ulāhanā, ulāhanoउलाहना, उलाहनो
ਸੰਗ੍ਯਾ- ਉਪਾਲੰਭ. ਉਲਾਂਭਾ. "ਲਾਖ ਉਲਾਹਨੇ ਮੋਹਿ." (ਬਿਹਾ ਛੰਤ ਮਃ ੫) "ਉਲਾਹਨੋ ਮੈ ਕਾਹੂ ਨ ਦੀਓ." (ਨਟ ਮਃ ੫)
संग्या- उपालंभ. उलांभा. "लाख उलाहने मोहि." (बिहा छंत मः ५) "उलाहनो मै काहू न दीओ." (नट मः ५)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. उपालम्भ. ਸੰਗ੍ਯਾ- ਉਲਾਂਭਾ. ਉਲਾਹਨਾ. ਗਿਲਾ....
ਉਲਾਹਨਾ. ਤਾਨਾ. ਦੇਖੋ, ਉਪਾਲੰਭ. "ਉਲਾਮੇ ਜੀਅ ਸਹੇ." (ਆਸਾ ਫਰੀਦ)...
ਲੱਖਾਂ. ਭਾਵ- ਬੇਸ਼ੁਮਾਰ. ਦੇਖੋ, ਲਕ੍ਸ਼੍. "ਲਾਖ ਕਰੋਰੀ ਬੰਧਨ ਪਰੈ." (ਸੁਖਮਨੀ) ੨. ਸੰ. ਲਾਕ੍ਸ਼ਾ. ਲਾਖ. "ਜੈਸੇ ਧੋਈ ਲਾਖ." (ਸ. ਕਬੀਰ) ੩. ਸੰ. ਲਕ੍ਸ਼੍ਯ. ਜੋ ਨਜਰ ਆ ਰਿਹਾ ਹੈ, ਜਗਤ. ਦ੍ਰਿਸ਼੍ਯ. "ਲਾਖ ਮਹਿ ਅਲਖੁ ਲਖਾਯਹੁ." (ਸਵੈਯੇ ਮਃ ੫. ਕੇ)...
ਮੁਝੇ. ਮੈਨੂੰ. "ਮੋਹਿ ਸੰਤਹ ਟਹਲ ਦੀਜੈ ਗੁਣਤਾਸਿ." (ਆਸਾ ਮਃ ੫) ੨. ਮੈ. ਅਹੰ. "ਮੋਹਿ ਅਨਾਥ ਤੁਮਰੀ ਸਰਨਾਈ." (ਬਿਲਾ ਮਃ ੫) ੩. ਮੈਨੇ. "ਗੁਰ ਕੈ ਬਚਨਿ ਮੋਹਿ ਪਰਮ ਗਤਿ ਪਾਈ." (ਗਉ ਅਃ ਮਃ ੫) ੪. ਮੁਹੱਬਤ ਮੇਂ. ਸਨੇਹ ਵਿੱਚ. "ਮਾਇਆ ਮੋਹਿ ਮਨੁ ਰੰਗਿਆ, ਮੁਹਿ ਸੁਧਿ ਨ ਕਾਈ." (ਵਡ ਛੰਤ ਮਃ ੩) ੫. ਮੁਝ ਮੇਂ. ਮੇਰੇ ਵਿੱਚ. "ਮੋਹਿ ਅਵਗਨ ਪ੍ਰਭੁ ਸਦਾ ਦਇਆਲਾ." (ਮਲਾ ਮਃ ੫) ੬. ਮੈਥੋਂ. ਮੇਰੇ ਸੇ. "ਐਸੇ ਬਿਪ੍ਰ ਫਜੂਲ ਕੋ ਮੋਹਿ ਨ ਰਾਖ੍ਯੋ ਜਾਇ." (ਚਰਿਤ੍ਰ ੯੧) ੭. ਦੇਖੋ, ਮੋਹ ਅਤੇ ਮੋਹੁ....
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....
ਸੰਗ੍ਯਾ- ਉਪਾਲੰਭ. ਉਲਾਂਭਾ. "ਲਾਖ ਉਲਾਹਨੇ ਮੋਹਿ." (ਬਿਹਾ ਛੰਤ ਮਃ ੫) "ਉਲਾਹਨੋ ਮੈ ਕਾਹੂ ਨ ਦੀਓ." (ਨਟ ਮਃ ੫)...
ਸਰਵ- ਕਿਸੇ ਨੂੰ. "ਭੈ ਕਾਹੂ ਕਉ ਦੇਤ ਨਹਿ." (ਸ. ਮਃ ੯) ੨. ਕ੍ਰਿ. ਵਿ- ਕਿਤੇ. ਕਿਸੇ ਥਾਂ. "ਮੇਰਾ ਮਨੁ ਅਨਤ ਨ ਕਾਹੂ ਜਾਇ." (ਸੂਹੀ ਮਃ ੫. ਗੁਣਵੰਤੀ) ੩. ਕਿਆ. ਕੀ. "ਕਹੁ ਨਾਨਕ ਕਾਹੂ ਪਰਵਾਹਾ ਜਉ ਸੁਖਸਾਗਰ ਮੈ ਪਾਇਆ." (ਸਾਰ ਮਃ ੫) ੪. ਫ਼ਾ. [کاہوُ] ਇੱਕ ਔਖਧ, ਜੋ ਨਜ਼ਲੇ ਲਈ ਵਿਸ਼ੇਸ ਵਰਤੀਦੀ ਹੈ. ਇਸ ਦੀ ਤਾਸੀਰ ਸਰਦ ਤਰ ਹੈ. Lactuca Stiva. ਕਾਹੂ ਪਿੱਤ (ਸਫਰਾ) ਦੀ ਤੇਜੀ ਨੂੰ ਸ਼ਾਂਤ, ਅਤੇ ਲਹੂ ਸਾਫ ਕਰਦਾ ਹੈ....
ਦਿੱਤਾ. ਦਾਨ ਕੀਤਾ, "ਕਰਿ ਕ੍ਰਿਪਾ ਜਿਸ ਦੀਉ." (ਮਾਰੂ ਮਃ ੫)...