kachārū, kachālūकचारू, कचालू
ਸੰਗ੍ਯਾ- ਅਰਵੀ (ਗਾਗਟੀ) ਦੀ ਜਾਤਿ ਦਾ ਇੱਕ ਕੰਦ, ਜੋ ਆਲੂ ਦੀ ਤਰਾਂ ਜ਼ਮੀਨ ਵਿੱਚ ਹੁੰਦਾ ਹੈ. ਇਹ ਲੇਸਦਾਰ ਅਤੇ ਜ਼ਿਮੀਕੰਦ ਦੀ ਤਰਾਂ ਤੇਜ਼ ਹੁੰਦਾ ਹੈ ਅਤੇ ਕਫਕਾਰਕ ਹੈ ਇਸ ਨੂੰ ਉਬਾਲ ਕੇ ਖਟਾਈ ਨਾਲ ਮਿਲਾਕੇ ਖਾਂਦੇ ਹਨ. ਤਰਕਾਰੀ ਭੀ ਚੰਗੀ ਬਣਦੀ ਹੈ. ਇਸ ਦੇ ਪੱਤਿਆਂ ਦੇ ਪਤੌੜ ਪਕਾਉਂਦੇ ਹਨ. "ਸ਼ਕਰ ਕਚਾਰੂ ਲ੍ਯਾਏ." (ਚਰਿਤ੍ਰ ੨੪) L. Arum Colocasia.
संग्या- अरवी (गागटी) दी जाति दा इॱक कंद, जो आलू दी तरां ज़मीन विॱच हुंदा है. इह लेसदार अते ज़िमीकंद दी तरां तेज़ हुंदा है अते कफकारक है इस नूं उबाल के खटाई नाल मिलाके खांदे हन. तरकारी भी चंगी बणदी है. इस दे पॱतिआं दे पतौड़ पकाउंदे हन. "शकर कचारू ल्याए." (चरित्र २४) L. Arum Colocasia.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਅਥਵਾ ਅਰਬੀ. ਸੰਗ੍ਯਾ- ਗਾਗਟੀ. ਇੱਕ ਕਿਸਮ ਦਾ ਕਚਾਲੂ. ਸ਼ਕਰਕੰਦੀ ਦੀ ਤਰ੍ਹਾਂ ਦਾ ਇੱਕ ਕੰਦ, ਜੋ ਸਾਉਣੀ ਦੀ ਫਸਲ ਨਾਲ ਹੁੰਦਾ ਹੈ, ਜਿਸ ਦੀ ਤਰਕਾਰੀ ਬਣਾਈ ਜਾਂਦੀ ਹੈ. ਇਸ ਦੇ ਬਹੁਤ ਚੌੜੇ ਲੰਮੇ ਪੱਤੇ ਪਾਨ ਦੀ ਸ਼ਕਲ ਦੇ ਹੁੰਦੇ ਹਨ, ਜਿਨ੍ਹਾਂ ਦੇ ਪਤੌੜ ਬਣਦੇ ਅਤੇ ਪੱਤਲਾਂ ਦੇ ਕੰਮ ਆਉਂਦੇ ਹਨ....
ਸੰਗ੍ਯਾ- ਇੱਕ ਕੰਦ. ਅਰਵੀ. ਇਹ ਕਚਾਲੂ ਦੀ ਇੱਕ ਜਾਤਿ ਹੈ. ਗਾਗਟੀ ਦੀ ਤਰਕਾਰੀ ਅਤੇ ਪੱਤਿਆਂ ਦੇ ਪਤੌੜ ਬਣਦੇ ਹਨ. ਇਹ ਚੇਤ ਵੈਸਾਖ ਬੀਜੀ ਅਤੇ ਕੱਤਕ ਵਿੱਚ ਪੱਟੀ ਜਾਂਦੀ ਹੈ....
