aundhha, aundhhāऔंध, औंधा
ਵਿ- ਅਧਃ ਉਲਟਾ. ਮੂਧਾ. "ਬਾਂਧ ਔਂਧ ਸਿਹਜਾ ਤਰ ਲਿਯਾ." (ਚਰਿਤ੍ਰ ੩੦੬)
वि- अधः उलटा. मूधा. "बांध औंध सिहजा तर लिया." (चरित्र ३०६)
ਵਿ- ਵਿਪਰੀਤ। ੨. ਮੂਧਾ....
ਵਿ- ਅਧੋਮੁਖ. ਔਂਧਾ. ਉਲਟਾ. ਪੁੱਠਾ....
ਸੰਗ੍ਯਾ- ਬੰਧ. ਰੋਕ. ਬੰਨ੍ਹ. ਦੇਖੋ, ਬਾਧ ੨. ਵੱਟ. ਡੌਲ....
ਵਿ- ਅਧਃ ਉਲਟਾ. ਮੂਧਾ. "ਬਾਂਧ ਔਂਧ ਸਿਹਜਾ ਤਰ ਲਿਯਾ." (ਚਰਿਤ੍ਰ ੩੦੬)...
ਸੰ. शय्या ਸ਼ੱਯਾ. ਸੰਗ੍ਯਾ- ਜਿਸ ਉੱਤੇ ਸੁੱਤਾ ਜਾਵੇ. ਸੇਜਾ. ਖਾਟ. ਦੇਖੋ, ਸ਼ੀ ਧਾ. "ਜਉ ਗੁਰਦੇਉ ਸਿਹਜ ਨਿਕਸਾਈ." (ਭੈਰ ਨਾਮਦੇਵ) ਭਗਤਮਾਲ ਵਿੱਚ ਕਥਾ ਹੈ ਕਿ ਨਾਮਦੇਵ ਨੂੰ ਬਾਦਸ਼ਾਹ (ਮੁਹੰਮਦ ਤੁਗਲਕ) ਨੇ ਸੇਜਾ ਦਿੱਤੀ, ਨਾਮਦੇਵ ਨੇ ਨਦੀ ਵਿੱਚ ਸੁੱਟ ਪਾਈ. ਬਾਦਸ਼ਾਹ ਨੇ ਆਪਣਾ ਨਿਰਾਦਰ ਜਾਣਕੇ ਸੇਜਾ ਵਾਪਿਸ ਮੰਗੀ. ਈਸ਼੍ਵਰ ਦੀ ਕ੍ਰਿਪਾ ਨਾਲ ਸੇਜਾ ਨਦੀ ਵਿੱਚੋਂ ਸੁੱਕੀ ਨਿਕਲ ਆਈ, ਜੋ ਬਾਦਸ਼ਾਹ ਨੂੰ ਵਾਪਿਸ ਕੀਤੀ ਗਈ. "ਸਿਹਜਾ ਧਰਤਿ ਬਰਤਨ ਕਉ ਪਾਨੀ." (ਪ੍ਰਭਾ ਮਃ ੫) "ਕੋਟਿ ਜੀਅ ਜਾਕੀ ਸਿਹਜਾਇ." (ਭੈਰ ਅਃ ਮਃ ੫)...
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....