upāiāउपाइआ
ਉਪਾਯ ਜਤਨ. "ਏ ਸਾਜਨ! ਕਛੁ ਕਹਹੁ ਉਪਾਇਆ." (ਬਾਵਨ) "ਤ੍ਰਿਤੀਏ ਮਤਾ ਕਿਛੁ ਕਰਉ ਉਪਾਇਆ." (ਆਸਾ ਮਃ ੫) ੨. ਉਤਪੰਨ (ਪੈਦਾ) ਕੀਤਾ.
उपाय जतन. "ए साजन! कछु कहहु उपाइआ." (बावन) "त्रितीए मता किछु करउ उपाइआ." (आसा मः ५) २. उतपंन (पैदा) कीता.
ਦੇਖੋ, ਉਪਾਉ....
ਸੰ. ਯਤ੍ਨ. ਸੰਗ੍ਯਾ- ਉਪਾਯ. "ਜਤਨ ਬਹੁਤ ਸੁਖ ਕੇ ਕੀਏ." (ਸ. ਮਃ ੯) ੨. ਯਤ ਧਾਰਣ. ਇੰਦ੍ਰਿਯਨਿਗ੍ਰਹਿ. "ਜਤਨ ਤਪਨ ਭ੍ਰਮਨ." (ਕਾਨ ਮਃ ੫)...
ਸੰਗ੍ਯਾ- ਸਨ੍-ਜਨ. ਭਲਾ ਮਨੁੱਖ. ਸੱਜਨ. ਮਿਤ੍ਰ. "ਸਾਜਨ ਦੇਖਾ ਤ ਗਲਿ ਮਿਲਾ." (ਮਾਰੂ ਅਃ ਮਃ ੧) ੨. ਕਰਤਾਰ. ਜੋ ਸਭ ਨਾਲ ਮਿਤ੍ਰਭਾਵ ਰਖਦਾ ਹੈ. "ਸਤਿਗੁਰ ਅਗੈ ਅਰਦਾਸਿ ਕਰਿ ਸਾਜਨੁ ਦੇਇ ਮਿਲਾਇ." (ਸ੍ਰੀ ਅਃ ਮਃ ੧) ੩. ਸੁਜਨ. "ਸਾਜਨੁ ਮੀਤੁ ਸਖਾ ਕਰਿ ਏਕੁ." (ਗਉ ਮਃ ੫) ੪. ਸ੍ਰਿਜਨ. ਰਚਣਾ. "ਸਰਵ ਜਗਤ ਕੇ ਸਾਜਨਹਾਰ." (ਸਲੋਹ) ਦੇਖੋ, ਸਾਜਨਾ....
ਦੇਖੋ, ਕਛੁਕ. "ਕਛੁ ਬਿਗਰਿਓ ਨਾਹਨ ਅਜਹੁ ਜਾਗ." (ਬਸੰ ਮਃ ੯) ੨. ਸੰਗ੍ਯਾ- ਕੱਛਪ. ਕੱਛੂ। ੩. ਕੱਛਪ ਅਵਤਾਰ. "ਆਪੇ ਮਛੁ ਕਛੁ ਕਰਣੀਕਰੁ." (ਮਾਰੂ ਸੋਲਹੇ ਮਃ ੧)...
ਕਹੋ. ਕਥਨ ਕਰੋ. "ਕਹਹੁ ਗੁਸਾਈ ਮਿਲੀਐ ਕੇਹ?" (ਗਉ ਮਃ ੫)#੨. ਕਹਾਂ. ਕਥਨ ਕਰਾਂ. ਕਹੋਂ. "ਕਹਉ ਕਹਾਂ ਅਪਨੀ ਅਧਮਾਈ." (ਟੋਡੀ ਮਃ ੯)...
ਉਪਾਯ ਜਤਨ. "ਏ ਸਾਜਨ! ਕਛੁ ਕਹਹੁ ਉਪਾਇਆ." (ਬਾਵਨ) "ਤ੍ਰਿਤੀਏ ਮਤਾ ਕਿਛੁ ਕਰਉ ਉਪਾਇਆ." (ਆਸਾ ਮਃ ੫) ੨. ਉਤਪੰਨ (ਪੈਦਾ) ਕੀਤਾ....
ਦੋ ਅਤੇ ਪਚਾਸ, ਦ੍ਵਾਪੰਚਾਸ਼ਤ. ਬਵੰਜਾ- ੫੨। ੨. ਵਾਮਨ. ਬਾਉਨਾ. "ਬਾਵਨ ਰੂਪ ਕੀਆ ਤੁਧ ਕਰਤੇ." (ਮਾਰੂ ਸੋਲਹੇ ਮਃ ੫) ੩. ਬਾਵਨ ਚੰਦਨ, "ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਬਾ." (ਪ੍ਰਭਾ ਨਾਮਦੇਵ) ਦੇਖੋ, ਬਾਵਨ ਚੰਦਨ। ੪. ਦੇਖੋ. ਵਾਮਨ....
ਸੰਗ੍ਯਾ- ਮਤ. ਖ਼ਿਆਲ. ਇਰਾਦਾ. "ਮਤਾ ਕਰੈ ਪਛਮ ਕੈ ਤਾਈ, ਪੂਰਬਹੀ ਲੈਜਾਤ." (ਗੂਜ ਮਃ ੫) ੨. ਮੰਤ੍ਰ. ਮਸ਼ਵਰਾ. "ਉਠਿ ਚਲਤੈ ਮਤਾ ਨ ਕੀਨਾ ਹੇ." (ਮਾਰੂ ਸੋਲਹੇ ਮਃ ੧) ੩. ਵਿ- ਮੱਤ ਹੋਇਆ. ਮੱਤਾ. ਦੇਖੋ, ਮਤਾਗਲੁ....
ਵਿ- ਕਿੰਚਿਤ. ਥੋੜਾ. ਤਨਿਕ. "ਹਮ ਮੂਰਖ ਕਿਛੂ ਨ ਜਾਣਹਾ." (ਆਸਾ ਛੰਤ ਮਃ ੪) ੨. ਸਰਵ- ਕੋਈ ਵਸਤੁ। ੩. ਕੋਈ ਬਾਤ. "ਜੋ ਕਿਛੁ ਕਰਣਾ ਸੋ ਕਰਿ ਰਹਿਆ." (ਵਾਰ ਆਸਾ ਮਃ ੧)...
ਦੇਖੋ, ਕਰਣਾ. "ਕਰਉ ਸੇਵਾ ਗੁਰੁ ਲਾਗਉ ਚਰਨ." (ਧਨਾ ਅਃ ਮਃ ੫) ੨. ਸੰਗ੍ਯਾ- ਕਰਮ. ਕ਼ਦਮ. ਡਿੰਘ. ਡੇਢ ਗਜ਼ ਪ੍ਰਮਾਣ. "ਕਰਉ ਅਢਾਈ ਧਰਤੀ ਮਾਂਗੀ ਬਾਵਨ ਰੂਪਿ ਬਹਾਨੈ." (ਪ੍ਰਭਾ ਅਃ ਮਃ ੧) ੩. ਕਰਉਂ. ਕਰਦਾ ਹਾਂ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਸੰ. उत्पन्न. ਵਿ- ਪੈਦਾ ਹੋਇਆ. ਜਨਮਿਆ....
ਫ਼ਾ. [پیدا] ਵਿ- ਉਤਪੰਨ. ਜਨਮਿਆ ਹੋਇਆ। ੨. ਹਾਸਿਲ. ਪ੍ਰਾਪਤ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...