aisēऐसे
ਅਜੇਹੇ. ਏਹੇ ਜੇਹੇ. "ਐਸੇ ਸੰਤ ਨ ਮੋਕਉ ਭਾਵਹਿ." (ਆਸਾ ਕਬੀਰ) ੨. ਇਸ ਪ੍ਰਕਾਰ. ਇਸ ਤਰਾਂ. "ਰਾਮ ਜਪਹੁ ਜੀਅ ਐਸੇ ਐਸੇ." (ਗਉ ਕਬੀਰ)
अजेहे. एहे जेहे. "ऐसे संत न मोकउ भावहि." (आसा कबीर) २. इस प्रकार. इस तरां. "राम जपहु जीअ ऐसे ऐसे." (गउ कबीर)
ਅਜੇਹੇ. ਏਹੇ ਜੇਹੇ. "ਐਸੇ ਸੰਤ ਨ ਮੋਕਉ ਭਾਵਹਿ." (ਆਸਾ ਕਬੀਰ) ੨. ਇਸ ਪ੍ਰਕਾਰ. ਇਸ ਤਰਾਂ. "ਰਾਮ ਜਪਹੁ ਜੀਅ ਐਸੇ ਐਸੇ." (ਗਉ ਕਬੀਰ)...
ਦੇਖੋ, ਸਤ, ਸਤਿ ਅਤੇ ਸਤ੍ਯ। ੨. ਸਪ੍ਤ. ਸਾਤ। ੩. ਸ਼ਸਤ੍ਰਨਾਮਮਾਲਾ ਵਿੱਚ ਸੂਤ ਦੀ ਥਾਂ ਲਿਖਾਰੀ ਨੇ ਕਈ ਥਾਂ ਸੱਤ ਲਿਖ ਦਿੱਤਾ ਹੈ, ਯਥਾ- "ਸਭ ਅਰਜਨ ਕੇ ਨਾਮ ਲੈ ਸੱਤ ਸ਼ਬਦ ਪੁਨਦੇਹੁ." (੧੪੫) ਚਾਹੀਏ ਅਰਜਨ ਸੂਤ. ਅਰਜੁਨ ਦਾ ਰਥਵਾਹੀ ਕ੍ਰਿਸਨਦੇਵ. ਦੇਖੋ, ਸੱਤਰਿ....
ਮੁਝੇ. ਮੈਨੂੰ. "ਮੋ ਕਉ ਕੀਜੈ ਦਾਸੁ ਦਾਸਨ ਕੋ." (ਜੈਤ ਮਃ ੪) ੨. ਮੇਰਾ. "ਸਫਲ ਜਨਮੁ ਮੋਕਉ ਗੁਰ ਕੀਨਾ। ××× ਗਿਆਨ ਅੰਜਨੁ ਮੋਕਉ ਗੁਰਿ ਦੀਨਾ ॥" (ਬਿਲਾ ਨਾਮਦੇਵ)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਸੰ. ਸੰਗ੍ਯਾ- ਤਰਹ. ਭਾਂਤਿ "ਅਨਿਕ ਪ੍ਰਕਾਰ ਕੀਓ ਬਖ੍ਯਾਨ" (ਸੁਖਮਨੀ) ੨. ਭੇਦ. ਕਿਸਮ। ੩. ਸਮਾਨਤਾ. ਬਰਾਬਰੀ। ੪. ਸੰ. ਪ੍ਰਾਕਾਰ ਕਿਲਾ. ਕੋਟ. "ਤੁਮ ਹੀ ਦੀਏ ਅਨਿਕ ਪ੍ਰਕਾਰਾ, ਤੁਮ ਹੀ ਦੀਏ ਮਾਨ." (ਸਾਰ ਮਃ ੫)...
