इबराहीम अते यकूब.
ਫ਼ਾ. [خُدا] ਸੰਗ੍ਯਾ- ਖ਼ੁਦ ਹੋਣ ਵਾਲਾ. ਸ੍ਵਯੰਭਵ, ਕਰਤਾਰ. "ਕੋਈ ਬੋਲੈ ਰਾਮ ਰਾਮ ਕੋਈ ਖੁਦਾਇ." (ਰਾਮ ਮਃ ੫)...
ਅ਼. [عِبارانی] ਸੰਗ੍ਯਾ- ਫ਼ਲਸ੍ਤ਼ੀਨ ਦੇਸ਼ ਦੀ ਪੁਰਾਣੀ ਬੋਲੀ. ਠੀਬ੍ਰੂ (Hebrew). ੨. ਯਹੂਦੀ. Jew....
ਅ਼. [اِسرائیِل] ਵਿ- ਇਸਰਾ (ਚੁਣਿਆ ਹੋਇਆ) ਈਲ (ਖ਼ੁਦਾ) ਦਾ ਖ਼ੁਦਾ ਦਾ ਚੁਣਿਆ ਹੋਇਆ. ਇਬਰਾਨੀ (ਹੀਬਰੂ) ਭਾਸਾ ਵਿੱਚ ਇਸਰਾਈਲ ਦਾ ਅਰਥ ਖ਼ੁਦਾ ਦਾ ਸੱਚਾ ਦੋਸ੍ਤ ਭੀ ਹੈ। ੨. ਸੰਗ੍ਯਾ- ਇਹ ਯਅ਼ਕ਼ੂਬ ਦਾ ਦੂਜਾ ਨਾਉਂ ਹੈ, ਜਿਸ ਤੋਂ ਇਸਰਾਈਲ ਵੰਸ਼ ਚੱਲਿਆ ਹੈ. ਦੇਖੋ, ਇਬਰਾਹੀਮ ਅਤੇ ਯਕੂਬ....
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਵਿ- ਸਤ੍ਯਵਾਦੀ. ਝੂਠ ਦਾ ਤ੍ਯਾਗੀ। ੨. ਨਿੱਤ ਹੋਣ ਵਾਲਾ। ੩. ਬਿਨਾ ਮਿਲਾਵਟ. ਖਰਾ। ੪. ਸੰਗ੍ਯਾ- ਕਰਤਾਰ। ੫. ਦੇਖੋ, ਸਚਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ- ਦ੍ਵਿਤੀਯ. ਦੂਸਰਾ. "ਦੂਜਾ ਸੇਵਨਿ ਨਾਨਕਾ ਸੇ ਪਚਿ ਪਚਿ ਮੁਏ ਅਜਾਨ." (ਵਾਰ ਗਉ ੧. ਮਃ ੫) ੨. ਸੰਗ੍ਯਾ- ਦ੍ਵੈਤਭਾਵ. "ਦੂਜਾ ਜਾਇ ਇਕਤੁ ਘਰਿ ਆਨੈ." (ਸਿਧਗੋਸਟਿ)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੇਖੋ, ਬੰਸ....
ਅ਼. [ابراہیِم] ਹੀ. ਅਬਰਾਹਮ. Abraham. ਵਿ- ਕ਼ੌਮ ਦਾ ਬਾਨੀ. ਵੰਸ਼ ਦਾ ਮੁਖੀਆ। ੨. ਸੰਗ੍ਯਾ- ਬਾਈਬਲ ਅਤੇ ਕੁਰਾਨ ਅਨੁਸਾਰ ਖੁਦਾ ਵੱਲੋਂ ਭੇਜਿਆ ਹੋਇਆ ਇੱਕ ਪੈਗੰਬਰ, ਜੋ ਨੂਹ ਦੀ ੧੧. ਵੀਂ ਪੀੜ੍ਹੀ ਵਿੱਚੋਂ ਆਜ਼ਰ (ਤੇਰਾਹ) ਦਾ ਪੁਤ੍ਰ ਸੀ. ਇਬਰਾਹੀਮ ਦੀ ਪਹਿਲੀ ਇਸਤ੍ਰੀ "ਸਾਰਾਹ" ਸੀ, ਜਿਸ ਦੇ ਔਲਾਦ ਨਹੀਂ ਸੀ. ਫੇਰ ਇਬਰਾਹੀਮ ਨੇ "ਹਾਜਿਰਾ" (Hagar) ਨਾਮਕ ਗੋਲੀ ਨਾਲ ਸ਼ਾਦੀ ਕੀਤੀ. ਜਿਸ ਤੋਂ "ਇਸਮਾਈਲ" ਪੁਤ੍ਰ ਜੰਮਿਆ. ਸਮਾ ਪਾਕੇ ਸਾਰਾਹ ਦੇ ਪੇਟੋਂ ਭੀ ਇਸਹਾਕ ਪੁਤ੍ਰ ਜੰਮਿਆ. ਜਦ ਸਾਰਾਹ ਦੇ ਆਪਣੀ ਔਲਾਦ ਹੋਪਈ. ਤਾਂ ਦੋਹਾਂ ਸੌਕਣਾ ਦਾ ਝਗੜਾ ਹੋਣ ਲੱਗਾ. ਸਾਰਾਹ ਦੇ ਆਖੇ ਇਬਰਾਹੀਮ ਨੇ ਹਾਜਿਰਾ ਨੂੰ ਇਸਮਾਈਲ ਸਮੇਤ ਘਰੋਂ ਕੱਢ ਦਿੱਤਾ. ਦੇਖੋ. ਜ਼ਮ ਜ਼ਮ.#ਇਸਹਾਕ ਦੀ ਔਲਾਦ ਇਸਰਾਈਲ ਵੰਸ਼ ਹੈ, ਜਿਸ ਤੋਂ ਯਹੂਦੀ ਤੇ ਈਸਾਈ ਚੱਲੇ. ਅਤੇ ਇਸਮਾਈਲ ਦੀ ਔਲਾਦ. ਕੁਰੈਸ਼ ਵੰਸ਼ ਹੈ, ਜਿਸ ਵਿਚੋਂ ਮੁਹ਼ੰਮਦ ਸਾਹਿਬ ਪੈਦਾ ਹੋਏ.#ਸੁੰਨਤ (ਖ਼ਤਨਹ) ਦੀ ਰਸਮ ਇਬਰਾਹੀਮ ਨੇ ਹੀ ਚਲਾਈ ਹੈ. ਇਸ ਤੋਂ ਪਹਿਲਾਂ ਇਸ ਦਾ ਜਿਕਰ ਕਿਸੇ ਧਰਮਗ੍ਰੰਥ ਵਿੱਚ ਨਹੀਂ ਹੈ. ਯਹੂਦੀ ਅਤੇ ਮੁਸਲਮਾਨਾਂ ਨੇ ਇਸ ਰਸਮ ਨੂੰ ਇਬਰਾਹੀਮ ਦ੍ਵਾਰਾ ਖ਼ੁਦਾ ਦਾ ਹੁਕਮ ਆਇਆ ਮੰਨਕੇ ਅੰਗੀਕਾਰ ਕੀਤਾ ਹੈ. ਪੁਰਾਣੇ ਸਮੇਂ ਵਿੱਚ ਈਸਾਈ ਭੀ ਸੁੰਨਤ ਕਰਾਇਆ ਕਰਦੇ ਸਨ, ਬਲਕਿ ਹਜਰਤ ਈ਼ਸਾ ਦੀ ਭੀ ਸੁੰਨਤ ਹੋਈ ਸੀ. ਅਤੇ ਐਬਸੀਨੀਆਂ ਦੇ ਈਸਾਈ ਹੁਣ ਤੋੜੀ ਭੀ ਸੁੰਨਤ ਕਰਾਉਂਦੇ ਹਨ.#ਜਦ ਇਬਰਾਹੀਮ ਨੇ ਸੁੰਨਤ ਆਪ ਕਰਵਾਈ ਅਤੇ ਆਪਣੀ ਵੰਸ਼ ਵਿੱਚ ਇਸ ਦਾ ਪ੍ਰਚਾਰ ਕੀਤਾ, ਤਦ ਉਸ ਦੀ. ਉਮਰ ੯੯ ਵਰ੍ਹੇ ਦੀ ਸੀ. ਕੁਰਾਨ ਵਿੱਚ ਇਬਰਾਹੀਮ ਨੂੰ ਖ਼ਲੀਲੁੱਲਾ (ਅੱਲਾ ਦਾ ਮਿਤ੍ਰ) ਲਿਖਿਆ ਹੈ. ਇਬਰਾਹੀਮ ਦੀ ਸਾਰੀ ਉਮਰ ੧੭੫ ਵਰ੍ਹੇ ਦੀ ਸੀ. ਉਸ ਦੀ ਕਬਰ ਹ਼ਰੂੰ (Hebron) ਫ਼ਿਲਸ੍ਤੀਨ (Palestine) ਵਿੱਚ ਯਾਤ੍ਰਾ ਦਾ ਅਸਥਾਨ ਹੈ.