kataha, katahiकतह, कतहि
ਵ੍ਯ- ਕੁਤ- ਕੁਤੋ. "ਪਾਵਨ ਪਤਿਤ ਪੁਨੀਤ ਕਤਹ ਨਹੀ ਸੇਵੀਐ?" (ਫੁਨਹੇ ਮਃ ੫)#੨. ਕ੍ਰਿ. ਵਿ- ਕੁਤ੍ਰ ਕਿੱਥੇ. ਕਹਾਂ "ਪਿਰਹਿ ਬਿਹੂਨ ਕਤਹਿ ਸੁਖ ਪਾਏ?" (ਸੂਹੀ ਫਰੀਦ)
व्य- कुत- कुतो. "पावन पतित पुनीत कतह नही सेवीऐ?" (फुनहे मः ५)#२. क्रि. वि- कुत्रकिॱथे. कहां "पिरहि बिहून कतहि सुख पाए?" (सूही फरीद)
ਕ੍ਰਿ. ਵਿ- ਕਿੱਥੇ. ਕਹਾਂ. ਕਿੱਥੋਂ ਕਿਸ ਕਾਰਣ ਤੋਂ "ਤਨ ਨਿਜਰੂਪ ਕੁਤੋ ਤੁਮ ਲਹੇ." (ਗੁਪ੍ਰਸੂ)...
ਕ੍ਰਿ- ਪਾਉਣਾ. ਡਾਲਨਾ. "ਨਿਜ ਪਾਵਨ ਕੋ ਕਰੀਅਹਿ ਪਾਵਨ। ਜਿਸ ਤੇ ਹੋਇ ਸਦਨ ਮਮ ਪਾਵਨ." (ਗੁਪ੍ਰਸੂ) ਆਪਣੇ ਪੈਰਾਂ ਨੂੰ ਮੇਰੇ ਘਰ ਵਿੱਚ ਪਾਓ, ਜਿਸ ਤੋਂ ਉਹ ਪਵਿਤ੍ਰ ਹੋ ਜਾਵੇ। ੨. ਪੈਰਾਂ ਨੂੰ. ਚਰਣਾਂ ਨੂੰ. ਦੇਖੋ, ਪਾਵ. "ਪੁਨ ਧੋਵਹਿ ਪਾਵਨ." (ਗੁਪ੍ਰਸੂ) ੩. ਪੈਰਾਂ ਨਾਲ. ਪੈਰੋਂ ਸੇ. "ਪਾਵਨ ਧਾਵਨ ਸੁਆਮੀ ਸੁਖਪੰਥਾ." (ਕਾਨ ਮਃ ੫) ੪. ਪੈਂਦਾ ਹੈ. ਪੜਤਾ ਹੈ. "ਕੋ ਰੋਵੈ, ਕੋ ਹਸਿ ਹਸਿ ਪਾਵਨੁ." (ਆਸਾ ਮਃ ੫) ੫. ਸੰ. प्रपन्न- ਪ੍ਰਪੰਨ. ਵਿ- ਸ਼ਰਣਾਗਤ. ਸ਼ਰਨ ਆਇਆ. "ਗੋਤਮ ਨਾਰਿ ਅਹਲਿਆ ਤਾਰੀ, ਪਾਵਨ ਕੇਤਕ ਤਾਰੀਅਲੇ." (ਮਾਲੀ ਨਾਮਦੇਵ) ੬. ਸੰ. ਪਵਿਤ੍ਰ ਕਰਨ ਵਾਲਾ. "ਪਾਵਨ ਨਾਮ ਜਗਤ ਮੈ ਹਰਿ ਕੋ." (ਗਉ ਮਃ ੯) ੭. ਪਵਿਤ੍ਰ. ਸ਼ੁੱਧ. "ਪਾਵਨ ਚਰਨ ਪਖਾਰਨ ਕਰੇ." (ਗੁਪ੍ਰਸੂ) ੮. ਪੌਣਾਹਾਰੀ। ੯. ਸੰਗ੍ਯਾ- ਅਗਨਿ। ੧੦. ਜਲ. ੧੧. ਚੰਦਨ....
