upārana, upāranāउपारण, उपारना
ਸੰ. उत्पाटन- ਉਤਪਾਟਨ. ਪੁੱਟਣਾ. ਉਖੇੜਨਾ. "ਮੂਲ ਵਿਕਾਰ ਉਪਾਰ." (ਗੁਪ੍ਰਸੂ) ੨. ਪਾੜਨਾ. ਚੀਰਨਾ। ੩. उपारण- ਉਪਾਰਣ. ਸੰਗ੍ਯਾ- ਅਪਰਾਧ. ਪਾਪ। ੪. पारण- ਪਾਰਣ. ਵ੍ਰਤ ਦੀ ਸਮਾਪਤੀ. ਦੇਖੋ, ਵ੍ਰਤ ਪਾਰਣ.
सं. उत्पाटन- उतपाटन. पुॱटणा. उखेड़ना. "मूल विकार उपार." (गुप्रसू) २. पाड़ना. चीरना। ३. उपारण- उपारण. संग्या- अपराध. पाप। ४. पारण- पारण. व्रत दी समापती. देखो, व्रत पारण.
ਸੰ. उत्पाटन. ਸੰਗ੍ਯਾ- ਪੁੱਟਣਾ. ਉਖੇੜਨ ਦੀ ਕ੍ਰਿਯਾ. ਜੜ ਪੁੱਟਣ ਦਾ ਕਰਮ....
ਕ੍ਰਿ- ਉਤਪਾਦਨ ਕਰਨਾ. ਉਖੇੜਨਾ। ੨. ਸੰ. ਪੁੱਟ੍. ਧਾ- ਛੋਟਾ ਹੋਣਾ, ਕਮ (ਘੱਟ) ਹੋਣਾ....
ਕ੍ਰਿ. ਵਿ- ਬਿਲਕੁਲ. ਮੂਲੋਂ "ਐਸਾ ਕੰਮ ਮੂਲੇ ਨ ਕੀਚੈ, ਜਿਤੁ ਅੰਤਿ ਪਛੋਤਾਈਐ." (ਅਨੰਦੁ) ੨. ਸੰ. ਸੰਗ੍ਯਾ- ਜੜ. "ਮੂਲ ਬਿਨਾ ਸਾਖਾ ਕਤੁ ਆਹੈ?" (ਭੈਰ ਮਃ ੫) ੩. ਵਪਾਰ ਲਈ ਪੂੰਜੀ. ਮੂਲਧਨ. "ਖੋਵੈ ਮੂਲ ਲਾਭ ਨਹਿ" ਪਾਵੈ." (ਗੁਪ੍ਰਸੂ) ੪. ਅਸਲ ਮਜਮੂਨ, ਜਿਸ ਪੁਰ ਟੀਕਾ ਟਿੱਪਣੀ ਲਿਖੀ ਜਾਵੇ. Text। ੫. ਮੁੱਢ. ਆਦਿ. ਭਾਵ- ਕਰਤਾਰ. "ਮੂਲਿ ਲਾਗੇ ਸੇ ਜਨ ਪਰਵਾਣੁ। ××× ਡਾਲੀ ਲਾਗੈ ਨਿਹਫਲ ਜਾਈ ॥" (ਆਸਾ ਮਃ ੩) ਡਾਲੀ ਤੋਂ ਭਾਵ ਦੇਵੀ ਦੇਵਤਾ ਅਤੇ ਜਗਤ ਹੈ। ੬. ਅਸਲਿਯਤ। ੭. ਉੱਨੀਹਵਾਂ ਨਛਤ੍ਰ। ੮. ਗਾਜਰ ਮੂਲੀ ਆਦਿਕ ਜਮੀਨ ਅੰਦਰ ਹੋਣ ਵਾਲੇ ਪਦਾਰਥ। ੯. ਸੰ. मूल्. ਧਾ- ਜੜੇ ਜਾਣਾ, ਦ੍ਰਿੜ੍ਹ ਹੋਣਾ, ਵਧਣਾ, ਜੜ ਪਕੜਨਾ। ੧੦. ਦੇਖੋ, ਮੂਲ੍ਯ....
