uparanāउपरना
ਦੇਖੋ, ਉਪਰਉਨਾ. "ਧੋਤੀ ਏਕ ਉਪਰਨਾ ਪਾਨ." (ਗੁਪ੍ਰਸੂ)
देखो, उपरउना. "धोती एक उपरना पान." (गुप्रसू)
ਸੰਗ੍ਯਾ- ਉੱਪਰ ਪਹਿਰਣ ਦਾ ਵਸਤ੍ਰ. ਉਪਰਨਾ, ਦੁੱਪਟਾ. "ਉਪਰ ਪੀਤ ਧਰੇ ਉਪਰਉਨਾ." (ਕ੍ਰਿਸਨਾਵ) ੨. ਸ਼ਰੀਰ ਪੂੰਝਣ ਦਾ ਵਸਤ੍ਰ. ਤੌਲੀਆ. ਪਰਨਾ....
ਵਿ- ਧੌਤ. ਧੋਤੀ ਹੋਈ. "ਬਾਹਰਿ ਧੋਤੀ ਤੂੰਬੜੀ ਅੰਦਰਿ ਵਿਸੁ ਨਿਕੋਰ." (ਵਾਰ ਸੂਹੀ ਮਃ ੧) ੨. ਸੰਗ੍ਯਾ- ਅਧੋਵਸਤ੍ਰ. ਤੇੜ ਦੀ ਚਾਦਰ. "ਧੋਤੀ ਖੋਲਿ ਵਿਛਾਏ ਹੇਠਿ." (ਗਉ ਮਃ ੫) ੩. ਸੰ. ਧਤਿ. ਯੋਗਗ੍ਰੰਥਾਂ ਅਨੁਸਾਰ ਇੱਕ#ਯੋਗਕ੍ਰਿਯਾ, ਜਿਸ ਦਾ ਪ੍ਰਕਾਰ ਇਹ ਹੈ- ਦੋ ਉਂਗਲ ਚੌੜਾ ਅਤੇ ਅੱਠ ਦਸ ਹੱਥ ਲੰਮਾ ਕਪੜਾ ਗਿੱਲਾ ਕਰਕੇ ਪਾਣੀ ਦੀ ਸਹਾਇਤਾ ਨਾਲ ਨਿਗਲਣਾ ਅਰ ਥੋੜਾ ਚਿਰ ਠਹਿਰਕੇ ਬਾਹਰ ਕੱਢਣਾ. ਇਸ ਤਰ੍ਹਾਂ ਕਰਨ ਨਾਲ ਅੰਤੜੀ ਦੀ ਮੈਲ ਦੂਰ ਹੁੰਦੀ ਹੈ. ਹਠਯੋਗ ਦੇ ਅਭ੍ਯਾਸੀ ਧੋਤਿ ਵਰਤਦੇ ਹਨ। ੪. ਮੇਦਾ ਸਾਫ ਕਰਨ ਦੀ ਲੀਰ। ੫. ਸ਼ੁੱਧੀ. ਪਵਿਤ੍ਰਤਾ. ਯੋਗਮਤ ਵਿੱਚ ਚਾਰ ਪ੍ਰਕਾਰ ਦੀ ਧੋਤੀ (ਧੌਤਿ) ਹੈ- ਅੰਤ੍ਰ, ਧੌਤਿ, ਦੰਤ ਧੌਤਿ, ਰ੍ਹਿਦਯ ਧੌਤਿ ਅਤੇ ਗੁਦਾ ਧੌਤਿ....
ਦੇਖੋ, ਉਪਰਉਨਾ. "ਧੋਤੀ ਏਕ ਉਪਰਨਾ ਪਾਨ." (ਗੁਪ੍ਰਸੂ)...
ਸੰਗ੍ਯਾ- ਪਾਣ. ਆਬ. ਚਮਕ. ਭੜਕ। ੨. ਆਗ੍ਯਾ. "ਦੀਜੈ ਪਾਨੰ." (ਰਾਮਾਵ) ੩. ਪਾਣਿ. ਹੱਥ. "ਖਾਨ ਪਾਨ ਕਰ ਪਾਨ ਪਖਾਰੇ." (ਗੁਪ੍ਰਸੂ) ੪. ਪਾਯਨ. ਪੈਰੀਂ."ਸਬੈ ਪਾਨ ਲਾਗੇ ਤਜ੍ਯੋ ਗਰਬ ਭਾਰੀ." (ਦੱਤਾਵ) ੫. ਪਰਾਯਣ. ਤਤਪਰ. "ਇਕ ਪਾਨ ਜਾਨ ਉਦਾਸ." (ਦੱਤਾਵ) ਇੱਕ ਪਰਾਯਣ ਹੋਇਆ। ੬. ਪ੍ਰਾਣ. ਸ੍ਵਾਸ. "ਪਾਨ ਤਜੇ ਤੁਮ ਤਾਹਿਤ ਪ੍ਰੀਤਮ, ਪਾਨ ਤਜੇ ਤੁਮਰੇ ਹਿਤ ਪ੍ਯਾਰੀ." (ਚਰਿਤ੍ਰ ੩੬੭) ੭. ਪਰ੍ਣ. ਪੱਤਾ. ਪਤ੍ਰ. "ਪੌਨ ਬਹੈ ਦ੍ਰਮ ਪਾਨ ਨਿਹਾਰੇ." (ਕਲਕੀ) ੮. ਨਾਗਰਬੇਲਿ ਦਾ ਪੱਤਾ. ਤਾਂਬੂਲ. ਫ਼ਾ. [پان] "ਪਾਨ ਸੁਪਾਰੀ ਖਾਤੀਆ." (ਤਿਲੰ ਮਃ ੪) ੯. ਸੰ. ਪੀਣ ਦੀ ਕ੍ਰਿਯਾ. ਪੀਣਾ. "ਹਰਿ ਅੰਮ੍ਰਿਤ ਪਾਨ ਕਰਹੁ ਸਾਧਸੰਗਿ." (ਗਉ ਥਿਤੀ ਮਃ ੫) ੧੦. ਜਲ. "ਮਿਥਿਆ ਭੋਜਨ ਪਾਨ." (ਸਾਰ ਮਃ ੫) "ਨ ਪਾਨ ਫੇਰ ਜਾਚਤੇ ਨ ਪ੍ਰਾਨ ਦੇਹ ਧਾਰਤੇ." (ਗੁਪ੍ਰਸੂ) ੧੧. ਸ਼ਰਾਬ. "ਪਾਨ ਡਰਾਇ ਕਸੁੰਭੜੋ ਰੂਰੋ." (ਚਰਿਤ੍ਰ ੧੧੧) ਦੇਖੋ, ਕਸੁੰਭੜਾ। ੧੨. ਅੰਮ੍ਰਿਤ. "ਹਰੋਂ ਆਜ ਪਾਨੰ." (ਰਾਮਾਵ) ਅੱਜ ਇੰਦ੍ਰ ਤੋਂ ਅਮ੍ਰਿਤ ਖੋਹ ਸਕਦਾ ਹਾਂ। ੧੩. ਪੀਣ ਦਾ ਪਾਤ੍ਰ। ੧੪. ਕੂਲ੍ਹ. ਨਹਰ। ੧੫. ਰਕ੍ਸ਼ਾ. ਰਖ੍ਯਾ। ੧੬. ਪੌ. ਪ੍ਰਪਾ. ਜਿਸ ਥਾਂ ਪਾਣੀ ਪਿਆਇਆ ਜਾਵੇ। ੧੭. ਜਯ. ਫ਼ਤੇ. ਜਿੱਤ।...