ਵਿ- ਡਿਗਿਆ ਹੋਇਆ। ੨. ਧਰਮ ਕਰਮ ਤੋਂ ਡਿਗਿਆ. ਪਾਪੀ. "ਪਤਿਤ ਪਵਿਤ੍ਰ ਲਈਏ ਕਰਿ ਅਪੁਨੇ." (ਗੂਜ ਮਃ ੫) ੩. ਜਾਤਿ ਤੋਂ ਡਿਗਿਆ. ਸਮਾਜੋਂ ਖ਼ਾਰਿਜ (ਕੱਢਿਆ). "ਪਤਿਤਜਾਤਿ ਉਤਮ ਭਇਆ." (ਸੂਹੀ ਮਃ ੪)...
ਸੰ. ਪੁਨੀਤ. ਵਿ- ਪਵਿਤ੍ਰ ਕੀਤਾ ਹੋਇਆ. ਪਵਿਤ੍ਰ. "ਸੁਣਤੇ ਪੁਨੀਤ ਕਿਹਤੇ ਪਵਿਤ." (ਅਨੰਦੁ) "ਪੇਖਤ ਹੀ ਪੁੰਨੀਤ ਹੋਈ." (ਸ. ਕਬੀਰ)...
ਵ੍ਯ- ਕੁਤ- ਕੁਤੋ. "ਪਾਵਨ ਪਤਿਤ ਪੁਨੀਤ ਕਤਹ ਨਹੀ ਸੇਵੀਐ?" (ਫੁਨਹੇ ਮਃ ੫)#੨. ਕ੍ਰਿ. ਵਿ- ਕੁਤ੍ਰ ਕਿੱਥੇ. ਕਹਾਂ "ਪਿਰਹਿ ਬਿਹੂਨ ਕਤਹਿ ਸੁਖ ਪਾਏ?" (ਸੂਹੀ ਫਰੀਦ)...
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਕ੍ਰਿ. ਵਿ- ਕਿੱਥੇ. ਕਹਾਂ....
ਕ੍ਰਿ. ਵਿ- ਕਿਸ ਥਾਂ। ਕਹਾਂ. ੨. ਕਿਸੀ ਜਗਾ. "ਰਹਣੁ ਕਿਥਾਊ ਨਾਹਿ." (ਸ. ਫਰੀਦ) "ਕਿਥੇ ਤੈਡੇ ਮਾਪਿਆ?" (ਸ. ਫਰੀਦ)...
ਦੇਖੋ, ਕਹਾ ੨....
ਸੰ. ਵਿਹੀਨ. ਵਿ- ਛੱਡਿਆ ਹੋਇਆ। ੨. ਵਰਜਿਆ ਹੋਇਆ। ੩. ਬਿਨਾ. ਰਹਿਤ. ਦੇਖੋ, ਅ਼. [بدۇن] ਬਦੂਨ. "ਪਿਰਹਿ ਬਿਹੂਨ ਕਤਹਿ ਸੁਖ ਪਾਏ?" (ਸੂਹੀ ਫਰੀਦ) "ਨਾਮ ਬਿਹੂਨੜਿਆ ਸੋ ਮਰਨਿ ਵਿਸ਼੍ਹਰਿ (ਆਸਾ ਮਃ ੫)...
ਵ੍ਯ- ਕੁਤ- ਕੁਤੋ. "ਪਾਵਨ ਪਤਿਤ ਪੁਨੀਤ ਕਤਹ ਨਹੀ ਸੇਵੀਐ?" (ਫੁਨਹੇ ਮਃ ੫)#੨. ਕ੍ਰਿ. ਵਿ- ਕੁਤ੍ਰ ਕਿੱਥੇ. ਕਹਾਂ "ਪਿਰਹਿ ਬਿਹੂਨ ਕਤਹਿ ਸੁਖ ਪਾਏ?" (ਸੂਹੀ ਫਰੀਦ)...