ਦੇਖੋ, ਬਿਕਾਰ. "ਜਿਤੁ ਖਾਧੈ ਤਨੁ ਪੀੜੀਐ, ਮਨ ਮਹਿ ਚਲਹਿ ਵਿਕਾਰ." (ਸ੍ਰੀ ਮਃ ੧)...
ਦੇਖੋ, ਉਪਾਰਨਾ....
ਕ੍ਰਿ- ਚੀਰਨਾ. ਫਾੜਨਾ। ੨. ਭਿੰਨ ਕਰਦਾ. ਜੁਦਾ ਕਰਨਾ। ੩. ਵਿਰੋਧ ਪਾਉਣਾ. ਸੰ. ਪਾਟਨ। ੪. ਖੋਹਣਾ. ਲੁੱਟਣਾ....
ਕ੍ਰਿ- ਪਾੜਨਾ. ਦੋ ਖੰਡ ਕਰਨਾ. ਦੇਖੋ, ਚੀਰਣ....
ਸੰ. उत्पाटन- ਉਤਪਾਟਨ. ਪੁੱਟਣਾ. ਉਖੇੜਨਾ. "ਮੂਲ ਵਿਕਾਰ ਉਪਾਰ." (ਗੁਪ੍ਰਸੂ) ੨. ਪਾੜਨਾ. ਚੀਰਨਾ। ੩. उपारण- ਉਪਾਰਣ. ਸੰਗ੍ਯਾ- ਅਪਰਾਧ. ਪਾਪ। ੪. पारण- ਪਾਰਣ. ਵ੍ਰਤ ਦੀ ਸਮਾਪਤੀ. ਦੇਖੋ, ਵ੍ਰਤ ਪਾਰਣ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਗੁਨਾਹ. ਪਾਪ. ਦੋਸ। ੨. ਭੁੱਲ. ਖ਼ਤਾ। ੩. ਅਵੱਗ੍ਯਾ. ਬੇਅਦਬੀ....
ਸੰ. पाप. ਸੰਗ੍ਯਾ- ਜਿਸ ਤੋਂ ਆਪਣੇ ਆਪ ਨੂੰ ਬਚਾਈਏ, ਅਜੇਹਾ ਕਰਮ. ਦੋਸ. ਗੁਨਾਹ. ਕੁਕਰਮ. "ਪਰਹਰਿ ਪਾਪੁ ਪਛਾਣੈ ਆਪ." (ਓਅੰਕਾਰ) ੨. ਵਿ- ਪਾਪੀ। ੩. ਨੀਚ। ੪. ਅਸ਼ੁਭ. ਅਮੰਗਲ.#ਮਹਾਭਾਰਤ ਵਿੱਚ ਦਸ ਮਹਾ ਪਾਪ ਲਿਖੇ ਹਨ- ਹਿੰਸਾ, ਚੋਰੀ. ਪਰਇਸਤ੍ਰੀਗਮਨ, ਝੂਠ, ਕੌੜਾ ਬੋਲ, ਚੁਗਲੀ. ਵਾਇਦੇਖਿਲਾਫੀ, ਬੁਰਾ ਚਿਤਵਣਾ, ਬੇਰਹਮੀ, ਪੁੰਨ ਦਾਨ ਆਦਿ ਕਰਕੇ ਉਸ ਦੇ ਫਲ ਦੀ ਕਾਮਨਾ ਕਰਨੀ.#ਮਨੁ ਸਿਮ੍ਰਿਤਿ ਦੇ ੧੧. ਵੇਂ ਅਧ੍ਯਾਯ ਦੇ ਸ਼ਲੋਕ ੫੪ ਵਿੱਚ ਪੰਜ ਮਹਾ ਪਾਪ ਲਿਖੇ ਹਨ- ਬ੍ਰਹਮਹਤ੍ਯਾ, ਸ਼ਰਾਬ ਪੀਣੀ, ਚੋਰੀ, ਗੁਰੂ ਦੀ ਇਸਤ੍ਰੀ ਭੋਗਣੀ, ਇਨ੍ਹਾਂ ਪਾਪੀਆਂ ਦੇ ਨਾਲ ਮੇਲ ਕਰਨਾ. ਦੇਖੋ, ਪਾਤਕ ੨.#ਗੁਰਮਤ ਵਿੱਚ ਕਰਤਾਰ ਤੋਂ ਵਿਮੁਖਤਾ, ਉੱਦਮ ਦਾ ਤਿਆਗ, ਅਤੇ ਦਿਲ ਦੁਖਾਉਣਾ, ਤਿੰਨ ਉਗ੍ਰ ਪਾਪ ਹਨ. ਰਹਿਤਨਾਮਿਆਂ ਵਿੱਚ ਮੁੰਡਨ, ਵਿਭਚਾਰ, ਤਮਾਕੂ ਦਾ ਸੇਵਨ ਅਤੇ ਕੁੱਠਾ ਖਾਣਾ ਚਾਰ ਮਹਾ ਪਾਪ ਹਨ.#ਬਾਈਬਲ ਵਿੱਚ ਸੱਤ ਪਾਪ ਲਿਖੇ ਹਨ- ਅਭਿਮਾਨ, ਵਿਭਚਾਰ, ਈਰਖਾ, ਕ੍ਰੋਧ, ਲੋਭ, ਜੀਭਰਸ (ਪੇਟਦਾਸੀਆ ਹੋਣਾ) ਅਤੇ ਆਲਸ. ਦੇਖੋ, ਸੱਤ ਕੁਕਰਮ....
