ōtipotiओतिपोति
ਦੇਖੋ, ਓਤਪੋਤ। ੨. ਤਾਣਾ ਪੇਟਾ ਕਰਕੇ. "ਓਤਿ ਪੋਤਿ ਮਿਲਿਓ ਭਗਤਨ ਕਉ." (ਕਾਨ ਮਃ ੫) ੩. ਤਾਣੇ ਪੇਟੇ ਵਿੱਚ "ਓਤਿਪੋਤਿ ਰਵਿਆ ਰੂਪ ਰੰਗ." (ਸੁਖਮਨੀ)
देखो, ओतपोत। २. ताणा पेटा करके. "ओति पोति मिलिओ भगतन कउ." (कान मः ५) ३. ताणे पेटे विॱच "ओतिपोति रविआ रूप रंग." (सुखमनी)
ਸੰ. ओतप्रोत- ਓਤਪ੍ਰੋਤ. ਸੰਗ੍ਯਾ- ਤਾਣਾ ਅਤੇ ਪੇਟਾ। ੪. ਭਾਵ ਪਰਸਪਰ ਮਿਲਿਆ ਹੋਇਆ. ਦੇਖੋ, ਓਤਿ ਪੋਤਿ....
ਸੰਗ੍ਯਾ- ਤਣੇ ਹੋਏ ਤੰਤੂਆਂ (ਤੰਦਾਂ) ਦਾ ਸਮੁਦਾਇ। ੨. ਕਪੜੇ ਦੇ ਲੰਮੇ ਰੁਖ਼ ਦੇ ਤੰਦ....
ਸੰਗ੍ਯਾ- ਤਾਣੇ ਦੇ ਤਿਰਛੇ ਤੰਦ. "ਸੂਤ ਇੱਕ ਜਿਉ ਤਾਣਾ ਪੇਟਾ." (ਭਾਗੁ) ੨. ਮੱਧ ਭਾਗ. ਵਿਚਾਲਾ। ੩. ਤਫਸੀਲ. ਵਿਉਰਾ। ੪. ਘੇਰਾ। ੫. ਨਦੀ ਦਾ ਪਾਟ. ਦੋਹਾਂ ਕਿਨਾਰਿਆਂ ਦੇ ਵਿਚਕਾਰ ਦੀ ਵਿੱਥ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਪੋਤੇ ਵਿੱਚ. ਵਸਤ੍ਰ ਦੇ ਪੇਟੇ ਵਿੱਚ. ਦੇਖੋ, ਓਤਿ ਪੋਤਿ ਅਤੇ ਪੋਤ ੬। ੨. ਖਜਾਨੇ ਵਿੱਚ....
ਸੰਗ੍ਯਾ- ਕਰ੍ਣ. ਕੰਨ. "ਮੰਤੁ ਦੀਓ ਹਰਿ ਕਾਨ." (ਪ੍ਰਭਾ ਮਃ ੪) ੨. ਕਾਨਾ. ਸਰਕੁੜੇ ਦਾ ਕਾਂਡ. "ਦੀਸਹਿ ਦਾਧੇ ਕਾਨ ਜਿਉ." (ਸ. ਕਬੀਰ) ਜਲੇ ਹੋਏ ਕਾਨੇ ਤੁੱਲ ਦੀਸਹਿਂ। ੩. ਜੁਲਾਹੇ ਦੀ ਤਾਣੀ ਦੇ ਕਾਨੇ. "ਦੁਆਰ ਊਪਰਿ ਝਿਲਕਾਵਹਿ ਕਾਨ." (ਗੌਂਡ ਕਬੀਰ) ੪. ਕਾਨ੍ਹ. ਕ੍ਰਿਸਨ. "ਗਾਵਹਿ ਗੋਪੀਆ ਗਾਵਹਿ ਕਾਨ." (ਵਾਰ ਆਸਾ) ੫. ਦੇਖੋ, ਕਾਣ, ਕਾਣਿ ਅਤੇ ਕਾਨਿ। ੬. ਤੀਰ. ਬਾਣ. "ਪ੍ਰੇਮ ਕੇ ਕਾਨ ਲਗੇ ਤਨ ਭੀਤਰਿ." (ਮਾਰੂ ਮਃ ੧) ੭. ਫ਼ਾ. [کان] ਖਾਣਿ. ਆਕਰ। ੮. ਤੁ [قان] ਕ਼ਾਨ. ਲਹੂ. ਰੁਧਿਰ....
ਦੇਖੋ, ਓਤਪੋਤ। ੨. ਤਾਣਾ ਪੇਟਾ ਕਰਕੇ. "ਓਤਿ ਪੋਤਿ ਮਿਲਿਓ ਭਗਤਨ ਕਉ." (ਕਾਨ ਮਃ ੫) ੩. ਤਾਣੇ ਪੇਟੇ ਵਿੱਚ "ਓਤਿਪੋਤਿ ਰਵਿਆ ਰੂਪ ਰੰਗ." (ਸੁਖਮਨੀ)...
