kakhāīकखाई
ਵਿ- ਕਸਾਯ (ਭੂਸਲੇ) ਰੰਗ ਵਾਲਾ. ਭਗਵਾਂ। ੨. ਕਕ੍ਸ਼ਾ (ਲੜ) ਵਾਲੀ ਧੋਤੀ. "ਤੇੜ ਧੋਤੀ ਕਖਾਈ." (ਵਾਰ ਆਸਾ) ਹਿੰਦੂਮਤ ਦੇ ਧਰਮਗ੍ਰੰਥਾਂ ਵਿੱਚ ਤਿੰਨ ਕਕ੍ਸ਼ਾ ਦੀ ਧੋਤੀ ਬੰਨ੍ਹਣ ਦੀ ਆਗ੍ਯਾ ਹੈ, ਅਰਥਾਤ ਤਿੰਨ ਭਾਗ ਧੋਤੀ ਦੇ ਕਮਰ ਵਿੱਚ ਟੰਗੇ ਹਣ.#"वामे पृष्ठे तथा नाभौ कक्ष त्रयमुदाहृतम्।#राण्भिः कक्षैः परीधत्ते् यो विप्रः शुचिः स्मृतः "#(ਅਤ੍ਰਿ ਸਿਮ੍ਰਿਤਿ)
वि- कसाय (भूसले) रंग वाला. भगवां। २. कक्शा (लड़) वालीधोती. "तेड़ धोती कखाई." (वार आसा) हिंदूमत दे धरमग्रंथां विॱच तिंन कक्शा दी धोती बंन्हण दी आग्या है, अरथात तिंन भाग धोती दे कमर विॱच टंगे हण.#"वामे पृष्ठे तथा नाभौ कक्ष त्रयमुदाहृतम्।#राण्भिः कक्षैः परीधत्ते् यो विप्रः शुचिः स्मृतः "#(अत्रि सिम्रिति)
ਸੰ. रङ्क. ਸੰਗ੍ਯਾ- ਆਨੰਦ ਖ਼ੁਸ਼ੀ. "ਮਨਿ ਬਿਲਾਸ ਬਹੁ ਰੰਗ ਘਣਾ." (ਸ੍ਰੀ ਮਃ ੫) ੨. ਤਮਾਸ਼ੇ ਦੀ ਥਾਂ. ਥੀਏਟਰ. ਰੰਗਸ਼ਾਲਾ. "ਰੰਗ ਤੁਰੰਗ ਗਰੀਬ ਮਸਤ ਸਭੁ ਲੋਕ ਸਿਧਾਸੀ." (ਵਾਰ ਮਾਰੂ ੨. ਮਃ ੫) ਰੰਗਸ਼ਾਲਾ (ਤਮਾਸ਼ੇ ਦੀ ਥਾਂ), ਤੁਰੰਗ (ਜੇਲ), ਹਲੀਮ ਅਤੇ ਅਹੰਕਾਰੀ ਸਭ ਨਾਸ਼ਵਾਨ ਹਨ. ਦੇਖੋ, ਤੁਰੰਗ ੪। ੩. ਰਾਂਗਾ. ਕਲੀ। ੪. ਜੰਗ ਦੀ ਥਾਂ। ੫. ਪ੍ਰੇਮ. ਅਨੁਰਾਗ। ੬. ਸ਼ੋਭਾ. "ਰੰਗ ਰਸਾ ਤੂੰ ਮਨਹਿ ਅਧਾਰੁ." (ਗਉ ਮਃ ੫) ੭. ਫ਼ਾ. [رنگ] ਵਰਣ. ਲਾਲ ਪੀਲਾ ਆਦਿ.¹ "ਰੰਗਿ ਰੰਗੀ ਰਾਮ ਅਪਨੈ ਕੈ." (ਧਨਾ ਮਃ ੫) ਪ੍ਰੇਮਰੂਪ ਰੰਗ ਵਿੱਚ ਰੰਗੀ. ਇੱਥੇ ਰੰਗ ਦੇ ਦੋ ਅਰਥ ਹਨ। ੮. ਖੇਲ. ਲੀਲਾ। ੯. ਨੇਕੀ। ੧੦. ਅਰੋਗਤਾ. ਤਨਦੁਰੁਸਤੀ। ੧੧. ਧਨ. ਸੰਪਦਾ. "ਰੰਗ ਰੂਪ ਰਸ ਬਾਦਿ." (ਵਾਰ ਗਉ ੨. ਮਃ ੫) ੧੨. ਲਾਭ. ਨਫਾ। ੧੩. ਰੰਕ ਦੀ ਥਾਂ ਭੀ ਰੰਗ ਸ਼ਬਦ ਆਇਆ ਹੈ. "ਰੰਗ ਰਾਇ ਸੰਚਹਿ ਬਿਖਮਾਇਆ." (ਮਃ ੪. ਵਾਰ ਸਾਰ)...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਦੇਖੋ, ਭਗਵਉ....
