utankaउॱतंक
ਸੰ. उत्त्ण्क. ਇੱਕ ਰਿਖੀ, ਜੋ ਵੇਦਮੁਨਿ ਦਾ ਚੇਲਾ ਸੀ. ਦੇਖੋ, ਧੁੰਧੁ. "ਆਸ਼੍ਰਮ ਤਹਾਂ ਉਤੰਕ ਮੁਨੀ ਕੋ."#(ਗੁਪ੍ਰਸੂ) ੨. ਗੋਤਮ ਰਿਖੀ ਦਾ ਇੱਕ ਚੇਲਾ.
सं. उत्त्ण्क. इॱकरिखी, जो वेदमुनि दा चेला सी. देखो, धुंधु. "आश्रम तहां उतंक मुनी को."#(गुप्रसू) २. गोतम रिखी दा इॱक चेला.
ਦੇਖੋ, ਰਿਖਿ....
ਚੇਟਕ. ਚਾਟੜਾ. ਸ਼ਿਸ਼੍ਯ. "ਸੁ ਸੋਭਿਤ ਚੇਲਕ ਸੰਗ ਨਰੰ." (ਦੱਤਾਵ) "ਜੋ ਗੁਰੁ ਗੋਪੇ ਆਪਣਾ ਕਿਉ ਸਿਝਹਿ ਚੇਲਾ?" (ਭਾਗੁ) ੨. ਕਿਸੇ ਦੇਵਤਾ ਦਾ ਉਹ ਭਗਤ, ਜੋ ਆਪਣੇ ਵਿੱਚ ਦੇਵਤਾ ਦਾ ਆਵੇਸ਼ ਪ੍ਰਗਟ ਕਰਦਾ ਹੈ ਅਰ ਪ੍ਰਸ਼ਨਾਂ ਦੇ ਉੱਤਰ ਦੇਵਤਾ ਵੱਲੋਂ ਦਿੰਦਾ ਹੈ, ਚੇਲਾ ਕਹਾਉਂਦਾ ਹੈ....
ਸੰ. धुन्धु. ਸੰਗ੍ਯਾ- ਇੱਕ ਰਾਖਸ ਜੋ ਮਧੁ ਦਾ ਪੁਤ੍ਰ ਸੀ. ਹਰਿਵੰਸ਼ ਵਿੱਚ ਲਿਖਿਆ ਹੈ ਕਿ ਇਹ ਰੇਤਲੀ ਜ਼ਮੀਨ ਹੇਠ ਲੁਕਕੇ ਸੰਸਾਰ ਨੂੰ ਨਾਸ਼ ਕਰਨ ਦੀ ਇੱਛਾ ਨਾਲ ਘੋਰ ਤਪ ਕਰ ਰਿਹਾ ਸੀ. ਇਸ ਦੇ ਸ੍ਵਾਸਾਂ ਤੋਂ ਉਠੀ ਹਨੇਰੀ ਅਰ ਨੱਕ ਤੋਂ ਨਿਕਲੇ ਅੰਗਿਆਰ ਜਗਤ ਨੂੰ ਜਦ ਦੁੱਖ ਦੇਣ ਲੱਗੇ, ਤਦ ਉਤੰਕ ਰਿਖੀ ਨੇ ਰਾਜਾ ਕੁਵਲਯਾਸ਼੍ਵ ਨੂੰ ਧੁੰਧੁ ਦੇ ਮਾਰਨ ਲਈ ਪ੍ਰੇਰਿਆ, ਅਰ ਵਿਸਨੁ ਭਗਵਾਨ ਨੇ ਰਾਜੇ ਦੀ ਦੇਹ ਵਿੱਚ ਪ੍ਰਵੇਸ਼ ਕਰਕੇ ਕੁਵਲਯਾਸ਼੍ਵ ਦੇ ਬਲ ਨੂੰ ਹੋਰ ਭੀ ਵਧਾਇਆ. ਰਾਜਾ ਆਪਣੇ ਸੌ ਪੁਤ੍ਰ ਨਾਲ ਲੈਕੇ ਧੁੰਧੁ ਦੇ ਮਾਰਣ ਲਈ ਗਿਆ, ਜਿਨ੍ਹਾਂ ਵਿੱਚੋਂ ੯੭ ਰਾਖਸ ਦੇ ਸ੍ਵਾਸਾਂ ਨਾਲ ਭਸਮ ਹੋ ਗਏ. ਅੰਤ ਨੂੰ ਕੁਵਲਯਾਸ਼੍ਵ ਨੇ ਧੁੰਧੁ ਮਾਰ ਲਿਆ ਅਰ ਜਗਤ ਵਿੱਚ "ਧੁੰਧੁਮਾਰ" ਨਾਮ ਤੋਂ ਪ੍ਰਸਿੱਧ ਹੋਇਆ....
