ōrachhāओरछा
ਬੁੰਦੇਲ ਖੰਡ (ਮੱਧ ਭਾਰਤ) ਵਿੱਚ ਇੱਕ ਨਗਰ, ਜੋ ਰਾਜਪੂਤ ਭਾਰਤੀ ਚੰਦ ਨੇ ਸਨ ੧੫੩੧ ਵਿੱਚ ਵਸਾਇਆ. ਇਹ ਵੇਤਵਾ (ਵੇਤ੍ਵਾ) ਨਦੀ ਦੇ ਕਿਨਾਰੇ ਹੈ. ਝਾਂਸੀ ਮਾਨਕਪੁਰ ਰੇਲਵੇ (ਜੀ. ਆਈ. ਪੀ. ) ਰਾਹੀਂ ਇੱਥੇ ਪਹੁੰਚੀਦਾ ਹੈ. ਬੁੰਦੇਲਾ ਜਾਤਿ ਦੇ ਰਤਨ, ਰਾਜਾ ਵਿਕ੍ਰਮਾਜੀਤ ਨੇ ਇੱਥੋਂ ਰਾਜਧਾਨੀ ਬਦਲਕੇ ਸਨ ੧੭੮੩ ਵਿੱਚ ਟੀਕਮਗੜ੍ਹ ਲੈ ਆਂਦੀ. ਹੁਣ ਰਿਆਸਤ ਦਾ ਨਾਂਉਂ ਟੀਕਮਗੜ੍ਹ ਹੈ. ਕਈ ਰਿਆਸਤ ਓਰਛਾ ਭੀ ਆਖਦੇ ਹਨ. ਓਰਛਾ ਹੁਣ ਤਸੀਲ ਦਾ ਪ੍ਰਧਾਨ ਨਗਰ ਹੈ. ਦੇਖੋ, ਓਡਛਾ.
बुंदेल खंड (मॱध भारत) विॱच इॱक नगर, जो राजपूत भारती चंद ने सन १५३१ विॱच वसाइआ. इह वेतवा (वेत्वा) नदी दे किनारे है. झांसी मानकपुर रेलवे (जी. आई. पी. ) राहीं इॱथे पहुंचीदा है. बुंदेला जाति दे रतन, राजा विक्रमाजीत ने इॱथों राजधानी बदलके सन १७८३ विॱच टीकमगड़्ह लै आंदी. हुण रिआसत दा नांउं टीकमगड़्ह है. कई रिआसत ओरछा भी आखदे हन. ओरछा हुण तसील दा प्रधान नगर है. देखो, ओडछा.
ਸੰਗ੍ਯਾ- ਖੁੱਡ. ਬਿਲ। ੨. ਪਹਾੜ ਜੀ ਖਾਡੀ....
ਵਿ- ਵਿਚਾਲਾ। ੨. ਕ੍ਰਿ. ਵਿ- ਅੰਦਰ. ਦਰਮਯਾਨ। ੩. ਸੰਗ੍ਯਾ- ਕਮਰ. ਕਟਿ। ੪. ਵਿਚਾਲੇ ਦੀ ਉਂਗਲ। ੫. ਕਿਸੇ ਵਸ੍ਤੁ ਦਾ ਮਧ੍ਯ ਭਾਗ....
ਵਿ- ਭਰਤ ਨਾਲ ਹੈ ਜਿਸ ਦਾ ਸੰਬੰਧ. ਭਰਤ ਦਾ। ੨. ਸੰਗ੍ਯਾ- ਰਾਜਾ ਭਰਤ ਦੇ ਨਾਮ ਪੁਰ ਹੈ ਜਿਸ ਦੇਸ਼ ਦਾ ਨਾਮ. ਹਿੰਦੁਸਤਾਨ. ਦੇਖੋ, ਭਰਤ ਅਤੇ ਭਾਰਤਵਰਸ। ੩. ਭਰਤਵੰਸ਼ੀ ਰਾਜਿਆਂ ਦਾ ਹੈ ਵਰਣਨ ਜਿਸ ਗ੍ਰੰਥ ਵਿੱਚ, ਮਹਾਭਾਰਤ, ਇਹ ਵ੍ਯਾਸ ਕ੍ਰਿਤ ੧੮. ਪਰਵਾਂ ਦਾ ਇੱਕ ਲੱਖ ਸ਼ਲੋਕ ਦਾ ਗ੍ਰੰਥ ਹੈ। ੪. ਭਰਤ ਮੁਨਿ ਦਾ ਰਚਿਆ ਨਾਟਕ....
ਸੰ. ਸੰਗ੍ਯਾ- ਨਗ (ਪਹਾੜ) ਜੇਹੇ ਹੋਣ ਘਰ ਜਿਸ ਵਿੱਚ. ਸ਼ਹਿਰ. ਪੁਰ. "ਨਗਰ ਮਹਿ ਆਪਿ ਬਾਹਰਿ ਫੁਨਿ ਆਪਨ." (ਬਿਲਾ ਮਃ ੫) ੨. ਭਾਵ- ਦੇਹ. ਸ਼ਰੀਰ. "ਕਾਮਿ ਕਰੋਧਿ ਨਗਰ ਬਹੁ ਭਰਿਆ." (ਸੋਹਿਲਾ) ੩. ਕੁੱਲੂ ਦੇ ਇਲਾਕੇ ਇੱਕ ਵਸੋਂ, ਜੋ ਕਿਸੇ ਵੇਲੇ ਕੁਲੂ ਦੀ ਰਾਜਧਾਨੀ ਸੀ। ੪. ਦੇਖੋ, ਕੋਟ ਕਾਂਗੜਾ। ੫. ਨਾਗਰ (ਚਤੁਰ) ਦੀ ਥਾਂ ਭੀ ਨਗਰ ਸ਼ਬਦ ਆਇਆ ਹੈ. "ਨਗਰਨ ਕੇ ਨਗਰਨ ਕਹਿ ਮੋਹੈਂ." (ਚਰਿਤ੍ਰ ੨੪੪) ਸ਼ਹਰ ਦੇ ਨਾਗਰਾਂ ਨੂੰ ਮੋਹ ਲੈਂਦੇ ਹਨ....
ਸੰਗ੍ਯਾ- ਰਾਜਪੁਤ੍ਰ. ਰਾਜਕੁਮਾਰ। ੨. ਇੱਕ ਪ੍ਰਸਿੱਧ ਕ੍ਸ਼੍ਤ੍ਰਿਯ (ਛਤ੍ਰੀ) ਜਾਤਿ, ਜੋ ਤਿੰਨ ਕਲਾਂ ਵਿੱਚ ਵੰਡੀ ਹੋਈ ਹੈ.#(ੳ) ਸੂਰਜ ਕੁਲ, ਜਿਸ ਵਿੱਚ ਰਾਮਚੰਦ੍ਰ ਜੀ ਹੋਏ.#(ਅ) ਚੰਦ੍ਰਵੰਸ਼, ਜਿਸ ਵਿੱਚ ਕ੍ਰਿਸਨ ਜੀ ਜਨਮੇ.#(ੲ) ਅਗਨਿਕੁਲ. ਇਸ ਵੰਸ਼ ਦੀ ਕਥਾ ਇਉਂ ਹੈ ਕਿ ਆਬੂ (ਅਬੁਦ) ਪਹਾੜ ਤੇ ਰਿਖੀਆਂ ਨੇ ਯਗ੍ਯ ਕੀਤਾ, ਜਿਸ ਦੇ ਹਵਨਕੁੰਡ ਤੋਂ ਚਾਰ ਤੇਜਸ੍ਵੀ ਵੀਰ, (ਪਰਮਾਰ, ਚੌਹਾਨ, ਸੋਲੰਕੀ ਅਤੇ ਪਰਿਹਾਰ) ਉਤਪੰਨ ਹੋਏ. ਇਨ੍ਹਾਂ ਚਾਰ ਪੁਰੁਸਾਂ ਤੋਂ ਜੋ ਵੰਸ਼ ਚੱਲਿਆ, ਉਪ ਅਗਨਿਕੁਲ ਪ੍ਰਸਿੱਧ ਹੋਇਆ....
