indhaइंद
ਸੰ. ਇੰਦ੍ਰ. ਸੰਗ੍ਯਾ- ਦੇਵਰਾਜ. ਸ੍ਵਰਗਪਤਿ ਦੇਵਤਾ. "ਕੇਤੇ ਇੰਦ ਚੰਦ ਸੂਰ ਕੇਤੇ." (ਜੁਪ) ਦੇਖੋ, ਇੰਦਾਸਣ। ੨. ਦੇਖੋ, ਇੰਦੁ.
सं. इंद्र. संग्या- देवराज. स्वरगपति देवता. "केते इंद चंद सूर केते." (जुप) देखो, इंदासण। २. देखो, इंदु.
ਦੇਵਰਾਜ. ਦੇਖੋ, ਇੰਦਰ. "ਇੰਦ੍ਰ ਕੋਟਿ ਜਾਕੇ ਸੇਵਾ ਕਰਹਿ." (ਭੈਰ ਅਃ ਕਬੀਰ) ੨. ਕੁਟਜ ਬਿਰਛ. ਦੇਖੋ, ਇੰਦ੍ਰਜੌਂ ਅਤੇ ਕੁਟਜ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਇੰਦ੍ਰ. ਸੁਰਪਤਿ....
ਦ੍ਯੋਤਮਾਨ੍ (ਦੀਪ੍ਤਿਮਾਨ੍) ਵ੍ਯਕ੍ਤਿ. द्योतना देवः । ੨. ਸ੍ਵਰਗਨਿਵਾਸੀ ਅਮਰ. ਸੁਰ. ਦੇਖੋ, ਤੇਸੀਸ ਕੋਟਿ ਅਤੇ ਵੈਦਿਕ ਦੇਵਤੇ। ੩. ਉੱਤਮ ਪੁਰੁਸ. "ਸਾਧੁਕਰਮ ਜੋ ਪੁਰਖ ਕਮਾਵੈ। ਨਾਮ ਦੇਵਤਾ ਜਗਤ ਕਹਾਵੈ." (ਵਿਚਿਤ੍ਰ) "ਮਾਣਸ ਤੇ ਦੇਵਤੇ ਭਏ ਧਿਆਇਆ ਨਾਮ ਹਰੇ." (ਵਾਰ ਸ਼੍ਰੀ ਮਃ ੩) ੪. ਪਵਿਤ੍ਰ ਪਦਾਰਥ. "ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ." (ਵਾਰ ਆਸਾ) ੫. ਕਾਤ੍ਯਾਯਨ ਰ਼ਿਸਿ ਨੇ ਲਿਖਿਆ ਹੈ ਕਿ ਵੇਦਮੰਤ੍ਰਾਂ ਕਰਕੋ ਜੋ ਪ੍ਰਤਿਪਾਦ੍ਯ (ਦੱਸਣ ਯੋਗ੍ਯ) ਵਸ੍ਤੁ ਹੈ, ਉਹੀ ਦੇਵਤਾ ਹੈ....
ਵਿ- ਕਿਤਨੇ. ਕਿਤਨੇ ਇੱਕ. "ਕੇਤੇ ਇੰਦ ਚੰਦ ਸੂਰ ਕੇਤੇ." (ਜਪੁ) "ਜੀਵਨਾ ਵੀਚਾਰਿ ਦੇਖਿ ਕੇਤੇਕੇ ਦਿਨਾ?" (ਧਨਾ ਮਃ ੧)...
ਸੰ. ਇੰਦ੍ਰ. ਸੰਗ੍ਯਾ- ਦੇਵਰਾਜ. ਸ੍ਵਰਗਪਤਿ ਦੇਵਤਾ. "ਕੇਤੇ ਇੰਦ ਚੰਦ ਸੂਰ ਕੇਤੇ." (ਜੁਪ) ਦੇਖੋ, ਇੰਦਾਸਣ। ੨. ਦੇਖੋ, ਇੰਦੁ....
