ugrāउग्रा
ਸੰ. ਸੰਗ੍ਯਾ- ਕਾਲੀ ਦੇਵੀ. ਕਾਲਿਕਾ। ੨. ਕ੍ਰੋਧ ਵਾਲੀ ਇਸਤ੍ਰੀ. "ਤੁਮੈ ਲੋਗ ਉਗ੍ਰਾ ਅਤ੍ਯੁਗ੍ਰਾ ਬਖਾਨੈ." (ਚਰਿਤ੍ਰ ੧) ੩. ਅਜਵਾਯਨ. ਜਵਾਇਨ.
सं. संग्या- काली देवी. कालिका। २. क्रोध वाली इसत्री. "तुमै लोग उग्रा अत्युग्रा बखानै." (चरित्र १) ३. अजवायन. जवाइन.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਕਾਲੇ ਰੰਗ ਦੀ ਦੇਵੀ. ਕਾਲਿਕਾ. "ਚੰਡੀ ਦਯੋ ਵਿਦਾਰ, ਸ੍ਰੋਣ ਪਾਨ ਕਾਲੀ ਕਰ੍ਯੋ." (ਚੰਡੀ ੧) ੨. ਹਿਮਾਲਯ ਪਰਬਤ ਤੋਂ ਨਿਕਲੀ ਇੱਕ ਨਦੀ। ੩. ਦਸ਼ਮੇਸ਼ ਦੀ ਇੱਕ ਤੋਪ ਦਾ ਨਾਉਂ। ੪. ਇੱਕ ਸਰਪ, ਜੋ ਕ੍ਰਿਸਨ ਜੀ ਨੇ ਜਮੁਨਾ ਤੋਂ ਨਿਕਾਲਿਆ. ਕਾਲੀਯ. "ਕਾਲੀ ਨਥਿ ਕਿਆ ਵਡਾ ਭਇਆ?" (ਆਸਾ ਮਃ ੧) ੫. ਕਲ੍ਹ. ਕਲ੍ਯ. "ਮਤ ਜਾਣਹੁ ਆਜਿ ਕਿ ਕਾਲੀ." (ਧਨਾ ਮਃ ੪) ੬. ਵਿ- ਸ੍ਯਾਹ. ਕਾਲਿਮਾ ਸਹਿਤ. ਕਾਲੀ. "ਕਾਲੀ ਕੋਇਲ ਤੂ ਕਿਤ ਗੁਨਿ ਕਾਲੀ." (ਸੂਹੀ ਫਰੀਦ) ੭. ਕਲੰਕਿਤ. ਦੂਸਿਤ. "ਕਾਲੀ ਹੋਈਆ ਦੇਹੁਰੀ." (ਸਵਾ ਮਃ ੧) "ਚਹੁ ਜੁਗੀ ਕਲਿ ਕਾਲੀ ਕਾਂਢੀ." (ਵਾਰ ਸੋਰ ਮਃ ੩) ੮. ਕਾਲੀਨ ਦਾ ਸੰਖੇਪ. ਜੈਸੇ ਸਮਕਾਲੀਨ ਦੀ ਥਾਂ ਸਮਕਾਲੀ ਆਖਦੇ ਹਨ. ਦੇਖੋ, ਕਾਲੀਨ ੨। ੯. ਡਿੰਗ. ਅਫੀਮ. ਅਹਿਫੇਨ। ੧੦. ਕਾਲੀਂ. ਕਾਲੇ ਕੇਸਾਂ ਦੇ ਹੁੰਦੇ. ਭਾਵ- ਜਵਾਨੀ ਵਿੱਚ. "ਕਾਲੀ ਜਿਨ੍ਹੀ ਨ ਰਾਵਿਆ ਧਉਲੀ ਰਾਵੈ ਕੋਇ." (ਸ. ਫਰੀਦ)...
