izārabandhaइज़ारबंद
ਫ਼ਾ. [ازاربند] ਸੰਗ੍ਯਾ- ਨਾਲਾ. ਜਿਸ ਨਾਲ ਪਜਾਮਾ ਬੰਨ੍ਹਿਆ ਜਾਵੇ.
फ़ा. [ازاربند] संग्या- नाला. जिस नाल पजामा बंन्हिआ जावे.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਪਾਣੀ ਦਾ ਛੋਟਾ ਪ੍ਰਵਾਹ. "ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ." (ਵਾਰ ਬਿਲਾ ਮਃ ੪) ੨. ਇਜ਼ਾਰਬੰਦ।#੩. ਨਾਲੂਆ, "ਜਿ ਦਿਹ ਨਾਲਾ ਕਪਿਆ." (ਸ. ਫ਼ਰੀਦ)#੪. ਸਿੰਧੀ, ਨਾਮਾ। ੫. ਫ਼ਾ. [نالہ] ਰੋਣਾ. ਰੁਦਨ। ੬. ਫਰਿਆਦ ਕਰਨਾ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਫ਼ਾ. [پاجامہ] ਪਾਜਾਮਹ. ਸੰਗ੍ਯਾ- ਪੈਰਾਂ ਉੱਪਰ ਦੀਂ ਪਹਿਰਿਆ ਵਸਤ੍ਰ. ਘੁਟੁੰਨਾ. ਸਲਵਾਰ....