ਸੰਗ੍ਯਾ- ਭਾਰਤ ਦੀ ਪ੍ਰਜਾ. ਹਿੰਦੁਸਤਾਨ ਵਿੱਚ ਵਸਣ ਵਾਲੇ ਲੋਕ। ੨. ਸੰਸਕ੍ਰਿਤ ਭਾਸਾ (ਬੋੱਲੀ). ੩. ਸਰਸ੍ਵਤੀ। ੪. ਸੰਨ੍ਯਾਸੀਆਂ ਦੀ ਇੱਕ ਸੰਗ੍ਯਾ. ਦੇਖੋ, ਦਸਨਾਮ ਸੰਨ੍ਯਾਸੀ। ੫. ਦੇਖੋ, ਸ਼ੰਕਰਾਚਾਰਯ। ੬. ਭਰਤਵੰਸ਼ ਦੀ ਇਸਤ੍ਰੀ....
ਸੰ. चन्द ਧਾ- ਚਮਕਣਾ, ਖ਼ੁਸ਼ ਹੋਣਾ। ੨. ਸੰ. ਚੰਦ੍ਰ. ਸੰਗ੍ਯਾ- ਚੰਦ੍ਰਮਾ. ਚਾਂਦ. "ਚੰਦ ਦੇਖਿ ਬਿਗਸਹਿ ਕਉਲਾਰ." (ਬਸੰ ਮਃ ੫) ੩. ਇੱਕ ਸੰਖ੍ਯਾ ਬੋਧਕ, ਕਿਉਂਕਿ ਚੰਦ੍ਰਮਾ ਇੱਕ ਮੰਨਿਆ ਹੈ. "ਚੰਦ ਅਗਨਿ ਰਸ ਮਹੀ ਗਿਨ ਭਾਦੋਂ ਪੂਰਨਮਾਸ."¹ (ਗੁਪ੍ਰਸੂ) ਅਰਥਾਤ ੧੬੩੧। ੪. ਚੰਦ੍ਰਸ੍ਵਰ. ਇੜਾ ਨਾੜੀ. "ਚੰਦ ਸਤ ਭੇਦਿਆ." (ਮਾਰੂ ਜੈਦੇਵ) ਦੇਖੋ, ਚੰਦਸਤ ੨.। ੫. ਭਾਵ- ਆਤਮਾ. "ਚੰਦੁ ਗੁਪਤੁ ਗੈਣਾਰਿ." (ਬਿਲਾ ਥਿਤੀ ਮਃ ੧) ਆਤਮਾ ਗੁਪਤ ਹੈ ਦਸਮਦ੍ਵਾਰ ਵਿੱਚ। ੬. ਚੌਹਾਨਵੰਸ਼ੀ ਪ੍ਰਿਥੀਰਾਜ ਦਿੱਲੀਪਤਿ ਦੇ ਦਰਬਾਰ ਦਾ ਭੂਸਣ ਚੰਦਕਵਿ, ਜਿਸ ਨੇ ੬੯ ਅਧ੍ਯਾਵਾਂ ਦਾ ਪ੍ਰਿਥੀਰਾਜਰਾਯਸੋ" ਨਾਮਕ ਗ੍ਰੰਥ ਰਾਜਪੂਤਵੰਸ਼ ਦਾ ਇਤਿਹਾਸਰੂਪ ਲਿਖਿਆ ਹੈ। ੭. ਮਹਾਭਾਰਤ ਦੇ ਉਦਯੋਗ ਪਰਵ ਦਾ ਉਲਥਾਕਾਰ ਇੱਕ ਸੁਨਿਆਰਾ ਕਵਿ। ੮. ਫ਼ਾ. [چند] ਵਿ- ਕੁਛ. ਤਨਿਕ. ਥੋੜਾ. "ਚੰਦ ਰੋਜ ਚਲਨਾ ਕਿਛੁ ਪਕੜੋ ਕਰਾਰ." (ਨਸੀਹਤ) ੯. ਕਿਤਨਾ. ਕਿਸਕ਼ਦਰ....
ਸੰ. ਸੰਗ੍ਯਾ- ਨਦ (ਸ਼ੋਰ) ਕਰਨ ਵਾਲੀ ਜਲ ਧਾਰਾ. ਪਹਾੜਾਂ ਦੇ ਚਸ਼ਮੇ ਅਤੇ ਗਲੀ ਹੋਈ ਬਰਫ ਤੋਂ ਬਣੀ ਹੋਈ ਜਲਧਾਰਾ, ਜੋ ਸਦਾ ਵਹਿਂਦੀ ਹੈ. ਕਾਤ੍ਯਾਯਨ ਲਿਖਦਾ ਹੈ ਕਿ ਅੱਠ ਹਜ਼ਾਰ ਧਨੁਸ¹ ਤੋਂ ਜਿਸ ਦਾ ਪ੍ਰਵਾਹ ਘੱਟ ਹੋਵੇ, ਉਹ ਨਦੀ ਨਹੀਂ ਕਹੀ ਜਾਂਦੀ "ਨਦੀਆਂ ਵਿਚਿ ਟਿਬੇ ਦੇਖਾਲੇ." (ਵਾਰ ਮਾਝ ਮਃ ੧)...
ਸੰਗ੍ਯਾ- ਭੁਲੇਖਾ. ਧੋਖਾ. ਛਲ। ੨. ਧੋਖੇ ਲਈ ਦਾਬਾ ਮਾਰਨਾ। ੩. ਯੂ. ਪੀ. ਵਿੱਚ ਇੱਕ ਨਗਰ, ਜਿਸ ਦਾ ਪੁਰਾਣਾ ਨਾਮ 'ਬਲਵੰਤਨਗਰ' ਹੈ. ਇਹ ਓਰਛਾ ਦੇ ਰਾਜਾ ਬੀਰਸਿੰਘ ਨੇ ੧੬੧੩ ਵਿੱਚ ਵਸਾਇਆ ਸੀ. ਝਾਂਸੀ ਕਲਕੱਤੇ ਤੋਂ ੧੯੯ ਅਤੇ ਮੁੰਬਈ ਤੋਂ ੭੦੨ ਮੀਲ ਹੈ. ਜੀ. ਆਈ. ਪੀ. ਰੇਲਵੇ ਦਾ ਭਾਰੀ ਸਟੇਸ਼ਨ ਹੈ. ਇਸ ਥਾਂ ਅੰਗ੍ਰੇਜ਼ੀ ਛਾਉਂਣੀ ਭੀ ਹੈ....