ਸੰ. राम. ਸੰਗ੍ਯਾ- ਜਿਸ ਵਿੱਚ ਯੋਗੀਜਨ ਰਮਣ ਕਰਦੇ ਹਨ. ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ.¹ "ਸਾਧੋ, ਇਹੁ ਤਨੁ ਮਿਥਿਆ ਜਾਨਉ। ਯਾ ਭੀਤਰਿ ਜੋ ਰਾਮੁ ਬਸਤ ਹੈ ਸਾਚੋ ਤਾਹਿ ਪਛਾਨੋ." (ਬਸੰ ਮਃ ੯) "ਰਮਤ ਰਾਮੁ ਸਭ ਰਹਿਓ ਸਮਾਇ." (ਗੌਂਡ ਮਃ ੫)#੨. ਪਰਸ਼ੁਰਾਮ. "ਮਾਰਕੈ ਛਤ੍ਰਿਨ ਕੁੰਡਕੈ ਛੇਤ੍ਰ ਮੇ ਮਾਨਹੁ ਪੈਠਕੈ ਰਾਮ ਜੂ ਨ੍ਹਾਯੋ." (ਚੰਡੀ ੧)#੩. ਸੂਰਯਵੰਸ਼ੀ ਅਯੋਧ੍ਯਾਪਤਿ ਰਾਜਾ ਦਸ਼ਰਥ ਦੇ ਸੁਪੁਤ੍ਰ, ਜੋ ਰਾਣੀ ਕੌਸ਼ਲ੍ਯਾ ਦੇ ਉਦਰ ਤੋਂ ਚੇਤ ਸੁਦੀ ੯. ਨੂੰ ਜਨਮੇ. ਆਪ ਨੇ ਵਸ਼ਿਸ੍ਟ ਅਤੇ ਵਾਮਦੇਵ ਤੋਂ ਵੇਦ ਵੇਦਾਂਗ ਪੜ੍ਹੇ ਅਰ ਵਿਸ਼੍ਵਾਮਿਤ੍ਰ ਤੋਂ ਸ਼ਸਤ੍ਰਵਿਦ੍ਯਾ ਸਿੱਖੀ. ਵਿਸ਼੍ਵਾਮਿਤ੍ਰ ਦੇ ਜੱਗ ਵਿੱਚ ਵਿਘਨ ਕਰਨ ਵਾਲੇ ਸੁਬਾਹੁ ਮਰੀਚ ਆਦਿਕਾਂ ਨੂੰ ਦੰਡ ਦੇਕੇ ਜਨਕਪੁਰੀ ਜਾਕੇ ਸ਼ਿਵ ਦੇ ਧਨੁਖ ਨੂੰ ਤੋੜਕੇ ਸੀਤਾ ਨੂੰ ਵਰਿਆ. ਪਿਤਾ ਦੀ ਆਗ੍ਯਾ ਨਾਲ ੧੪. ਵਰ੍ਹੇ ਬਨ ਵਿੱਚ ਰਹੇ ਅਰ ਰਿਖੀਆਂ ਨੂੰ ਦੁੱਖ ਦੇਣ ਵਾਲੇ ਦੁਰਾਚਾਰੀਆਂ ਨੂੰ ਦੰਡ ਦੇਕੇ ਸ਼ਾਂਤਿ ਅਸਥਾਪਨ ਕੀਤੀ. ਸੀਤਾ ਹਰਣ ਵਾਲੇ ਰਾਵਣ ਨੂੰ ਦੱਖਣ ਦੇ ਜੰਗਲੀ ਲੋਕਾਂ (ਵਾਨਰ ਵਨਨਰਾਂ) ਦੀ ਸਹਾਇਤਾ ਨਾਲ ਮਾਰਕੇ ਸੀਤਾ ਸਹਿਤ ਅਯੋਧ੍ਯਾ ਆਕੇ ਰਾਜਸਿੰਘਸਨ ਤੇ ਵਿਰਾਜੇ.