ujālāउजाला
ਸੰਗ੍ਯਾ- ਪ੍ਰਕਾਸ਼. ਚਮਤਕਾਰ. ਚਾਨਣ. "ਪ੍ਰਗਟ ਰਹਿਓ ਪ੍ਰਭੁ ਸਰਬ ਉਜਾਲਾ." (ਮਾਰੂ ਸੋਲਹੇ ਮਃ ੫) ਦੇਖੋ, ਜ੍ਵਲ.
संग्या- प्रकाश. चमतकार. चानण. "प्रगट रहिओ प्रभु सरब उजाला." (मारू सोलहे मः ५) देखो, ज्वल.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਚਮਕ. ਤੇਜ. ਜ੍ਯੋਤਿ। ੨. ਪ੍ਰਗਟ ਹੋਣ ਦੀ ਕ੍ਰਿਯਾ. "ਤਹੀ ਪ੍ਰਕਾਸ ਹਮਾਰਾ ਭਯੋ," (ਵਿਚਿਤ੍ਰ) ੩. ਧੁੱਪ. ਆਤਪ। ੪. ਪ੍ਰਸਿੱਧਿ। ੫. ਗ੍ਯਾਨ। ੬. ਪ੍ਰਹਾਸ ਹਾਸੀ। ੭. ਕਾਂਸੀ ਧਾਤੁ। ੮. ਵਿਸ੍ਤਾਰ. ਫੈਲਾਉ। ੯. ਸ਼ਿਵ। ੧੦. ਗ੍ਰੰਥ ਦਾ ਕਾਂਡ. ਬਾਬ....
ਸੰ. चमत्कार ਸੰਗ੍ਯਾ- ਅਚਰਜ. ਅਚੰਭਾ। ੨. ਹੈਰਾਨ ਕਰਨ ਵਾਲਾ ਵਿਸਯ। ੩. ਕਰਾਮਾਤ. ਸਿੱਧੀ। ੪. ਪ੍ਰਕਾਸ਼. "ਦਾਮਿਨੀ ਚਮਤਕਾਰ ਤਿਉ ਵਰਤਾਰਾ ਜਗਖੇ." (ਗਉ ਵਾਰ ੨. ਮਃ ੫) ੫. ਕਾਵ੍ਯ ਦਾ ਉਹ ਗੁਣ, ਜੋ ਸ਼੍ਰੋਤਾ ਅਤੇ ਵਕਤਾ ਦੇ ਚਿੱਤ ਨੂੰ ਰੌਸ਼ਨ ਕਰਦਾ ਹੈ....
ਸੰਗ੍ਯਾ- ਚੰਦ੍ਰਮਾ ਦਾ ਪ੍ਰਕਾਸ਼. ਚੰਦ੍ਰਿਕਾ। ੨. ਉਜਾਲਾ. ਪ੍ਰਕਾਸ਼. "ਬਾਹਰਿ ਦਿਸੈ ਚਾਨਣਾ, ਦਿਲਿ ਅੰਧਿਆਰੀ ਰਾਤਿ." (ਸ. ਫਰੀਦ) ਭਾਵ- ਬਾਹਰੋਂ ਸ਼ੁੱਧ ਅਤੇ ਵਿਦ੍ਯਾ ਸਹਿਤ। ੩. ਦੇਖੋ, ਚਾਨਣੁ....
ਦੇਖੋ, ਪ੍ਰਕਟ "ਪ੍ਰਗਟ ਕੀਨੇ ਪ੍ਰਭ ਕਰਣੇਹਾਰੇ." (ਧਨਾ ਮਃ ੫)...
ਪ੍ਰ- ਭੂ. ਸੰਗ੍ਯਾ- ਸ੍ਵਾਮੀ. ਮਾਲਿਕ. "ਪ੍ਰਭੁ ਅਪਨਾ ਸਦਾ ਧਿਆਇਆ." (ਸੋਰ ਮਃ ੫) ੨. ਕਰਤਾਰ। ੩. ਪਾਰਾ। ੪. ਪਤਿ. ਭਰਤਾ....
ਸੰ. ਸਰ੍ਵ. ਵਿ- ਸਭ. ਤਮਾਮ. "ਸਰਬ ਰੋਗ ਕੋ ਔਖਧੁ ਨਾਮੁ." (ਸੁਖਮਨੀ) ੨. ਸੰ ਸ਼ਰ੍ਵ. ਸੰਗ੍ਯਾ- ਸ਼ਿਵ, ਜੋ ਸ਼ਰ (ਤੀਰ) ਨਾਲ ਮਾਰਦਾ ਹੈ....
ਸੰਗ੍ਯਾ- ਪ੍ਰਕਾਸ਼. ਚਮਤਕਾਰ. ਚਾਨਣ. "ਪ੍ਰਗਟ ਰਹਿਓ ਪ੍ਰਭੁ ਸਰਬ ਉਜਾਲਾ." (ਮਾਰੂ ਸੋਲਹੇ ਮਃ ੫) ਦੇਖੋ, ਜ੍ਵਲ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....
ਸੰ. ज्वल ਧਾ- ਪ੍ਰਕਾਸ਼ ਕਰਨਾ, ਜਲਨਾ, ਚਮਕਣਾ। ੨. ਸੰਗ੍ਯਾ- ਅਗਨਿ. ਅੱਗ। ੩. ਅੱਗ ਦੀ ਲਾਟ। ੪. ਚਮਕ. ਪ੍ਰਕਾਸ਼....