ਅੰ. (Railway) ਧਾਤੂ ਦੀ ਲੀਕ ਦੀ ਸੜਕ, ਜਿਸ ਉੱਪਰਦੀ ਰੇਲਗੱਡੀ ਚਲਦੀ ਹੈ. ਇੰਗਲੈਂਡ ਵਿੱਚ ਸਭ ਤੋਂ ਪਹਿਲਾਂ ਸਨ ੧੮੦੨ ਵਿੱਚ ਇਸ ਦਾ ਆਰੰਭ ਹੋਇਆ. ਹੁਣ ਦੁਨੀਆਂ ਵਿੱਚ ੭੨੦, ੦੦੦ ਮੀਲ ਰੇਲਵੇ ਹੈ, ਜਿਸ ਵਿੱਚੋਂ ਭਾਰਤ ਅੰਦਰ ੩੩੦੦੦ ਮੀਲ ਹੈ....
ਕ੍ਰਿ. ਵਿ- ਇਸ ਥਾਂ. ਯਹਾਂ....
ਰਾਜਪੂਤਾਂ ਦੀ ਇੱਕ ਜਾਤਿ. ਬੁੰਦੇਲੇ ਆਖਦੇ ਹਨ ਕਿ ਇੱਕ ਪ੍ਰਤਾਪੀ ਧਰਮਾਤਮਾ ਰਾਜਪੂਤ ਨੇ ਵਿੰਧ੍ਯ- ਵਾਸਿਨੀ ਦੇਵੀ ਅੱਗੇ ਆਪਣੇ ਤਾਈਂ ਬਲਿਦਾਨ ਕੀਤਾ. ਉਸ ਦੀ ਲਹੂਬੂੰਦ (ਵਿੰਦੁ) ਤੋਂ ਦੇਵੀ ਦੇ ਵਰਦਾਨ ਦ੍ਵਾਰਾ ਇੱਕ ਤੇਜਸ੍ਵੀ ਪੁਰਖ ਪੈਦਾ ਹੋਇਆ, ਜਿਸ ਦਾ ਨਾਮ ਬੁੰਦੇਲਾ ਸੀ. ਉਸ ਦੀ ਵੰਸ਼ ਦੇ ਬੁੰਦੇਲ ਰਾਜਪੂਤ ਹੋਏ. "ਬਲਵੰਡ ਲੱਖ ਬੁੰਦੇਲੇ ਕਾਰੀ" (ਭਾਗ) "ਮਘੇਲੇ ਧਂਧੇਲੇ ਬੁੰਦੇਲੇ ਚਂਦੇਲੇ." (ਚਰਿਤ੍ਰ ੩੨੦) ੨. ਬੁੰਦੇਲਖੰਡ ਦਾ ਨਿਵਾਸੀ....
ਸੰ. ਸੰਗ੍ਯਾ- ਜਨਮ. ਉਤਪੱਤਿ। ੨. ਸਮਾਜ ਵਿੱਚ ਇੱਕ ਤੋਂ ਦੂਜੇ ਨੂੰ ਵੱਖ ਕਰਨ ਵਾਲੀ ਵੰਡ. ਰੋਟੀ ਬੇਟੀ ਦੀ ਸਾਂਝ ਵਾਲੀ ਬਰਾਦਰੀਆਂ ਦੀ ਵੰਡ. ਇਸ ਦਾ ਮੂਲ ਨਸਲੀ ਭੇਦ, ਭੌਗੋਲਿਕ ਭੇਦ, ਇਤਿਹਾਸੀ ਵੈਰ, ਕਿਰਤ ਵਿਹਾਰ ਦੇ ਭੇਦ ਆਦਿ ਅਨੇਕ ਹਨ. ਜਾਤਿ ਦੀ ਵੰਡ ਕਿਸੇ ਨਾ ਕਿਸੇ ਸ਼ਕਲ ਵਿੱਚ ਸਾਰੇ ਦੇਸਾਂ ਅਤੇ ਧਰਮਾਂ ਵਿੱਚ ਵੇਖੀ ਜਾਂਦੀ ਹੈ, ਪਰ ਹਿੰਦੂਆਂ ਵਿੱਚ ਹੱਦੋਂ ਵਧਕੇ ਹੈ.#ਗੁਰੂ ਸਾਹਿਬਾਨ ਨੇ ਜਾਤਿ ਦੇ ਅਗ੍ਯਾਨ ਭਰੇ ਵਿਸ਼੍ਵਾਸਾਂ ਨੂੰ ਦੇਸ਼ ਲਈ ਹਾਨੀਕਾਰਕ ਜਾਣਕੇ ਇਸ ਦੇ ਵਿਰੁੱਧ ਆਵਾਜ਼ ਉਠਾਈ ਅਤੇ ਦੇਸ਼ ਦੇਸ਼ਾਂਤਰਾਂ ਵਿੱਚ ਵਿਚਰਕੇ ਆਪਣੀ ਪਵਿਤ੍ਰ ਬਾਣੀ ਦ੍ਵਾਰਾ ਨਿਸ਼ਚੇ ਕਰਾਇਆ ਕਿ ਸਾਰੀ ਮਨੁੱਖ ਜਾਤਿ ਉਸ ਇੱਕ ਪਿਤਾ ਦੀ ਸੰਤਾਨ ਹੈ. ਉੱਚ ਅਤੇ ਨੀਚ ਜਾਤਿ ਕੇਵਲ ਕਰਮਾਂ ਤੋਂ ਹੈ, ਯਥਾ- ਜਾਣਹੁ ਜੋਤਿ, ਨ ਪੂਛਹੁ ਜਾਤੀ, ਆਗੈ ਜਾਤਿ ਨ ਹੇ।#(ਆਸਾ ਮਃ ੧)#ਆਗੈ ਜਾਤਿ ਰੂਪੁ ਨ ਜਾਇ।ਤੇਹਾ ਹੋਵੈ ਜੇਹੇ ਕਰਮ ਕਮਾਇ.#(ਆਸਾ ਮਃ ੩)#ਭਗਤਿ ਰਤੇ ਸੇ ਊਤਮਾ, ਜਤਿ ਪਤਿ ਸਬਦੇ ਹੋਇ,#ਬਿਨੁ ਨਾਵੈ ਸਭ ਨੀਚ ਜਾਤਿ ਹੈ, ਬਿਸਟਾ ਕਾ ਕੀੜਾ ਹੋਇ.#(ਆਸਾ ਮਃ ੩)#ਜਾਤਿ ਕਾ ਗਰਬੁ ਨ ਕਰੀਅਹੁ ਕੋਈ,#ਬ੍ਰਹਮੁ ਬਿੰਦੇ ਸੋ ਬ੍ਰਹਮਣ ਹੋਈ.#ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ,#ਇਸ ਗਰਬ ਤੇ ਚਲਹਿ ਬਹੁਤੁ ਵਿਕਾਰਾ.#ਚਾਰੇ ਬਰਨ ਆਖੈ ਸਭੁਕੋਈ,#ਬ੍ਰਹਮੁਬਿੰਦੁ ਤੇ ਸਭ ਓਪਤਿ ਹੋਈ.#ਮਾਟੀ ਏਕ ਸਗਲ ਸੰਸਾਰਾ,#ਬਹੁ ਬਿਧਿ ਭਾਂਡੇ ਘੜੇ ਕੁਮ੍ਹਾਰਾ.#ਪੰਚ ਤਤੁ ਮਿਲਿ ਦੇਹੀ ਕਾ ਆਕਾਰਾ,#ਘਟਿ ਵਧਿ ਕੋ ਕਰੈ ਬੀਚਾਰਾ.#ਕਹਤੁ ਨਾਨਕ ਇਹ ਜੀਉ ਕਰਮਬੰਧੁ ਹੋਈ,#ਬਿਨ ਸਤਿਗੁਰ ਭੇਟੇ ਮੁਕਤਿ ਨ ਹੋਈ.#(ਭੈਰ ਮਃ ੩)#ਜਾਤਿ ਜਨਮੁ ਨਹ ਪੂਛੀਐ, ਸਚੁਘਰੁ ਲੇਹੁ ਬਤਾਇ,#ਸਾ ਜਾਤਿ, ਸਾ ਪਤਿ ਹੈ, ਜੇਹੇ ਕਰਮ ਕਮਾਇ. (ਪ੍ਰਭਾ ਮਃ ੧)#ਗਰਭਵਾਸ ਮਹਿ ਕੁਲੁ ਨਹੀ ਜਾਤੀ,#ਬ੍ਰਹਮਬਿੰਦੁ ਤੇ ਸਭ ਉਤਪਾਤੀ.