katikaकटिक
ਕੜਾ. ਦੇਖੋ, ਕਟਕ. "ਕਨਿਕ ਕਟਿਕ ਜਲ ਤਰੰਗ ਜੈਸਾ." (ਸ੍ਰੀ ਰਵਿਦਾਸ)
कड़ा. देखो, कटक. "कनिक कटिक जल तरंग जैसा." (स्री रविदास)
ਸੰਗ੍ਯਾ- ਕਟਕ. ਕੰਗਣ. ਕੰਕਨ। ੨. ਰੋੜ ਆਦਿਕ ਦਾ ਕਠੋਰ ਕੜ। ੩. ਕੜੇ ਦੇ ਆਕਾਰ ਦਾ ਕੁੰਡਾ। ੪. ਵਿ- ਕਰੜਾ. ਕਠੋਰ. ਸਖ਼ਤ....
ਸੰ. ਸੰਗ੍ਯਾ- ਫ਼ੌਜ. ਸੈਨਾ. "ਕਟਕ ਬਟੋਰ ਆਨ ਰਜਧਾਨੀ." (ਨਾਪ੍ਰ) ੨. ਸਮੁਦਾਯ. ਗਰੋਹ. "ਪਾਲਿਓ ਕਟਕ ਕੁਟੰਬ." (ਸ. ਕਬੀਰ) ੩. ਸੇਂਧਾ ਲੂਣ। ੪. ਰਾਜਧਾਨੀ। ੫. ਕੰਗਣ. ਕੜਾ "ਅਨਿਕ ਕਟਕ ਜੈਸੇ ਭੂਲਿਪਰੇ." (ਸੋਰ ਰਵਿਦਾਸ) ੬. ਉੜੀਸੇ ਦਾ ਇੱਕ ਪ੍ਰਸਿੱਧ ਸ਼ਹਿਰ....
ਸੁਵਰਣ. ਭਾਵ- ਧਨ. ਦੇਖੋ, ਕਣਕ ਅਤੇ ਕਨਕ. "ਕਨਿਕ ਕਾਮਨੀ ਹੇਤ ਗਵਾਰਾ." (ਆਸਾ ਅਃ ਮਃ ੧)...
ਕੜਾ. ਦੇਖੋ, ਕਟਕ. "ਕਨਿਕ ਕਟਿਕ ਜਲ ਤਰੰਗ ਜੈਸਾ." (ਸ੍ਰੀ ਰਵਿਦਾਸ)...
ਸੰ. तरङ्ग. ਸੰਗ੍ਯਾ- ਲਹਿਰ. ਮੌਜ. ਵੀਚਿ. "ਜਿਉ ਜਲਤਰੰਗ ਫੇਨੁ ਜਲ ਹੋਈ ਹੈ." (ਸਾਰ ਮਃ ੫) ੨. ਮਨ ਦੀ ਉਮੰਗ. ਸੰਕਲਪ ਦੀ ਲਹਿਰ. "ਅਘ ਪੁੰਜ ਤਰੰਗ ਨਿਵਾਰਨ ਕਉ." (ਸਵੈਯੇ ਮਃ ੪. ਕੇ) ੩. ਜਿਸ ਗ੍ਰੰਥ ਨੂੰ ਸਰੋਵਰ ਅਥਵਾ ਸਮੁੰਦਰਰੂਪ ਕਲਪੀਦਾ ਹੈ ਉਸ ਦੇ ਅਧ੍ਯਾਯ ਤਰੰਗ ਕਹਾਉਂਦੇ ਹਨ। ੪. ਰਾਗ ਦੀ ਸੁਰਾਂ ਦੀ ਲਹਿਰ. ਤਾਨ. "ਭਗਤਿ ਹੇਤਿ ਗੁਰਸਬਦਿ ਤਰੰਗਾ." (ਮਾਰੂ ਸੋਲਹੇ ਮਃ ੧) ੫. ਫ਼ਾ. [ترنگ] ਗੁਰਜ ਅਤੇ ਤਲਵਾਰਾਂ ਦੇ ਪਰਸਪਰ ਭਿੜਨ ਤੋਂ ਹੋਇਆ ਖੜਕਾਰ। ੬. ਘਾਉ. ਜ਼ਖ਼ਮ। ੭. ਜੇਲ. ਕਾਰਾਗਾਰ. ਕੈਦਖਾਨਾ....
ਸੰ. ਯਾਦ੍ਰਿਸ਼ ਕ੍ਰਿ. ਵਿ- ਜੇਹਾ. ਜਿਸ ਪ੍ਰਕਾਰ ਦਾ. "ਜੈਸਾ ਸਤਿਗੁਰ ਸੁਣੀਦਾ ਤੈਸੋ ਹੀ ਮੈ ਡੀਠੁ." (ਵਾਰ ਰਾਮ ੨. ਮਃ ੫)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੂਰਜ ਦਾ ਸੇਵਕ. ਰਵਿ ਉਪਾਸਕ. ਸੌਰ। ੨. ਕਾਸ਼ੀ ਦਾ ਵਸਨੀਕ ਚਮਾਰ, ਜੋ ਰਾਮਾਨੰਦ ਦਾ ਚੇਲਾ ਸੀ. ਇਹ ਗਿਆਨ ਦੇ ਬਲ ਕਰਕੇ ਪਰਮਹੰਸ ਪਦਵੀ ਨੂੰ ਪ੍ਰਾਪਤ ਹੋਇਆ. ਰਵਿਦਾਸ ਕਬੀਰ ਦਾ ਸਮਕਾਲੀ ਸੀ. ਇਸ ਨੂੰ ਬਹੁਤ ਪੁਸ੍ਤਕਾਂ ਵਿੱਚ ਰੈਦਾਸ ਭੀ ਲਿਖਿਆ ਹੈ. ਰਵਿਦਾਸ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਕਹਿ ਰਵਿਦਾਸ ਖਲਾਸ ਚਮਾਰਾ." (ਗਉ) "ਰਵਿਦਾਸੁ ਜਪੈ ਰਾਮਨਾਮਾ." (ਸੋਰ)...