udhhalanāउधलना
ਕ੍ਰਿ- ਹੋਰ ਪਤੀ ਧਾਰਨ ਕਰਨਾ। ੨. ਪਤੀ ਦੇ ਘਰ ਤੋਂ ਕਿਸੇ ਜਾਰ ਨਾਲ ਬਿਨਾ ਖ਼ਬਰ ਦਿੱਤੇ ਚਲੇ ਜਾਣਾ. "ਕਿਸੂ ਸੰਗ ਉਧਲਾਨੀ ਸੋਇ." (ਗੁਪ੍ਰਸੂ) ਦੇਖੋ, ਉਧਰ.
क्रि- होर पती धारन करना। २. पती दे घर तों किसे जार नाल बिना ख़बर दिॱते चले जाणा. "किसू संग उधलानी सोइ." (गुप्रसू) देखो, उधर.
ਵ੍ਯ- ਔਰ। ੨. ਅਨ੍ਯ. ਅਪਰ. "ਕਰੇ ਦੁਹਕਰਮ ਦਿਖਾਵੈ ਹੋਰ." (ਗਉ ਮਃ ੫) ਕਰੇ ਖੋਟਾ ਕਰਮ, ਦਿਖਾਵੇ ਚੰਗਾ। ੩. ਦੇਖੋ, ਹੋਰਨਾ. "ਰਹੇ ਹੋਰ ਲੋਕੰ." (ਵਿਚਿਤ੍ਰ) ਲੋਕ ਵਰਜ ਰਹੇ....
ਸ੍ਵਾਮੀ ਦੇਖੋ, ਪਤਿ ੬. ਅਤੇ ੭. " ਕਿਨ ਬਿਧਿ ਪਾਵਉ ਪ੍ਰਾਨਪਤੀ?" (ਬਸੰ ਮਃ ੧) ੨. ਪਤ੍ਰੀ. ਤਿਥਿਪਤ੍ਰ, ਪੰਚਾਂਗਪਤ੍ਰ. "ਪਾਧੇ ਆਣਿ ਪਤੀ ਬਹਿ ਵਾਚਾਈਆ." (ਸੂਹੀ ਛੰਤ ਮਃ ੪) ੩. ਪਤ੍ਰਿਕਾ. ਚਿੱਠੀ। ੪. ਪੱਤਿ. ਪੈਦਲ ਫ਼ੌਜ. "ਰਥੀ ਗਜੀ ਹੋਈ ਪਤੀ ਅਪਾਰ ਸੈਨ ਭੱਜਹੈ." (ਪਾਰਸਾਵ)...
ਦੇਖੋ, ਧਾਰਣ ਅਤੇ ਧਾਰਣਾ. "ਪ੍ਰਭੁ ਸਗਲ ਤੁਮਾਰੀ ਧਾਰਨਾ." (ਰਾਮ ਮਃ ੫)...