#ਕਹੁਰੇ ਪੰਡਿਤ, ਬਾਮਨ ਕਬਕੇ ਹੋਏ,#ਬਾਮਨ ਕਹਿ ਕਹਿ ਜਨਮੁ ਮਤ ਖੋਏ.#ਜੌ ਤੂੰ ਬ੍ਰਾਹਮਣ ਬ੍ਰਾਹਮਣੀ ਜਾਇਆ,#ਤਉ ਆਨ ਬਾਟ ਕਾਹੇ ਨਹੀ ਆਇਆ?#ਤੁਮ ਕਤ ਬ੍ਰਾਹਮਣ, ਹਮ ਕਤ ਸੂਦ?#ਹਮ ਕਤ ਲੋਹੂ ਤੁਮ ਕਤ ਦੂਧ?#ਕਹੁ ਕਬੀਰ ਜੋ ਬ੍ਰਹਮੁ ਬੀਚਾਰੈ,#ਸੋ ਬ੍ਰਹਮਣੁ ਕਹੀਅਤੁ ਹੈ ਹਮਾਰੈ. (ਗਉ ਕਬੀਰ)#ਕੋਊ ਭਯੋ ਮੁੰਡੀਆ ਸੰਨ੍ਯਾਸੀ ਕੋਊ ਯੋਗੀ ਭਯੋ,#ਭਯੋ ਬ੍ਰਹਮਚਾਰੀ ਕੋਊ ਯਤੀ ਅਨੁਮਾਨਬੋ,#ਹਿੰਦੂ ਔ ਤੁਰਕ ਕੋਊ ਰਾਫ਼ਜ਼ੀ ਇਮਾਮ ਸ਼ਾਫ਼ੀ,#ਮਾਨਸ ਕੀ ਜਾਤਿ ਸਭ ਏਕੈ ਪਹਿਚਾਨਬੋ.#ਦੇਹੁਰਾ ਮਸੀਤ ਸੋਈ, ਪੂਜਾ ਔ ਨਿਮਾਜ ਓਈ,#ਮਾਨਸ ਸਭੈ ਏਕ, ਪੈ ਅਨੇਕ ਕੋ ਪ੍ਰਭਾਵ ਹੈ.#ਦੇਵਤਾ ਅਦੇਵ ਜੱਛ ਗੰਧ੍ਰਬ ਤੁਰਕ ਹਿੰਦੂ,#ਨ੍ਯਾਰੇ ਨ੍ਯਾਰੇ ਦੇਸਨ ਕੇ ਭੇਸ ਕੋ ਸੁਭਾਵ ਹੈ.#ਏਕੈ ਨੈਨ, ਏਕੈ ਕਾਨ, ਏਕੈ ਦੇਹ, ਏਕੈ ਬਾਨ,#ਖ਼ਾਕ ਬਾਦ ਆਤਸ਼ ਔ ਆਬ ਕੋ ਰਲਾਵ ਹੈ.#ਅੱਲਹ ਅਭੇਖ ਸੋਈ, ਪੁਰਾਨ ਔ ਕੁਰਾਨ ਓਈ,#ਏਕਹੀ ਸਰੂਪ ਸਭੈ ਏਕ ਹੀ ਬਨਾਵ ਹੈ.#(ਅਕਾਲ)#ਸਾਧੁ ਕਰਮ ਜੋ ਪੁਰਖ ਕਮਾਵੈਂ,#ਨਾਮ ਦੇਵਤਾ ਜਗਤ ਕਹਾਵੈਂ.#ਕੁਕ੍ਰਿਤ ਕਰਮ ਜੇ ਜਗ ਮੈ ਕਰਹੀਂ,#ਨਾਮ ਅਸੁਰ ਤਿਨ ਕੋ ਜਗ ਧਰਹੀਂ. (ਵਿਚਿਤ੍ਰ)#ਘਿਉ ਭਾਂਡਾ ਨ ਵਿਚਾਰੀਐ,#ਭਗਤਾਂ ਜਾਤਿ ਸਨਾਤਿ ਨ ਕਾਈ.#(ਭਾਗੁ, ਵਾਰ ੨੫)#ਪ੍ਰਿਥੀਮੱਲ ਅਰੁ ਤੁਲਸਾ ਦੋਇ,#ਹੁਤੇ ਜਾਤਿ ਕੇ ਭੱਲੇ ਸੋਇ,#ਸੁਨ ਦਰਸ਼ਨ ਕੋ ਤਬ ਚਲ ਆਏ,#ਨਮੋ ਕਰੀ ਬੈਠੇ ਢਿਗ ਥਾਏ.#ਉਰ ਹੰਕਾਰੀ ਗਿਰਾ ਉਚਾਰੀ:-#"ਏਕੋ ਜਾਤ ਹਮਾਰ ਤੁਮਾਰੀ."ਸ਼੍ਰੀਗੁਰੁ ਅਮਰ ਭਨ੍ਯੋ ਸੁਨ ਸੋਇ:-#"ਜਾਤਿ ਪਾਤਿ ਗੁਰੁ ਕੀ ਨਹਿਂ ਕੋਇ.#ਉਪਜਹਿਂ ਜੇ ਸ਼ਰੀਰ ਜਗ ਮਾਹੀਂ,#ਇਨ ਕੀ ਜਾਤਿ ਸਾਚ ਸੋ ਨਾਹੀਂ,#ਬਿਨਸਜਾਤ ਇਹ ਜਰਜਰਿ ਹੋਇ,#ਆਗੇ ਜਾਤਿ ਜਾਤ ਨਹਿ ਕੋਇ.#'ਆਗੈ ਜਾਤਿ ਨ ਜੋਰੁ ਹੈ, ਅਗੈ ਜੀਉ ਨਵੇ,#ਜਿਨ ਕੀ ਲੇਖੈ ਪਤਿ ਪਵੈ, ਚੰਗੇ ਸੇਈ ਕੇਇ. '#ਇਮ ਸ਼੍ਰੀ ਨਾਨਕ ਬਾਕ ਉਚਾਰਾ,#ਆਗੇ ਜਾਤਿ ਨ ਜੋਰ ਸਿਧਾਰਾ,#ਉਪਜੈ ਤੁਨ ਇਤਹੀ ਬਿਨਸੰਤੇ,#ਆਗੇ ਸੰਗ ਨ ਕਿਸੇ ਚਲੰਤੇ.#ਸਿਮਰ੍ਯੋ ਜਿਨ ਸਤਿਨਾਮੁ ਸਦੀਵਾ,#ਸਿੱਖਨ ਸੇਵ ਕਰੀ ਮਨ ਨੀਵਾਂ,#ਤਿਨ ਕੀ ਪਤ ਲੇਖੇ ਪਰਜਾਇ,#ਜਾਤਿ ਕੁਜਾਤਿ ਨ ਪਰਖਹਿ ਕਾਇ." (ਗੁਪ੍ਰਸੂ)#੩. ਕੁਲ. ਵੰਸ਼. "ਫਾਂਧੀ ਲਗੀ ਜਾਤਿ ਫਹਾਇਨਿ." (ਵਾਰ ਮਲਾ ਮਃ ੧) ੪. ਗੋਤ੍ਰ. ਗੋਤ। ੫. ਚਮੇਲੀ। ੬. ਜਾਯਫਲ। ੭. ਸ੍ਰਿਸ੍ਟਿ. ਮਖ਼ਲੂਕ਼ਾਤ. "ਜੋਤਿ ਕੀ ਜਾਤਿ, ਜਾਤਿ ਕੀ ਜੋਤੀ." (ਗਉ ਕਬੀਰ) ਪ੍ਰਕਾਸ਼ਰੂਪ ਕਰਤਾਰ ਦੀ ਸ੍ਰਿਸ੍ਟਿ ਦੀ ਜੋ ਰੋਸ਼ਨ ਬੁੱਧਿ ਹੈ. "ਜਾਤਿ ਮਹਿ ਜੋਤਿ, ਜੋਤਿ ਮਹਿ ਜਾਤਾ." (ਵਾਰ ਆਸਾ) ਸਿਰ੍ਸ੍ਟਿ ਵਿੱਚ ਸ੍ਰਸ੍ਟਾ ਵਿੱਚ ਸ੍ਰਿਸ੍ਟੀ ਹੈ, ਸ੍ਰਿਸ੍ਟਿ। ੮. ਦੇਖੋ, ਸ੍ਵਭਾਵੋਕ੍ਤਿ....
