ēdhahuएथहु
ਕ੍ਰਿ. ਵਿ- ਇਸ ਥਾਂ ਤੋਂ. ਯਹਾਂ ਸੇ. "ਏਥਹੁ ਛੁੜਕਿਆ ਠਉਰ ਨ ਪਾਇ." (ਆਸਾ ਮਃ ੩)
क्रि. वि- इस थां तों. यहां से. "एथहु छुड़किआ ठउर न पाइ." (आसा मः ३)
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਕ੍ਰਿ. ਵਿ- ਇਸ ਥਾਂ ਤੋਂ. ਯਹਾਂ ਸੇ. "ਏਥਹੁ ਛੁੜਕਿਆ ਠਉਰ ਨ ਪਾਇ." (ਆਸਾ ਮਃ ੩)...
ਸੰਗ੍ਯਾ- ਸ੍ਥਾਨ. ਠਹਿਰਨ ਦੀ ਜਗਾ. ਠਾਹਰ. "ਪਾਇਓ ਸੋਈ ਠਉਰ." (ਸ. ਕਬੀਰ) "ਜਾਂਇ ਕਿਧੌ ਇੱਕ ਠਉਲਨ ਕੋ." (ਕ੍ਰਿਸਨਾਵ)...
ਸੰਗ੍ਯਾ- ਪਾਦ. ਪਾਈਆ। ੨. ਕ੍ਰਿ ਵਿ- ਪਾਕੇ. ਪ੍ਰਾਪਤ ਕਰਕੇ. "ਚਲੇ ਵਰ ਪਾਇ." (ਗੁਪ੍ਰਸੂ) "ਪਾਇ ਠਗਉਰੀ ਆਪਿ ਭੁਲਾਇਓ." (ਸਾਰ ਮਃ ੫) ੩. ਪੈਂਦਾ ਹੈ. ਪੜਤਾ ਹੈ. "ਜੋ ਪਾਥਰ ਕੀ ਪਾਈ ਪਾਇ." (ਭੈਰ ਕਬੀਰ) ੪. ਸੰ. ਪ੍ਰਾਯ. ਸਮਾਨ. ਤੁੱਲ. "ਤਿਲ ਤਿਲ ਪਾਇ ਰਥੀ ਕਟਡਾਰੇ." (ਪਾਰਸਾਵ) ੫. ਸੰ. ਪ੍ਰਾਯਃ ਵਿਸ਼ੇਸ ਕਰਕੇ ਥੀ। ੬. ਲਗਪਗ. ਕਰੀਬ ਕਰੀਬ. "ਦਸ ਦ੍ਯੋਸ ਪਾਇ ਦਿੱਕੀ ਨਰੈਣ." (ਦੱਤਾਵ) ੭. ਫ਼ਾ. [پائے] ਸੰਗ੍ਯਾ- ਪਾਦ. ਚਰਨ. "ਪਾਇ ਪਰਉ ਗੁਰ ਕੈ ਬਲਿਹਾਰੈ." (ਸੋਰ ਮਃ ੧) "ਪਾਇ ਗਹੇ ਜਬ ਤੇ ਤੁਮਰੇ." (ਰਾਮਾਵ) ੮. ਬੁਨਿਯਾਦ. ਨਿਉਂ "ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ." (ਵਾਰ ਮਾਝ ਮਃ ੧) ੯. ਦ੍ਰਿੜ੍ਹਤਾ. ਮਜਬੂਤ਼ੀ। ੧੦. ਸ਼ਕਤਿ. ਬਲ. "ਤੇਰਾ ਅੰਤੁ ਨ ਪਾਇਆ ਕਹਾ ਪਾਇ?" (ਬਸੰ ਮਃ ੧) ਮੇਰੀ ਕੀ ਸ਼ਕਤੀ ਹੈ?#੧੧ ਬਹਾਨਾ। ੧੨. ਹ਼ੱਦ. ਸੀਮਾ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...