ūcha, ūchauऊच, ऊचउ
ਦੇਖੋ, ਉੱਚ. "ਊਚ ਅਥਾਹ ਬੇਅੰਤ." (ਮਾਝ ਮਃ ੫) "ਊਚਉ ਥਾਨੁ ਸੁਹਾਵਣਾ."#(ਸ੍ਰੀ ਮਃ ੧)
देखो, उॱच. "ऊच अथाह बेअंत." (माझ मः ५) "ऊचउ थानु सुहावणा."#(स्री मः १)
ਸੰ. उच्च. ਵਿ- ਉੱਚਾ. ਬਲੰਦ। ੨. ਸ੍ਰੇਸ੍ਠ ਉੱਤਮ. "ਤਿਨ ਕਉ ਪਦਵੀ ਉੱਚ ਭਈ." (ਸਵੈਯੇ ਮਃ ੪. ਕੇ) ੩. ਸੰਗ੍ਯਾ- ਰਿਆਸਤ ਬਹਾਵਲਪੁਰ ਦੀ ਤਸੀਲ ਅਹਿਮਦਪੁਰ ਵਿੱਚ ਸਤਲੁਜ ਦੇ ਦੱਖਣੀ ਕਿਨਾਰੇ ਇੱਕ ਨਗਰ ਹੈ. ਇਹ ਬਹਾਵਲਪੁਰ ਤੋਂ ੩੮ ਮੀਲ¹ ਦੱਖਣ ਪੂਰਵ ਹੈ. ਇਸ ਦਾ ਪਹਿਲਾ ਨਾਂਉ ਦੇਵਗੜ੍ਹ ਸੀ ਈਸਵੀ ਬਾਰ੍ਹਵੀਂ ਸਦੀ ਦੇ ਅੰਤ ਰਾਜਾ ਦੇਵ ਸਿੰਘ ਸੈੱਯਦ ਜਲਾਲੁੱਦੀਨ ਬੁਖ਼ਾਰੀ ਤੋਂ ਹਾਰ ਖਾਕੇ ਮਾਰਵਾੜ ਨੂੰ ਭੱਜ ਗਿਆ ਸੀ.² ਸੈੱਯਦ ਨੇ ਦੇਵਗੜ੍ਹ ਨੂੰ ਲੁੱਟਕੇ ਰਾਜੇ ਦੀ ਪੁੱਤ੍ਰੀ "ਸੁੰਦਰਪਰੀ" ਨਾਲ ਸ਼ਾਦੀ ਕੀਤੀ ਅਤੇ ਨਗਰ ਦਾ ਨਾਂਉ ਉੱਚ ਰੱਖਿਆ. ਮੁਸਲਮਾਨ ਇਸ ਨੂੰ "ਉੱਚ ਸ਼ਰੀਫ਼" ਆਖਦੇ ਹਨ. ਇਹ ਅਨੇਕ ਪੀਰਾਂ ਦੀ ਰਿਹਾਇਸ਼ ਦਾ ਪ੍ਰਸਿੱਧ ਅਸਥਾਨ ਹੈ. ਹੁਣ ਇਹ ਪਾਸੋ- ਪਾਸੀ ਤਿੰਨ ਬਸਤੀਆਂ ਵਿੱਚ ਆਬਾਦ ਹੈ....
ਵਿ- ਜਿਸ ਦਾ ਥਾਹ ਨਾ ਪਾਇਆ ਜਾਵੇ. ਅਗਾਧ. ਬਹੁਤ ਡੂੰਘਾ "ਅਗਮ ਅਥਾਹ ਬੇਅੰਤ." (ਵਾਰ ਰਾਮ ੨. ਮਃ ੫)...
ਵਿ- ਅੰਤ ਰਹਿਤ. ਅਨੰਤ. "ਬੇਅੰਤ ਗੁਣ ਤੇਰੇ ਕਥੇ ਨ ਜਾਹੀ." (ਗਉ ਛੰਤ ਮਃ ੫)...
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਦੇਖੋ, ਉੱਚ. "ਊਚ ਅਥਾਹ ਬੇਅੰਤ." (ਮਾਝ ਮਃ ੫) "ਊਚਉ ਥਾਨੁ ਸੁਹਾਵਣਾ."#(ਸ੍ਰੀ ਮਃ ੧)...
ਵਿ- ਸ਼ੋਭਨ. ਸੁੰਦਰ ਸ਼ੋਭਾਵਾਨ. ਸ਼ੋਭਾ ਵਾਲੀ। ੨. ਸੁਖਦਾਈ. "ਸੋਈ ਦਿਨਸ ਸੁਹਾਵੜਾ." (ਵਾਰ ਗਉ ੨. ਮਃ ੫) "ਧੰਨੁ ਸੁਹਾਵਾ ਮੁਖ." (ਆਸਾ ਮਃ ੫) "ਰੈਣਿ ਸੁਹਾਵਣੀ ਦਿਨਸੁ ਸੁਹੇਲਾ." (ਮਾਝ ਮਃ ੫) "ਸੁਹਾਵੀ ਕਉਣੁ ਸੁ ਵੇਲਾ?" (ਵਡ ਮਃ ੫)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....