ਸੰਗ੍ਯਾ- ਦੇਵਤਾ ਦੀ ਇਸਤ੍ਰੀ. ਦੇਖੋ, ਦੇਵਪਤਨੀ। ੨. ਦੁਰਗਾ. "ਕੋਟਿ ਦੇਵੀ ਜਾਕਉ ਸੇਵਹਿ." (ਆਸਾ ਛੰਤ ਮਃ ੫) ੩. ਸਦਾਚਾਰ ਵਾਲੀ ਇਸਤ੍ਰੀ. ਪਤਿਵ੍ਰਤਾ ਇਸਤ੍ਰੀ। ੪. ਵਿ- ਦੇਣਵਾਲੀ. "ਮਤੀ ਦੇਵੀ ਦੇਵਰ ਜੇਸਟ." (ਆਸਾ ਮਃ ੫) ੫. ਦੇਵੀਂ. ਦੇਵਤਿਆਂ. ਨੇ "ਅਠਸਠਿ ਤੀਰਥ ਦੇਵੀ ਥਾਪੇ." (ਵਾਰ ਮਾਝ ਮਃ ੧) ੬. ਸੰਗ੍ਯਾ- ਇੱਕ ਛੰਦ. ਦੇਖੋ, ਤ੍ਰਿਗਤਾ ਦਾ ਰੂਪ ੨....
ਸੰ. ਸੰਗ੍ਯਾ- ਸਿਆਹੀ. ਕਾਲਸ। ੨. ਕਾਲੇ ਰੰਗ ਦੀ ਦੇਵੀ. ਕਾਲੀ। ੩. ਜਲਭਰੀ ਮੇਘਮਾਲਾ। ੪. ਕਾਲਕੜਛੀ ਚਿੜੀ. ਸ਼੍ਯਾਮਾ। ੫. ਕਾਲ ਭਗਵਾਨ ਦੀ ਉਹ ਸ਼ਕਤਿ ਜਿਸ ਨਾਲ ਸਾਰੇ ਸੰਸਾਰ ਨੂੰ ਲੈ ਕਰਦਾ ਹੈ. ਸੰਹਾਰ ਸ਼ਕਤਿ....
ਗੁੱਸਾ. ਦੇਖੋ, ਕਰੋਧ. "ਕ੍ਰੋਧ ਬਿਨਾਸੈ ਸਗਲ ਬਿਕਾਰੀ." (ਗਉ ਅਃ ਮਃ ੧)...
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਸਰਵ- ਤੁਮਾਰੇ ਕੋ। ੨. ਤੁਮ ਹੀ. ਆਪ ਹੀ. "ਰਾਖਨਹਾਰ ਤੁਮੈ ਜਗਦੀਸ." (ਸਾਰ ਮਃ ੫)...
ਦੇਖੋ, ਲੋਕ. "ਲੋਗ ਗਯੋ ਪਰਲੋਗ ਗਵੈਹੈ." (੩੩ ਸਵੈਯੇ) ੨. ਲੋਗ. ਜਨ. "ਲੋਗ ਕੁਟੰਬ ਸਭ ਹੂ ਤੇ ਤੋਰੈ." (ਸੋਰ ਨਾਮਦੇਵ) ੩. ਸੰ. ਢੀਮ. ਡਲਾ....
ਸੰ. ਸੰਗ੍ਯਾ- ਕਾਲੀ ਦੇਵੀ. ਕਾਲਿਕਾ। ੨. ਕ੍ਰੋਧ ਵਾਲੀ ਇਸਤ੍ਰੀ. "ਤੁਮੈ ਲੋਗ ਉਗ੍ਰਾ ਅਤ੍ਯੁਗ੍ਰਾ ਬਖਾਨੈ." (ਚਰਿਤ੍ਰ ੧) ੩. ਅਜਵਾਯਨ. ਜਵਾਇਨ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਸੰ. ਯਵਾਨਿਕਾ ਅਤੇ ਯਵਾਨੀ. ਸੰਗ੍ਯਾ- ਜਵਾਇਣ. ਇੱਕ ਸੋਏ ਦੀ ਕਿਸਮ ਦੀ ਔਖਧ, ਜੋ ਹਾਜਮੇ ਲਈ ਗੁਣਕਾਰੀ ਹੁੰਦੀ ਹੈ. "ਯਾਂਕੋ ਅਨੂਪਾਨ ਅਜਵਾਯਨ." (ਨਾਪ੍ਰ) ਦੇਖੋ, ਅਠਪਹਿਰੀ ਅਤੇ ਜਵਾਯਨ....
ਦੇਖੋ, ਜਵਾਯਨ....