isnāna, isnānuइस्नान, इस्नानु
ਦੇਖੋ, ਇਸਨਾਨ. "ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ." (ਸਵੈਯੇ ਮਃ ੪. ਕੇ)
देखो, इसनान. "इस्नानु करहि परभाति सुध मनि." (सवैये मः ४. के)
ਸੰ. स्नान- ਸ੍ਨਾਨ. ਸੰਗ੍ਯਾ- ਮੈਲ ਉਤਾਰਨੀ. ਸਾਫ ਕਰਨਾ। ੨. ਨ੍ਹਾਉਣਾ. ਗੁਸਲ. ਸ਼ਰੀਰ ਧੋਣਾ. ਇਸਨਾਨ ਨੂੰ ਵਿਦ੍ਵਾਨਾਂ ਨੇ ਅਰੋਗ ਦਾ ਮੂਲ ਮੰਨਿਆ ਹੈ ਅਤੇ ਸੂਖਮ ਵਿਚਾਰ ਨਾਲ ਵੇਖੀਏ ਤਾਂ ਇਸ ਦਾ ਅੰਤਹਕਰਣ ਦੀ ਪਵਿਤ੍ਰਤਾ ਅਤੇ ਸ਼ਾਂਤੀ ਤੇ ਭਾਰੀ ਅਸਰ ਹੈ. ਸਿੱਖਧਰਮ ਵਿੱਚ ਇਸਨਾਨ ਦੀ ਜੋ ਮਹਿਮਾ ਹੈ ਉਹ ਜਗਤ ਪ੍ਰਸਿੱਧ ਹੈ. ਪਰ ਗੁਰੂ ਸਾਹਿਬ ਨੇ ਮਨ ਦੀ ਨਿਰਮਲਤਾ ਬਿਨਾ, ਕੇਵਲ ਤਨ ਦਾ ਸਨਾਨ ਪਰਮਾਰਥ ਦਾ ਸਹਾਇਕ ਨਹੀਂ ਦੱਸਿਆ.#"ਕਰਿ ਇਸਨਾਨ ਸਿਮਰਿ ਪ੍ਰਭੁ ਅਪਨਾ ਤਨ ਮਨ ਭਏ ਅਰੋਗਾ." (ਸੋਰ ਮਃ ੫) ਵਿਸ਼ੇਸ ਨਿਰਣੇ ਲਈ ਦੇਖੋ, ਨਾਮ ਦਾਨ ਇਸਨਾਨ.#ਵਰਤਮਾਨ ਸਮੇਂ ਬਿਜਲੀ, ਧੁੱਪ, ਭਾਪ, ਚਿੱਕੜ ਅਤੇ ਔਖਧਾਂ ਨਾਲ ਮਿਲੇ ਜਲ ਆਦਿਕ ਦੇ ਸਨਾਨਾਂ ਤੋਂ ਕਈ ਅਸਾਧ ਰੋਗਾਂ ਦਾ ਇਲਾਜ ਕੀਤਾ ਜਾਂਦਾ ਹੈ....
ਦੇਖੋ, ਇਸਨਾਨ. "ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ." (ਸਵੈਯੇ ਮਃ ੪. ਕੇ)...
ਦੇਖੋ, ਪ੍ਰਭਾਤ. "ਰੈਣਿ ਗਈ ਫਿਰਿ ਹੋਇ ਪਰਭਾਤਿ." (ਆਸਾ ਮਃ ੫) ੨. ਪ੍ਰਭਾਤ ਕਾਲ ਮੇਂ. ਤੜਕੇ. "ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ." (ਸਵੈਯੇ ਮਃ ੪. ਕੇ)...
ਸੰਗ੍ਯਾ- ਖਬਰ. ਸਮਾਚਾਰ। ੨. ਹੋਸ਼. ਬੁੱਧਿ. "ਸੁਧ ਜਬ ਤੇ ਹਮ ਧਰੀ." (ਚਰਿਤ੍ਰ ੨੨) ੩. ਸ਼ੁੱਧ. ਵਿ- ਸਾਫ. ਸ਼੍ਵੱਛ. "ਤਬ ਹੋਏ ਮਨ ਸੁਧ ਪਰਾਨੀ." (ਰਾਮ ਮਃ ੫) ੪. ਨਿਰਦੋਸ. "ਸੁਧੁ ਭਤਾਰੁ ਹਰਿ ਛੋਡਿਆ." (ਵਾਰ ਸੂਹੀ ਮਃ ੩) ੫. ਖ਼ਾਲਿਸ. ਨਿਰੋਲ। ੬. ਸੁਧਾ (ਅਮ੍ਰਿਤ) ਲਈ ਭੀ ਸੁਧ ਸ਼ਬਦ ਆਇਆ ਹੈ. ਦੇਖੋ, ਸੁਧਰਸ। ੭. ਸੰ. शुध ਧਾ- ਪਵਿਤ੍ਰ ਹੋਣਾ. ਪਾਕ ਹੋਣਾ....
ਸੰ. ਮਣਿ, ਰਤਨ. "ਮਨਿਜਟਿਤ ਭੂਸਨ ਕੋਟਿ ਹੇ." (ਸਲੋਹ) ੨. ਮਣਕਾ. ਮਾਲਾ ਦਾ ਦਾਣਾ। ੩. ਮਨੁੱਖ (ਮਨੁਸ਼੍ਯ) ਦੇ. "ਮਨਿ ਹਿਰਦੈ ਕ੍ਰੋਧ ਮਹਾਂ ਬਿਸ ਲੋਧੁ." (ਆਸਾ ਛੰਤ ਮਃ ੪) ੪. ਮਨ ਮੇਂ ਦਿਲ ਅੰਦਰ. "ਮਨਿ ਪਿਆਸ ਬਹੁਤੁ ਦਰਸਾਵੈ." (ਨਟ ਮਃ ੫) ੫. ਮਨ ਕਰਕੇ. "ਪਿਆਇ ਸੋ ਪ੍ਰਭੁ ਮਨਿ ਮੁਖੀ." (ਆਸਾ ਛੰਤ ਮਃ ੫) ੬. ਮਨ ਵਿੱਚੋਂ ਦਿਲੋਂ. "ਚੂਕਾ ਮਨਿ ਅਭਿਮਾਨੁ." (ਪ੍ਰਭਾ ਮਃ ੧) ੭. ਮਨ ਦੇ. "ਮਨਿ ਜੀਤੈ ਜਗੁ ਜੀਤੁ." (ਜਪੁ) ਮਨ ਦੇ ਜਿੱਤਣ ਤੋਂ। ੮. ਮਨ ਦੀ. "ਮਨਿ ਪੂਰਨ ਹੋਈ ਆਸਾ." (ਸੋਰ ਮਃ ੫) ੯. ਸੰਕਲਪ ਵ੍ਰਿੱਤਿ. ਦੇਖੋ, ਅੰਤਹਕਰਣ....