ਸੰਗ੍ਯਾ- ਸੁੱਖ. ਮੰਨਤ. "ਸੁਖ ਸੁਖੇਂਦੀ ਸਾ ਮੈ ਪਾਈ." (ਜੈਤ ਛੰਤ ਮਃ ੫) ਸੁਖ ਦੀ ਇੱਛਾ ਲਈ ਮੰਨਤ ਕਰਨ ਤੋਂ ਨਾਮ ਸੁਕ ਹੈ. ੨. ਸੰ. ਆਨੰਦ. "ਦੁਖ ਦਾਰੂ ਸੁਖ ਰੋਗ ਭਇਆ." (ਵਾਰ ਆਸਾ) ੩. ਦੇਖੋ, ਸਵੈਯੇ ਦਾ ਰੂਪ ੧੮.। ੪. ਜਲ. ਪਾਣੀ....
ਪ੍ਰਾਪਤ ਕੀਤੇ. "ਪਾਏ ਮਨੋਰਥ ਸਭਿ." (ਵਾਰ ਗੂਜ ੨. ਮਃ ੫) ੨. ਛਕੇ. ਖਾਂਦਾ ਹੈ. "ਭੋਜਨੁ ਨਾਨਕਾ ਵਿਰਲਾ ਪਾਏ ਕੋਇ" (ਵਾਰ ਰਾਮ ੧. ਮਃ ੩) ੩. ਕ੍ਰਿ. ਵਿ- ਪੈਰੀਂ. "ਲਗਿ ਸਤਿਗੁਰ ਪਾਏ." (ਭੈਰ ਮਃ ੫) ੪. ਪਾਯਹ ਦਾ ਬਹੁਵਚਨ. ਖੰਭੇ. ਥਮਲੇ। ੫. ਧਰਮ ਦੇ ਚਰਣ. "ਚਾਰ ਪਦਾਰਥ ਚਾਰੇ ਪਾਏ." (ਬਿਲਾ ਮਃ ੪) ੬. ਪਾਵੇ. ਡਾਲੇ. ਪਾਉਂਦਾ ਹੈ. "ਜੇਹਾ ਅੰਦਰਿ ਪਾਏ ਤੇਹਾ ਵਰਤੈ." (ਮਾਝ ਮਃ ੩) ੭. ਪਾਦਿੱਤੇ. ਡਾਲ ਦੀਏ. "ਨਿੰਦਕ ਦੁਸ਼ਟ ਸਭ ਪੈਰੀ ਪਾਏ." (ਵਾਰ ਸ੍ਰੀ ਮਃ ੫)...
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....