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਸੰਗ੍ਯਾ- ਜਾਲ. "ਬਿਥਰ੍ਯੋ ਅਦ੍ਰਿਸ੍ਟ ਜਿਹ ਕਰਮਜਾਰ." (ਅਕਾਲ) ੨. ਸੰ. ਪਰਿਇਸਤ੍ਰੀਗਾਮੀ. ਵਿਭਚਾਰੀ.¹ "ਚੋਰ ਜਾਰ ਜੂਆਰ ਪੀੜੇ ਘਾਣੀਐ." (ਵਾਰ ਮਲਾ ਮਃ ੧) ੩. ਬੁੱਢਾ. ਜਰਾਗ੍ਰਸਿਤ। ੪. ਜਾਰਨ (ਜਲਾਨਾ) ਦਾ ਅਮਰ. ਜਲਾ। ੫. ਅ਼. [جار] ਪੜੋਸੀ। ੬. ਫ਼ਾ. [زار] ਜ਼ਾਰ. ਰੁਦਨ. ਵਿਲਾਪ। ੭. ਇੱਛਾ। ੮. ਜਗਾ. ਸ੍ਥਾਨ. ਐਸੀ ਸੂਰਤ ਵਿੱਚ ਇਹ ਕਿਸੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ ਗੁਲਜ਼ਾਰ। ੯. ਸਿੰਧੀ. ਜਾਰ. ਜਲਨ. ਦਾਹ। ੧੦. ਚਿੰਤਾ। ੧੧. ਰੂਸ ਦੇ ਬਾਦਸ਼ਾਹਾਂ ਦਾ ਖ਼ਿਤਾਬ (Czar)² ਇਸ ਦਾ ਮੂਲ ਲੈਟਿਨ ਦਾ ਸ਼ਬਦ Caesar ਹੈ, ਰੂਸ ਵਿੱਚ ਸਭ ਤੋਂ ਪਹਿਲਾਂ ਇਹ ਖ਼ਿਤਾਬ ਡ੍ਯੂਕ ਈਵਾਨ (Grand Duke Ivan III 1462- 1505) ਨੇ ਧਾਰਨ ਕੀਤਾ, ਪਰ ਪੂਰੇ ਅਧਿਕਾਰ ਨਾਲ ਇਸ ਦੀ ਵਰਤੋਂ ਈਵਾਨ ਚੌਥੇ (Ivan IV) ਨੇ ਸਨ ੧੫੪੭ ਵਿੱਚ ਕੀਤੀ. ਜ਼ਾਰ ਦਾ ਅਰਥ ਸ਼ਹਨਸ਼ਾਹ ਹੈ. ਲੇਖਕਾਂ ਨੇ ਲਿਖਮ ਵਿੱਚ ਇਸ ਦੇ ਰੂਪ ਬਣਾ ਦਿੱਤੇ ਹਨ- Czar, Zarr, Czaar, Czarr, Tdar ਅਤੇ Tsar....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਅ਼. [خبر] ਸੰਗ੍ਯਾ- ਸੁਧ. ਸਮਾਚਾਰ. ਹਾਲ। ੨. ਗ੍ਯਾਨ. ਸਮਝ. ਬੋਧ। ੩. ਇੱਤ਼ਿਲਾ. ਸੂਚਨਾ. "ਮਤ ਘਾਲਹੁ ਜਮਕੀ ਖਬਰੀ." (ਬਿਲਾ ਕਬੀਰ) ੪. ਨਿਗਹਬਾਨੀ. ਨਿਗਰਾਨੀ. "ਸਿੰਚਨਹਾਰੈ ਏਕੈ ਮਾਲੀ। ਖਬਰਿ ਕਰਤੁ ਹੈ ਪਾਤ ਪਤ ਡਾਲੀ." (ਆਸਾ ਮਃ ੫)...
ਵਿ- ਜਾਣਨ ਵਾਲਾ. ਗ੍ਯਾਨੀ. ਦਾਨਾ. "ਭਗਤ ਕੋਈ ਵਿਰਲਾ ਜਾਣਾ." (ਸ੍ਰੀ ਮਃ ੫) ੨. ਕ੍ਰਿ- ਗਮਨ ਕਰਨਾ। ੩. ਜਾਣਦਾ. "ਕਰਮ ਧਰਮ ਨਹੀ ਜਾਣਾ." (ਸੂਹੀ ਮਃ ੫)...
