kanapatīकनपटी
ਸੰਗ੍ਯਾ- ਕੰਨ ਅਤੇ ਅੱਖ ਦੇ ਵਿਚਕਾਰ ਦਾ ਥਾਂ. ਪੁੜਪੁੜੀ। ੨. ਦੇਖੋ, ਕਨਫਟੀ.
संग्या- कंन अते अॱख दे विचकार दा थां. पुड़पुड़ी। २. देखो,कनफटी.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਕਰ੍ਣ ਸੰਗ੍ਯਾ- ਕਾਂਨ. ਸ਼੍ਰਵਣ. "ਦੇ ਕੰਨੁ ਸੁਣਹੁ ਅਰਦਾਸਿ ਜੀਉ." (ਸ੍ਰੀ ਮਃ ੫. ਪੈਪਾਇ) ੨. ਕੰਨ੍ਹਾਂ. ਕੰਧਾ. ਸ੍ਕੰਧ. ਦੇਖੋ, ਕੰਨਿ। ੩. ਸੰ. कण्व ਕਨ੍ਵ. ਇੱਕ ਰਿੱਖੀ, ਜਿਸ ਦੇ ਕਈ ਮੰਤ੍ਰ ਰਿਗਵੇਦ ਵਿੱਚ ਦੇਖੀਦੇ ਹਨ. ਇਹ ਮਾਲਿਨੀ ਨਦੀ ਦੇ ਕਿਨਾਰੇ ਰਹਿੰਦਾ ਸੀ. ਸ਼ਕੁੰਤਲਾ ਇਸੇ ਨੇ ਪਾਲੀ ਸੀ. ਰਾਜਾ ਦੁਸ੍ਯੰਤ ਨੇ ਕਨ੍ਵ ਦੇ ਹੀ ਆਸ਼੍ਰਮ ਵਿੱਚ ਸ਼ਕੁੰਤਲਾ ਨਾਲ ਸੰਬੰਧ ਜੋੜਿਆ ਸੀ. "ਸੇਸਨਾਗ ਅਰੁ ਕੰਨ ਰਿਖੀ." (ਜਸਭਾਮ) ੪. ਦੇਖੋ, ਕੰਨ੍ਹ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. आङ् ख्. ਧਾ- ਰੁੜ੍ਹਨਾ. ਲਟਕਣਾ. ਲਗੇ ਰਹਿਣਾ। ੨. ਸੰਗ੍ਯਾ- ਅਕ੍ਸ਼ਿ. ਅੱਖ. ਆਂਖ....
ਦੇਖੋ, ਬਿਚਕਾਰ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸੰਗ੍ਯਾ- ਕੰਨ ਅਤੇ ਮੱਥੇ ਦੇ ਵਿਚਕਾਰ ਦੀ ਥਾਂ. ਕਨਪਟੀ....
ਦੇਖੋ, ਕਨਕਟਾ- ਕਨਕਟੀ. "ਜੋਗਾਭ੍ਯਾਸੀ ਅਰੁ ਕਨਪਾਟੇ." (ਗੁਪ੍ਰਸੂ)...