utāraउतार
ਸੰਗ੍ਯਾ- ਨਕਲ. ਕਾਪੀ. "ਉਤਾਰ ਖਾਸੇ ਦਸ੍ਤਖਤ ਕਾ." (ਅਕਾਲ) ਖ਼ਾਸ ਦਸ੍ਤਖ਼ਤ ਦੀ ਨਕਲ। ੨. ਪੁਰਾਣਾ ਵਸਤ੍ਰ, ਜੋ ਅੰਗ ਤੋਂ ਉਤਾਰ ਦਿੱਤਾ ਗਿਆ ਹੈ. "ਅਮੀਰ ਦਾ ਉਤਾਰ ਗਰੀਬ ਦਾ ਸਿੰਗਾਰ." (ਲੋਕੋ) ੩. ਸੰ. अवतार- ਅਵਤਾਰ. ਜਨਮ. ਸ਼ਰੀਰ ਧਾਰਨਾ। ੪. ਦੇਵਤਾ ਦਾ ਕਿਸੇ ਦੂਜੇ ਸ਼ਰੀਰ ਵਿੱਚ ਪ੍ਰਗਟ ਹੋਣਾ। ੫. ਦੇਖੋ, ਉਤਾਰਣਾ.
संग्या- नकल. कापी. "उतार खासे दस्तखत का." (अकाल) ख़ास दस्तख़त दी नकल। २. पुराणा वसत्र, जो अंग तों उतार दिॱता गिआ है. "अमीर दा उतार गरीब दा सिंगार." (लोको) ३. सं. अवतार- अवतार. जनम. शरीर धारना। ४. देवता दा किसे दूजे शरीर विॱच प्रगट होणा। ५. देखो, उतारणा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਅ਼. [نقل] ਸੰਗ੍ਯਾ- ਅਨੁਕਰਣ. ਕਿਸੇ ਵਸ੍ਤੁ ਜੇਹੀ ਸ਼ਕਲ ਬਣਾਉਣ ਦੀ ਕ੍ਰਿਯਾ। ੨. ਉਤਾਰਾ. ਕਾਪੀ. (copy) ੩. ਇੱਕ ਥਾਂ ਤੋਂ ਦੂਜੇ ਥਾਂ ਲੈ ਜਾਣ ਦੀ ਕ੍ਰਿਯਾ। ੪. ਇੱਕ ਪ੍ਰਕਾਰ ਦਾ ਨਾਟਕ, ਜਿਸ ਵਿੱਚ ਕਿਸੇ ਨਜਾਰੇ ਦੀ ਹੂਬਹੂ ਝਾਕੀ ਦੱਸੀ ਜਾਂਦੀ ਹੈ. Farce. Drama....
ਸੰਗ੍ਯਾ- ਨਕਲ. ਕਾਪੀ. "ਉਤਾਰ ਖਾਸੇ ਦਸ੍ਤਖਤ ਕਾ." (ਅਕਾਲ) ਖ਼ਾਸ ਦਸ੍ਤਖ਼ਤ ਦੀ ਨਕਲ। ੨. ਪੁਰਾਣਾ ਵਸਤ੍ਰ, ਜੋ ਅੰਗ ਤੋਂ ਉਤਾਰ ਦਿੱਤਾ ਗਿਆ ਹੈ. "ਅਮੀਰ ਦਾ ਉਤਾਰ ਗਰੀਬ ਦਾ ਸਿੰਗਾਰ." (ਲੋਕੋ) ੩. ਸੰ. अवतार- ਅਵਤਾਰ. ਜਨਮ. ਸ਼ਰੀਰ ਧਾਰਨਾ। ੪. ਦੇਵਤਾ ਦਾ ਕਿਸੇ ਦੂਜੇ ਸ਼ਰੀਰ ਵਿੱਚ ਪ੍ਰਗਟ ਹੋਣਾ। ੫. ਦੇਖੋ, ਉਤਾਰਣਾ....
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....