ਵ੍ਯ- ਸਾਥ. ਨਾਲ. "ਜਿਸ ਕੇ ਸੰਗ ਨ ਕਛੂ ਅਲਾਈ." (ਨਾਪ੍ਰ) ੨. ਸੰਗ੍ਯਾ- ਮਿਲਾਪ. ਸੰਬੰਧ. "ਹਰਿ ਇਕ ਸੈ ਨਾਲਿ ਮੈ ਸੰਗ." (ਵਾਰ ਰਾਮ ੨. ਮਃ ੫) ੩. ਸਾਥੀਆਂ ਦਾ ਗਰੋਹ. ਮੰਡਲੀ. ਟੋਲਾ. "ਸੰਗ ਚਲਤ ਹੈ ਹਮ ਭੀ ਚਲਨਾ." (ਸੂਹੀ ਰਵਿਦਾਸ) "ਘਰ ਤੇ ਚਲ੍ਯੋ ਸੰਗ ਕੇ ਸੰਗ" (ਗੁਪ੍ਰਸੂ) ੪. ਸ਼ੰਕਾ. ਲੱਜਾ. ਸੰਕੋਚ. "ਮਨ ਪਾਪ ਕਰਤ ਤੂੰ ਸਦਾ ਸੰਗ." (ਬਸੰ ਮਃ ੫) ੫. ਸੰਸਾ. ਸ਼ੱਕ. "ਸਾਧੁ ਸੰਗਿ ਬਿਨਸੈ ਸਭ ਸੰਗ." (ਸੁਖਮਨੀ) ੬. ਫ਼ਾ. [سنگ] ਪੱਥਰ. "ਹਮ ਪਾਪੀ ਸੰਗ ਤਰਾਹ." (ਵਾਰ ਕਾਨ ਮਃ ੪) ੭. ਫ਼ਾ. [شنگ] ਸ਼ੰਗ. ਡਾਕੂ. ਫੰਧਕ. "ਜਮ ਸੰਗ ਨ ਫਾਸਹਿ." (ਮਾਰੂ ਸੋਲਹੇ ਮਃ ੫) ਜਮ ਫੰਧਕ ਫਸਾਊਗਾ ਨਹੀਂ....
ਸਰਵ- ਉਹੀ. ਵਹ. ਓਹ. "ਚਤੁਰ ਸਿਆਣਾ ਸੁਘੜ ਸੋਇ." (ਗਉ ਥਿਤੀ ਮਃ ੫) ੨. ਸੰਗ੍ਯਾ- ਸ਼ੁਹਰਤ. ਚਰਚਾ. "ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ." (ਸ੍ਰੀ ਮਃ ੧) "ਤਿਨ ਕੀ ਨਿਰਮਲ ਸੋਇ." (ਬਾਰਹਮਾਹਾ ਮਾਝ) ੩. ਸੁਗੰਧ. ਖੁਸ਼ਬੂ. ਸ਼ੁਰਭਿ. "ਇਸ ਮਨ ਕੋ ਬਸੰਤ ਕੀ ਲਗੈ ਨ ਸੋਇ." (ਬਸੰ ਮਃ ੩) ੪. ਸ਼ੋਭਾ. ਕੀਰਤਿ. "ਤਿਸ ਕੀ ਸੋਇ ਸੁਣੀ ਮਨੁ ਹਰਿਆ." (ਆਸਾ ਮਃ ੫) ੫. ਦੇਖੋ, ਸਉਣਾ. "ਬਾਵਰ ਸੋਇ ਰਹੇ." (ਆਸਾ ਮਃ ੫) ੬. ਕ੍ਰਿ. ਵਿ- ਸੌਂਦਾ. "ਸੋਇ ਅਚਿੰਤਾ ਜਾਗਿ ਅਚਿੰਤਾ." (ਭੈਰ ਮਃ ੫)...
ਕ੍ਰਿ. ਵਿ- ਉਸ ਪਾਸੇ. ਓਧਰ. ਦੂਸਰੀ ਤਰਫ। ੨. ਦੇਖੋ, ਉਧਰਣ. "ਉਧਰ ਦੇਹ ਅੰਧ ਕੂਪ ਤੇ." (ਜੈਤ ਮਃ ੫) ੩. ਦੇਖੋ, ਉਧਲਨਾ. "ਉਧਰ ਚਲੀ ਤਾਂਸੋਂ ਹਿਤ ਕੈ ਕੈ." (ਚਰਿਤ੍ਰ. ੨੧੪)...