ubataउबट
ਸੰ. उद्बाट- ਉਦਵਾਟ. ਸੰਗ੍ਯਾ- ਵਿਖੜ ਰਾਹ. ਅਟਪਟਾ ਮਾਰਗ. ਔਖੀ ਘਾਟੀ. "ਉਬਟ ਚਲੰਤੇ ਇਹੁ ਮਦੁ ਪਾਇਆ." (ਕੇਦਾ ਕਬੀਰ) ਦੇਖੋ, ਖੋਂਦ.
सं. उद्बाट- उदवाट. संग्या- विखड़ राह. अटपटा मारग. औखी घाटी. "उबट चलंते इहु मदु पाइआ." (केदा कबीर) देखो, खोंद.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [راہ] ਸੰਗ੍ਯਾ- ਮਾਰਗ. ਰਾਸ੍ਤਹ. ਪੰਥ। ੨. ਮਜਹਬ. ਧਰਮ. "ਰਾਹ ਦੋਵੈ ਇਕੁ ਜਾਣੈ." (ਮਃ ੧. ਵਾਰ ਮਾਝ) ੩. ਕ਼ਾਇ਼ਦਾ. ਨਿਯਮ ਕ਼ਾਨੂਨ. "ਇਹੁ ਕਿਸ ਰਾਹ ਸੁ ਰੋਕੈ ਜਾਗਾ?" (ਗੁਪ੍ਰਸੂ) ੪. ਤਰੀਕਾ. ਢੰਗ. "ਘਾਹੁ ਖਾਨਿ ਤਿਨਾ ਮਾਸੁ ਖਵਾਲੇ, ਏਹਿ ਚਲਾਏ ਰਾਹ." (ਮਃ ੧. ਵਾਰ ਮਾਝ) ੫. ਰਾਹਣਾ ਕ੍ਰਿਯਾ ਦਾ ਅਮਰ. ਜਿਵੇਂ- ਚੱਕੀ ਰਾਹ ਦੇ। ੬. ਅ਼. [راح] ਰਾਹ਼, ਖ਼ੁਸ਼ੀ. ਪ੍ਰਸੰਨਤਾ. ਰਾਹ਼ਤ....
ਵਿ- ਉਲਟ ਪੁਲਟ. "ਗਿਨਤ ਗਿਨੀ ਅਤਿ ਅਟਪਟੀ." (ਨਾਪ੍ਰ) ਉੱਚਾ ਨੀਵਾਂ। ੨. ਵਿਖੜਾ. ਕਠਿਨ। ੩. ਉਲਝਿਆ ਹੋਇਆ। ੪. ਥਿੜਕਿਆ ਹੋਇਆ. ਉਖੜਿਆ....
ਸੰ. मार्ग. ਧਾ- ਤਿਆਰ ਕਰਨਾ, ਢੂੰਡਣਾ (ਖੋਜਣਾ), ਜਾਣਾ। ੨. ਸੰਗ੍ਯਾ- ਮਾਰ੍ਗ. ਰਸ੍ਤਾ. ਰਾਹ। ੩. ਖੋਜ. ਭਾਲ. ਤਲਾਸ਼। ੪. ਰੀਤਿ. ਚਾਲ. "ਇਹੁ ਮਾਰਗ ਸੰਸਾਰ ਕੋ." (ਸਃ ਮਃ ੯) ੫. ਭਲਾ ਦਸ੍ਤੂਰ. ਨੇਕ ਰਿਵਾਜ....
ਸੰਗ੍ਯਾ- ਪਤਲਾ ਖੱਦਰ। ੨. ਪਹਾੜੀ ਰਾਹ ਪਰਬਤ ਦਾ ਦਰਾ. "ਘਾਟੀ ਚੜਤ ਬੈਲ ਇਕੁ ਥਾਕਾ." (ਗਉ ਕਬੀਰ) ਪਾਪਰੂਪੀ ਬੈਲ ਨਾਮ ਦਾ ਅਭ੍ਯਾਸਰੂਪ ਘਾਟੀ ਚੜ੍ਹਦਾ ਹੁਣ ਸਫਰ ਕਰਨੋਂ ਠਹਿਰ ਗਿਆ ਹੈ....
ਸੰ. उद्बाट- ਉਦਵਾਟ. ਸੰਗ੍ਯਾ- ਵਿਖੜ ਰਾਹ. ਅਟਪਟਾ ਮਾਰਗ. ਔਖੀ ਘਾਟੀ. "ਉਬਟ ਚਲੰਤੇ ਇਹੁ ਮਦੁ ਪਾਇਆ." (ਕੇਦਾ ਕਬੀਰ) ਦੇਖੋ, ਖੋਂਦ....
ਦੇਖੋ, ਇਹ. "ਇਹੁ ਰੰਗ ਕਦੇ ਨ ਉਤਰੈ." (ਬਿਲਾ ਮਃ ੩)...
ਦੇਖੋ, ਮਦ ੬. ਅਤੇ ਮਦ੍ਯ. "ਜਿਤੁ ਪੀਤੈ ਮਤਿ ਦੂਰਿ ਹੋਇ ਬਰਲ ਪਵੈ ਵਿਚਿ ਆਇ। ਝੂਠਾ ਮਦੁ ਮੂਲਿ ਨ ਪੀਚਈ." (ਮਃ ੩. ਵਾਰ ਬਿਹਾ)...
ਪ੍ਰਾਪਤ (ਹਾਸਿਲ) ਕੀਤਾ. "ਅਬ ਮੈ ਸੁਖ ਪਾਇਓ" (ਜੈਤ ਮਃ ੫) "ਹਰਿ ਪਾਇਅੜਾ ਬਡ ਭਾਗੀਈ." (ਗਉ ਮਃ ੪) "ਪਾਇਅੜੇ ਸਰਬ ਸੁਖਾ." (ਵਾਰ ਵਡ ਮਃ ੪) "ਪਾਇਆ ਨਿਹਚਲੁਥਾਨੁ." (ਵਾਰ ਗੂਜ ੨. ਮਃ ੫) ੨. ਭੋਜਨ ਛਕਿਆ, ਮੇਦੇ ਵਿੱਚ ਪਾਇਆ. "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਪਹਿਨਾਇਆ. ਪਰਿਧਾਨ ਕਰਾਇਆ, "ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ." (ਵਾਰ ਗਉ ੧. ਮਃ ੪) ਵਿਮੁਖ ਨੇ ਵਿਮੁਖ ਨੂੰ ਪਹਿਰਾਇਆ। ੪. ਫ਼ਾ. [پایا] ਪਾਯਾ. ਹਸ੍ਤੀ. ਹੋਂਦ. "ਗੁਰਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ." (ਆਸਾ ਕਬੀਰ) ੫. ਦੇਖੋ, ਪਾਯਹ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਸੰ. क्षौद्र ਕ੍ਸ਼ੌਦ੍ਰ. ਦਾਖ ਦਾ ਰਸ। ੨. ਅੰਗੂਰੀ ਸ਼ਰਾਬ. "ਉਬਟ ਚਲੰਤੇ ਇਹੁ ਮਦੁ ਪਾਇਆ ਜੈਸੇ ਖੋਂਦ ਖੁਮਾਰੀ." (ਕੇਦਾ ਕਬੀਰ) ੩. ਸ਼ਹਿਦ. ਮਧੁ....