ਸੰ. ਸੰਗ੍ਯਾ- ਵ੍ਰਤ ਪਿੱਛੋਂ ਉਹ ਭੋਜਨ, ਜੋ ਪਹਿਲਾਂ ਕੀਤਾ ਜਾਵੇ। ੨. ਵ੍ਰਤ ਦੀ ਸਮਾਪਤਿ ਦਾ ਕਰਮ। ੩. ਤ੍ਰਿਪਤ ਕਰਨ ਦੀ ਕ੍ਰਿਯਾ. ਰਜਾਉਣਾ। ੪. ਸਮਾਪਤਿ. ਖ਼ਾਤਿਮਾ। ੫. ਬੱਦਲ. ਮੇਘ। ੬. ਦੇਖੋ, ਪਾਰਣਾ। ੭. ਸੰ. ਪਾਰ੍ਣ. ਵਿ- ਪਰ੍ਣ (ਪੱਤੇ) ਦਾ ਬਣਿਆ ਹੋਇਆ....
ਸੰਗ੍ਯਾ- ਨੇਮ (ਨਿਯਮ). ਪ੍ਰਤਿਗ੍ਯਾ. ਪ੍ਰਣ। ੨. ਆਗ੍ਯਾ. ਹੁਕਮ। ੩. ਧਰਮ ਦੀ ਰੀਤਿ। ੪. ਉਪਵਾਸ. ਭੋਜਨ ਦਾ ਖਾਸ ਸਮੇਂ ਲਈ ਤਿਆਗ. ਇਸ ਦਾ ਨਾਮ ਵ੍ਰਤ ਇਸ ਲਈ ਹੋ ਗਿਆ ਹੈ ਕਿ ਵ੍ਰਤੀ ਪ੍ਰਣ ਕਰਦਾ ਹੈ ਕਿ ਮੈਂ ਇਤਨੇ ਸਮੇਂ ਲਈ ਇਹ ਚੀਜ ਅੰਗੀਕਾਰ. ਨਹੀਂ ਕਰਾਂਗਾ.#ਹਿੰਦੂਮਤ ਦੇ ਵ੍ਰਤਾਂ ਦੀ ਗਿਣਤੀ ਕੋਈ ਨਹੀਂ ਕਰ ਸਕਦਾ, ਕੋਈ ਤਿਥੀ ਅਰ ਮਹੀਨਾ ਐਸਾ ਨਹੀਂ, ਜਿਸ ਵਿੱਚ ਕਿਸੇ ਨਾ ਕਿਸੇ ਪ੍ਰਕਾਰ ਦਾ ਵ੍ਰਤ ਨਾ ਵਿਧਾਨ ਹੋਵੇ. ਬਹੁਤ ਪ੍ਰਸਿੱਧ ਏਕਾਦਸ਼ੀ ਆਦਿਕ ਵ੍ਰਤ ਹਨ. ਹੋਰ ਮਤਾਂ ਵਿੱਚ ਭੀ ਵ੍ਰਤ ਦੀ ਮਹਿਮਾ ਪਾਈ ਜਾਂਦੀ ਹੈ. ਬਾਈਬਲ ਅਰ ਕ਼ੁਰਾਨ ਵਿੱਚ ਭੀ ਅਨੇਕ ਪ੍ਰਕਾਰ ਦੇ ਵ੍ਰਤ ਲਿਖੇ ਹਨ. ਪਰ ਬਹੁਤ ਕਰਕੇ ਯਹੂਦੀਆਂ ਦੇ ੪੦ ਅਤੇ ਮੁਸਲਮਾਨਾਂ ਦੇ ੩੦ ਰੋਜ਼ੇ ਹੀ ਪ੍ਰਧਾਨ ਵ੍ਰਤ ਮੰਨੇ ਜਾਂਦੇ ਹਨ. ਇਨ੍ਹਾਂ ਵ੍ਰਤਾਂ ਵਿੱਚ ਦਿਨ ਭਰ ਅੰਨ ਜਲ ਦਾ ਤਿਆਗ ਹੁੰਦਾ ਹੈ ਅਰ ਰਾਤ੍ਰੀ ਨੂੰ ਭੋਜਨ ਕੀਤਾ ਜਾਂਦਾ ਹੈ.