kapataकपट
ਸੰ. ਸੰਗ੍ਯਾ- ਛਲ. ਫ਼ਰੇਬ. "ਕੂੜਿ ਕਪਟਿ ਕਿਨੈ ਨ ਪਾਇਓ." (ਸ੍ਰੀ ਮਃ ੪) ੨. ਦੇਖੋ, ਕਪਾਟ. "ਖੋਲਿ ਕਪਟ ਗੁਰੁ ਮੇਲੀਆ." (ਜੈਤ ਛੰਤ ਮਃ ੫) "ਨਾਨਕ ਮਿਲਹੁ ਕਪਟ ਦਰ ਖੋਲਹੁ." (ਤੁਖਾਰੀ ਬਾਰਹਮਾਹਾ)
सं. संग्या- छल. फ़रेब. "कूड़ि कपटि किनै न पाइओ." (स्री मः ४) २. देखो, कपाट. "खोलि कपट गुरु मेलीआ." (जैत छंत मः ५) "नानक मिलहु कपट दर खोलहु." (तुखारी बारहमाहा)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [فریب] ਸੰਗ੍ਯਾ- ਛਲ. ਕਪਟ। ੨. ਧੋਖਾ. ਜਾਲ....
ਝੂਠ ਕਰਕੇ. ਝੂਠ ਨਾਲ. "ਕੂੜਿ ਵਿਗੁਤੀ ਤਾ ਪਿਰਿ ਮੁਤੀ." (ਗਉ ਛੰਤ ਮਃ ੩) ਦੇਖੋ, ਕਪਟ। ੨. ਝੂਠੇ ਦਾ. "ਕੂੜਿ ਕੂੜੈ ਨੇਹੁ ਲਗਾ." (ਵਾਰ ਆਸਾ) ਝੂਠੇ ਦਾ ਝੂਠ ਨਾਲ (ਭਾਵ- ਅਸਤ੍ਯ ਪਦਾਰਥਾਂ ਨਾਲ) ਸਨੇਹ ਲੱਗਾ....
ਕਪਟ ਕਰਕੇ. ਕਪਟ ਤੋਂ. ਦੇਖੋ, ਕਪਟ ੧. ਅਤੇ ਨਿੰਮੁਨੀਆਦਾ....
ਸਰਵ- ਕਿਸੇ ਨੇ. "ਕਿਨੈ ਵਿਰਲੈ ਚਖਿ ਡੀਠੀ." (ਗਉ ਮਃ ੩)...
ਪ੍ਰਾਪਤ (ਹਾਸਿਲ) ਕੀਤਾ. "ਅਬ ਮੈ ਸੁਖ ਪਾਇਓ" (ਜੈਤ ਮਃ ੫) "ਹਰਿ ਪਾਇਅੜਾ ਬਡ ਭਾਗੀਈ." (ਗਉ ਮਃ ੪) "ਪਾਇਅੜੇ ਸਰਬ ਸੁਖਾ." (ਵਾਰ ਵਡ ਮਃ ੪) "ਪਾਇਆ ਨਿਹਚਲੁਥਾਨੁ." (ਵਾਰ ਗੂਜ ੨. ਮਃ ੫) ੨. ਭੋਜਨ ਛਕਿਆ, ਮੇਦੇ ਵਿੱਚ ਪਾਇਆ. "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਪਹਿਨਾਇਆ. ਪਰਿਧਾਨ ਕਰਾਇਆ, "ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ." (ਵਾਰ ਗਉ ੧. ਮਃ ੪) ਵਿਮੁਖ ਨੇ ਵਿਮੁਖ ਨੂੰ ਪਹਿਰਾਇਆ। ੪. ਫ਼ਾ. [پایا] ਪਾਯਾ. ਹਸ੍ਤੀ. ਹੋਂਦ. "ਗੁਰਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ." (ਆਸਾ ਕਬੀਰ) ੫. ਦੇਖੋ, ਪਾਯਹ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੰ. ਸੰਗ੍ਯਾ- ਜੋ ਕ ((ਹਵਾ) ਨੂੰ ਬਾਹਰ ਕੱਢੇ ਅਤੇ ਰੋਕੇ. ਕਵਾਟ. ਕਿਵਾੜ. ਤਖ਼ਤਾ। ੨. ਭਾਵ, ਅਗ੍ਯਾਨ। ੩. ਦਸਮਦ੍ਵਾਰ. ਤਾਲੂਆ। ੪. ਕ (ਜਲ) ਨਾਲ ਭਿੱਜਿਆ ਪਟ. ਧੋਤਾ ਹੋਇਆ ਗਿੱਲਾ ਪਰਨਾ, ਜੋ ਸੰਧਿਆ ਕਰਮ ਸਮੇਂ ਮੋਢਿਆਂ ਪੁਰ ਰੱਖਣਾ ਵਿਧਾਨ ਹੈ. "ਦੁਇ ਧੋਤੀ ਵਸਤ੍ਰ ਕਪਾਟੰ." (ਵਾਰ ਆਸਾ)...