ਸੰ. रत्न. (ਦੇਖੋ, ਰਮ੍ ਧਾ) ਸੰਗ੍ਯਾ- ਜਿਸ ਤੋਂ ਖ਼ੁਸ਼ ਹੋਈਏ, ਮਾਣਿਕ ਆਦਿ ਕੀਮਤੀ ਪੱਥਰ, ਅਥਵਾ ਅਦਭੁਤ ਵਸ੍ਤੂ. "ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ." (ਸਵੈਯੇ ਸ੍ਰੀ ਮੁਖਵਾਕ ਮਃ ੫) ਦੇਖੋ, ਨਵਰਤਨ। ੨. ਉੱਤਮ ਪਦਾਰਥ. "ਹੋਮੇ ਬਹੁ ਰਤਨਾ." (ਸੁਖਮਨੀ) ਘ੍ਰਿਤ ਆਦਿਕ ਪਦਾਰਥ ਹੋਮੇ (ਹਵਨ ਕੀਤੇ). ੩. ਅੱਖ ਦੀ ਪੁਤਲੀ। ੪. ਪੁਰਾਣਕਥਾ ਅਨੁਸਾਰ ਖੀਰਸਮੁੰਦਰ ਨੂੰ ਰਿੜਕਕੇ ਕੱਢੇ ਹੋਏ ਅਦਭੁਤ ਪਦਾਰਥ, ਜਿਨ੍ਹਾਂ ਦੀ ਚੌਦਾਂ ਗਿਣਤੀ ਹੈ- ਉੱਚੈਃ ਸ਼੍ਰਵਾ ਘੋੜਾ, ਕਾਮਧੇਨੁ, ਕਲਪਵ੍ਰਿਕ੍ਸ਼੍, ਰੰਭਾ ਅਪਸਰਾ, ਲਕ੍ਸ਼੍ਮੀ, ਅਮ੍ਰਿਤ, ਕਾਲਕੂਟ (ਜ਼ਹਿਰ) ਸ਼ਰਾਬ (ਸੁਰਾ), ਚੰਦ੍ਰਮਾ, ਧਨ੍ਵੰਤਰਿ, ਪਾਂਚਜਨ੍ਯ ਸ਼ੰਖ, ਕੌਸ੍ਟੁਭਮਣਿ, ਸਾਰੰਗ ਧਨੁਖ, ਅਤੇ ਐਰਾਵਤ ਹਾਥੀ. "ਰਤਨ ਉਪਾਇ ਧਰੇ ਖੀਰੁ ਮਥਿਆ." (ਆਸਾ ਮਃ ੧)...
ਵਿ- ਰੱਜਿਆ. ਤ੍ਰਿਪਤ. ਸੰਤੁਸ੍ਟ। ੨. ਸੰ. राजन्. ਸੰਗ੍ਯਾ- ਆਪਣੀ ਨੀਤਿ ਅਤੇ ਸ਼ੁਭਗੁਣਾਂ ਨਾਲ ਪ੍ਰਜਾ ਨੂੰ ਰੰਜਨ (ਪ੍ਰਸੰਨ) ਕਰਨ ਵਾਲਾ.¹#ਗੁਰਵਾਕ ਹੈ- "ਰਾਜੇ ਚੁਲੀ ਨਿਆਵ ਕੀ." (ਮਃ ੧. ਵਾਰ ਸਾਰ) ਰਾਜੇ ਨੂੰ ਨਿਆਂ ਕਰਨ ਦੀ ਪ੍ਰਤਿਗ੍ਯਾ ਕਰਨੀ ਚਾਹੀਏ. "ਰਾਜਾ ਤਖਤਿ ਟਿਕੈ ਗੁਣੀ, ਭੈ ਪੰਚਾਇਣੁ. ਰਤੁ." (ਮਾਰੂ ਮਃ ੧) ਗੁਣੀ ਅਤੇ ਪ੍ਰਧਾਨਪੁਰਖਾਂ ਦੇ ਸਮਾਜ ਦਾ ਭੈ ਮੰਨਣ ਵਾਲਾ ਰਾਜਾ ਹੀ ਤਖਤ ਤੇ ਰਹਿ ਸਕਦਾ ਹੈ. ਭਾਈ ਗੁਰਦਾਸ ਜੀ ਲਿਖਦੇ ਹਨ-#"ਜੈਸੇ ਰਾਜਨੀਤਿ ਰੀਤਿ ਚਕ੍ਰਵੈ ਚੈਤੰਨਰੂਪ#ਤਾਂਤੇ ਨਿਹਚਿੰਤ ਨ੍ਰਿਭੈ ਬਸਤ ਹੈਂ ਲੋਗ ਜੀ. ×××#ਜੈਸੇ ਰਾਜਾ ਧਰਮਸਰੂਪ ਰਾਜਨੀਤਿ ਬਿਖੈ.#ਤਾਂਕੇ ਦੇਸ ਪਰਜਾ ਬਸਤ ਸੁਖ ਪਾਇਕੈ." ×××#(ਕਬਿੱਤ)#ਪ੍ਰੇਮਸੁਮਾਰਗ ਵਿੱਚ ਕਲਗੀਧਰ ਦਾ ਉਪਦੇਸ਼ ਹੈ-#"ਰਾਜੇ ਕੋ ਚਾਹੀਐ ਜੋ ਨਿਆਉਂ ਸਮਝ ਕਰ ਭੈ ਸਾਥ ਕਰੈ, ਕੋਈ ਇਸ ਕੇ ਰਾਜ ਮੈ ਦੁਖਿਤ ਨ ਹੋਇ. ਰਾਜੇ ਕੋ ਚਾਹੀਐ ਜੋ ਅਪਨੇ ਉੱਪਰ ਭੀ ਨਿਆਉਂ ਕਰੇ." ਅਰਥਾਤ ਜਿਨ੍ਹਾਂ ਕੁਕਰਮਾਂ ਤੋਂ ਲੋਕਾਂ ਨੂੰ ਦੰਡ ਦਿੰਦਾ ਹੈ, ਉਨ੍ਹਾਂ ਤੋਂ ਆਪ ਭੀ ਬਚੇ.#ਭਾਈ ਬਾਲੇ ਦੀ ਸਾਖੀ ਵਿੱਚ ਲਿਖਿਆ ਹੈ ਕਿ- "ਮੀਰ ਬਾਬਰ ਨੇ ਕਹਿਆ, ਹੇ ਫਕੀਰ ਜੀ! ਮੁਝ ਕੋ ਤੁਸੀਂ ਕੁਛ ਉਪਦੇਸ਼ ਕਰੋ." ਤਾਂ ਸ਼੍ਰੀ ਗੁਰੂ ਜੀ ਕਹਿਆ, "ਹੇ ਪਾਤਸ਼ਾਹ! ਤੁਸਾਂ ਧਰਮ ਦਾ ਨਿਆਉਂ ਕਰਨਾ ਤੇ ਪਰਉਪਕਾਰ ਕਰਨਾ."