ਸੰ. ਸੰਗ੍ਯਾ- ਜਨਮ. ਉਤਪੱਤਿ। ੨. ਸਮਾਜ ਵਿੱਚ ਇੱਕ ਤੋਂ ਦੂਜੇ ਨੂੰ ਵੱਖ ਕਰਨ ਵਾਲੀ ਵੰਡ. ਰੋਟੀ ਬੇਟੀ ਦੀ ਸਾਂਝ ਵਾਲੀ ਬਰਾਦਰੀਆਂ ਦੀ ਵੰਡ. ਇਸ ਦਾ ਮੂਲ ਨਸਲੀ ਭੇਦ, ਭੌਗੋਲਿਕ ਭੇਦ, ਇਤਿਹਾਸੀ ਵੈਰ, ਕਿਰਤ ਵਿਹਾਰ ਦੇ ਭੇਦ ਆਦਿ ਅਨੇਕ ਹਨ. ਜਾਤਿ ਦੀ ਵੰਡ ਕਿਸੇ ਨਾ ਕਿਸੇ ਸ਼ਕਲ ਵਿੱਚ ਸਾਰੇ ਦੇਸਾਂ ਅਤੇ ਧਰਮਾਂ ਵਿੱਚ ਵੇਖੀ ਜਾਂਦੀ ਹੈ, ਪਰ ਹਿੰਦੂਆਂ ਵਿੱਚ ਹੱਦੋਂ ਵਧਕੇ ਹੈ.#ਗੁਰੂ ਸਾਹਿਬਾਨ ਨੇ ਜਾਤਿ ਦੇ ਅਗ੍ਯਾਨ ਭਰੇ ਵਿਸ਼੍ਵਾਸਾਂ ਨੂੰ ਦੇਸ਼ ਲਈ ਹਾਨੀਕਾਰਕ ਜਾਣਕੇ ਇਸ ਦੇ ਵਿਰੁੱਧ ਆਵਾਜ਼ ਉਠਾਈ ਅਤੇ ਦੇਸ਼ ਦੇਸ਼ਾਂਤਰਾਂ ਵਿੱਚ ਵਿਚਰਕੇ ਆਪਣੀ ਪਵਿਤ੍ਰ ਬਾਣੀ ਦ੍ਵਾਰਾ ਨਿਸ਼ਚੇ ਕਰਾਇਆ ਕਿ ਸਾਰੀ ਮਨੁੱਖ ਜਾਤਿ ਉਸ ਇੱਕ ਪਿਤਾ ਦੀ ਸੰਤਾਨ ਹੈ. ਉੱਚ ਅਤੇ ਨੀਚ ਜਾਤਿ ਕੇਵਲ ਕਰਮਾਂ ਤੋਂ ਹੈ, ਯਥਾ- ਜਾਣਹੁ ਜੋਤਿ, ਨ ਪੂਛਹੁ ਜਾਤੀ, ਆਗੈ ਜਾਤਿ ਨ ਹੇ।#(ਆਸਾ ਮਃ ੧)#ਆਗੈ ਜਾਤਿ ਰੂਪੁ ਨ ਜਾਇ।ਤੇਹਾ ਹੋਵੈ ਜੇਹੇ ਕਰਮ ਕਮਾਇ.#(ਆਸਾ ਮਃ ੩)#ਭਗਤਿ ਰਤੇ ਸੇ ਊਤਮਾ, ਜਤਿ ਪਤਿ ਸਬਦੇ ਹੋਇ,#ਬਿਨੁ ਨਾਵੈ ਸਭ ਨੀਚ ਜਾਤਿ ਹੈ, ਬਿਸਟਾ ਕਾ ਕੀੜਾ ਹੋਇ.#(ਆਸਾ ਮਃ ੩)#ਜਾਤਿ ਕਾ ਗਰਬੁ ਨ ਕਰੀਅਹੁ ਕੋਈ,#ਬ੍ਰਹਮੁ ਬਿੰਦੇ ਸੋ ਬ੍ਰਹਮਣ ਹੋਈ.#ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ,#ਇਸ ਗਰਬ ਤੇ ਚਲਹਿ ਬਹੁਤੁ ਵਿਕਾਰਾ.