ਸੰ. ਆਸ਼੍ਰਮ. ਸੰਗ੍ਯਾ- ਨਿਵਾਸ ਦਾ ਥਾਂ. ਰਹਿਣ ਦਾ ਟਿਕਾਣਾ. "ਚਰਨ ਕਮਲ ਗੁਰੁ ਆਸ੍ਰਮ ਦੀਆ." (ਬਿਲਾ ਮਃ ੫) ੨. ਹਿੰਦੂਮਤ ਅਨੁਸਾਰ ਜੀਵਨ ਦੀ ਅਵਸਥਾ, ਜਿਸ ਦੇ ਚਾਰ ਭੇਦ ਹਨ- ਬ੍ਰਹਮਚਰਯ, ਗ੍ਰਿਹਸ੍ਥ, ਵਾਨਪ੍ਰਸ੍ਥ, ਅਤੇ ਸੰਨ੍ਯਾਸ. "ਚਾਰ ਵਰਨ ਚਾਰ ਆਸ੍ਰਮ ਹਹਿ, ਜੋ ਹਰਿ ਧਿਆਵੈ ਸੋ ਪਰਧਾਨੁ." (ਗੌਂਡ ਮਃ ੪) ਦੇਖੋ, ਚਾਰ ਆਸ੍ਰਮ....
ਕ੍ਰਿ. ਵਿ- ਉਸ ਥਾਂ. ਵਹਾਂ. ਤਤ੍ਰ. "ਤਹਾ ਬੈਕੁੰਠ ਜਹ ਕੀਰਤਨੁ ਤੇਰਾ." (ਸੂਹੀ ਮਃ ੫)...
ਦੇਖੋ, ਉੱਤੰਕ....
ਦੇਖੋ, ਮੁਨਿ ੫. "ਮਾਨ ਮੁਨੀ ਮੁਨਿਵਰ ਗਲੇ." (ਸ. ਕਬੀਰ) ਉੱਤਮ ਮੌਨੀ ਅਤੇ ਮੁਨੀ ਨਿਗਲ ਲਏ। ੨. ਮੌਨਵ੍ਰਤ. ਖ਼ਾਮੋਸ਼ੀ. "ਅਨਿਕ ਧਾਰ ਮੁਨੀ." (ਭੈਰ ਪੜਤਾਲ ਮਃ ੫)...