#ਕਬੀਰ ਜੀ ਦੀ ਇਸ ਤੁਕ ਦਾ- "ਸਕਤਿ ਸਨੇਹ ਕਰਿ ਸੁੰਨਤਿ ਕਰੀਐ, ਮੈ ਨ ਬਦਉਗਾ ਭਾਈ!"¹ ਅਰਥ ਕਰਦੇ ਹੋਏ ਗ੍ਯਾਨੀ, ਇੱਕ ਲੋਕਪ੍ਰਸਿੱਧ ਕਥਾ ਸੁਣਾਇਆ ਕਰਦੇ ਹਨ ਕਿ ਸਾਰਾਹ ਨੇ ਇਬਰਾਹੀਮ ਤੋਂ ਪ੍ਰਣ ਕਰਾਇਆ ਸੀ ਕਿ ਉਹ ਹਾਜਿਰਾ ਨਾਲ ਸੰਗ ਨਾ ਕਰੇ, ਜੇ ਕਰੇਗਾ ਤਦ ਭਾਰੀ ਦੰਡ ਦਾ ਅਧਿਕਾਰੀ ਹੋਵੇਗਾ. ਪਰੰਤੂ ਇਬਰਾਹੀਮ ਨੇ ਪ੍ਰਤਿਗ੍ਯਾ ਭੰਗ ਕੀਤੀ, ਜਿਸ ਤੇ ਸਾਰਾਹ ਨੇ ਪਤਿ ਦੇ ਪ੍ਰੇਮ ਵਿੱਚ ਆਕੇ ਵਡੀ ਸਜ਼ਾ ਨੂੰ ਛੋਟੀ ਵਿੱਚ ਬਦਲ ਦਿੱਤਾ, ਅਰਥਾਤ ਮੁੱਛਾਂ ਅਤੇ ਇੰਦ੍ਰੀ ਦਾ ਅਵਰਣ ਰੂਪ ਮਾਸ ਕੱਟਕੇ ਪ੍ਰਣਭੰਗ ਦਾ ਪ੍ਰਾਇਸ਼ਚਿਤ ਕੀਤਾ. ਚਾਹੋ ਏਹ ਕਥਾ ਬਾਈਬਲ ਅਤੇ ਕੁਰਾਨ ਵਿੱਚ ਨਹੀਂ ਹੈ, ਪਰੰਤੂ ਇਸ ਦਾ ਬੀਜ ਮੌਜੂਦ ਹੈ ਕਿ ਸਾਰਾਹ ਦੇ ਕਹਿਣ ਤੇ ਇਬਰਾਹੀਮ ਨੇ ਹਾਜਿਰਾ ਨੂੰ ਪੁਤ੍ਰ ਸਮੇਤ ਘਰੋਂ ਕੱਢ ਦਿੱਤਾ ਸੀ. ਅਤੇ ਸੁੰਨਤ ਦੀ ਰਸਮ ਇਬਰਾਹੀਮ ਤੋਂ ਚੱਲੀ।#੩. ਪੈਗੰਬਰ ਮੁਹ਼ੰਮਦ ਦਾ ਇੱਕ ਪੁਤ੍ਰ ਜੋ ਉਸ ਦੀ ਦਾਸੀ "ਮੇਰੀ" ਤੋਂ ਜਨਮਿਆ, ਅਤੇ ਦੋ ਵਰ੍ਹੇ ਦਾ ਹੋਕੇ ਹੀ ਮਰ ਗਿਆ ਸੀ। ੪. ਬਲਖ਼ ਦਾ ਬਾਦਸ਼ਾਹ, ਜੋ ਇਬਰਾਹੀਮ ਅਧਮ ਕਰਕੇ ਪ੍ਰਸਿੱਧ ਹੈ. ਇਹ ਰਾਜ ਤ੍ਯਾਗਕੇ ਸੰਨ੍ਯਾਸੀ ਹੋ ਗਿਆ, ਅਤੇ ਪੂਰਣ ਬ੍ਰਹਮਗ੍ਯਾਨੀ ਹੋਇਆ ਹੈ। ੫. ਦੇਖੋ, ਬਹਮੀਸ਼ਾਹ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਅ਼. [یعقوُب] ਯਅ਼ਕੂਬ (Jacob) ਇੱਕ ਪੈਗ਼ੰਬਰ, ਜੋ ਇਸਹਾਕ ਦਾ ਪੁਤ੍ਰ ਅਤੇ ਇਬਰਾਹੀਮ ਦਾ ਪੋਤਾ ਸੀ. ਇਸ ਦਾ ਪ੍ਰਸੰਗ ਦੇਖੋ, ਕ਼ੁਰਾਨ ਦੀ ਸੂਰਤ ੧੨. ਵਿੱਚ. ਬਾਈਬਲ ਵਿੱਚ ਇਸ ਦੀ ਉਮਰ ੧੪੭ ਵਰ੍ਹੇ ਦੀ ਲਿਖੀ ਹੈ, ਅਰ ਇਸੇ ਦਾ ਨਾਮ ਇਸਰਾਈਲ ਹੈ....