upachāraउपचार
ਸੰ. ਸੰਗ੍ਯਾ- ਸੇਵਾ। ੨. ਜਤਨ। ੩. ਵੱਢੀ. ਰਿਸ਼ਵਤ। ੪. ਇਲਾਜ. ਰੋਗ ਦੂਰ ਕਰਨ ਦਾ ਜਤਨ। ੫. ਮੰਤ੍ਰ ਦਾ ਜਾਪ ਅਤੇ ਉਸ ਦੀ ਵਿਧਿ.
सं. संग्या- सेवा। २. जतन। ३. वॱढी. रिशवत। ४. इलाज. रोग दूर करन दा जतन। ५. मंत्र दा जाप अते उस दी विधि.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਸੇਵਾ. ਖਿਦਮਤ. ਉਪਾਸਨਾ. "ਨਾਮੈ ਕੀ ਸਭ ਸੇਵਾ ਕਰੈ." (ਆਸਾ ਅਃ ਮਃ ੩) ੨. ਫ਼ਾ. ਸ਼ੇਵਹ. ਤਰੀਕਾ. ਕਾਇਦਾ."ਗੁਰਮਤਿ ਪਾਏ ਸਹਜਿ ਸੇਵਾ." (ਆਸਾ ਮਃ ੧) ੩. ਆਦਤ. ਸੁਭਾਉ। ੪. ਸਿੰਧੀ ਵਿੱਚ ਸੇਵਾ ਦਾ ਉੱਚਾਰਣ 'ਸ਼ੇਵਾ' ਹੈ ਅਤੇ ਇਸ ਦਾ ਅਰਥ ਪੂਜਾ ਭੇਟਾ ਭੀ ਹੈ....
ਸੰ. ਯਤ੍ਨ. ਸੰਗ੍ਯਾ- ਉਪਾਯ. "ਜਤਨ ਬਹੁਤ ਸੁਖ ਕੇ ਕੀਏ." (ਸ. ਮਃ ੯) ੨. ਯਤ ਧਾਰਣ. ਇੰਦ੍ਰਿਯਨਿਗ੍ਰਹਿ. "ਜਤਨ ਤਪਨ ਭ੍ਰਮਨ." (ਕਾਨ ਮਃ ੫)...
ਦੇਖੋ, ਵਢੀ....
ਅ਼. [رِشوت] ਸੰਗ੍ਯਾ- ਵੱਢੀ. ਘੂੰਸ....
ਅ਼. [علاج] ਸੰਗ੍ਯਾ- ਯਤਨ. ਉਪਾਇ। ੨. ਰੋਗ ਦੂਰ ਕਰਨ ਦਾ ਸਾਧਨ। ੩. ਯੁਕਤਿ. ਤਦਬੀਰ....
ਸੰ. ਸੰਗ੍ਯਾ- ਰੁਜ. ਬੀਮਾਰੀ. ਸ਼ਰੀਰ ਦੀ ਧਾਤੁ ਦੀ ਵਿਖਮਤਾ ਤੋਂ ਉਪਜਿਆ ਦੁੱਖ. "ਰੋਗ ਸੋਗ ਤੇਰੇ ਮਿਟਹਿ ਸਗਲ." (ਸਾਰ ਮਃ ੫) ੨. ਕੁੱਠ ਦਵਾਈ....
ਸੰ. ਵਿ- ਜੋ ਨੇੜੇ ਨਹੀਂ. ਦੇਖੋ, ਫ਼ਾ. [دوُر] ੨. ਕ੍ਰਿ. ਵਿ- ਫਾਸਲੇ ਪੁਰ. ਵਿੱਥ ਤੇਯ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰ. मन्त्रु. ਧਾ- ਗੁਪਤ ਬਾਤ ਕਰਨਾ, ਆਦਰ ਕਰਨਾ, ਬੁਲਾਉਣਾ (ਸੱਦਣਾ), ਵਿਚਾਰ ਕਰਨਾ। ੨. ਸੰਗ੍ਯਾ- ਸਲਾਹ. ਮਸ਼ਵਰਾ. "ਇਹ ਭਾਂਤ ਮੰਤ੍ਰ ਵਿਚਾਰਿਓ." (ਰਾਮਾਵ) ੩. ਵੇਦ ਦਾ ਪਦ ਅਤੇ ਮੂਲ ਪਾਠ। ੪. ਗੁਰਉਪਦੇਸ਼. "ਜੋ ਇਹੁ ਮੰਤ ਕਮਾਵੈ ਨਾਨਕ." (ਆਸਾ ਮਃ ੫) "ਗੁਰਮੰਤ੍ਰੜਾ ਚਿਤਾਰਿ." (ਵਾਰ ਗੂਜ ੨. ਮਃ ੫) ੫. ਨਿਰੁਕ੍ਤ ਨੇ ਅਰਥ ਕੀਤਾ ਹੈ ਕਿ ਜੋ ਮਨਨ ਕਰੀਏ ਉਹ ਮੰਤ੍ਰ ਹੈ। ੬. ਤੰਤ੍ਰਸ਼ਾਸਤ੍ਰ ਅਨੁਸਾਰ ਕਿਸੇ ਦੇਵਤਾ ਨੂੰ ਰਿਝਾਉਣ ਅਥਵਾ ਕਾਰਯਸਿੱਧੀ ਲਈ ਜਪਣ ਯੋਗ੍ਯ ਸ਼ਬਦ. "ਨ ਜੰਤ੍ਰ ਮੇ ਨ ਤੰਤ੍ਰ ਮੇ ਨ ਮੰਤ੍ਰ ਵਸ ਆਵਈ." (ਅਕਾਲ)...
