upāhāउपाहा
ਵਿ- ਉਤਪੰਨ ਕੀਤਾ. ਰਚਿਆ. "ਜਿਨਹਿ ਉਪਾਹਾ, ਤਿਨਹਿ ਬਿਨਾਹਾ." (ਆਸਾ ਮਃ ੫)
वि- उतपंन कीता. रचिआ. "जिनहि उपाहा, तिनहि बिनाहा." (आसा मः ५)
ਸੰ. उत्पन्न. ਵਿ- ਪੈਦਾ ਹੋਇਆ. ਜਨਮਿਆ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਸਰਵ- ਜਿਸ ਨੇ. "ਜਿਨਹਿ ਨਿਵਾਜੇ ਤਿਨਹੀ ਸਾਜੇ." (ਰਾਮ ਮਃ ੫) ੨. ਜਿਨ੍ਹਾਂ ਨੇ. "ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ." (ਸਵੈਯੇ ਮਃ ੪. ਕੇ)...
ਵਿ- ਉਤਪੰਨ ਕੀਤਾ. ਰਚਿਆ. "ਜਿਨਹਿ ਉਪਾਹਾ, ਤਿਨਹਿ ਬਿਨਾਹਾ." (ਆਸਾ ਮਃ ੫)...
ਸਰਵ ਤਿਨ੍ਹਾਂ ਨੂੰ. ਉਨ੍ਹਾਂ ਨੂੰ। ੨. ਤ੍ਰਿਣਹਿ. ਤ੍ਰਿਣਾਂ ਨੂੰ. ਘਾਸ ਨੂੰ "ਕੂਕਰ ਤਿਨਹਿ ਲਗਾਈ." (ਆਸਾ ਮਃ ੫) ਲੋਭ ਕੁੱਤੇ ਨੂੰ ਘਾਸ ਖਾਣ ਲਾ ਦਿੱਤਾ. ਭਾਵ ਨਿਰਵਾਹ ਮਾਤ੍ਰ ਖਾਨ ਪਾਨ ਵਿੱਚ ਸੰਤੋਖ ਹੈ। ੩. ਤ੍ਰਿਣ ਦੇ. ਡੱਕੇ ਦੇ. "ਮੇਰੁ ਤਿਨਹਿ ਸਮਾਨਿ." (ਕਲਿ ਮਃ ੫)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...