ਰਮਿਆ. ਫੈਲਿਆ. ਪਸਰਿਆ. "ਰਵਿਓ ਸਰਬ ਥਾਨ ਹਾਂ." (ਆਸਾ ਮਃ ੫) ੨. ਰਵ (ਉੱਚਾਰਣ) ਕੀਤਾ। ੩. ਰਮਣ ਕੀਤਾ. ਭੋਗਿਆ....
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ....
ਸੰ. रङ्क. ਸੰਗ੍ਯਾ- ਆਨੰਦ ਖ਼ੁਸ਼ੀ. "ਮਨਿ ਬਿਲਾਸ ਬਹੁ ਰੰਗ ਘਣਾ." (ਸ੍ਰੀ ਮਃ ੫) ੨. ਤਮਾਸ਼ੇ ਦੀ ਥਾਂ. ਥੀਏਟਰ. ਰੰਗਸ਼ਾਲਾ. "ਰੰਗ ਤੁਰੰਗ ਗਰੀਬ ਮਸਤ ਸਭੁ ਲੋਕ ਸਿਧਾਸੀ." (ਵਾਰ ਮਾਰੂ ੨. ਮਃ ੫) ਰੰਗਸ਼ਾਲਾ (ਤਮਾਸ਼ੇ ਦੀ ਥਾਂ), ਤੁਰੰਗ (ਜੇਲ), ਹਲੀਮ ਅਤੇ ਅਹੰਕਾਰੀ ਸਭ ਨਾਸ਼ਵਾਨ ਹਨ. ਦੇਖੋ, ਤੁਰੰਗ ੪। ੩. ਰਾਂਗਾ. ਕਲੀ। ੪. ਜੰਗ ਦੀ ਥਾਂ। ੫. ਪ੍ਰੇਮ. ਅਨੁਰਾਗ। ੬. ਸ਼ੋਭਾ. "ਰੰਗ ਰਸਾ ਤੂੰ ਮਨਹਿ ਅਧਾਰੁ." (ਗਉ ਮਃ ੫) ੭. ਫ਼ਾ. [رنگ] ਵਰਣ. ਲਾਲ ਪੀਲਾ ਆਦਿ.¹ "ਰੰਗਿ ਰੰਗੀ ਰਾਮ ਅਪਨੈ ਕੈ." (ਧਨਾ ਮਃ ੫) ਪ੍ਰੇਮਰੂਪ ਰੰਗ ਵਿੱਚ ਰੰਗੀ. ਇੱਥੇ ਰੰਗ ਦੇ ਦੋ ਅਰਥ ਹਨ। ੮. ਖੇਲ. ਲੀਲਾ। ੯. ਨੇਕੀ। ੧੦. ਅਰੋਗਤਾ. ਤਨਦੁਰੁਸਤੀ। ੧੧. ਧਨ. ਸੰਪਦਾ. "ਰੰਗ ਰੂਪ ਰਸ ਬਾਦਿ." (ਵਾਰ ਗਉ ੨. ਮਃ ੫) ੧੨. ਲਾਭ. ਨਫਾ। ੧੩. ਰੰਕ ਦੀ ਥਾਂ ਭੀ ਰੰਗ ਸ਼ਬਦ ਆਇਆ ਹੈ. "ਰੰਗ ਰਾਇ ਸੰਚਹਿ ਬਿਖਮਾਇਆ." (ਮਃ ੪. ਵਾਰ ਸਾਰ)...
ਮਨ ਨੂੰ ਆਨੰਦ ਦੇਣ ਵਾਲੀ ਇੱਕ ਬਾਣੀ, ਜੋ ਗਉੜੀ ਰਾਗ ਵਿੱਚ ਸ਼੍ਰੀ ਗੁਰੂ ਅਰਜਨ ਸਾਹਿਬ ਦੀ ਰਚਨਾ ਹੈ, ਜਿਸ ਦੀਆਂ ੨੪ ਅਸਟਪਦੀਆਂ ਹਨ.#ਜਨਮ ਮਰਨ ਕਾ ਦੂਖ ਨਿਵਾਰੈ,#ਦੁਲਭ ਦੇਹ ਤਤਕਾਲ ਉਧਾਰੈ,#ਦੂਖ ਰੋਗ ਬਿਨਸੇ ਭੈ ਭਰਮ,#ਸਾਧ ਨਾਮ ਨਿਰਮਲ ਤਾਕੇ ਕਰਮ,#ਸਭ ਤੇ ਊਚ ਤਾਕੀ ਸੋਭਾ ਬਨੀ,#ਨਾਨਕ ਇਹ ਗੁਣਿ ਨਾਮੁ ਸੁਖਮਨੀ. (ਸੁਖਮਨੀ)...