ਸੰ. ਸੰਗ੍ਯਾ- ਕੱਛੀ. ਬਗਲ। ੨. ਡਿਹੁਡੀ। ੩. ਸਮਤਾ. ਬਰਾਬਰੀ। ੪. ਰੱਤੀ ਭਰ ਤੋਲ। ੫. ਗ੍ਰਹਾਂ ਦੇ ਘੁੰਮਣ ਦਾ ਗੋਲਾਕਾਰ ਰਸਤਾ। ੬. ਪੱਲਾ. ਲੜ....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਵਿ- ਧੌਤ. ਧੋਤੀ ਹੋਈ. "ਬਾਹਰਿ ਧੋਤੀ ਤੂੰਬੜੀ ਅੰਦਰਿ ਵਿਸੁ ਨਿਕੋਰ." (ਵਾਰ ਸੂਹੀ ਮਃ ੧) ੨. ਸੰਗ੍ਯਾ- ਅਧੋਵਸਤ੍ਰ. ਤੇੜ ਦੀ ਚਾਦਰ. "ਧੋਤੀ ਖੋਲਿ ਵਿਛਾਏ ਹੇਠਿ." (ਗਉ ਮਃ ੫) ੩. ਸੰ. ਧਤਿ. ਯੋਗਗ੍ਰੰਥਾਂ ਅਨੁਸਾਰ ਇੱਕ#ਯੋਗਕ੍ਰਿਯਾ, ਜਿਸ ਦਾ ਪ੍ਰਕਾਰ ਇਹ ਹੈ- ਦੋ ਉਂਗਲ ਚੌੜਾ ਅਤੇ ਅੱਠ ਦਸ ਹੱਥ ਲੰਮਾ ਕਪੜਾ ਗਿੱਲਾ ਕਰਕੇ ਪਾਣੀ ਦੀ ਸਹਾਇਤਾ ਨਾਲ ਨਿਗਲਣਾ ਅਰ ਥੋੜਾ ਚਿਰ ਠਹਿਰਕੇ ਬਾਹਰ ਕੱਢਣਾ. ਇਸ ਤਰ੍ਹਾਂ ਕਰਨ ਨਾਲ ਅੰਤੜੀ ਦੀ ਮੈਲ ਦੂਰ ਹੁੰਦੀ ਹੈ. ਹਠਯੋਗ ਦੇ ਅਭ੍ਯਾਸੀ ਧੋਤਿ ਵਰਤਦੇ ਹਨ। ੪. ਮੇਦਾ ਸਾਫ ਕਰਨ ਦੀ ਲੀਰ। ੫. ਸ਼ੁੱਧੀ. ਪਵਿਤ੍ਰਤਾ. ਯੋਗਮਤ ਵਿੱਚ ਚਾਰ ਪ੍ਰਕਾਰ ਦੀ ਧੋਤੀ (ਧੌਤਿ) ਹੈ- ਅੰਤ੍ਰ, ਧੌਤਿ, ਦੰਤ ਧੌਤਿ, ਰ੍ਹਿਦਯ ਧੌਤਿ ਅਤੇ ਗੁਦਾ ਧੌਤਿ....
