ōhāओहा
ਸਰਵ- ਅਵ੍ਯਯ ਸਹਿਤ ਓਹ ਦਾ ਰੂਪ. ਵਹੀ. ਉਹੀ. "ਓਹਾ ਪ੍ਰੇਮ ਪਿਰੀ." (ਆਸਾ ਮਃ ੫)
सरव- अव्यय सहित ओह दा रूप. वही. उही. "ओहा प्रेम पिरी." (आसा मः ५)
ਦੇਖੋ, ਸਰਬ। ੨. ਫ਼ਾ. [سرو] ਸੰਗ੍ਯਾ- ਸਰੂ. "ਸਰਵੋ ਸਹੀ ਚਮਨ ਰਾ." (ਰਾਮਾਵ) ਦੇਖੋ, ਸਰੂ....
ਸੰ. ਵਿ- ਜੋ ਵਿਕਾਰ ਨੂੰ ਪ੍ਰਾਪਤ ਨਾ ਹੋਵੇ. ਸਦਾ ਇੱਕ ਰਸ ਰਹਿਣ ਵਾਲਾ. "ਸ਼ੁੱਧ ਵਿਆਪਕ ਅਵ੍ਯਯ ਸੋਊ." (ਨਾਪ੍ਰ) ੨. ਸੰਗ੍ਯਾ- ਪਾਰਬ੍ਰਹਮ. ਕਰਤਾਰ। ੩. ਵ੍ਯਾਕਰਣ ਅਨੁਸਾਰ ਉਹ ਸ਼ਬਦ ਜੋ ਆਪਣਾ ਸਰੂਪ ਨਹੀਂ ਬਦਲਦਾ. ਅਥਵਾ, ਔਰ, ਫਿਰ, ਅਤੇ ਆਦਿ। ੪. ਕੰਜੂਸ. ਕ੍ਰਿਪਣ, ਜੋ ਵ੍ਯਯ (ਖ਼ਰਚ) ਨਹੀਂ ਕਰਦਾ....
ਸੰ. ਵ੍ਯ- ਸਾਥ. ਸੰਗ. ਸਮੇਤ. "ਪੁਤ੍ਰ ਸਹਿਤ ਗੁਰੁ ਦਰਸਨ ਕੀਨ." (ਗੁਪ੍ਰਸੂ) ੨. ਕ੍ਰਿ. ਵਿ- ਸਹਿਤ. ਹਿਤ ਸਹਿਤ. ਪ੍ਰੇਮ ਨਾਲ. ਸਨੇਹ ਕਰਕੇ. "ਭੋਜਨ ਮਧੁਰ ਸਹਿਤ ਕਰਵਾਏ." (ਗੁਪ੍ਰਸੂ) ੩. ਵਿ- ਹੱਛਾ ਹਿਤਕਾਰੀ. ਮਿਤ੍ਰ. "ਪਵਿਤ ਮਾਤਾ ਪਿਤਾ ਕੁਟੰਬ ਸਹਿਤ ਸਿਉ." (ਅਨੰਦੁ) ੪. ਦੇਖੋ, ਸਹਦ ੨....
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ....
ਸਰਵ- ਉਹੀ. ਓਹੋ। ੨. ਦੇਖੋ, ਬਹੀ. "ਲੇਖਾ ਰਬੁ ਮੰਗੇਸੀਆ ਬੈਠਾ ਕਢਿ ਵਹੀ." (ਮਃ ੧. ਵਾਰ ਰਾਮ ੧) ੩. ਅ਼. [وہی] ਵਹ਼ੀ. ਇਲਹਾਮ. ਕਰਤਾਰ ਵੱਲੋਂ ਆਇਆ ਸੁਨੇਹਾ....
ਸਰਵ- ਵਹੀ ਓਹੀ. "ਜਹਿ ਦੇਖੋ, ਉਹੀ ਹੈ" (ਚੰਡੀ ੧) "ਉਹੀ ਪੀਓ ਉਹੀ ਖੀਓ." (ਗਉ ਮਃ ੫)...
ਸਰਵ- ਅਵ੍ਯਯ ਸਹਿਤ ਓਹ ਦਾ ਰੂਪ. ਵਹੀ. ਉਹੀ. "ਓਹਾ ਪ੍ਰੇਮ ਪਿਰੀ." (ਆਸਾ ਮਃ ੫)...
ਸੰ. प्रेमन. ਸੰਗ੍ਯਾ- ਪਿਆਰ ਦਾ ਭਾਵ. ਸਨੇਹ. "ਪ੍ਰੇਮ ਕੇ ਸਰ ਲਾਗੇ ਤਨ ਭੀਤਰਿ." (ਸੋਰ ਮਃ ੪) "ਸਾਚ ਕਹੋਂ ਸੁਨਲੇਹੁ ਸਬੈ, ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਯੋ." (ਅਕਾਲ) ੨. ਵਾਯੁ. ਪਵਨ....
ਪ੍ਰਿਯ. ਪਿਆਰਾ। ੨. ਪਤਿ। ੩. ਪਿਆਰੇ ਦਾ. "ਅੰਤਰ ਪਿਰੀ ਪਿਆਰੁ." (ਤੁਖਾ ਛੰਤ ਮਃ ੪)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...