ਸੰ. ਸੰਗ੍ਯਾ- ਵਾਹਗੁਰੂ ਦੇ ਨਾਮ ਅਥਵਾ ਕਿਸੇ ਮੰਤ੍ਰ ਦਾ ਜਪਣਾ. ਜਪ। ੨. ਭਾਈ ਗੁਰਦਾਸ ਜੀ ਨੇ ਜਪੁਜੀ ਦੇ ਥਾਂ ਭੀ ਜਾਪ ਸ਼ਬਦ ਵਰਤਿਆ ਹੈ. "ਅੰਮ੍ਰਿਤ ਵੇਲੇ ਜਾਪ ਉਚਾਰਾ." (ਵਾਰ ੧) ੩. ਗ੍ਯਾਨ. ਦੇਖੋ, ਗ੍ਯਪ ਧਾ। ੪. ਦੇਖੋ, ਜਾਪਜੀ. "ਜਪ ਜਾਪ ਜਪੇ ਬਿਨਾ ਜੋ ਜੇਵੈ ਪਰਸਾਦ। ਸੋ ਵਿਸਟਾ ਕਾ ਕਿਰਮ ਹੁਇ." xxx (ਰਹਿਤ) ੫. ਦੇਖੋ, ਜਾਪਿ। ੬. ਦੇਖੋ, ਜਾਪਨ। ੭. ਦੇਖੋ, ਜਾਪੇ ੨....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਸੰਗ੍ਯਾ- ਰੀਤਿ. ਢੰਗ। ੨. ਧਰਮਗ੍ਰੰਥ ਦੀ ਦੱਸੀ ਹੋਈ ਕਰਨ ਯੋਗ੍ਯ ਕ੍ਰਿਯਾ। ੩. ਜਗਤ ਦੀ ਰਚਨਾ ਕਰਨ ਵਾਲਾ ਬ੍ਰਹਮਾ. ਵਿਧਾਤ੍ਰਿ। ੪. ਕਾਵ੍ਯ ਅਨੁਸਾਰ ਇੱਕ ਅਰਥਾਲੰਕਾਰ. ਕਿਸੇ ਵਸਤੁ ਵਿੱਚ ਜੋ ਸੁਭਾਉਕ (ਸ੍ਵਾਭਾਵਿਕ) ਗੁਣ ਹੈ, ਉਸ ਦਾ ਉਸ ਵਿੱਚ ਵਿਧਾਨ ਕਰਨਾ "ਵਿਧਿ" ਅਲੰਕਾਰ ਹੈ.#ਸਿੱਧਅਰਥ ਕੇ ਸਾਧੈ ਫੇਰ,#ਭੂਸਣ ਵਿਧਿ ਤਾਂਕੋ ਹਿਯ ਹੇਰ. (ਗਰਬਗੰਜਨੀ)#ਉਦਾਹਰਣ-#ਜਹਿ ਜਹਿ ਕਾਜ ਕਿਰਤ ਸੇਵਕ ਕੀ,#ਤਹਾਂ ਤਹਾਂ ਉਠਿ ਧਾਵੈ,#ਸੇਵਕ ਕਉ ਨਿਕਟੀ ਹੋਇ ਦਿਖਾਵੈ." (ਆਸਾ ਮਃ ੫)#ਮਨ ਬਾਸੇ ਜਿਉ ਨਿਤ ਭਉਦਿਆ. (ਸੂਹੀ ਛੰਤ ਮਃ ੪)...