ਅ਼. [خاص] ਖ਼ਾਸ. ਵਿ- ਮੁੱਖ. ਪ੍ਰਧਾਨ. ਚੁਣਿਆ ਹੋਇਆ. ਵਿਸ਼ੇਸ। ੨. ਫ਼ਾ. [خواہِش] ਖ਼੍ਵਾਹਿਸ਼. ਸੰਗ੍ਯਾ- ਇੱਛਾ. ਲੋੜ. "ਕਿਸੀ ਵਸਤੁ ਕੀ ਖਾਸ ਨ ਰਹੀ." (ਗੁਪ੍ਰਸੂ)...
ਵਿ ਪ੍ਰਾਚੀਨ. ਪੂਰਵਕਾਲ ਦਾ। ੨. ਬੋੱਦਾ. ਕਮਜ਼ੋਰ. "ਹੋਇ ਪੁਰਾਣਾ ਸੁਟੀਐ." (ਵਾਰ ਆਸਾ) ਉਚੁ ਪੁਰਾਣਾ ਨਾ ਥੀਐ." (ਵਾਰ ਸਾਰ ਮਃ ੩)...
ਸੰ. ਸੰਗ੍ਯਾ- ਵਸ੍ਤ੍ਰ. ਕਪੜਾ. ਦੇਖੋ, ਵਸ ਧਾ ੨. "ਵਸਤ੍ਰ ਪਖਾਲਿ ਪਖਾਲੇ ਕਾਇਆ." (ਮਃ ੧. ਵਾਰ ਮਾਝ)...
ਸੰ. आङ् ग्. ਧਾ- ਚਿੰਨ੍ਹ ਕਰਨਾ. ਚਲਨਾ. ਪ੍ਰਵ੍ਰਿੱਤ ਕਰਨਾ. ੨. ਸੰ. अङ् ग्. ਸੰਗ੍ਯਾ ਸ਼ਰੀਰ. ਦੇਹ। ੩. ਹੱਥ. ਪੈਰ, ਸਿਰ ਆਦਿਕ ਸ਼ਰੀਰ ਦੇ ਭਾਗ। ੪. ਉਪਾਯ (ਉਪਾਉ). ਯਤਨ। ੫. ਮਿਤ੍ਰ. ਦੋਸ੍ਤ. ਪਿਆਰਾ। ੬. ਪੱਖ. ਸਹਾਇਤਾ. "ਜਿਨ ਕਾ ਅੰਗ ਕਰੈ ਮੇਰਾ ਸੁਆਮੀ." (ਸਾਰ ਮਃ ੪. ਪੜਤਾਲ) ੭. ਹਿੱਸਾ. ਭਾਗ। ੮. ਅੰਕ. ਹਿੰਦਸਾ। ੯. ਬੰਗਾਲ ਵਿੱਚ ਭਾਗਲ ਪੁਰ ਦੇ ਆਸ ਪਾਸ ਦਾ ਦੇਸ਼, ਜਿਸ ਦੀ ਰਾਜਧਾਨੀ ਕਿਸੇ ਵੇਲੇ ਚੰਪਾਪੁਰੀ ਸੀ. "ਤਿਸ ਦਿਸ ਅੰਗ ਬੰਗ ਤੇ ਆਦੀ." (ਗੁਪ੍ਰਸੂ) ਮਹਾਂਭਾਰਤ ਵਿੱਚ ਕਥਾ ਹੈ ਕਿ ਬਲਿ ਦੀ ਇਸਤ੍ਰੀ ਸੁਦੇਸ੍ਨਾ ਦੇ ਉਦਰ ਤੋਂ ਰਿਖੀ ਦੀਰਘਤਮਾ ਦੇ ਪੰਜ ਪੁਤ੍ਰ ਹੋਏ. ਅੰਗ, ਵੰਗ, ਕਲਿੰਗ, ਪੁੰਡ੍ਰ, ਅਤੇ ਸੂਕ੍ਸ਼੍. ਜਿਨ੍ਹਾਂ ਨੇ ਆਪਣੇ ਆਪਣੇ ਨਾਉਂ ਪੁਰ ਦੇਸ਼ਾਂ ਦੇ ਨਾਮ ਠਹਿਰਾਏ....
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....
ਅ਼. [امیِر] ਸੰਗ੍ਯਾ- ਪ੍ਰਭੁਤਾ ਵਾਲਾ. ਬਾਦਸ਼ਾਹ। ੨. ਸਰਦਾਰ। ੩. ਧਨੀ। ੪. ਵਿ- ਅਮਰ (ਹੁਕਮ) ਕਰਨ ਵਾਲਾ। ੫. ਅਫ਼ਗ਼ਾਨਿਸਤਾਨ ਦੇ ਸ਼ਾਹ ਦੀ ਉਪਾਧੀ (ਪਦਵੀ ਅਥਵਾ ਖਿਤਾਬ). ਵਰਤਮਾਨ ਅਮੀਰ ਅਮਾਨੁੱਲਾ ਆਪਣੇ ਤਾਂਈ ਬਾਦਸ਼ਾਹ ਸਦਾਉਂਦਾ ਹੈ....
ਅ਼. [غریِب] ਗ਼ਰੀਬ. ਵਿ- ਮੁਸਾਫਿਰ. ਪਰਦੇਸੀ। ੨. ਨਿਰਧਨ. ਕੰਗਾਲ। ੩. ਦੀਨ। ੪. ਅਸਮਰਥ. "ਨਾਨਕ ਗਰੀਬੁ ਢਹਿਪਇਆ ਦੁਆਰੇ." (ਸੂਹੀ ਅਃ ਮਃ ੪)...
ਸੰ. श्रृदुार ਸ਼੍ਰਿੰਗਾਰ. ਸੰਗ੍ਯਾ- ਸ਼ੋਭਾ ਵਧਾਉਣ ਦਾ ਸਾਮਾਨ। ੨. ਗਹਿਣਾ. ਭੂਸਣ। ੩. ਕਾਵ੍ਯ ਅਨੁਸਾਰ ਪਹਿਲਾ ਰਸ, ਜੋ ਕਾਮ ਦੀ ਸ਼੍ਰਿੰਗ (ਉਮੰਗ) ਨੂੰ ਦੇਣ ਵਾਲਾ ਹੈ. ਦੇਖੋ, ਰਸ....
ਸੰ. ਸੰਗ੍ਯਾ- ਜਨਮ. "ਮਾਨੁਖਾ ਅਵਤਾਰ ਦੁਰਲਭ." (ਆਸਾ ਰਵਦਾਸ) ੨. ਜਨਮ ਗ੍ਰਹਿਣ. ਜਨਮ ਧਾਰਨਾ। ੩. ਉਤਰਨਾ. ਹੇਠ ਆਉਣ ਦੀ ਕ੍ਰਿਯਾ। ੪. ਪੁਰਾਣਮਤ ਅਨੁਸਾਰ ਕਿਸੇ ਦੇਵਤਾ ਦਾ ਕਿਸੇ ਦੇਹ ਵਿੱਚ ਪ੍ਰਗਟ ਹੋਣਾ. ਦੇਖੋ, ਚੌਬੀਸ ਅਵਤਾਰ ਅਤੇ ਦਸ ਅਵਤਾਰ. "ਅਵਤਾਰ ਨਾ ਜਾਨਹਿ ਅੰਤ। ਪਰਮੇਸਰ ਪਾਰਬ੍ਰਹਮ ਬਿਅੰਤ." (ਰਾਮ ਮਃ ੫)#੫. ਇੱਕ ਮਾਤ੍ਰਿਕ ਛੰਦ, ਜਿਸ ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ੨੩ ਮਾਤ੍ਰਾ. ੧੩. ਅਤੇ ੧੦. ਤੇ ਵਿਸ਼੍ਰਾਮ, ਅੰਤ ਲਘੁ ਗੁਰੁ. ਦਸਮ ਗ੍ਰੰਥ ਵਿੱਚ ਅਰਧ ਅਵਤਾਰ ਦੇਖੀਦਾ ਹੈ, ਜਿਸ ਦਾ ਸਿਰਲੇਖ ਲਿਖਾਰੀ ਦੀ ਭੁੱਲ ਨਾਲ ਦੋਹਰਾ ਹੋ ਗਿਆ ਹੈ, ਯਥਾ:-#"ਅਸਥਨ ਮੁਖ ਲੈ ਕ੍ਰਿਸ੍ਨ ਤਿਹ, ਊਪਰ ਸੋਇ ਗਏ,#ਧਾਇ ਤਬੈ ਬ੍ਰਿਜ ਲੋਕ ਸਭ, ਗੋਦ ਉਠਾਇ ਲਏ."#(ਕ੍ਰਿਸਨਾਵ)...