#ਆਪ ਦੀ ਮਹਿਮਾ ਭਰੇ ਰਾਮਾਯਣ, ਅਨੇਕ ਕਵੀਆਂ ਨੇ ਲਿਖੇ ਹਨ, ਪਰ ਸਭ ਤੋਂ ਪੁਰਾਣਾ ਵਾਲਮੀਕਿ ਕ੍ਰਿਤ ਰਾਮਾਯਣ ਹੈ, ਜਿਸ ਵਿੱਚ ਲਿਖਿਆ ਹੈ ਕਿ ਰਾਮ ਸ਼ੁਭਗੁਣਾਂ ਦਾ ਪੁੰਜ, ਅਰ ਉਦਾਹਰਣਰੂਪ ਜੀਵਨ ਰਖਦੇ ਸਨ. ਇਸ ਕਵੀ ਦੇ ਲੇਖ ਅਨੁਸਾਰ ਰਾਮਚੰਦ੍ਰ ਜੀ ਨੇ ੧੦੦੦੦ ਵਰ੍ਹੇ ਰਾਜ ਕਰਕੇ ਆਪਣੇ ਪੁਤ੍ਰਾਂ ਨੂੰ ਕੋਸ਼ਲ ਦੇ ਰਾਜ ਤੇ ਥਾਪਕੇ ਸਰਯੂ ਨਦੀ ਦੇ ਕਿਨਾਰੇ "ਗੋਪਤਾਰ" ਘਾਟ ਉੱਤੇ ਪ੍ਰਾਣ ਤਿਆਗੇ. "ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰ." (ਸਃ ਮਃ ੯)#ਸ਼੍ਰੀ ਰਾਮਚੰਦ੍ਰ ਜੀ ਦੀ ਵੰਸ਼ਾਵਲੀ ਵਾਲਮੀਕ ਰਾਮਾਯਣ ਵਿੱਚ ਇਉਂ ਲਿਖੀ ਹੈ- ਸੂਰਜ ਦਾ ਪੁਤ੍ਰ. ਮਨੁ, ਮਨੁ ਦਾ ਪੁਤ੍ਰ ਇਕ੍ਸ਼੍ਵਾਕੁ (ਜਿਸਨੇ ਅ਼ਯੋਧਯਾ ਪੁਰੀ ਵਸਾਈ), ਇਕ੍ਵਾਕੁ ਦਾ ਕੁਕ੍ਸ਼ਿ, ਉਸ ਦਾ ਵਿਕੁਕਿ, ਉਸ ਦਾ ਵਾਣ, ਉਸ ਦਾ ਅਨਰਣ੍ਯ, ਉਸ਼ ਦਾ ਪ੍ਰਿਥੁ, ਉਸ ਦਾ ਤ੍ਰਿਸ਼ੰਕੁ, ਉਸ ਦਾ ਧੁੰਧੁਮਾਰ, ਉਸ ਦਾ ਯੁਵਨਾਸ਼੍ਤ, ਉਸ ਦਾ ਮਾਂਧਾਤਾ, ਉਸ ਦਾ ਸੁਸੰਧਿ, ਉਸ ਦਾ ਧ੍ਰੁਵਸੰਧਿ, ਉਸ ਦਾ ਭਰਤ, ਉਸ ਦਾ ਅਸਿਤ, ਉਸ ਦਾ ਸਗਰ, ਉਸ ਦਾ ਅਸਮੰਜਸ, ਉਸ ਦਾ ਅੰਸ਼ੁਮਾਨ, ਉਸ ਦਾ ਦਿਲੀਪ, ਉਸ ਦਾ ਭਗੀਰਥ, ਉਸ ਦਾ ਕਕੁਤਸ੍ਥ, ਉਸ ਦਾ ਰਘੁ (ਜਿਸ ਤੋਂ ਰਘੁਵੰਸ਼ ਪ੍ਰਸਿੱਧ ਹੋਇਆ), ਰਘੁ ਦਾ ਪੁਤ੍ਰ ਪ੍ਰਵ੍ਰਿੱਧ (ਜਿਸ ਦੇ ਪੁਰਸਾਦ ਅਤੇ ਕਲਾਮਾਸਪਾਦ ਨਾਮ ਭੀ ਹੋਏ), ਪ੍ਰਵ੍ਰਿੱਧ ਦਾ ਸ਼ੰਖਣ, ਉਸ ਦਾ ਸੁਦਰਸ਼ਨ, ਉਸ ਦਾ ਅਗਨਿਵਰਣ, ਉਸ ਦਾ ਸ਼ੀਘ੍ਰਗ, ਉਸ ਦਾ ਮਰੁ, ਉਸ ਦਾ ਪ੍ਰਸ਼ੁਸ਼੍ਰੁਕ, ਉਸ ਦਾ ਅੰਥਰੀਸ, ਉਸ ਦਾ ਨਹੁਸ, ਉਸ ਦਾ ਯਯਾਤਿ, ਉਸ ਦਾ ਨਾਭਾਗ, ਉਸ ਦਾ ਅਜ, ਉਸ ਦਾ ਪੁਤ੍ਰ ਦਸ਼ਰਥ, ਦਸ਼ਰਥ ਦੇ ਸੁਪੁਤ੍ਰ ਰਾਮ, ਭਰਤ, ਲਕ੍ਸ਼੍ਮਣ ਅਤੇ ਸਤ੍ਰੁਘਨ.#ਟਾਡ ਰਾਜਸ੍ਥਾਨ ਦਾ ਹਿੰਦੀ ਅਨੁਵਾਦਕ ਪੰਡਿਤ ਬਲਦੇਵਪ੍ਰਸਾਦ ਮੁਰਾਦਾਬਾਦ ਨਿਵਾਸੀ, ਰਾਮਚੰਦ੍ਰ ਜੀ ਦੀ ਵੰਸ਼ਾਵਲੀ ਇਉਂ ਲਿਖਦਾ ਹੈ:-:#੧. ਸ਼੍ਰੀ ਨਾਰਾਯਣ#।#੨. ਬ੍ਰਹਮਾ#।#੩. ਮਰੀਚਿ#।#੪. ਕਸ਼੍ਯਪ#।#੫. ਵਿਵਸ੍ਟਤ੍ਰ (ਸੂਰ੍ਯ)#।#੬. ਵੈਲਸ੍ਵਤ ਮਨੁ#।#੭. ਇਕ੍ਸ਼੍ਵਾਕੁ#।#੮. ਕੁਕ੍ਸ਼ਿ#।#੯. ਵਿਕੁਕ੍ਸ਼ਿ (ਸ਼ਸ਼ਾਦ)#।#੧੦. ਪੁਰੰਜਯ (ਕਕੁਤਸ੍ਥ)#।#੧੧. ਅਨੇਨਾ#।#੧੨. ਪ੍ਰਿਥੁ#।#੧੩. ਵਿਸ਼੍ਵਗੰਧਿ#।#੧੪. ਆਰ੍ਦ੍ਰ (ਚੰਦ੍ਰਭਾਗ)#।#੧੫. ਯਵਨ (ਯੁਵਨਾਸ਼੍ਵ)#।#੧੬ ਸ਼੍ਰਾਵਸ਼੍ਤ#।#੧੭. ਵ੍ਰਿਹਦਸ਼੍ਵ#।#੧੮. ਕੁਵਲਯਾਸ਼੍ਵ (ਧੁੰਧੁਮਾਰ)#।#੧੯. ਦ੍ਰਿਢਾਸ਼੍ਵ#।#੨੦. ਹਰ੍ਯਸ਼੍ਵ#।#੨੧. ਨਿਕੁੰਭ#।#੨੨. ਵਰ੍ਹਣਾਸ਼੍ਵ (ਬਹੁਲਾਸ਼੍ਵ)#।#੨੩. ਕ੍ਰਿਸ਼ਾਸ਼੍ਵ#।#੨੪. ਸੇਨਜਿਤ#।#੨੫. ਯੁਵਨਾਸ਼੍ਵ (੨)#।#੨੬. ਮਾਂਧਾਤਾ#।#੨੭. ਪੁਰੁਕੁਤ੍ਸ#।#੨੮. ਤ੍ਰਿਸਦਸ੍ਯੁ#।#੨੯. ਅਨਰਣ੍ਯ#।#੩੦. ਹਰ੍ਯਸ਼੍ਵ (੨)#।#੩੧. ਤ੍ਰਿਬੰਧਨ (ਅਤ੍ਰਾਰੁਣ)#।#੩੨. ਸਤ੍ਯਵ੍ਰਤ#।#੩੩. ਤ੍ਰਿਸ਼ੰਕੁ#।#੩੪. ਹਰਿਸ਼੍ਚੰਦ੍ਰ#।#੩੫. ਰੋਹਿਤ#।#੩੬. ਹਰਿਤ#।#੩੭. ਚੰਪ#।