#ਗੁਰਮਤ ਵਿੱਚ ਐਸੇ ਵ੍ਰਤਜ਼ ਦਾ ਤਿਆਗ ਅਰ ਸਤ੍ਯ ਨਿਯਮਾਂ ਦਾ ਧਾਰਣ ਰੂਪ ਵ੍ਰਤ ਵਿਧਾਨ ਹੈ. "ਸਚੁ ਵਰਤੁ, ਸੰਤੋਖੁ ਤੀਰਥੁ, ਗਿਆਨੁ ਧਿਆਨੁ ਇਸਨਾਨੁ। ਦਇਆ ਦੇਵਤਾ, ਖਿਮਾ ਜਪਮਾਲੀ, ਤੇ ਮਾਣਸ ਪਰਧਾਨ ॥" (ਮਃ ੧. ਵਾਰ ਸਾਰ) "ਅੰਨੁ ਨ ਖਹਿ ਦੇਹੀ ਦੁਖ ਦੀਜੈ। ਬਿਨੁ ਗੁਰਗਿਆਨ ਤ੍ਰਿਪਤਿ ਨਹੀ ਬੀਜੈ ॥" (ਰਾਮ ਅਃ ਮਃ ੧)#ਮੇਦੇ ਦੇ ਦੋਸ ਦੂਰ ਕਰਨ ਲਈ ਕੀਤਾ ਵ੍ਰਤ (ਉਪਵਾਸ), ਸਿੱਖਮਤ ਵਿੱਚ ਵਰਜਿਤ ਨਹੀਂ, ਅਰ ਅਲਪਅਹਾਰ ਰੂਪ ਵ੍ਰਤ ਨਿਤ੍ਯ ਲਈ ਵਿਧਾਨ ਹੈ.#"ਓਨੀ ਦੁਨੀਆ ਤੋੜੇ ਬੰਧਨਾ#ਅੰਨ ਪਾਣੀ ਥੋੜਾ ਖਾਇਆ." (ਵਾਰ ਆਸਾ)#"ਅਲਪ ਅਹਾਰ ਸੁਲਪ ਸੀ ਨਿੰਦ੍ਰਾ,#ਦਯਾ ਛਿਮਾ ਤਨ ਪ੍ਰੀਤਿ." (ਹਜਾਰੇ ੧੦)#"ਹਁਉ ਤਿਸੁ ਘੋਲਘੁਮਾਇਆ,#ਥੋੜਾ ਸਵੇਂ ਥੋੜੇ ਹੀ ਖਾਵੈ." (ਭਾਗੁ)#"ਹਮਰੇ ਗੁਰੁ ਕੇ ਸਿਖ ਹੈਂ ਜੇਈ।#ਅਲਪ ਅਹਾਰ ਵ੍ਰਤੀ ਨਿਤ ਸੇਈ।#ਕਾਮ ਕ੍ਰੋਧ ਕੋ ਸੰਯਮ ਸਦਾ।#ਪ੍ਰਭੁ ਸਿਮਰਨ ਮੇ ਲਗਾ੍ਯੋ ਰਿਦਾ."(ਗੁਪ੍ਰਸੂ)...