upalabadhhiउपलबधि
ਸੰ. उपलब्धि. ਸੰਗ੍ਯਾ- ਲੱਭਣ ਦੀ ਕ੍ਰਿਯਾ. ਖੋਜ ਕਰਨ ਦੀ ਸ਼ਕਤਿ। ੨. ਪ੍ਰਾਪਤੀ। ੩. ਬੁੱਧਿ. ਗ੍ਯਾਨ.
सं. उपलब्धि. संग्या- लॱभण दी क्रिया. खोज करन दी शकति। २. प्रापती। ३. बुॱधि. ग्यान.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰਗ੍ਯਾ- ਢੂੰਡ. ਤਲਾਸ਼. "ਬੰਦੇ ਖੋਜੁ ਦਿਲ ਹਰਿ ਰੋਜ." (ਤਿਲੰ ਕਬੀਰ) ੨. ਪੈਰ ਦਾ ਜ਼ਮੀਨ ਪੁਰ ਚਿੰਨ੍ਹ. "ਗੁਰਮਤਿ ਖੋਜ ਪਰੇ ਤਬ ਪਕਰੇ." (ਬਸੰ ਮਃ ੪) ਗੁਰਮਤਿ ਦ੍ਵਾਰਾ ਪੰਜ ਚੋਰਾਂ ਦੇ ਖੋਜ ਪਿੱਛੇ ਜਦ ਪਏ, ਤਦ ਫੜ ਲਏ. ਦੇਖੋ, ਬਾਛਰ ਖੋਜ। ੩. ਮਾਰਗ. ਰਸਤਾ. "ਖੋਜ ਰੋਜ ਕੇ ਹੇਤ ਲਗ ਦਯੋ ਮਿਸ੍ਰ ਜੂ ਰੋਇ." (ਖਾਮ) ੪. ਚਰਣ. ਪੈਰ. "ਨਦੀ ਤਰੰਦੜੀ ਮੈਡਾ ਖੋਜ ਨ ਖੁੰਭੈ." (ਵਾਰ ਗੂਜ ੨. ਮਃ ੫)...
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰ. ਸ਼ਕ੍ਤਿ. ਸੰਗ੍ਯਾ- ਤਾਕਤ. ਸਾਮਰਥ੍ਯ. "ਮਾਨੁ ਮਹਤੁ ਨ ਸਕਤਿ ਹੀ ਕਾਈ." (ਬਿਲਾ ਮਃ ੫) ੨. ਪ੍ਰਭਾਵ. ਅਸਰ. "ਸਕਤਿ ਅੰਧੇਰ ਜੇਵੜੀ ਭ੍ਰਮ ਚੂਕਾ." (ਗਉ ਕਬੀਰ) ੩. ਮਾਇਆ. "ਜਹਿ ਦੇਖਾ ਤਹਿ ਰਵਿਰਹੇ ਸਿਵ ਸਕਤੀ ਕਾ ਮੇਲ." (ਸ੍ਰੀ ਮਃ ੧) ੪. ਭਾਵ- ਇਸਤ੍ਰੀ. "ਸਕਤਿ ਸਨੇਹ ਕਰਿ ਸੁੰਨਤਿ ਕਰੀਐ." (ਆਸਾ ਕਬੀਰ) "ਤਉ ਆਨਿ ਸਕਤਿ ਗਲਿ ਬਾਂਧਿਆ." (ਸ੍ਰੀ ਬੇਣੀ) ੫. . ਕੁਦਰਤ. ਪ੍ਰਕ੍ਰਿਤਿ। ੬. ਬਰਛੀ. ਸੈਹਥੀ. "ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ." (ਸਵੈਯੇ. ਮਃ ੨. ਕੇ) ਇਸ ਥਾਂ "ਸਕਤਿ" ਸ਼ਬਦ ਸ਼ਲੇਸ ਹੈ. ਮਾਇਆ ਅਤੇ ਬਰਛੀ। ੭. ਪਦ ਤੇ ਵਾਕ੍ਯ ਦੀ ਉਹ ਵ੍ਰਿੱਤਿ (ਸੱਤਾ) ਜੋ ਅਰਥ ਬੋਧਨ ਕਰਾਉਂਦੀ ਹੈ। ੮. ਦੇਵਤਿਆਂ ਦੀ ਸਾਮਰਥ੍ਯ ਅਤੇ ਉਨ੍ਹਾਂ ਦੀਆਂ ਇਸਤ੍ਰੀਆਂ ਨੂੰ ਭੀ ਸ਼ਕਤਿ ਲਿਖਿਆ ਹੈ. ਇਨ੍ਹਾਂ ਦੀ ਗਿਣਤੀ ਬਹੁਤ ਹੈ ਪਰ ਮੁੱਖ ਇਹ ਹਨ- ਇੰਦ੍ਰਾਣੀ, ਵੈਸਨਵੀ, ਸ਼ਾਂਤਾ, ਬ੍ਰਹਮਾ੍ਣੀ, ਰੌਦ੍ਰੀ, ਕੌਮਾਰੀ, ਨਾਰਸਿੰਘੀ, ਵਾਰਾਹੀ, ਮਾਹੇਸ਼੍ਵਰੀ, ਚਾਮੁੰਡਾ, ਚੰਡਿਕਾ, ਕਾਰਤਿਕੀ, ਪ੍ਰਧਾਨਾ, ਕੀਰ੍ਤਿ, ਕਾਂਤਿ, ਤੁਸ੍ਟਿ, ਪੁਸ੍ਟਿ, ਧ੍ਰਿਤਿ, ਸ਼ਾਂਤਿ, ਕ੍ਰਿਯਾ, ਦਯਾ, ਮੇਧਾ, ਲੋਲਾਕ੍ਸ਼ੀ, ਦੀਰਘਜਿਹ੍ਵਾ, ਗੋਮੁਖੀ, ਕੁੰਡੋਦਰੀ, ਵਿਰਜਾ ਆਦਿ। ੯. ਸੰ. ਸਕ੍ਤਿ. ਸੰਬੰਧ. ਸੰਯੋਗ. "ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ." (ਗੌਂਡ ਮਃ ੪) ਸੂਰਜ ਦੇ ਸੰਬੰਧ ਨਾਲ ਤਪਤ....
ਸੰਗ੍ਯਾ- ਪ੍ਰਾਪ੍ਤਿ. ਮਿਲਣ ਦਾ ਭਾਵ. ਮਿਲਣਾ. ਹਾਸਿਲ ਹੋਣਾ। ੨. ਪਹੁਁਚ. ਗਮ੍ਯਤਾ। ੩. ਲਾਭ. "ਪ੍ਰਾਪਤਿ ਪੋਤਾ ਕਰਮ ਪਸਾਉ." (ਰਾਮ ਮਃ੧) ੪. ਆਮਦਨ. ਆਯ....
ਦੇਖੋ, ਬੁਧਿ। ੨. ਛੱਪਯ ਦਾ ਇੱਕ ਰੂਪ. ਦੇਖੋ, ਗੁਰਛੰਦਦਿਵਾਕਰ....
ਦੇਖੋ, ਗਿਆਨ....