#ਚਾਣਕ੍ਯ ਨੇ ਰਾਜਾ ਦਾ ਲੱਛਣ ਕੀਤਾ ਹੈ-#''नीतिशास्त्रानुगो राजा. '' (ਸੂਤ੍ਰ ੪੮) ਉਸ ਨੇ ਰਾਜ੍ਯ ਦਾ ਮੂਲ ਇੰਦ੍ਰੀਆਂ ਨੂੰ ਜਿੱਤਣਾ ਲਿਖਿਆ ਹੈ-#''राज्यमृलमिन्दि्रय जयः '' (ਸੂਤ੍ਰ ੪) ਸਾਥ ਹੀ ਇਹ ਭੀ ਦੱਸਿਆ ਹੈ ਕਿ ਇੰਦ੍ਰੀਆਂ ਤੇ ਕਾਬੂ ਆਇਆ ਰਾਜਾ ਚਤੁਰੰਗਿਨੀ ਫੌਜ ਰਖਦਾ ਹੋਇਆ ਭੀ ਨਸ੍ਟ ਹੋਜਾਂਦਾ ਹੈ. - ''इन्दि्रय वशवर्ती चतुरङ्गवानपि विनश्यति. '' (ਸੂਤ੍ਰ ੭੦)#ਨੀਤਿਵੇੱਤਾ ਚਾਣਕ੍ਯ ਨੇ ਇਹ ਭੀ ਲਿਖਿਆ ਹੈ ਕਿ ਜੋ ਰਾਜੇ ਪ੍ਰਜਾ ਨਾਲ ਮੇਲ ਜੋਲ ਰਖਦੇ ਅਤੇ ਹਰੇਕ ਨੂੰ ਮੁਲਾਕਾਤ ਦਾ ਮੌਕਾ ਦਿੰਦੇ ਹਨ, ਉਹ ਪ੍ਰਜਾ ਨੂੰ ਪ੍ਰਸੰਨ ਕਰਦੇ ਹਨ, ਅਰ ਜਿਨ੍ਹਾਂ ਦਾ ਦਰਸ਼ਨ ਮਿਲਣਾ ਹੀ ਔਖਾ ਹੈ, ਉਹ ਪ੍ਰਜਾ ਨੂੰ ਨਸ੍ਟ ਕਰ ਦਿੰਦੇ ਹਨ-#''दुर्दर्शना हि राजानः प्रजा नाशयन्ति।'' (ਸੂਤ੍ਰ ੫੫੭)#''सुदर्शना हि राजानः प्रजा रञ्जयन्ति. '' (ਸੂਤ੍ਰ ੫੫੮)²#ਲਾਲ, ਦੇਵੀਦਾਸ ਅਤੇ ਰਘੁਨਾਥ ਆਦਿ ਕਵੀਆਂ ਨੇ ਰਾਜਾ ਦੇ ਸੰਬੰਧ ਵਿੱਚ ਲਿਖਿਆ ਹੈ-#ਕਬਿੱਤ#"ਸੁੰਦਰ ਸਲੱਜ ਸੁਧੀ ਸਾਹਸੀ ਸੁਹ੍ਰਿਦ ਸਾਚੋ#ਸੂਰੋ ਸ਼ੁਚਿ ਸਾਵਧਾਨ ਸ਼ਾਸਤ੍ਰਗ੍ਯ ਜਾਨੀਏ,#ਉੱਦਮੀ ਉਦਾਰ ਗੁਨਗ੍ਰਾਹੀ ਔ ਗੰਭੀਰ "ਲਾਲ"#ਸ਼ੁੱਧਮਾਨ ਧਰਮੀ ਛਮੀ ਸੁ ਤਤ੍ਵਗ੍ਯਾਨੀਏ,#ਇੰਦ੍ਰਯਜਿਤ ਸਤ੍ਯਵ੍ਰਤ ਸੁਕ੍ਰਿਤੀ ਧ੍ਰਿਤੀ ਵਿਨੀਤ#ਤੇਜਸੀ ਦਯਾਲੁ ਪ੍ਰੀਤਿ ਹਰਿ ਸੋਂ ਪ੍ਰਮਾਨੀਏ,#ਲੋਭ ਛੋਭ ਹਿੰਸਾ ਕਾਮ ਕਪਟ ਗਰੂਰਤਾ ਨ#ਲੰਛਨ ਬਤੀਸ ਏ ਛਿਤੀਸ ਕੇ ਬਖਾਨੀਏ.#ਛੋਟੇ ਛੋਟੇ ਗੁਲਨ ਕੋ ਸੂਰਨ ਕੀ ਬਾਰ ਕਰੈ#ਪਾਤਰੇ ਸੇ ਪੌਧਾ ਪਾਨੀ ਪੋਖ ਕਰ ਪਾਰਬੋ,#ਫੂਲੀ ਫੁਲਵਾਰਨ ਕੇ ਫੂਲ ਮੋਹ ਲੇਵੈ ਪੁਨ#ਖਾਰੇ ਘਨੇ ਰੂਖ ਏਕ ਠੌਰ ਤੈਂ ਉਪਾਰਬੋ,#ਨੀਚੇ ਪਰੇ ਪਾਯਨ ਤੈਂ ਟੇਕ ਦੈ ਦੈ ਊਚੇ ਕਰੈ#ਊਚੇ ਬਢਗਏ ਤੇ ਜਰੂਰ ਕਾਟਡਾਰਬੋ,#ਰਾਜਨ ਕੋ ਮਾਲਿਨ ਕੋ ਦਿਨਪ੍ਰਤਿ ਦੇਵੀਦਾਸ#ਚਾਰ ਘਰੀ ਰਾਤ ਰਹੇ ਇਤਨੋ ਬਿਚਾਰਬੋ.#ਸੁਥਰੀ ਸਿਲਾਹ ਰਾਖੇ ਵਾਯੁਬੇਗੀ ਬਾਹ ਰਾਖੇ#ਰਸਦ ਕੀ ਰਾਹ ਰਾਖੇ, ਰਾਖੇ ਰਹੈ ਬਨ ਕੋ,#ਚਤੁਰ ਸਮਾਜ ਰਾਖੇ ਔਰ ਦ੍ਰਿਗਬਾਜ਼ ਰਾਖੇ#ਖਬਰ ਕੇ ਕਾਜ ਬਹੁਰੂਪਿਨ ਕੇ ਗਨ ਕੋ,#ਆਗਮਭਖੈਯਾ ਰਾਖੇ ਹਿੰਮਤਰਖੈਯਾ ਰਾਖੇ#ਭਨੇ ਰਘੁਨਾਥ ਔ ਬੀਚਾਰ ਬੀਚ ਮਨ ਕੋ,#ਬਾਜੀ ਹਾਰੇ ਕੌਨਹੂੰ ਨ ਔਸਰ ਕੇ ਪਰੇ ਭੂਪ#ਰਾਜੀ ਰਾਖੇ ਪ੍ਰਜਨ ਕੋ ਤਾਜੀ ਸੁਭਟਨ ਕੋ.