katakaकतक
ਸੰ. ਕਾਰ੍ਤਿਕ. ਸੰਗ੍ਯਾ- ਕੱਤਕ ਮਹੀਨਾ. ਕ੍ਰਿੱਤਿਕਾ ਨਛਤਰ ਵਾਲੀ ਪੂਰਣਮਾਸੀ ਹੋਣ ਕਰਕੇ ਇਹ ਸੰਗ੍ਯਾ ਹੈ. ਦੇਖੋ, ਕਤਿਕ.
सं. कार्तिक. संग्या- कॱतक महीना. क्रिॱतिका नछतर वाली पूरणमासी होण करके इह संग्या है. देखो, कतिक.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਸੂਰਜ ਦਾ ਇੱਕ ਰਾਸ਼ਿ ਤੇ ਰਹਿਣ ਦਾ ਸਮਾ ਅਤੇ ਚੰਦ੍ਰਮਾ ਦੇ ਦੋ ਪੱਖ. ਵਰ੍ਹੇ ਦਾ ਬਾਰ੍ਹਵਾਂ ਹਿੱਸਾ. ਦੇਖੋ, ਮਾਸ ੧। ੨. ਮਾਹਵਾਰੀ ਤਨਖ੍ਵਾਹ. "ਅਧਿਕ ਮਹੀਨੋ ਅਪਨ ਕਰਾਯੋ." (ਚਰਿਤ੍ਰ ੯੩)...
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਕਾਰ੍ਤਿਕ. ਦੇਖੋ, ਕਤਕ. "ਕਤਿਕ ਹੋਵੈ ਸਾਧੁ ਸੰਗ." ( ਮਾਝ ਬਾਰਹਮਾਹਾ) ੨. ਵਿ- ਕਿਤਨੇਕ. ਕਿਸ ਕ਼ਦਰ....