ਅ਼. [فرید] ਫ਼ਰੀਦ. ਵਿ- ਅਦੁਤੀ. ਲਾਸਾਨੀ। ੨. ਸੰਗ੍ਯਾ- ਇੱਕ ਮਹਾਤਮਾ ਸੰਤ, ਜਿਨ੍ਹਾਂ ਦੀ ਸੰਖੇਪ- ਕਥਾ ਇਹ ਹੈ-#ਸ਼ੇਖ਼ ਫ਼ਰੀਦ ਜੀ ਦਾ ਜਨਮ ਸ਼ੇਖ ਜਲਾਲੁੱਦੀਨ ਸੁਲੈਮਾਨ ਦੇ ਘਰ (ਜੋ ਇਸਲਾਮ ਦੇ ਦੂਜੇ ਖਲੀਫਾ ਉਮਰ ਦੀ ਸੰਤਾਨ ਵਿੱਚੋਂ ਸਨ), ਮਾਤਾ ਮਰਿਯਮ ਦੇ ਉਦਰ ਤੋਂ ਕੋਠੀਵਾਲ ਪਿੰਡ ਵਿੱਚ (ਜੋ ਹੁਣ ਚਾਵਲੀ ਮਸ਼ਾਯਖ਼ ਕਰਕੇ ਪ੍ਰਸਿੱਧ ਹੈ). ਸੰਮਤ ੧੨੩੧ (ਸਨ ੧੧੭੩) ਵਿੱਚ ਹੋਇਆ. ਆਪ ਖ਼੍ਵਾਜਾ ਕੁਤਬੁੱਦੀਨ ਬਖ਼ਤਯਾਰ ਕਾਕੀ ਦੇ ਮੁਰੀਦ ਹੋਏ. ਫਰੀਦ ਜੀ ਵੱਡੇ ਵਿਦ੍ਵਾਨ, ਮਹਾ ਤਿਆਗੀ, ਪਰਮ ਤਪਸ੍ਵੀ ਅਰ ਕਰਤਾਰ ਦੇ ਅਨੰਨ (ਅਨਨ੍ਯ) ਉਪਾਸਕ ਸਨ. ਆਪ ਨੇ ਅਜੋਧਨ ਵਿੱਚ (ਜੋ ਹੁਣ ਪਾਕਪਟਨ ਅਰਥਾਤ ਪਾਕਪੱਤਨ ਸੱਦੀਦਾ ਹੈ), ਰਹਾਇਸ਼ ਕੀਤੀ.#ਫ਼ਰੀਦ ਜੀ ਦੀ ਇੱਕ ਸ਼ਾਦੀ ਨਾਸਿਰੁੱਦੀਨ ਮਹ਼ਮੂਦ ਬਾਦਸ਼ਾਹ ਦਿੱਲੀ ਦੀ ਪੁਤ੍ਰੀ ਹਜ਼ਬਰਾ ਨਾਲ ਹੋਈ. ਜਿਸ ਨੂੰ ਉਨ੍ਹਾਂ ਨੇ ਦਰਵੇਸ਼ੀ ਲਿਬਾਸ ਪਹਿਨਾਕੇ ਆਪਣੇ ਸਾਥ ਰੱਖਿਆ. ਇਸ ਤੋਂ ਛੁੱਟ ਤਿੰਨ ਹੋਰ ਇਸਤ੍ਰੀਆਂ ਫਰੀਦ ਜੀ ਦੇ ਪਹਿਲਾਂ ਸਨ. ਆਪ ਦੇ ਪੰਜ ਪੁਤ੍ਰ, ਤਿੰਨ ਪੁਤ੍ਰੀਆਂ ਉਪਜੀਆਂ. ਸੰਮਤ ੧੩੨੩ (ਸਨ ੧੨੬੬) ਵਿੱਚ ਫਰੀਦ ਜੀ ਦਾ ਦੇਹਾਂਤ ਪਾਕਪਟਨ ਹੋਇਆ¹ ਅਰ ਉਨ੍ਹਾਂ ਦੀ ਗੱਦੀ ਪੁਰ ਵਡਾ ਬੇਟਾ ਦੀਵਾਨ ਬਦਰੁੱਦੀਨ ਸੁਲੈਮਾਨ ਬੈਠਾ.#ਫਰੀਦ ਜੀ ਦੀ ਵੰਸ਼ਾਵਲੀ ਇਉਂ ਹੈ:-:#ਸ਼ੇਖ਼ ਜਮਾਲੁੱਦੀਨ#।