#ਛੱਪਯ#ਪ੍ਰਥਮ ਬੁੱਧ ਧਨ ਧੀਰ ਧਰਨ ਧਰਨੀ ਪ੍ਰਜਾਹ ਸੁਖ,#ਸੁਚਿ ਸੁਸੀਲ ਸੁਭ ਨਿਯਤ ਨੀਤਬੇਤਾ ਪ੍ਰਸੰਨਮੁਖ,#ਨਿਰਬਿਕਾਰ ਨਿਰਲੋਭ ਨਿਰਬਿਖੀ ਨਿਰਗਰੂਰ ਮਨ,#ਹਾਨਿ ਲਾਭ ਕਰ ਨਿਪੁਣ ਕਦਰਦਾਨੀ ਬਿਬੇਕ ਸਨ,#ਤੇਗ ਤ੍ਯਾਗ ਸਾਚੋ ਸੁਕ੍ਰਿਤਿ ਹਰਿਸੇਵਕ ਹਿੰਮਤ ਅਮਿਤ,#ਸਦ ਸਭਾ ਦਾਸ ਮੰਤ੍ਰੀ ਸੁਧੀ ਬਢਤ ਰਾਜ ਸਸਿਕਲਾ ਵਤ.#੩. ਸਭ ਨੂੰ ਪ੍ਰਸੰਨ ਕਰਨ ਅਤੇ ਪ੍ਰਕਾਸ਼ਣ ਵਾਲਾ ਜਗਤ ਨਾਥ ਕਰਤਾਰ. "ਕੋਊ ਹਰਿ ਸਮਾਨਿ ਨਹੀ ਰਾਜਾ." (ਬਿਲਾ ਕਬੀਰ) "ਰਾਜਾ ਰਾਮੁ ਮਉਲਿਆ ਅਨਤਭਾਇ। ਜਹ ਦੇਖਉ ਤਹ ਰਹਿਆ ਸਮਾਇ." (ਬਸੰ ਕਬੀਰ) "ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ, ਐਸੋ ਰਾਜਾ ਛੋਡਿ ਔਰ ਦੂਜਾ ਕੌਨ ਧ੍ਯਾਇਯੇ?" (ਗ੍ਯਾਨ) ੪. ਕ੍ਸ਼੍ਤ੍ਰਿਯ. ਛਤ੍ਰੀ। ੫. ਭਾਵ- ਮਨ. "ਰਾਜਾ ਬਾਲਕ ਨਗਰੀ ਕਾਚੀ." (ਬਸੰ ਮਃ ੧) ਕੱਚੀ ਨਗਰੀ (ਵਿਨਾਸ਼ ਹੋਣ ਵਾਲੀ) ਦੇਹ ਹੈ। ੬. ਚੰਦ੍ਰਮਾ। ੭. ਨਾਪਿਤ (ਨਾਈ) ਨੂੰ ਭੀ ਪ੍ਰਸੰਨ ਕਰਨ ਲਈ ਲੋਕ ਰਾਜਾ ਆਖਦੇ ਹਨ। ੮. ਵਿ- ਰਾਜ੍ਯ ਦਾ. "ਨਾਮੁ ਧਨੁ, ਨਾਮੁ ਸੁਖ ਰਾਜਾ, ਨਾਮੁ ਕੁਟੰਬ, ਸਹਾਈ." (ਗੂਜ ਮਃ ੫)...
ਇਸ ਨਾਮ ਦੇ ਅਨੇਕ ਰਾਜੇ ਹੋਏ ਹਨ. ਖਾਸ ਕਰਕੇ ਪ੍ਰਤਾਪੀ ਰਾਜਿਆਂ ਦੀ ਵਿਕ੍ਰਮ- ਆਦਿਤ੍ਯ ਪਦਵੀ (ਉਪਾਧਿ) ਹੋ ਗਈ ਸੀ, ਪਰ ਸਭ ਤੋਂ ਪ੍ਰਸਿੱਧ ਗਰਦਭਿਲ ਰਾਜੇ ਦਾ ਪੁਤ੍ਰ ਉੱਜੈਨ ਦਾ ਪਤਿ ਸੀ, ਜਿਸ ਨੇ ਆਪਣਾ ਸੰਮਤ ਸਨ ਈਸਵੀ ਤੋਂ ੫੭ ਵਰ੍ਹੇ ਪਹਿਲਾਂ ਆਰੰਭ ਕੀਤਾ. ਇਹ ਆਪ ਵਡਾ ਪੰਡਿਤ ਅਤੇ ਵਿਦ੍ਵਾਨਾਂ ਦੀ ਕਦਰ ਕਰਨ ਵਾਲਾ ਸੀ. ਇਸ ਦਾ ਦਰਬਾਰ ਰਤਨਰੂਪ ਗੁਣੀਆਂ ਨਾਲ ਭੂਸਿਤ ਸੀ. ਕਈਆਂ ਨੇ ਇਸ ਦੇ ਦਰਬਾਰ ਦੇ ਨੌ ਰਤਨ- ਕਾਲਿਦਾਸ, ਵਰਰੁਚਿ, ਅਮਰਸਿੰਹ, ਧਨ੍ਵੰਤਰਿ, ਕ੍ਸ਼੍ਪਣਕ, ਵੇਤਾਲਭੱਟ, ਘਟਕਰ੍ਪਰ, ਸ਼ੰਕੁ ਅਤੇ ਵਰਾਹਮਿਹਿਰ- ਲਿਖੇ ਹਨ, ਪਰ ਇਹ ਕੇਵਲ ਕਲਪਨਾ ਹੈ, ਕਿਉਂਕਿ ਇਹ ਵਿਦ੍ਵਾਨ ਇੱਕ ਸਮੇਂ ਵਿੱਚ ਨਹੀਂ ਹੋਏ.#ਵਿਕ੍ਰਮਾਦਿਤ੍ਯ ਨੇ ਸ਼ਕ ਜਾਤਿ ਨੂੰ ਭਾਰੀ ਹਾਰ ਦਿੱਤੀ, ਜਿਸ ਤੋਂ ਉਸ ਦਾ ਨਾਮ ਸੰਸਕ੍ਰਿਤ ਗਰੰਥਾਂ ਵਿੱਚ "ਸ਼ਿਕਾਰੀ" ਪ੍ਰਸਿੱਧ ਹੈ. ਸ਼ਾਲਿਵਾਹਨ ਨਾਲ ਵਿਕ੍ਰਮਾਦਿਤ੍ਯ ਦੀ ਭਾਰੀ ਸ਼ਤ੍ਰੁਤਾ ਸੀ.#ਅਨੇਕ ਵਿਦ੍ਵਾਨਾਂ ਦਾ ਖਿਆਲ ਹੈ ਕਿ ਵਿਕ੍ਰਮੀ ਸੰਮਤ ਮਹਾਰਾਜਾ ਕਨਿਸਕ ਨੇ ਚਲਾਇਆ ਹੈ, ਜਿਸ ਦੀ ਉਪਾਧਿ ਵਿਕ੍ਰਮਾਦਿਤ੍ਯ ਸੀ. ਬਹੁਤ ਲੇਖਕ ਲਿਖਦੇ ਹਨ ਕਿ ਯਸ਼ੋਧਰ ਨਾਮਕ ਵਿਕ੍ਰਮਾਦਿਤ੍ਯ ਨੇ ਵਿਕ੍ਰਮੀ ਸਾਲ ਚਲਾਇਆ ਹੈ. ਕਿਤਨੇ ਵਿਦ੍ਵਾਨ ਕਲਪਨਾ ਕਰਦੇ ਹਨ ਕਿ ਗੌਤਮੀ ਪੁਤ੍ਰ ਨੇ ਸ਼ਕਾਂ ਨੂੰ ਆਪਣੇ ਵਿਕ੍ਰਮ (ਬਲ) ਨਾਲ ਜਦ ਹਾਰ ਦਿੱਤੀ, ਉਸੇ ਸਮੇਂ ਤੋਂ ਵਿਕ੍ਰਮ ਸੰਮਤ ਗਿਣਿਆ ਗਿਆ।