upahāraउपहार
ਸੰ. ਸੰਗ੍ਯਾ- ਪਾਸ ਲੈ ਜਾਣ ਦੀ ਕ੍ਰਿਆ। ੨. ਪੇਸ਼ਕਸ਼. ਭੇਟਾ. ਢੋਆ। ੩. ਪੂਜਾ.
सं. संग्या- पास लै जाण दी क्रिआ। २. पेशकश. भेटा. ढोआ। ३. पूजा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਸੰਗ੍ਯਾ- ਗ੍ਯਾਨ. ਸਮਝ. ਬੋਧ. "ਪੂਰੇ ਗੁਰੁ ਤੇ ਜਾਣੈ ਜਾਣ." (ਬਸੰ ਅਃ ਮਃ ੧) ੨. ਜਾਣਾ. ਗਮਨ। ੩. ਜਾਣਨਾ ਕ੍ਰਿਯਾ ਦਾ ਅਮਰ. ਤੂੰ ਜਾਣ। ੪. ਦੇਖੋ, ਜਾਣੁ....
ਦੇਖੋ, ਕ੍ਰਿਯਾ. "ਸਗਲ ਕ੍ਰਿਆ ਮਹਿ ਊਤਮੁ ਕਿਰਿਆ." (ਸੁਖਮਨੀ)...
ਫ਼ਾ. [پیشکش] ਸੰਗ੍ਯਾ- ਜੋ ਪੇਸ਼ (ਸਾਮ੍ਹਣੇ) ਵਿਛਾਇਆ ਜਾਵੇ. ਖਿਲਤ. ਸੌਗਾਤ. ਤੋਹਫ਼ਾ....
ਸੰਗ੍ਯਾ- ਅਰਪਣ ਯੋਗ੍ਯ ਵਸਤੁ. ਉਪਹਾਰ. ਨਜਰ। ੨. ਧਰਮਗ੍ਰੰਥਾਂ ਦਾ ਮੁੱਲ (ਕੀਮਤ) ਕਹਿਣ ਦੀ ਥਾਂ, ਸਨਮਾਨ ਲਈ ਭੇਟਾ ਸ਼ਬਦ ਵਰਤਿਆ ਜਾਂਦਾ ਹੈ, ਜਿਵੇਂ- ਸ਼੍ਰੀਗੁਰੂ ਗ੍ਰੰਥਸਾਹਿਬ ਜੀ ਦੀ ਜਿਲਦ ਸਮੇਤ ਭੇਟਾ ੫੦ ਰੁਪਯੇ ਹੈ....
(ਦੇਖੋ, ਢੌਕ. ਧਾ) ਸੰਗ੍ਯਾ- ਢੁਕਾਉ. ਬਰਾਤ ਦੇ ਢੁੱਕਣ ਦਾ ਭਾਵ. "ਮਿਲਿ ਇਕਤ੍ਰ ਹੋਏ ਸਹਜਿ ਢੋਏ." (ਬਿਲਾ ਛੰਤ ਮਃ ੫) ੨. ਮੁਲਾਕ਼ਾਤ. ਮਿਲਾਪ. "ਖਟੁ ਦਰਸਨ ਕਰਿ ਗਏ ਗੋਸਟਿ ਢੋਆ." (ਤੁਖਾ ਛੰਤ ਮਃ ੪) ੩. ਆਸਰਾ. ਆਧਾਰ. "ਸਚੇ ਦਾ ਸਚਾ ਢੋਆ." (ਸੋਰ ਮਃ ੫) ੪. ਧਾਵਾ. ਹੱਲਾ. "ਪੰਜੇ ਬਧੇ ਮਹਾ ਬਲੀ ਕਰਿ ਸਚਾ ਢੋਆ." (ਵਾਰ ਬਸੰ) ੫. ਲਾੜੀ ਲਈ ਵਿਆਹ ਤੋਂ ਪਹਿਲਾਂ ਵਰ ਵੱਲੋਂ ਭੇਜਿਆ ਵਸਤ੍ਰ ਭੂਸਣ ਆਦਿ ਸਾਮਾਨ। ੬. ਪੇਸ਼ਕਸ਼. ਭੇਟਾ ਲਈ ਪੇਸ਼ ਕੀਤਾ ਸਾਮਾਨ....
ਸੰਗ੍ਯਾ- ਪੂਜਨ (ਅਰ੍ਚਨ) ਦੀ ਕ੍ਰਿਯਾ. ਸਨਮਾਨ. ਸੇਵਾ. "ਅਚੁਤ ਪੂਜਾ ਜੋਗ ਗੋਪਾਲ." (ਬਿਲਾ ਮਃ ੫)#੨. ਵ੍ਯੰਗ- ਤਾੜਨਾ. ਮਾਰ ਕੁਟਾਈ. "ਏਕ ਗਦਾ ਉਨ ਕਰ ਮੇ ਧਰੀ। ਸਭ ਭੂਪਨ ਕੀ ਪੂਜਾ ਕਰੀ." (ਕ੍ਰਿਸਨਾਵ)...