#ਬਾਬਾ ਫ਼ਰੀਦੁੱਦੀਨ ਮਸਊਦ ਸ਼ਕਰਗੰਜ#।#ਦੀਵਾਨ ਬਦਰੁੱਦੀਨ ਸੁਲੈਮਾਨ#।#ਖ਼੍ਵਾਜਾ ਦੀਵਾਨ ਪੀਰ ਅ਼ਲਾਉੱਦੀਨ (ਮੌਜੇ ਦਰਯਾ)#।#ਖ਼੍ਵਾਜਾ ਦੀਵਾਨ ਪੀਰ ਮੁਇ਼ਜ਼ੁੱਦੀਨ#।#ਖ਼੍ਵਾਜਾ ਦੀਵਾਨ ਪੀਰਫ਼ਜ਼ਲ#।#ਖ਼੍ਵਾਜਾ ਮੁਨੱਵਰਸ਼ਾਹ#।#ਦੀਵਾਨ ਪੀਰ ਬਹਾਉੱਦੀਨ (ਹਾਰੂੰ)#।#ਦੀਵਾਨੇ ਸ਼ੇਖ ਅਹ਼ਮਦ ਸ਼ਾਹ#।#ਦੀਵਾਨ ਪੀਰ ਅ਼ਤ਼ਾਉੱਲਾ#।#ਖ਼੍ਵਾਜਾ ਸ਼ੇਖ ਮੁਹ਼ੰਮਦ#।#ਸ਼ੇਖਬ੍ਰਹਮ (ਇਬਰਾਹੀਮ)#ਸ਼੍ਰੀ ਗੁਰੂ ਨਾਨਕਦੇਵ ਜੀ ਦੀ ਮੁਲਾਕਾਤ "ਸ਼ੇਖ਼ ਬ੍ਰਹਮ" (ਸ਼ੇਖ਼ ਇਬਰਾਹੀਮ ਜੀ) ਨਾਲ (ਜਿਨ੍ਹਾਂ ਦੇ ਨਾਮ ਫਰੀਦ ਸਾਨੀ, ਬਲਰਾਜਾ, ਸਾਲਿਸ ਫਰੀਦ ਆਦਿਕ ਹਨ) ਦੋ ਵਾਰ ਹੋਈ. ਪੁਰਾਣੀਆਂ ਸਾਖੀਆਂ ਅਤੇ ਨਾਨਕ ਪ੍ਰਕਾਸ਼ ਵਿੱਚ ਭੀ ਸ਼ੇਖਬ੍ਰਹਮ ਹੀ ਨਾਮ ਆਉਂਦਾ ਹੈ.#"ਸ਼ੇਖ਼ ਫਰੀਦ ਪਟਨ ਹੈ ਜਹਿੰਵਾ,#ਸ਼ੇਖ਼ਬ੍ਰਹਮ ਤਬ ਬਸਈ ਤਹਿੰਵਾ,#ਤਿਹ ਕੇ ਮਿਲਨ ਹੇਤ ਗਤਿਦਾਈ#ਦੋਇ ਕੋਸ ਪਰ ਬੈਠੇ ਜਾਈ."#(ਨਾਪ੍ਰ ਉੱਤਰਾ ਅਃ ੩੩)#ਫਰੀਦਸਾਨੀ ਦਾ ਦੇਹਾਂਤ ਸੰਮਤ ੧੬੧੦ ਵਿੱਚ ਹੋਇਆ ਹੈ. ਇਸ ਲਈ ਗੁਰੂ ਨਾਨਕ ਸ੍ਵਾਮੀ ਦੇ ਸਮਕਾਲੀ ਸਨ. ਸ਼ੇਖ਼ ਫਰੀਦ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ. ਦੇਖੋ, ਗ੍ਰੰਥਸਾਹਿਬ। ੩. ਸ਼ੇਖ ਫਰੀਦ ਜਹਾਂਗੀਰ ਦਾ ਖ਼ਜ਼ਾਨਚੀ, ਜਿਸ ਨੇ ਬਲਬਗੜ੍ਹ ਦੀ ਤਸੀਲ ਵਿੱਚ ਸਨ ੧੬੦੭ ਵਿੱਚ ਫਰੀਦਾਬਾਦ ਵਸਾਇਆ ਹੈ....