#੨. ਸਮੁਦ੍ਰਗੁਪਤ ਦਾ ਪੁਤ੍ਰ ਚੰਦ੍ਰਗੁਪਤ (੨), ਜੋ ਸਨ ੩੯੦ ਵਿੱਚ ਸੁਰਾਸ੍ਟ੍ਰ (ਕਾਠੀਆਵਾੜ) ਦਾ ਰਾਜ ਕਰਦਾ ਸੀ, ਉਹ ਭੀ ਵਿਕ੍ਰਮਾਦਿਤ੍ਯ ਨਾਮ ਤੋਂ ਇਤਿਹਾਸ ਵਿੱਚ ਪ੍ਰਸਿੱਧ ਹੈ.#੩. ਰਣਾਦਿਤ੍ਯ ਦਾ ਪੁਤ੍ਰ ਕਸ਼ਮੀਰ ਦਾ ਰਾਜਾ, ਜੋ ਈਸਵੀ ਸੱਤਵੀਂ ਸਦੀ ਦੇ ਆਰੰਭ ਵਿੱਚ ਰਾਜ ਕਰਦਾ ਸੀ, ਵਿਕ੍ਰਮਾਦਿਤ੍ਯ ਨਾਮ ਤੋਂ ਪ੍ਰਸਿੱਧ ਹੈ....
ਉਹ ਨਗਰੀ, ਜਿਸ ਵਿੱਚ ਰਾਜਾ ਰਹਿਂਦਾ ਹੈ. ਰਾਜਾ ਦੇ ਰਹਿਣ ਦੀ ਪ੍ਰਧਾਨ ਪੁਰੀ. ਰਾਜ੍ਯ ਦੀ ਮਹਾਨਗਰੀ. ਦਾਰੁਲਖ਼ਿਲਾਫ਼ਤ. ਤਖ਼ਤਗਾਹ. ਦਾਰੁਲਸਲਤਨਤ....
ਦੇਖੋ, ਆਦੀ ੨....
ਕ੍ਰਿ. ਵਿ- ਅਬ. ਇਸ ਵੇਲੇ. "ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ." (ਮਾਝ ਮਃ ੫) ਇਸ ਦਾ ਮੂਲ ਸੰਸਕ੍ਰਿਤ अहनि ਅਹਨਿ ਹੈ, ਜਿਸ ਦਾ ਅਰਥ ਹੈ ਦਿਨ ਮੇ. ਭਾਵ- ਅੱਜ ਦੇ ਦਿਨ....
ਅ਼. [رِیاست] ਸੰਗ੍ਯਾ- ਰਾਜ੍ਯ। ੨. ਹੁਕੂਮਤ....
ਬੁੰਦੇਲ ਖੰਡ (ਮੱਧ ਭਾਰਤ) ਵਿੱਚ ਇੱਕ ਨਗਰ, ਜੋ ਰਾਜਪੂਤ ਭਾਰਤੀ ਚੰਦ ਨੇ ਸਨ ੧੫੩੧ ਵਿੱਚ ਵਸਾਇਆ. ਇਹ ਵੇਤਵਾ (ਵੇਤ੍ਵਾ) ਨਦੀ ਦੇ ਕਿਨਾਰੇ ਹੈ. ਝਾਂਸੀ ਮਾਨਕਪੁਰ ਰੇਲਵੇ (ਜੀ. ਆਈ. ਪੀ. ) ਰਾਹੀਂ ਇੱਥੇ ਪਹੁੰਚੀਦਾ ਹੈ. ਬੁੰਦੇਲਾ ਜਾਤਿ ਦੇ ਰਤਨ, ਰਾਜਾ ਵਿਕ੍ਰਮਾਜੀਤ ਨੇ ਇੱਥੋਂ ਰਾਜਧਾਨੀ ਬਦਲਕੇ ਸਨ ੧੭੮੩ ਵਿੱਚ ਟੀਕਮਗੜ੍ਹ ਲੈ ਆਂਦੀ. ਹੁਣ ਰਿਆਸਤ ਦਾ ਨਾਂਉਂ ਟੀਕਮਗੜ੍ਹ ਹੈ. ਕਈ ਰਿਆਸਤ ਓਰਛਾ ਭੀ ਆਖਦੇ ਹਨ. ਓਰਛਾ ਹੁਣ ਤਸੀਲ ਦਾ ਪ੍ਰਧਾਨ ਨਗਰ ਹੈ. ਦੇਖੋ, ਓਡਛਾ....
ਦੇਖੋ, ਤਹਸੀਲ....
ਸੰਗ੍ਯਾ- ਸਾਂਖ੍ਯਮਤ ਅਨੁਸਾਰ ਸਤ੍ਵ ਰਜ ਤਮ ਰੂਪ ਪ੍ਰਕ੍ਰਿਤਿ, ਜੋ ਜਗਤ ਦਾ ਉਪਾਦਾਨ ਕਾਰਣ ਹੈ। ੨. ਈਸ਼੍ਵਰ. ਪਰਮਾਤਮਾ। ੩. ਰਾਜਾ ਦਾ ਵਜੀਰ। ੪. ਫੌਜ ਦਾ ਵਡਾ ਸਰਦਾਰ। ੫. ਪਟਿਆਲਾਪਤਿ ਬਾਬਾ ਆਲਾ ਸਿੰਘ ਜੀ ਦੀ ਸੁਪੁਤ੍ਰੀ, ਜੋ ਸਾਰੇ ਸ਼ੁਭ ਗੁਣਾਂ ਨਾਲ ਭਰਪੂਰ ਸੀ. ਦੇਖੋ, ਪਰਧਾਨ ੨। ੬. ਵਿ- ਮੁੱਖ. ਖਾਸ। ੭. ਸ਼੍ਰੇਸ੍ਠ. ਉੱਤਮ....
ਸੰ. ओड़देश- ਓਡ੍ਰ ਦੇਸ਼. ਦੇਖੋ, ਉੜੀਸਾ।#੨. ਓਰਛਾ. ਬੁੰਦੇਲ ਖੰਡ (ਮੱਧ ਭਾਰਤ) ਦਾ ਇੱਕ ਸ਼ਹਿਰ, ਜਿਸ ਦੇ ਨਾਉਂ ਤੋਂ ਓਰਛਾ ਰਿਆਸਤ ਹੈ. ਦੇਖੋ, ਓਰਛਾ. "ਆਭਾਵਤੀ ਓਡਛੇ ਰਾਨੀ." (ਚਰਿਤ੍ਰ ੧੩੮)...