ਸੰਗ੍ਯਾ- ਤ੍ਰੇੜ. ਦਰਾਰ. ਸ਼ਿਗਾਫ਼। ੨. ਕਮਰ ਤੋਂ ਲੈਕੇ ਗੋਡੇ ਤੋਂ ਉੱਪਰਲਾ ਭਾਗ....
ਵਿ- ਕਸਾਯ (ਭੂਸਲੇ) ਰੰਗ ਵਾਲਾ. ਭਗਵਾਂ। ੨. ਕਕ੍ਸ਼ਾ (ਲੜ) ਵਾਲੀ ਧੋਤੀ. "ਤੇੜ ਧੋਤੀ ਕਖਾਈ." (ਵਾਰ ਆਸਾ) ਹਿੰਦੂਮਤ ਦੇ ਧਰਮਗ੍ਰੰਥਾਂ ਵਿੱਚ ਤਿੰਨ ਕਕ੍ਸ਼ਾ ਦੀ ਧੋਤੀ ਬੰਨ੍ਹਣ ਦੀ ਆਗ੍ਯਾ ਹੈ, ਅਰਥਾਤ ਤਿੰਨ ਭਾਗ ਧੋਤੀ ਦੇ ਕਮਰ ਵਿੱਚ ਟੰਗੇ ਹਣ.#"वामे पृष्ठे तथा नाभौ कक्ष त्रयमुदाहृतम्।#राण्भिः कक्षैः परीधत्ते् यो विप्रः शुचिः स्मृतः "#(ਅਤ੍ਰਿ ਸਿਮ੍ਰਿਤਿ)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਵਿ- ਤੀਨ. ਤ੍ਰਯ (ਤ੍ਰੈ)....
ਦੇਖੋ, ਆਗਿਆ....
ਸੰ. अर्थात. ਵ੍ਯ- ਯਾਨੀ। ੨. ਦਰ ਹਕ਼ੀਕ਼ਤ. ਸਚ ਮੁਚ. ਅਸਲੋਂ....
ਦੇਖੋ, ਭਾਗਨਾ. "ਦੂਰਹੁ ਹੀ ਤੇ ਭਾਗਿਗਇਓ ਹੈ." (ਦੇਵ ਮਃ ੫) ੨. (ਦੇਖੋ, ਭਜ੍ ਧਾ) ਸੰ. ਸੰਗ੍ਯਾ- ਹਿੱਸਾ. ਟੁਕੜਾ. ਖੰਡ. "ਚਤੁਰ ਭਾਗ ਕਰ੍ਯੋ ਤਿਸੈ." (ਰਾਮਾਵ) ੩. ਭਾਗ੍ਯ. ਕਿਸਮਤ. "ਭਲੇ ਭਾਗ ਜਾਗੇ." (ਗੁਪ੍ਰਸੂ) ੪. ਦੇਸ਼. ਮੁਲਕ "ਹੋਇ ਆਨੰਦ ਸਗਲ ਭਾਗ." (ਮਲਾ ਪੜਤਾਲ ਮਃ ੫)...
ਸੰ. ਵਿ- ਚਾਹੁਣ ਵਾਲਾ. ਕਾਮੁਕ। ੨. ਫ਼ਾ. [کمر] ਸੰਗ੍ਯਾ- ਲੱਕ. ਕਟਿ। ੩. ਕਮਰਬੰਦ. ਕਮਰਕਸਾ। ੪. ਅ਼. [قمر] ਕ਼ਮਰ. ਚੰਦ੍ਰਮਾ....
