unchhaउंछ
ਸੰ. उञ्छ. ਸੰਗ੍ਯਾ- ਖੇਤ ਰਾਹ ਆਦਿ ਵਿੱਚ ਡਿਗੇ ਹੋਏ ਦਾਣੇ ਚੁਗਣ ਦੀ ਕ੍ਰਿਯਾ। ੨. ਰਾਹ ਵਿੱਚ ਪਏ ਦਾਣੇ, ਅਥਵਾ ਖੇਤ ਵੱਢਣ ਪਿੱਛੋਂ ਡਿਗਿਆ ਹੋਇਆ ਅੰਨ. ਸ਼ਿਲ.
सं. उञ्छ. संग्या- खेत राह आदि विॱच डिगे होए दाणे चुगण दी क्रिया। २. राह विॱच पए दाणे, अथवा खेत वॱढण पिॱछों डिगिआ होइआ अंन. शिल.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਕ੍ਸ਼ੇਤ੍ਰ. ਸੰਗ੍ਯਾ- ਪ੍ਰਿਥਿਵੀ. ਭੂਮਿ। ੨. ਉਹ ਅਸਥਾਨ ਜਿੱਥੇ ਅੰਨ ਬੀਜਿਆ ਜਾਵੇ. "ਖੇਤ ਖਸਮ ਕਾ ਰਾਖਾ ਉਠਿਜਾਇ." (ਗਉ ਮਃ ੫) ੩. ਦੇਹ. ਸ਼ਰੀਰ. "ਖੇਤ ਹੀ ਕਰਹੁ ਨਿਬੇਰਾ." (ਮਾਰੂ ਕਬੀਰ) ੪. ਉਤਪੱਤੀ ਦਾ ਅਸਥਾਨ। ੫. ਇਸਤ੍ਰੀ. ਜੋਰੂ. "ਰੰਚਕ ਰੇਤ ਖੇਤ ਤਨ ਨਿਰਮਿਤ." (ਸਵੈਯੇ ਸ਼੍ਰੀ ਮੁਖਵਾਕ ਮਃ ੫) ੬. ਅੰਤਹਕਰਣ। ੭. ਇੰਦ੍ਰਿਯ। ੮. ਸੁਪਾਤ੍ਰ. ਅਧਿਕਾਰੀ. "ਖੇਤੁ ਪਛਾਣੈ ਬੀਜੈ ਦਾਨੁ." (ਸਵਾ ਮਃ ੧) ੯. ਰਣਭੂਮਿ. ਮੈਦਾਨੇਜੰਗ. "ਪੁਰਜਾ ਪੁਰਜਾ ਕਟਿਮਰੈ ਕਬਹੂ ਨ ਛਾਡੈ ਖੇਤੁ." (ਮਾਰੂ ਕਬੀਰ) ੧੦. ਤੀਰਥਅਸਥਾਨ....
ਫ਼ਾ. [راہ] ਸੰਗ੍ਯਾ- ਮਾਰਗ. ਰਾਸ੍ਤਹ. ਪੰਥ। ੨. ਮਜਹਬ. ਧਰਮ. "ਰਾਹ ਦੋਵੈ ਇਕੁ ਜਾਣੈ." (ਮਃ ੧. ਵਾਰ ਮਾਝ) ੩. ਕ਼ਾਇ਼ਦਾ. ਨਿਯਮ ਕ਼ਾਨੂਨ. "ਇਹੁ ਕਿਸ ਰਾਹ ਸੁ ਰੋਕੈ ਜਾਗਾ?" (ਗੁਪ੍ਰਸੂ) ੪. ਤਰੀਕਾ. ਢੰਗ. "ਘਾਹੁ ਖਾਨਿ ਤਿਨਾ ਮਾਸੁ ਖਵਾਲੇ, ਏਹਿ ਚਲਾਏ ਰਾਹ." (ਮਃ ੧. ਵਾਰ ਮਾਝ) ੫. ਰਾਹਣਾ ਕ੍ਰਿਯਾ ਦਾ ਅਮਰ. ਜਿਵੇਂ- ਚੱਕੀ ਰਾਹ ਦੇ। ੬. ਅ਼. [راح] ਰਾਹ਼, ਖ਼ੁਸ਼ੀ. ਪ੍ਰਸੰਨਤਾ. ਰਾਹ਼ਤ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਵ੍ਯ- ਯਾ. ਵਾ. ਕਿੰਵਾ. ਜਾਂ....
ਦੇਖੋ, ਪਿਛਹੁ....
ਸੰ. अन्न. ਸੰਗ੍ਯਾ- ਜਿਸ ਨਾਲ ਪ੍ਰਾਣ ਧਾਰਣ ਕਰੀਏ. ਖਾਣ ਲਾਇਕ ਪਦਾਰਥ. ਭੋਜਨ।#੨. ਅਨਾਜ. ਦਾਣਾ। ੩. ਪਾਰਬ੍ਰਹ੍ਮ. ਕਰਤਾਰ, ਜਿਸ ਦੀ ਸੱਤਾ ਨਾਲ ਜੀਵ ਪ੍ਰਾਣ ਧਾਰਦੇ ਹਨ। ੪. ਸੂਰਜ। ੫. ਪ੍ਰਾਣ। ੬. ਭੋਗਣ ਯੋਗ੍ਯ ਪਦਾਰਥ....
ਸੰ. ਸ਼ਿਲ. ਸੰਗ੍ਯਾ- ਖੇਤੀ ਵੱਢਣ ਸਮੇਂ ਖੇਤ ਵਿੱਚ ਡਿਗੇ ਹੋਏ ਦਾਣੇ. ਉਂਛ. ਮੁਨਿ ਨੂੰ ਧਰਮਸ਼ਾਸਤ੍ਰ ਵਿੱਚ ਇਸ ਅੰਨ ਦਾ ਖਾਣਾ ਉੱਤਮ ਦੱਸਿਆ ਹੈ. ਦੇਖੋ, ਮਨੁ ਅਃ ੧੦, ਸ਼ ੧੧੨. "ਸਿਲ ਜੋਗੁ ਅਲੂਣੀ ਚਟੀਐ." (ਵਾਰ ਰਾਮ ੩) ਭਗਤਿਯੋਗ ਰੂਪੀ ਅਲੂਣੀ ਸਿਲ ਦਾ ਸ੍ਵਾਦ ਚੱਖੀਦਾ ਹੈ. ਭਾਵ ਸਭ ਰਸਿ ਤਿਆਗਕੇ ਇਹ ਰਸ ਲਈਦਾ ਹੈ. ਦੇਖੋ, ਸਿਲਾ ਅਲੂਣੀ। ੨. ਸੰ. ਸ਼ਿਲਾ. ਪੱਥਰ. "ਸਿਲ ਪੂਜਸਿ ਬਗੁਲਸਮਾਧੰ." (ਵਾਰ ਆਸਾ) ੩. ਭੁਜੰਗਮਾ ਨਾੜੀ, ਜਿਸ ਨੇ ਸ਼ਿਲਾਰੂਪ ਹੋ ਕੇ ਸੁਖਮਨਾ ਦਾ ਦਰ ਬੰਦ ਕਰਲੀਤਾ ਹੈ. "ਤਿਹ ਸਿਲ ਊਪਰਿ ਖਿੜਕੀ ਅਉਰ." (ਭੈਰ ਕਬੀਰ)...