ਸੰ. जन्म ਸੰਗ੍ਯਾ- ਉਤਪੱਤਿ. ਪੈਦਾਇਸ਼. "ਜਨਮ ਸਫਲੁ ਹਰਿਚਰਣੀ ਲਾਗੇ." (ਮਾਰੂ ਸੋਲਹੇ ਮਃ ੩) ੨. ਜੀਵਨ. ਜ਼ਿੰਦਗੀ....
ਸੰ. ਸ਼ਰੀਰ. ਵਿ- ਜੋ ਪਲ ਪਲ ਵਿੱਚ ਸ਼੍ਰਿ- शृ (ਖੀਨ) ਹੋਵੇ.¹ "ਨਿਰਮਲ ਦੇਹ ਸਰੀਰ." (ਸ੍ਰੀ ਅਃ ਮਃ ੧) ੨. ਸੰਗ੍ਯਾ- ਦੇਹ. ਜਿਸਮ. "ਸਰੀਰ ਸ੍ਵਸ੍ਥ ਖੀਣ ਸਮਏ ਸਿਮਰੰਤਿ ਨਾਨਕ." (ਸਹਸ ਮਃ ੫) ੩. ਫ਼ਾ. [شریر] ਸ਼ਰੀਰ ਵਿ- ਨੇਕ. ਭਲਾ। ੪. ਸੁੰਦਰ। ੫. ਅ਼. ਖੋਟਾ. ਪਾਮਰ। ੬. ਸੰਗ੍ਯਾ- ਸਮੁੰਦਰ ਦਾ ਕਿਨਾਰਾ....
ਦੇਖੋ, ਧਾਰਣ ਅਤੇ ਧਾਰਣਾ. "ਪ੍ਰਭੁ ਸਗਲ ਤੁਮਾਰੀ ਧਾਰਨਾ." (ਰਾਮ ਮਃ ੫)...
ਦ੍ਯੋਤਮਾਨ੍ (ਦੀਪ੍ਤਿਮਾਨ੍) ਵ੍ਯਕ੍ਤਿ. द्योतना देवः । ੨. ਸ੍ਵਰਗਨਿਵਾਸੀ ਅਮਰ. ਸੁਰ. ਦੇਖੋ, ਤੇਸੀਸ ਕੋਟਿ ਅਤੇ ਵੈਦਿਕ ਦੇਵਤੇ। ੩. ਉੱਤਮ ਪੁਰੁਸ. "ਸਾਧੁਕਰਮ ਜੋ ਪੁਰਖ ਕਮਾਵੈ। ਨਾਮ ਦੇਵਤਾ ਜਗਤ ਕਹਾਵੈ." (ਵਿਚਿਤ੍ਰ) "ਮਾਣਸ ਤੇ ਦੇਵਤੇ ਭਏ ਧਿਆਇਆ ਨਾਮ ਹਰੇ." (ਵਾਰ ਸ਼੍ਰੀ ਮਃ ੩) ੪. ਪਵਿਤ੍ਰ ਪਦਾਰਥ. "ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ." (ਵਾਰ ਆਸਾ) ੫. ਕਾਤ੍ਯਾਯਨ ਰ਼ਿਸਿ ਨੇ ਲਿਖਿਆ ਹੈ ਕਿ ਵੇਦਮੰਤ੍ਰਾਂ ਕਰਕੋ ਜੋ ਪ੍ਰਤਿਪਾਦ੍ਯ (ਦੱਸਣ ਯੋਗ੍ਯ) ਵਸ੍ਤੁ ਹੈ, ਉਹੀ ਦੇਵਤਾ ਹੈ....
ਦੇਖੋ, ਪ੍ਰਕਟ "ਪ੍ਰਗਟ ਕੀਨੇ ਪ੍ਰਭ ਕਰਣੇਹਾਰੇ." (ਧਨਾ ਮਃ ੫)...
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਕ੍ਰਿ- ਉੱਪਰੋਂ ਹੇਠ ਲਿਆਉਣਾ। ੨. ਪਾਰ ਕਰਣਾ. ਦੇਖੋ, ਉਤਰਣ....