ਸੰ. चन्द ਧਾ- ਚਮਕਣਾ, ਖ਼ੁਸ਼ ਹੋਣਾ। ੨. ਸੰ. ਚੰਦ੍ਰ. ਸੰਗ੍ਯਾ- ਚੰਦ੍ਰਮਾ. ਚਾਂਦ. "ਚੰਦ ਦੇਖਿ ਬਿਗਸਹਿ ਕਉਲਾਰ." (ਬਸੰ ਮਃ ੫) ੩. ਇੱਕ ਸੰਖ੍ਯਾ ਬੋਧਕ, ਕਿਉਂਕਿ ਚੰਦ੍ਰਮਾ ਇੱਕ ਮੰਨਿਆ ਹੈ. "ਚੰਦ ਅਗਨਿ ਰਸ ਮਹੀ ਗਿਨ ਭਾਦੋਂ ਪੂਰਨਮਾਸ."¹ (ਗੁਪ੍ਰਸੂ) ਅਰਥਾਤ ੧੬੩੧। ੪. ਚੰਦ੍ਰਸ੍ਵਰ. ਇੜਾ ਨਾੜੀ. "ਚੰਦ ਸਤ ਭੇਦਿਆ." (ਮਾਰੂ ਜੈਦੇਵ) ਦੇਖੋ, ਚੰਦਸਤ ੨.। ੫. ਭਾਵ- ਆਤਮਾ. "ਚੰਦੁ ਗੁਪਤੁ ਗੈਣਾਰਿ." (ਬਿਲਾ ਥਿਤੀ ਮਃ ੧) ਆਤਮਾ ਗੁਪਤ ਹੈ ਦਸਮਦ੍ਵਾਰ ਵਿੱਚ। ੬. ਚੌਹਾਨਵੰਸ਼ੀ ਪ੍ਰਿਥੀਰਾਜ ਦਿੱਲੀਪਤਿ ਦੇ ਦਰਬਾਰ ਦਾ ਭੂਸਣ ਚੰਦਕਵਿ, ਜਿਸ ਨੇ ੬੯ ਅਧ੍ਯਾਵਾਂ ਦਾ ਪ੍ਰਿਥੀਰਾਜਰਾਯਸੋ" ਨਾਮਕ ਗ੍ਰੰਥ ਰਾਜਪੂਤਵੰਸ਼ ਦਾ ਇਤਿਹਾਸਰੂਪ ਲਿਖਿਆ ਹੈ। ੭. ਮਹਾਭਾਰਤ ਦੇ ਉਦਯੋਗ ਪਰਵ ਦਾ ਉਲਥਾਕਾਰ ਇੱਕ ਸੁਨਿਆਰਾ ਕਵਿ। ੮. ਫ਼ਾ. [چند] ਵਿ- ਕੁਛ. ਤਨਿਕ. ਥੋੜਾ. "ਚੰਦ ਰੋਜ ਚਲਨਾ ਕਿਛੁ ਪਕੜੋ ਕਰਾਰ." (ਨਸੀਹਤ) ੯. ਕਿਤਨਾ. ਕਿਸਕ਼ਦਰ....
ਸੰ. ਸ਼ੂਲ. ਸੰਗ੍ਯਾ- ਕੰਡੇ ਵਾਂਙ ਚੁਭਣ ਵਾਲੀ ਢਿੱਡਪੀੜ. "ਭਯੋ ਸੂਰ ਰਾਜਾ ਜੂ ਮਰ੍ਯੋ." (ਚਰਿਤ੍ਰ ੨੧੮) ਦੇਖੋ, ਸੂਲ ਰੋਗ। ੨. ਕੰਡਾ. ਕੰਟਕ. ਭਾਵ- ਵੈਰੀ. "ਸੂਰ ਸੁਰਾਨ ਕੇ ਹਾਨ ਕਰੇ." (ਗੁਪ੍ਰਸੂ) ੩. ਤ੍ਰਿਸੂਲ. ਭਾਲਾ. ਨੇਜਾ. "ਹਤੇ ਸਤ੍ਰੁ ਗਨ ਗਹਿ ਕਰ ਸੂਰ." (ਗੁਪ੍ਰਸੂ) ੪. ਸੰ. ਸੂਰ. ਸੂਰਜ. "ਨਾਮ ਜਪਤ ਕੋਟਿ ਸੂਰ ਉਜਿਆਰਾ." (ਜੈਤ ਮਃ ੫) "ਕੇਤੇ ਇੰਦ ਚੰਦ ਸੂਰ ਕੇਤੇ." (ਜਪੁ) ੫. ਭਾਵ- ਆਤਮਿਕ ਰੌਸ਼ਨੀ. ਗਿਆਨ ਦਾ ਪ੍ਰਕਾਸ਼. "ਉਗਵੈ ਸੂਰ ਅਸੁਰ ਸੰਘਾਰੈ." (ਓਅੰਕਾਰ) ਅਸੁਰ ਤੋਂ ਭਾਵ ਵਿਕਾਰ ਹੈ। ੬. ਯੋਗਭ੍ਯਾਸ ਦੇ ਸੰਕੇਤ ਅਨੁਸਾਰ ਸੱਜੀ ਨਾਸਿਕਾ ਦ੍ਵਾਰਾ ਚਲਦਾ ਸ੍ਵਾਸ, ਜਿਸ ਦਾ ਦੇਵਤਾ ਸੂਰਜ ਮੰਨਿਆ ਹੈ. "ਸੂਰ ਸਤ ਖੋੜਸਾ ਦਤ ਕੀਆ." (ਮਾਰੂ ਜੈਦੇਵ) ੭. ਪੰਡਿਤ. ਦਾਨਾ। ੮. ਸੰ. ਸ਼ੂਰ. ਯੋਧਾ. ਬਹਾਦੁਰ. "ਅਸੰਖ ਸੂਰ ਮੁਹ ਭਖ ਸਾਰ." (ਜਪੁ) ੯. ਸੰ. ਸ਼ੌਰ੍ਯ. ਸੂਰਮਤਾ. ਬਹਾਦੁਰੀ. "ਖਤ੍ਰੀ ਸਬਦੰ ਸੂਰ ਸਬਦੰ." (ਵਾਰਾ ਆਸਾ) ੧੦. ਸੰ. ਸ਼ੂਕਰ. ਸੂਅਰ. ਵਰਾਹ. "ਸੂਰ ਤਮ ਵ੍ਰਿੰਦ ਪਰ, ਸੂਰ ਰਣ ਦੁੰਦ ਪਰ, ਸੂਰ ਦਿਤਿਨੰਦ ਪਰ.¹ (ਗੁਪ੍ਰਸੂ)#ਕੁਰਾਨ ਵਿੱਚ ਸੂਰ ਦਾ ਮਾਸ ਹਰਾਮ ਲਿਖਿਆ ਹੈ. ਦੇਖੋ, ਸੂਰਤ ਬਕਰ, ਆਯਤ ੭੧, ਯਹੂਦੀ ਸੂਰ ਨੂੰ ਇਸ ਲਈ ਅਪਵਿਤ੍ਰ ਮੰਨਦੇ ਹਨ ਕਿ ਪੈਗੰਬਰ ਮੂਸਾ ਨੇ ਸੂਰ ਦੀ ਅਪਵਿਤ੍ਰ ਪਸ਼ੂਆਂ ਵਿੱਚ ਗਿਣਤੀ ਕੀਤੀ ਹੈ.² ਸਿੱਖ ਸੂਰ ਨੂੰ ਖਾਣ ਵਾਲੇ ਪਸ਼ੂਆਂ ਵਿੱਚ ਗਿਣਦੇ ਹਨ, ਪਰ ਖਾਸ ਕਰਕੇ ਵਿਧਿ ਨਹੀਂ। ੧੧. ਅ਼. [صوُر] ਸੂਰ. ਤੁਰ੍ਹੀ. ਬਿਗੁਲ। ੧੨. ਇਸਰਾਫ਼ੀਲ ਫਰਿਸ਼ਤੇ ਦਾ ਰਣਸਿੰਹਾ, ਜੋ ਪ੍ਰਲੈ ਵੇਲੇ ਵੱਜੇਗਾ, ਜਿਸ ਤੋਂ ਮੁਰਦੇ ਕਬਰਾਂ ਵਿੱਚੋ ਉਠ ਖੜੇ ਹੋਣਗੇ. ਦੋਖੋ, ਕੁਰਾਨ ਸੂਰਤ ੩੯, ਆਯਤ ੬੮। ੧੩. ਫ਼ਾ. [سۇر] ਲੋਦੀ ਵੰਸ਼ ਦੇ ਪਠਾਣਾਂ ਦੀ ਇੱਕ ਜਾਤਿ. ਹੁਮਾਯੂੰ ਨੂੰ ਜਿੱਤਣ ਵਾਲਾ ਸ਼ੇਰਸ਼ਾਹ ਇਸੇ ਜਾਤਿ ਦਾ ਸੀ। ੧੪. ਸ਼ਾਦੀ ਦੀ ਸਭਾ। ੧੫. ਸੁਰਖ ਰੰਗ। ੧੬. ਸ਼ਹਰਪਨਾਹ. ਫਸੀਲ....
ਸੰ. ਇੰਦ੍ਰਾਸਨ. ਸੰਗ੍ਯਾ- ਰਾਜਾ ਦਾ ਸਿੰਘਾਸਨ. ਸ਼ਾਹੀ ਤਖ਼ਤ। ੨. ਦੇਵਰਾਜ ਇੰਦ੍ਰ ਦਾ ਸਿੰਘਾਸਨ. "ਗਾਵਹਿ ਇੰਦ ਇੰਦਾਸਣਿ ਬੈਠੇ." (ਸੋਦਰੁ)...
ਸੰਗ੍ਯਾ- ਇੰਦ੍ਰ. ਦੇਵਰਾਜ. "ਮੈਲਾ ਬ੍ਰਹਮਾ ਮੈਲਾ ਇੰਦੁ." (ਭੈਰ ਕਬੀਰ) ੨. ਮੇਘ. ਬੱਦਲ. "ਇੰਦੁ ਵਰਸੈ ਧਰਤਿ ਸੁਹਾਵੀ." (ਮਲਾ ਅਃ ਮਃ ੧) ੩. ਸੰ. इन्दु. ਚੰਦ੍ਰਮਾ। ੪. ਕਪੂਰ। ੫. ਇੱਕ ਦੀ ਗਿਣਤੀ, ਕਿਉਂਕਿ ਕਵੀਆਂ ਨੇ ਚੰਦ੍ਰਮਾ ਇੱਕ ਮੰਨਿਆ ਹੈ....