#ਚਾਰੇ ਬਰਨ ਆਖੈ ਸਭੁਕੋਈ,#ਬ੍ਰਹਮੁਬਿੰਦੁ ਤੇ ਸਭ ਓਪਤਿ ਹੋਈ.#ਮਾਟੀ ਏਕ ਸਗਲ ਸੰਸਾਰਾ,#ਬਹੁ ਬਿਧਿ ਭਾਂਡੇ ਘੜੇ ਕੁਮ੍ਹਾਰਾ.#ਪੰਚ ਤਤੁ ਮਿਲਿ ਦੇਹੀ ਕਾ ਆਕਾਰਾ,#ਘਟਿ ਵਧਿ ਕੋ ਕਰੈ ਬੀਚਾਰਾ.#ਕਹਤੁ ਨਾਨਕ ਇਹ ਜੀਉ ਕਰਮਬੰਧੁ ਹੋਈ,#ਬਿਨ ਸਤਿਗੁਰ ਭੇਟੇ ਮੁਕਤਿ ਨ ਹੋਈ.#(ਭੈਰ ਮਃ ੩)#ਜਾਤਿ ਜਨਮੁ ਨਹ ਪੂਛੀਐ, ਸਚੁਘਰੁ ਲੇਹੁ ਬਤਾਇ,#ਸਾ ਜਾਤਿ, ਸਾ ਪਤਿ ਹੈ, ਜੇਹੇ ਕਰਮ ਕਮਾਇ. (ਪ੍ਰਭਾ ਮਃ ੧)#ਗਰਭਵਾਸ ਮਹਿ ਕੁਲੁ ਨਹੀ ਜਾਤੀ,#ਬ੍ਰਹਮਬਿੰਦੁ ਤੇ ਸਭ ਉਤਪਾਤੀ.#ਕਹੁਰੇ ਪੰਡਿਤ, ਬਾਮਨ ਕਬਕੇ ਹੋਏ,#ਬਾਮਨ ਕਹਿ ਕਹਿ ਜਨਮੁ ਮਤ ਖੋਏ.#ਜੌ ਤੂੰ ਬ੍ਰਾਹਮਣ ਬ੍ਰਾਹਮਣੀ ਜਾਇਆ,#ਤਉ ਆਨ ਬਾਟ ਕਾਹੇ ਨਹੀ ਆਇਆ?#ਤੁਮ ਕਤ ਬ੍ਰਾਹਮਣ, ਹਮ ਕਤ ਸੂਦ?#ਹਮ ਕਤ ਲੋਹੂ ਤੁਮ ਕਤ ਦੂਧ?#ਕਹੁ ਕਬੀਰ ਜੋ ਬ੍ਰਹਮੁ ਬੀਚਾਰੈ,#ਸੋ ਬ੍ਰਹਮਣੁ ਕਹੀਅਤੁ ਹੈ ਹਮਾਰੈ. (ਗਉ ਕਬੀਰ)#ਕੋਊ ਭਯੋ ਮੁੰਡੀਆ ਸੰਨ੍ਯਾਸੀ ਕੋਊ ਯੋਗੀ ਭਯੋ,#ਭਯੋ ਬ੍ਰਹਮਚਾਰੀ ਕੋਊ ਯਤੀ ਅਨੁਮਾਨਬੋ,#ਹਿੰਦੂ ਔ ਤੁਰਕ ਕੋਊ ਰਾਫ਼ਜ਼ੀ ਇਮਾਮ ਸ਼ਾਫ਼ੀ,#ਮਾਨਸ ਕੀ ਜਾਤਿ ਸਭ ਏਕੈ ਪਹਿਚਾਨਬੋ.#ਦੇਹੁਰਾ ਮਸੀਤ ਸੋਈ, ਪੂਜਾ ਔ ਨਿਮਾਜ ਓਈ,#ਮਾਨਸ ਸਭੈ ਏਕ, ਪੈ ਅਨੇਕ ਕੋ ਪ੍ਰਭਾਵ ਹੈ.#ਦੇਵਤਾ ਅਦੇਵ ਜੱਛ ਗੰਧ੍ਰਬ ਤੁਰਕ ਹਿੰਦੂ,#ਨ੍ਯਾਰੇ ਨ੍ਯਾਰੇ ਦੇਸਨ ਕੇ ਭੇਸ ਕੋ ਸੁਭਾਵ ਹੈ.#ਏਕੈ ਨੈਨ, ਏਕੈ ਕਾਨ, ਏਕੈ ਦੇਹ, ਏਕੈ ਬਾਨ,#ਖ਼ਾਕ ਬਾਦ ਆਤਸ਼ ਔ ਆਬ ਕੋ ਰਲਾਵ ਹੈ.