ਸੰ. ਸੰਗ੍ਯਾ- ਬ੍ਰਹ੍ਮਾ ਦਾ ਮਾਨਸਪੁਤ੍ਰ ਇੱਕ ਰਿਖੀ, ਜਿਸ ਦੀ ਸਪ੍ਤ (ਸੱਤ) ਰਿੱਖੀਆਂ ਵਿੱਚ ਗਿਣਤੀ ਹੈ. ਇਸ ਦੀ ਇਸਤ੍ਰੀ ਦਾ ਨਾਉਂ ਅਨੁਸੂਯਾ ਹੈ. ਇਸ ਦੇ ਪੁਤ੍ਰ ਦੱਤਾਤ੍ਰੇਯ, ਦੁਰਵਾਸਾ ਅਤੇ ਸੋਮ ਲਿਖੇ ਹਨ. "ਪੁਨ ਭਏ ਅਤ੍ਰਿ ਰਿਖਿ ਮੁਨਿ ਮਹਾਨ। ਦਸਚਾਰਚਾਰ ਵਿਦਿ੍ਯਾਨਿਧਾਨ." (ਦੱਤਾਵ) ੨. ਦੇਖੋ, ਅਤ੍ਰੀ। ੩. ਸੰ. अतृ. ਵਿ- ਖਾਣ ਵਾਲਾ. ਭਕ੍ਸ਼੍ਕ....
ਸੰ. स्मृति ਸ੍ਮ੍ਰਿਤਿ. ਸੰਗ੍ਯਾ- ਚੇਤਾ. ਯਾਦਦਾਸ਼੍ਤ. ਯਾਦਗੀਰੀ। ੨. ਰਿਖੀਆਂ ਦੇ ਲਿਖੇ ਹੋਏ ਉਹ ਧਰਮਗ੍ਰੰਥ, ਜੋ ਉਨ੍ਹਾਂ ਨੇ ਵੇਦਵਾਕਾਂ ਨੂੰ ਅਥਵਾ ਬਜੁਰਗਾਂ ਦੇ ਉਪਦੇਸ਼ਾਂ ਨੂੰ ਚੇਤੇ ਕਰਕੇ ਲਿਖੇ ਹਨ. ਇਨ੍ਹਾਂ ਦੀ ਗਿਣਤੀ ਬਹੁਤ ਹੈ ਪਰ ਮੁੱਖ ੩੧ ਹਨ ਇਨ੍ਹਾਂ ਦੇ ਅੰਦਰ ਹੀ ਅਠਾਰਾਂ ਅਤੇ ਅਠਾਈ ਆ ਜਾਂਦੀਆਂ ਹਨ-#ਮਨੁਸਿਮ੍ਰਿਤਿ, ਯਾਗ੍ਯਵਲਕ੍ਯ, ਲਘੁਅਤ੍ਰਿ, ਅਤ੍ਰਿ, ਵ੍ਰਿੱਧ ਅਤ੍ਰਿ, ਵਿਸਨੁ, ਲਘੁਹਾਰੀਤ, ਵ੍ਰਿੱਧ ਹਾਰੀਤ, ਔਸ਼ਨਸ, ਔਸ਼ਨਸ ਸੰਹਿਤਾ, ਆਂਗਿਰਸ, ਯਮ, ਆਪਸਤੰਬ, ਸੰਵਰ੍ਤ, ਕਾਤ੍ਯਾਯਨ, ਵ੍ਰਿਹਸਪਤਿ, ਪਾਰਾਸ਼ਰ, ਵ੍ਰਿਹਤਪਾਰਾਸ਼ਰੀ, ਵ੍ਯਾਸ, ਲਘੁਵ੍ਯਾਸ, ਸ਼ੰਖ, ਲਿਖਿਤ, ਦਕ੍ਸ਼੍, ਗੌਤਮ, ਵ੍ਰਿੱਧ ਗੌਤਮ, ਸ਼ਾਤਾਤਪ, ਵਾਸਿਸ੍ਠ, ਪੁਲਸ੍ਤ੍ਯ, ਬੁਧ, ਕਸ਼੍ਯਪ, ਅਤੇ ਨਾਰਦ ਸਿਮ੍ਰਿਤਿ. "ਸਾਸਤ੍ਰ ਸਿੰਮ੍ਰਿਤ ਬਿਨਸਹਿਗੇ ਬੇਦਾ." (ਗਉ ਅਃ ਮਃ ੫) "ਕੋਟਿ ਸਿਮ੍ਰਿਤਿ ਪੁਰਾਨ ਸਾਸਤ੍ਰ ਨ ਆਵਈ ਵਹੁ ਚਿੱਤ." (ਜਾਪੁ)...