ਮਹਾਭਾਰਤ ਵਿੱਚ ਗੋਤਮ ਦਾ ਅਰਥ ਕੀਤਾ ਹੈ ਕਿ ਜਿਸ ਨੇ ਆਪਣੇ ਗੋ (ਪ੍ਰਕਾਸ਼) ਨਾਲ ਤਮ (ਅੰਧਕਾਰ) ਨਾਸ਼ ਕਰ ਦਿੱਤਾ ਹੈ।#੨. ਇੱਕ ਵਿਦ੍ਵਾਨ ਰਿਖੀ, ਜਿਸ ਦਾ ਨਾਉਂ ਅਕ੍ਸ਼੍ਪਾਦ ਭੀ ਹੈ. ਇਹ ਈਸਵੀ ਸਦੀ ਤੋਂ ੬੦੦ ਵਰ੍ਹੇ ਪਹਿਲਾਂ ਹੋਇਆ ਹੈ. ਇਸ ਨੇ ਨ੍ਯਾਯ ਦਰਸ਼ਨ ਦੇ ੫੩੨ ਸੂਤ੍ਰ ਬਣਾਏ ਹਨ, ਇਸੇ ਲਈ ਨ੍ਯਾਯ ਸ਼ਾਸਤ੍ਰ ਦਾ ਨਾਉਂ ਅਕ੍ਸ਼੍ਪਾਦ ਦਰਸ਼ਨ ਹੈ। ੩. ਇੱਕ ਬਹੁਤ ਪ੍ਰਾਚੀਨ ਰਿਖੀ, ਜਿਸ ਤੋਂ ਗੌਤਮ ਵੰਸ਼ ਚੱਲਿਆ ਹੈ।#੪. ਗੌਤਮ. ਗੋਤਮ ਵੰਸ਼ ਵਿੱਚ ਹੋਣ ਵਾਲਾ "ਸ਼ਰਦ੍ਵਤ" ਜਿਸ ਦੀ ਕਥਾ ਰਾਮਾਯਣ ਵਿੱਚ ਹੈ. ਇਹ ਅਹਲ੍ਯਾ ਦਾ ਪਤਿ ਅਤੇ ਜਨਕ ਦੇ ਪੁਰੋਹਿਤ ਸਤਾਨੰਦ ਦਾ ਪਿਤਾ ਸੀ. ਪੁਰਾਣਾਂ ਵਿੱਚ ਲਿਖਿਆ ਹੈ ਕਿ ਇਸ ਦੀ ਇਸਤ੍ਰੀ ਅਹਲ੍ਯਾ ਮਹਾ ਸੁੰਦਰੀ ਸੀ, ਜਿਸ ਪੁਰ ਇੰਦ੍ਰ ਮੋਹਿਤ ਹੋ ਗਿਆ. ਇੱਕ ਦਿਨ ਚੰਦ੍ਰਮਾ ਨੂੰ ਮੁਰਗਾ ਬਣਾਕੇ ਵੇਲੇ ਤੋਂ ਪਹਿਲਾਂ ਬਾਂਗ ਦਿਵਾਈ, ਜਿਸ ਤੋਂ ਗੌਤਮ ਅਗੇਤਾ ਹੀ ਨਦੀ ਪੁਰ ਨ੍ਹਾਉਂਣ ਚਲਾ ਗਿਆ. ਇੰਦ੍ਰ ਨੇ ਅਹਲ੍ਯਾ ਨਾਲ ਕੁਕਰਮ ਕੀਤਾ, ਜਦ ਗੌਤਮ ਨੂੰ ਪਤਾ ਲੱਗਾ, ਤਾਂ ਉਸ ਨੇ ਇਸਤ੍ਰੀ ਨੂੰ ਸ਼ਿਲਾਰੂਪ ਕਰ ਦਿੱਤਾ. ਇੰਦ੍ਰ ਦੇ ਸ਼ਰੀਰ ਪੁਰ ਹਜ਼ਾਰ ਭਗ ਦਾ ਚਿੰਨ੍ਹ ਹੋਣ ਦਾ ਸ੍ਰਾਪ ਦਿੱਤਾ ਅਤੇ ਚੰਦ੍ਰਮਾਂ ਨੂੰ ਖਈ ਰੋਗ ਲਾ ਦਿੱਤਾ.