utariउतरि
ਉੱਤਰ ਦਿਸ਼ਾ ਮੇ. "ਉਤਰਿ ਦਖਣਿ ਪੁਬਿ ਦੇਸ ਪਸ੍ਚਮਿ ਜਸੁ ਭਾਖਹ." (ਸਵੈਯੇ ਮਃ ੩) ਉਤਰਕੇ. "ਤੇਊ ਉਤਰਿ ਪਾਰ ਪਰੇ." (ਧਨਾ ਕਬੀਰ)
उॱतर दिशा मे. "उतरि दखणि पुबि देस पस्चमि जसु भाखह." (सवैये मः ३) उतरके. "तेऊ उतरि पार परे." (धना कबीर)
ਸੰ. उत्त्र. ਸੰਗ੍ਯਾ- ਉਦੀਚੀ ਦਿਸ਼ਾ. ਦੱਖਣ ਦੇ ਮੁਕਾਬਲੇ ਦੀ ਦਿਸ਼ਾ। ੨. ਜਵਾਬ। ੩. ਪਰਲੋਕ। ੪. ਰਾਜਾ ਵਿਰਾਟ ਦਾ ਪੁਤ੍ਰ, ਜੋ ਪਰੀਛਤ (ਪਰੀਕਿਤ) ਦਾ ਮਾਮਾ ਸੀ। ੫. ਇੱਕ ਅਰਥਾਲੰਕਾਰ ਅਤੇ ਸ਼ਬਦਾਲੰਕਾਰ. ਦੇਖੋ, ਪ੍ਰਸ਼੍ਨੋੱਤਰ ਅਤੇ ਪ੍ਰਹੇਲਿਕਾ। ੬. ਦੂਜਾ ਪਾਸਾ। ੭. ਵਿ- ਪਿਛਲਾ। ੮. ਅਗਲਾ....
ਸੰ. ਦਿਸ਼ਾ. ਸੰਗ੍ਯਾ- ਤ਼ਰਫ਼. ਓਰ. ਸਿਮਤ. ਵਿਦ੍ਵਾਨਾਂ ਨੇ ਚਾਰ ਦਿਸ਼ਾ (Cardinal Points) ਪੂਰਵ, ਪੱਛਮ, ਉੱਤਰ ਅਤੇ ਦੱਖਣ (ਪੂਰ੍ਵ, ਪਸ਼੍ਚਿਮ, ਉੱਤਰ, ਦਕ੍ਸ਼ਿਣ- ਮਸ਼ਰਿਕ਼. ਮਗ਼ਰਿਬ, ਸ਼ੁਮਾਲ, ਜਨੂਬ- East, West, North, South) ਮੰਨੀਆਂ ਹਨ. ਇਨ੍ਹਾਂ ਨਾਲ ਚਾਰ ਉਪਦਿਸ਼ਾ (ਕੋਣਾਂ) ਮਿਲਾਉਣ ਤੋਂ ਅੱਠ ਦਿਸ਼ਾ ਹੁੰਦੀਆਂ ਹਨ. ਜਿਨ੍ਹਾਂ ਦਾ ਨਕ਼ਸਾ ਇਹ ਹੈ:-:#ਉੱਤਰ#ਵਾਯਵੀ ਕੋਣ...
ਉੱਤਰ ਦਿਸ਼ਾ ਮੇ. "ਉਤਰਿ ਦਖਣਿ ਪੁਬਿ ਦੇਸ ਪਸ੍ਚਮਿ ਜਸੁ ਭਾਖਹ." (ਸਵੈਯੇ ਮਃ ੩) ਉਤਰਕੇ. "ਤੇਊ ਉਤਰਿ ਪਾਰ ਪਰੇ." (ਧਨਾ ਕਬੀਰ)...
ਦਕ੍ਸ਼ਿਣ ਦਿਸ਼ਾ ਵਿੱਚ. ਦੇਖੋ, ਉਤਰਿ....
ਸੰਗ੍ਯਾ- ਪੂਰ੍ਵ ਦਿਸ਼ਾ ਵਿੱਚ. "ਪੁਬਿ ਅਰੁ ਪਸ੍ਚਮਿ." (ਸਵੈਯੇ ਮਃ ੩. ਕੇ) ਦੇਖੋ, ਉਤਰਿ....