#ਅੱਲਹ ਅਭੇਖ ਸੋਈ, ਪੁਰਾਨ ਔ ਕੁਰਾਨ ਓਈ,#ਏਕਹੀ ਸਰੂਪ ਸਭੈ ਏਕ ਹੀ ਬਨਾਵ ਹੈ.#(ਅਕਾਲ)#ਸਾਧੁ ਕਰਮ ਜੋ ਪੁਰਖ ਕਮਾਵੈਂ,#ਨਾਮ ਦੇਵਤਾ ਜਗਤ ਕਹਾਵੈਂ.#ਕੁਕ੍ਰਿਤ ਕਰਮ ਜੇ ਜਗ ਮੈ ਕਰਹੀਂ,#ਨਾਮ ਅਸੁਰ ਤਿਨ ਕੋ ਜਗ ਧਰਹੀਂ. (ਵਿਚਿਤ੍ਰ)#ਘਿਉ ਭਾਂਡਾ ਨ ਵਿਚਾਰੀਐ,#ਭਗਤਾਂ ਜਾਤਿ ਸਨਾਤਿ ਨ ਕਾਈ.#(ਭਾਗੁ, ਵਾਰ ੨੫)#ਪ੍ਰਿਥੀਮੱਲ ਅਰੁ ਤੁਲਸਾ ਦੋਇ,#ਹੁਤੇ ਜਾਤਿ ਕੇ ਭੱਲੇ ਸੋਇ,#ਸੁਨ ਦਰਸ਼ਨ ਕੋ ਤਬ ਚਲ ਆਏ,#ਨਮੋ ਕਰੀ ਬੈਠੇ ਢਿਗ ਥਾਏ.#ਉਰ ਹੰਕਾਰੀ ਗਿਰਾ ਉਚਾਰੀ:-#"ਏਕੋ ਜਾਤ ਹਮਾਰ ਤੁਮਾਰੀ."ਸ਼੍ਰੀਗੁਰੁ ਅਮਰ ਭਨ੍ਯੋ ਸੁਨ ਸੋਇ:-#"ਜਾਤਿ ਪਾਤਿ ਗੁਰੁ ਕੀ ਨਹਿਂ ਕੋਇ.#ਉਪਜਹਿਂ ਜੇ ਸ਼ਰੀਰ ਜਗ ਮਾਹੀਂ,#ਇਨ ਕੀ ਜਾਤਿ ਸਾਚ ਸੋ ਨਾਹੀਂ,#ਬਿਨਸਜਾਤ ਇਹ ਜਰਜਰਿ ਹੋਇ,#ਆਗੇ ਜਾਤਿ ਜਾਤ ਨਹਿ ਕੋਇ.#'ਆਗੈ ਜਾਤਿ ਨ ਜੋਰੁ ਹੈ, ਅਗੈ ਜੀਉ ਨਵੇ,#ਜਿਨ ਕੀ ਲੇਖੈ ਪਤਿ ਪਵੈ, ਚੰਗੇ ਸੇਈ ਕੇਇ. '#ਇਮ ਸ਼੍ਰੀ ਨਾਨਕ ਬਾਕ ਉਚਾਰਾ,#ਆਗੇ ਜਾਤਿ ਨ ਜੋਰ ਸਿਧਾਰਾ,#ਉਪਜੈ ਤੁਨ ਇਤਹੀ ਬਿਨਸੰਤੇ,#ਆਗੇ ਸੰਗ ਨ ਕਿਸੇ ਚਲੰਤੇ.#ਸਿਮਰ੍ਯੋ ਜਿਨ ਸਤਿਨਾਮੁ ਸਦੀਵਾ,#ਸਿੱਖਨ ਸੇਵ ਕਰੀ ਮਨ ਨੀਵਾਂ,#ਤਿਨ ਕੀ ਪਤ ਲੇਖੇ ਪਰਜਾਇ,#ਜਾਤਿ ਕੁਜਾਤਿ ਨ ਪਰਖਹਿ ਕਾਇ." (ਗੁਪ੍ਰਸੂ)#੩. ਕੁਲ. ਵੰਸ਼. "ਫਾਂਧੀ ਲਗੀ ਜਾਤਿ ਫਹਾਇਨਿ." (ਵਾਰ ਮਲਾ ਮਃ ੧) ੪. ਗੋਤ੍ਰ. ਗੋਤ। ੫. ਚਮੇਲੀ। ੬. ਜਾਯਫਲ। ੭. ਸ੍ਰਿਸ੍ਟਿ. ਮਖ਼ਲੂਕ਼ਾਤ. "ਜੋਤਿ ਕੀ ਜਾਤਿ, ਜਾਤਿ ਕੀ ਜੋਤੀ." (ਗਉ ਕਬੀਰ) ਪ੍ਰਕਾਸ਼ਰੂਪ ਕਰਤਾਰ ਦੀ ਸ੍ਰਿਸ੍ਟਿ ਦੀ ਜੋ ਰੋਸ਼ਨ ਬੁੱਧਿ ਹੈ. "ਜਾਤਿ ਮਹਿ ਜੋਤਿ, ਜੋਤਿ ਮਹਿ ਜਾਤਾ." (ਵਾਰ ਆਸਾ) ਸਿਰ੍ਸ੍ਟਿ ਵਿੱਚ ਸ੍ਰਸ੍ਟਾ ਵਿੱਚ ਸ੍ਰਿਸ੍ਟੀ ਹੈ, ਸ੍ਰਿਸ੍ਟਿ। ੮. ਦੇਖੋ, ਸ੍ਵਭਾਵੋਕ੍ਤਿ....
ਖਤ੍ਰੀ ਗੋਤ੍ਰ, ਜੋ ਛੋਟੇ ਸਰੀਣਾਂ ਵਿੱਚੋਂ ਹੈ। ੨. ਅ਼. [قّدّ] ਕ਼ੱਦ. ਡੀਲ. ਆਕਾਰ ਦੀ ਲੰਬਾਈ ਚੌੜਾਈ....
ਸੰ. ਸੰਗ੍ਯਾ- ਇੱਕ ਪ੍ਰਕਾਰ ਦਾ ਕੰਦ, ਜੋ ਗੋਲ ਅਤੇ ਆਂਡੇ ਦੀ ਸ਼ਕਲ ਦਾ ਜ਼ਮੀਨ ਵਿੱਚ ਹੁੰਦਾ ਹੈ, ਜਿਸ ਦੀ ਤਰਕਾਰੀ ਆਮ ਲੋਕ ਵਰਤਦੇ ਹਨ. ਇਸ ਦਾ ਬੀਜ ਪਹਲੇ ਪਹਲ ਸਰ ਵਾਲਟਰ ਰੇਲੇ (Sir walter Raleigh) ਸਨ ੧੫੮੪ ਵਿੱਚ ਅਮਰੀਕਾ ਤੋਂ ਲਿਆਇਆ ਸੀ. ਅੰ. Potato. L. Solanum tuberosum. ੨. ਸੁਰਾਹੀ. ਝਾਰੀ। ੩. ਫ਼ਾ. [آلوُ] ਆਲੂ. ਸੰ. ਆਲੂਕ. ਇੱਕ ਪ੍ਰਕਾਰ ਦਾ ਫਲ, ਜੋ ਗਰਮੀਆਂ ਵਿੱਚ ਪਕਦਾ ਹੈ ਅਤੇ ਖਟ ਮਿਠਾ ਹੁੰਦਾ ਹੈ. "ਨਾਸਪਾਤਿ ਪਿਸਤਾ ਰਸ ਆਲੂ." (ਗੁਪ੍ਰਸੂ) ਦੇਖੋ, ਆਲੂਚਾ ਅਤੇ ਆਲੂ ਬੁਖਾਰਾ....
ਫ਼ਾ. [زمیِن] ਪ੍ਰਿਥਿਵੀ. ਭੂਮਿ. ਸੰ. ज्मा. ਜਮਾ੍....
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਜ਼ਮੀਨ ਦਾ ਕੰਦ ਸੂਰਨ. ਸ਼ੂਰਣ. ਦੇਖੋ, ਸੂਰਣ....