#ਵਾਲਮੀਕ ਕਾਂਡ ੧. ਅਃ ੪੭- ੪੮ ਵਿੱਚ ਲੇਖ ਹੈ ਕਿ ਅਹਲ੍ਯਾ ਖੁਦ ਇੰਦ੍ਰ ਨੂੰ ਚਾਹੁੰਦੀ ਸੀ. ਇੰਦ੍ਰ ਗੌਤਮ ਦਾ ਰੂਪ ਧਾਰਕੇ ਰਿਖੀ ਦੇ ਆਸ਼ਰਮ ਉਸ ਦੀ ਗੈਰਹਾਜਿਰੀ ਵਿੱਚ ਅਹਲ੍ਯਾ ਨੂੰ ਮਿਲਿਆ. ਜਦ ਘਰੋਂ ਇੰਦ੍ਰ ਨਿਕਲਦਾ ਸੀ ਤਦ ਗੌਤਮ ਮਿਲ ਗਿਆ. ਰਿਖੀ ਨੇ ਆਖਿਆ ਹੇ ਪਾਪੀ! ਤੂੰ ਨਪੁੰਸਕ ਹੋਜਾ. ਇਤਨਾ ਕਹਿਣ ਪੁਰ ਇੰਦ੍ਰ ਦੇ ਫੋਤੇ ਝੜ ਗਏ. ਦੇਵਤਿਆਂ ਨੇ, ਪਿਤਰਾਂ ਦੇ ਦੇਵਤਾ "ਕਵ੍ਯਵਾਹਨ" ਵਾਸਤੇ ਜੋ ਮੀਢਾ ਬਲਿਦਾਨ ਲਈ ਰੱਖਿਆ ਸੀ, ਉਸ ਦੇ ਫੋਤੇ ਤੋੜਕੇ ਇੰਦ੍ਰ ਦੇ ਜੜੇ, ਜਿਸ ਤੋਂ ਨਪੁੰਸਕਪੁਣਾ ਦੂਰ ਹੋਇਆ ਤੇ ਉਸ ਦਿਨ ਤੋਂ ਖੱਸੀ ਮੀਢਾ ਬਲਿਦਾਨ ਦੇਣਾ ਵਿਧਾਨ ਹੋਇਆ.#ਆਸ਼੍ਰਮ ਵਿੱਚ ਆਕੇ ਰਿਖੀ ਨੇ ਅਹਲ੍ਯਾ ਨੂੰ ਸ਼੍ਰਾਪ ਦਿੱਤਾ ਕਿ ਤੂੰ ਅਦ੍ਰਿਸ਼੍ਯ (ਗਾਯਬ) ਹੋਕੇ ਇਸ ਆਸ਼੍ਰਮ ਪਈਰਹੁ ਅਰ ਕੇਵਲ ਪਵਨ ਆਹਾਰ ਕਰ, ਜਦ ਤਕ ਰਾਮ ਨਹੀਂ ਆਉਂਦੇ ਤੇਰੀ ਇਹੀ ਦਸ਼ਾ ਰਹੇਗੀ. ਰਾਮ ਦੀ ਚਰਣਰਜ ਛੁਹਿਣ ਤੋਂ ਤੇਰਾ ਛੁਟਕਾਰਾ ਹੋਵੇਗਾ, ਅਤੇ ਤੂੰ ਆਪਣਾ ਅਸਲ ਰੂਪ ਧਾਰਨ ਕਰੇਂਗੀ. ਸੋ ਜਦ ਰਾਮ ਗੌਤਮ ਦੇ ਆਸ਼੍ਰਮ ਆਏ, ਤਦ ਅਹਲ੍ਯਾ ਪਹਿਲੇ ਜੇਹੀ ਬਣਕੇ ਗੌਤਮ ਨੂੰ ਮਿਲੀ. "ਗੋਤਮਨਾਰਿ ਅਹਲਿਆ ਤਾਰੀ" (ਮਾਲੀ ਨਾਮਦੇਵ) ਦੇਖੋ, ਅਹਲਿਆ। ੫. ਇੱਕ ਪਰਬਤ, ਜੋ ਨਾਸਿਕ ਪਾਸ ਹੈ, ਜਿੱਥੋਂ ਗੋਦਾਵਰੀ ਨਦੀ ਨਿਕਲਦੀ ਹੈ। ੬. ਦੇਖੋ, ਗੌਤਮ....