#੩੮. ਵਸੁਦੇਵ#।#੩੯. ਵਿਜਯ#।#੪੦. ਭਰੁਕ#।#੪੧. ਵ੍ਰਿਕ#।#੪੨. ਵਾਹੁਕ (ਅਸਿਤ)#।#੪੩. ਸਗਰ#।#੪੪. ਅਸਮੰਜਸ#।#੪੫. ਅੰਸ਼ੁਮਾਨ#।#੪੬. ਦਿਲੀਪ#।#੪੭. ਭਗੀਰਥ#।#੪੮. ਸ਼੍ਰੂਤਸੇਨ#।#੪੯. ਨਾਭਾਗ (ਨਾਭ)#।#੫੦. ਸਿੰਧੁਦ੍ਵੀਪ#।#੫੧. ਅੰਬਰੀਸ#।#੫੨. ਅਯੁਤਾਯੁ#।#੫੩. ਰਿਤੁਪਰ੍ਣ#।#੫੪. ਸਰ੍ਵਕਾਮ#।#੫੫. ਸੁਦਾਸ#।#੫੬. ਸੌਦਾਸ#।#੫੭. ਅਸ਼ਮ੍ਕ#।#੫੮. ਮੂਲਕ (ਵਲਿਕ)#।#੫੯. ਸਤ੍ਯਵ੍ਰਤ (੨)#।#੬੦. ਐਡਵਿਡ#।#੬੧. ਵਿਸ਼੍ਵਸਹ#।#੬੨. ਖਟ੍ਵੰਗ#।#੬੩. ਦੀਰ੍ਘਬਾਹੁ#।#੬੪. ਦਿਲੀਪ (੨)#।#੬੫. ਰਘੁ#।#੬੬. ਅਜ#।#੬੭. ਦਸ਼ਰਥ#।#੬੮. ਰਾਮਚੰਦ੍ਰ ਜੀ#।#।...
ਜਪੋ. ਜਪ ਕਰੋ. "ਹਰਿ ਹਰਿ ਨਾਮ ਜਪਹੁ ਜਪੁ ਰਸਨਾ." (ਸੁਖਮਨੀ) ੨. ਜਾਣੋ. ਸਮਝੋ. ਦੇਖੋ, ਗ੍ਯਪ (ज्ञप्) ਧਾ. "ਐਸਾ ਗਿਆਨ ਜਪਹੁ ਮਨ ਮੇਰੇ." (ਸੂਹੀ ਮਃ ੧)...
ਸੰਗ੍ਯਾ- ਪ੍ਰਾਣੀ ਜੀਵਨ. "ਮੈ ਤਉ ਮੋਲਿ ਮਹਗੀ ਲਈ ਜੀਅ ਸਟੈ." (ਧਨਾ ਰਵਿਦਾਸ) ੨. ਮਨ. ਚਿੱਤ. "ਜੀਅ ਸੰਗਿ ਪ੍ਰਭੁ ਅਪਨਾ ਧਰਤਾ." (ਆਸਾ ਮਃ ੫) ੩. ਜਲ. "ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅਦਾਨ." (ਵਾਰ ਮਲਾ ਮਃ ੩) ਇਸ ਥਾਂ "ਜੀਅ" ਦੋ ਅਰਥ ਰਖਦਾ ਹੈ, ਜਲ ਅਤੇ ਜੀਵਨ। ੪. ਜ਼ਿੰਦਗੀ। ੫. ਪ੍ਰਾਣੀ. ਜੀਵ. "ਜੇਤੇ ਜੀਅ ਜੀਵਹਿ ਲੈ ਸਾਹਾ." (ਵਾਰ ਮਾਝ ਮਃ ੧) ੬. ਜੀਵਾਤਮਾ। ੭. ਦੇਖੋ, ਜਿਅ....