ਸੰ. तिज्. ਧਾ- ਤਿੱਖਾ ਕਰਨਾ, ਚਮਕਣਾ। ੨. ਸੰਗ੍ਯਾ- ਚਮਕ. ਪ੍ਰਕਾਸ਼. "ਆਪ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ." (ਬਿਲਾ ਕਬੀਰ) ਜੀਵ ਬ੍ਰਹਮ ਵਿੱਚ ਸਮਾਨਾ (ਸਮਾਇਆ) ੩. ਬਲ. ਸ਼ਕਤਿ। ੪. ਅਗਨਿ. "ਅਪ ਤੇਜ ਬਾਇ ਪ੍ਰਿਥਮੀ ਅਕਾਸਾ." (ਗਉ ਕਬੀਰ) ੫. ਵੀਰਯ। ੬. ਮਿੰਜ। ੭. ਘੀ। ੮. ਕ੍ਰੋਧ. "ਤੀਰਥਿ ਤੇਜੁ ਨਿਵਾਰਿ ਨ ਨ੍ਹਾਤੇ." (ਮਲਾ ਮਃ ੧) ੯. ਫ਼ਾ. [تیز] ਤੇਜ਼. ਵਿ- ਤਿੱਖਾ। ੧੦. ਚਾਲਾਕ....
ਸੰਗ੍ਯਾ- ਤੁਰਸ਼ੀ. ਖੱਟਾਪਨ। ੨. ਦੇਖੋ, ਖਟਾਉਣਾ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰਗ੍ਯਾ- ਤਰ ਕੜ੍ਹੀ. ਭਾਜੀ. ਲਾਵਣ। ੨. ਉਹ ਵਸਤੁ ਜਿਸ ਦੀ ਭਾਜੀ ਬਣਾਈ ਜਾਵੇ। ੩. ਸੰ. ਤਰ੍ਕਾਰਿ. ਕੱਦੂ. ਅੱਲ. ਘੀਆ....
ਸੰਗ੍ਯਾ- ਪਤ੍ਰਵਟਿਕਾ. ਪੱਤੇ ਦਾ ਪਕੌੜਾ, ਬੇਸਣ ਵਿੱਚ ਲਪੇਟਕੇ ਤਲਿਆ ਹੋਇਆ ਗਾਗਟੀ ਪਾਲਕ ਆਦਿ ਦਾ ਪੱਤਾ....
ਫ਼ਾ. [شکر] ਸੰ. ਸ਼ਰ੍ਕਰਾ. ਸ਼ਕਰ. ਖੰਡ. ਅੰ. Sugar ਫ੍ਰ sucre । ੨. ਪੰਜਾਬੀ ਵਿੱਚ ਸ਼ੱਕਰ ਸ੍ਯਾਹ ਨੂੰ ਖਾਸ ਕਰਕੇ ਸ਼ੱਕਰ ਆਖਦੇ ਹਨ. "ਸਕਰ ਖੰਡ ਨਿਵਾਤ ਗੁੜ." (ਸ. ਫਰੀਦ)...
ਸੰਗ੍ਯਾ- ਅਰਵੀ (ਗਾਗਟੀ) ਦੀ ਜਾਤਿ ਦਾ ਇੱਕ ਕੰਦ, ਜੋ ਆਲੂ ਦੀ ਤਰਾਂ ਜ਼ਮੀਨ ਵਿੱਚ ਹੁੰਦਾ ਹੈ. ਇਹ ਲੇਸਦਾਰ ਅਤੇ ਜ਼ਿਮੀਕੰਦ ਦੀ ਤਰਾਂ ਤੇਜ਼ ਹੁੰਦਾ ਹੈ ਅਤੇ ਕਫਕਾਰਕ ਹੈ ਇਸ ਨੂੰ ਉਬਾਲ ਕੇ ਖਟਾਈ ਨਾਲ ਮਿਲਾਕੇ ਖਾਂਦੇ ਹਨ. ਤਰਕਾਰੀ ਭੀ ਚੰਗੀ ਬਣਦੀ ਹੈ. ਇਸ ਦੇ ਪੱਤਿਆਂ ਦੇ ਪਤੌੜ ਪਕਾਉਂਦੇ ਹਨ. "ਸ਼ਕਰ ਕਚਾਰੂ ਲ੍ਯਾਏ." (ਚਰਿਤ੍ਰ ੨੪) L. Arum Colocasia....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....