indhraइंद्र
ਦੇਵਰਾਜ. ਦੇਖੋ, ਇੰਦਰ. "ਇੰਦ੍ਰ ਕੋਟਿ ਜਾਕੇ ਸੇਵਾ ਕਰਹਿ." (ਭੈਰ ਅਃ ਕਬੀਰ) ੨. ਕੁਟਜ ਬਿਰਛ. ਦੇਖੋ, ਇੰਦ੍ਰਜੌਂ ਅਤੇ ਕੁਟਜ.
देवराज. देखो, इंदर. "इंद्र कोटि जाके सेवा करहि." (भैर अः कबीर) २. कुटज बिरछ. देखो, इंद्रजौं अते कुटज.
ਸੰਗ੍ਯਾ- ਇੰਦ੍ਰ. ਸੁਰਪਤਿ....
ਸੰ. ਇੰਦ੍ਰ. ਸੰਗ੍ਯਾ- ਰਾਜਾ। ੨. ਵਾਹਗੁਰੂ. ਜਗਤਨਾਥ। ੩. ਦੇਵਰਾਜ. ਅਮਰਾਵਤੀ ਦਾ ਸ੍ਵਾਮੀ, ਜੋ ਵਰਖਾ ਦਾ ਦੇਵਤਾ ਮੰਨਿਆ ਹੈ, ਅਤੇ ਜਿਸ ਦਾ ਜੰਗ ਵ੍ਰਿਤ੍ਰ ਨਾਮਕ ਦੁਰਭਿੱਖ ਦੇ ਸ੍ਵਾਮੀ ਦੈਤ ਨਾਲ ਹੁੰਦਾ ਰਹਿੰਦਾ ਹੈ. ਰਿਗਵੇਦ ਵਿੱਚ ਇਸ ਦੀ ਵਡੀ ਮਹਿਮਾ ਗਾਈ ਹੈ. ਪੁਰਾਣਾਂ ਅਨੁਸਾਰ ਇਹ ਅਦਿਤਿ ਦੇ ਗਰਭ ਤੋਂ ਕਸ਼੍ਯਪ ਦਾ ਪੁਤ੍ਰ ਹੈ. ਵਾਮਨ ਇਸ ਦਾ ਛੋਟਾ ਭਾਈ ਲਿਖਿਆ ਹੈ. ਇੰਦ੍ਰ ਦੀ ਇਸਤ੍ਰੀ ਦਾ ਨਾਉਂ ਸ਼ਚੀ ਅਤੇ ਪੁਤ੍ਰ ਜਯੰਤ ਹੈ. ਇਸ ਦਾ ਸ਼ਸਤ੍ਰ ਵਜ੍ਰ ਹੈ. ਸਵਾਰੀ ਏਰਾਵਤ ਹਾਥੀ ਹੈ. ਸਭਾ ਦਾ ਨਾਉਂ ਸੁਧਰਮਾ ਹੈ. ਰਥਵਾਹੀ ਮਾਤਲਿ ਹੈ. ਸਵਾਰੀ ਦਾ ਘੋੜਾ ਉੱਚੈਃ ਸ਼੍ਰਵਾ ਹੈ. "ਇੰਦਰ ਸੱਦ ਬੁਲਾਯਾ ਰਾਜਭਿਖੇਕ ਨੂੰ." (ਚੰਡੀ ੩) ੪. ਵਿ- ਸ਼੍ਰੇਸ੍ਠ. ਉੱਤਮ। ੫. ਵਿਭੂਤਿ ਵਾਲਾ. ਐਸ਼੍ਵਰਯ ਵਾਲਾ....
ਦੇਵਰਾਜ. ਦੇਖੋ, ਇੰਦਰ. "ਇੰਦ੍ਰ ਕੋਟਿ ਜਾਕੇ ਸੇਵਾ ਕਰਹਿ." (ਭੈਰ ਅਃ ਕਬੀਰ) ੨. ਕੁਟਜ ਬਿਰਛ. ਦੇਖੋ, ਇੰਦ੍ਰਜੌਂ ਅਤੇ ਕੁਟਜ....
ਸੰ. ਸੰਗ੍ਯਾ- ਕਰੋੜ. ਸੌ ਲੱਖ. "ਕਈ ਕੋਟਿ ਪ੍ਰਭ ਕਉ ਖੋਜੰਤੇ." (ਸੁਖਮਨੀ) ਦੇਖੋ, ਸੰਖ੍ਯਾ। ੨. ਵਾਦ ਵਿਵਾਦ ਦਾ ਪੂਰਬਪੱਖ. "ਕਥੀ ਕੋਟੀ ਕੋਟਿ ਕੋਟਿ." (ਜਪੁ) ਕੋਟਿ (ਕ੍ਰੋੜਾਂ) ਹੀ ਕੋਟਿ (ਦਲੀਲਾਂ) ਨਾਲ ਕ੍ਰੋੜਹਾ ਵਕਤਿਆਂ ਨੇ ਆਖੀ ਹੈ. ਦੇਖੋ, ਕਥਿ। ੩. ਕਮਾਣ ਦਾ ਗੋਸ਼ਾ. ਦੇਖੋ, ਕੋਟੀ। ੪. ਸ਼ਸਤ੍ਰ ਦੀ ਤਿੱਖੀ ਧਾਰ....
ਸੰਗ੍ਯਾ- ਸੇਵਾ. ਖਿਦਮਤ. ਉਪਾਸਨਾ. "ਨਾਮੈ ਕੀ ਸਭ ਸੇਵਾ ਕਰੈ." (ਆਸਾ ਅਃ ਮਃ ੩) ੨. ਫ਼ਾ. ਸ਼ੇਵਹ. ਤਰੀਕਾ. ਕਾਇਦਾ."ਗੁਰਮਤਿ ਪਾਏ ਸਹਜਿ ਸੇਵਾ." (ਆਸਾ ਮਃ ੧) ੩. ਆਦਤ. ਸੁਭਾਉ। ੪. ਸਿੰਧੀ ਵਿੱਚ ਸੇਵਾ ਦਾ ਉੱਚਾਰਣ 'ਸ਼ੇਵਾ' ਹੈ ਅਤੇ ਇਸ ਦਾ ਅਰਥ ਪੂਜਾ ਭੇਟਾ ਭੀ ਹੈ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਸੰਗ੍ਯਾ- ਅਗਸ੍ਤ ਮੁਨਿ, ਜੋ ਕੁਟ (ਘੜੇ) ਤੋਂ ਪੈਦਾ ਹੋਇਆ। ੨. ਦ੍ਰੌਣਾਚਾਰਯ. ਇਹ ਭੀ ਘੜੇ ਵਿੱਚੋਂ ਜੰਮਿਆ ਸੀ। ੩. ਇੱਕ ਬਿਰਛ, ਜਿਸ ਦੇ ਬੀਜ ਇੰਦ੍ਰਜੌਂ ਹਨ. ਇਸ ਨੂੰ ਕੁੜਾ ਭੀ ਆਖਦੇ ਹਨ, ਕੁਟਜ ਦੇ ਛਿਲਕੇ ਦਾ ਕਾੜ੍ਹਾ ਪੇਚਿਸ਼ (ਮਰੋੜੇ) ਨੂੰ ਹਟਾਉਂਦਾ ਹੈ. L. Holarrhena Antidysenterica....
ਦੇਖੋ, ਬਿਰਖ ੧....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....