ਸੰ. ਦੇਸ਼. ਸੰਗ੍ਯਾ- ਮੁਲਕ. ਪ੍ਰਿਥਿਵੀ ਦਾ ਵਡਾ ਖੰਡ, ਜਿਸ ਵਿਚ ਕਈ ਇਲਾਕੇ ਹੋਣ. "ਦੇਸ ਛੋਡਿ ਪਰਦੇਸਹਿ ਧਾਇਆ." (ਪ੍ਰਭਾ ਅਃ ਮਃ ੫) ੨. ਦੇਹ ਦਾ ਅੰਗ. "ਦੇਸ ਵੇਸ ਸੁਵਰਨ ਰੂਪਾ ਸਗਲ ਉਣੇ ਕਾਮਾ." (ਬਿਹਾ ਛੰਤ ਮਃ ੫) ਅੰਗਾਂ ਦਾ ਲਿਬਾਸ ਅਤੇ ਭੁਸਣ....
ਪਚਿਮ (ਪੱਛਮ) ਵੱਲ. "ਉਲਟਿ ਗੰਗ ਪਸ੍ਚਮਿ ਧਰੀਆ." (ਸਵੈਯੇ ਮਃ ੩. ਕੇ) ਭਾਵ- ਉਲਟੀ ਰੀਤਿ ਹੋਈ ਕਿ ਗੁਰੂ ਚੇਲੇ ਅੱਗੇ ਝੁਕਿਆ....
ਦੇਖੋ, ਜਸ ੩. "ਜਸੁ ਗਾਵਤ ਪਾਪ ਲਹਾਮ." (ਕਾਨ ਮਃ ੪) ਦੇਖੋ, ਜਸ ੪. "ਜਸੁ ਕੀਰਤਿ ਜਗ ਲੇਇ." (ਜਪੁ) ਮਾਨ ਅਤੇ ਵਡਿਆਈ....
ਸਰਵ- ਵਹੀ. ਓਹੀ. "ਤੇਊ ਉਤਰਿ ਪਾਰਿਪਰੇ ਰਾਮ ਨਾਮ ਲੀਨੇ." (ਧਨਾ ਕਬੀਰ) ਵਹ ਭੀ. ਉਹ ਭੀ....
ਸੰਗ੍ਯਾ- ਪਾੜ. ਸੰਨ੍ਹ. ਨਕ਼ਬ. "ਇਸ ਕੋ ਪਾਰ ਦਯੋ ਦਰਸਾਵੈ." (ਗੁਪ੍ਰਸੂ) ੨. ਸੰ. पार्. ਧਾ- ਸਮਾਪਤ ਕਰਨਾ, ਪੂਰਾ ਕਰਨਾ। ੩. ਸੰਗ੍ਯਾ- ਦੂਜਾ ਕਿਨਾਰਾ. ਪਰਲਾ ਕਿਨਾਰਾ. ਅਪਰ ਤਟ. "ਪਾਰ ਪਰੇ ਜਗਸਾਗਰ ਤੇ." (ਗੁਪ੍ਰਸੂ) ੪. ਅੰਤ. ਹੱਦ. "ਪਾਰ ਨ ਪਾਇ ਸਕੈ ਪਦਮਾਪਤਿ." (ਅਕਾਲ) ੫. ਕ੍ਰਿ. ਵਿ- ਪਰਲੇ ਪਾਸੇ. ਦੂਜੀ ਵੱਲ। ੬. ਦੇਖੋ, ਪਾਰਿ. ਪਾੜਕੇ. "ਉਰ ਤੇ ਪਰਦਾ ਭ੍ਰਮ ਕੋ ਸਭ ਪਾਰ." (ਗੁਪ੍ਰਸੂ) ੭. ਫ਼ਾ. [پار] ਪਿਛਲਾ ਸਾਲ. ਵੀਤਿਆ ਵਰ੍ਹਾ। ੮. ਫ਼ਾ. [پارہ] ਪਾਰਹ. ਖੰਡ ਟੁਕੜਾ. ਟੂਕ. "ਸਿਰ ਕਰਵਤ ਸਹਿ ਤਰੁ ਪਾਰ ਪਾਰ ਹੈ." (ਭਾਗੁ ਕ) ਪਾਰਹ ਪਾਰਹ ਹੁੰਦਾ ਹੈ....
ਕ੍ਰਿ. ਵਿ- ਦੂਰ. ਪਾਰ. ਪਰ। ੨. ਉਸ ਪਾਸੇ। ੩. ਬਾਦ. ਪੀਛੇ। ੪. ਪੜੇ. ਪਏ."ਜੇ ਸਤਿਗੁਰਿ ਸਰਣਿ ਪਰੇ." (ਵਾਰ ਰਾਮ ੨. ਮਃ ੫)...
ਸੰ. ਧਨਿਕਾ. ਸੰਗ੍ਯਾ- ਜੁਆਨ ਇਸਤ੍ਰੀ। ੨. ਭਾਵ- ਰੂਹ. "ਭੀਤਰਿ ਬੈਠੀ ਸਾ ਧਨਾ." (ਗਉ ਮਃ ੧)...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....