ਖੋਲ੍ਹਕੇ. ਕੁਸ਼ਾਦਾ ਕਰਕੇ. "ਖੋਲਿ ਕਪਟ ਗੁਰਿ ਮੇਲੀਆ." (ਵਾਰ ਜੈਤ) ਕਪਾਟ ਖੋਲਕੇ ਮੇਲੀਆ. "ਦਰਸਨ ਦੀਜੈ ਖੋਲ੍ਹਿ ਕਿਵਾਰ." (ਬਿਲਾ ਕਬੀਰ)...
ਸੰ. ਸੰਗ੍ਯਾ- ਛਲ. ਫ਼ਰੇਬ. "ਕੂੜਿ ਕਪਟਿ ਕਿਨੈ ਨ ਪਾਇਓ." (ਸ੍ਰੀ ਮਃ ੪) ੨. ਦੇਖੋ, ਕਪਾਟ. "ਖੋਲਿ ਕਪਟ ਗੁਰੁ ਮੇਲੀਆ." (ਜੈਤ ਛੰਤ ਮਃ ੫) "ਨਾਨਕ ਮਿਲਹੁ ਕਪਟ ਦਰ ਖੋਲਹੁ." (ਤੁਖਾਰੀ ਬਾਰਹਮਾਹਾ)...
ਦੇਖੋ, ਗੁਰ ੩। ੨. ਸੰਗ੍ਯਾ- ਧਰਮਉਪਦੇਸ੍ਟ. ਧਰਮ ਦਾ ਆਚਾਰਯ. "ਗੁਰੁ ਈਸਰੁ ਗਰੁ ਗੋਰਖੁ ਬਰਮਾ." (ਜਪੁ) "ਤਿਨਿ ਕਉ ਕਿਆ ਉਪਦੇਸੀਐ ਜਿਨਿ ਗੁਰੁ ਨਾਨਕਦੇਉ?" (ਵਾਰ ਮਾਝ ਮਃ ੨)#ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਚਾਰ ਪ੍ਰਕਾਰ ਦੇ ਗੁਰੂ ਦੱਸੇ ਹਨ-#(ੳ) ਭ੍ਰਿੰਗੀਗੁਰੁ. ਭ੍ਰਿੰਗੀ ਖ਼ਾਸ ਜਾਤਿ ਦੇ ਕੀੜੇ ਨੂੰ ਆਪ ਜੇਹਾ ਕਰ ਲੈਂਦਾ ਹੈ, ਪਰ ਹਰੇਕ ਕ੍ਰਿਮਿ ਨੂੰ ਨਹੀਂ.#(ਅ) ਪਾਰਸ ਗੁਰੁ. ਲੋਹੇ ਨੂੰ ਸੋਨਾ ਕਰਦਾ ਹੈ, ਪਰ ਪਾਰਸਰੂਪ ਕਿਸੇ ਨੂੰ ਨਹੀਂ ਕਰਦਾ.#(ੲ) ਵਾਮਨਚੰਦਨ ਗੁਰੁ. ਖ਼ਾਸ ਰੁੱਤ ਵਿੱਚ ਪਾਸ ਦੇ ਬਿਰਛਾਂ ਨੂੰ ਸੁਗੰਧਿ ਵਾਲਾ ਕਰ ਦਿੰਦਾ ਹੈ, ਪਰ ਸਾਰੀ ਰੁੱਤਾਂ ਵਿੱਚ ਨਹੀਂ ਅਤੇ ਬਾਂਸ ਨੂੰ ਕਿਸੇ ਰੁੱਤ ਵਿੱਚ ਭੀ ਸੁਗੰਧਿ ਵਾਲਾ ਨਹੀਂ ਕਰਦਾ.#(ਸ) ਦੀਪਕ ਗੁਰੁ. ਆਪਣੇ ਤੁੱਲ ਹੀ ਦੂਜੇ ਦੀਪਕ ਨੂੰ ਜੋਤਿਵਾਲਾ ਕਰ ਦਿੰਦਾ ਹੈ। ੩. ਵ੍ਰਿਹਸਪਤਿ। ੪. ਉਸਤਾਦ. ਵਿਦ੍ਯਾ ਦੱਸਣ ਵਾਲਾ। ੫. ਦੋ ਮਾਤ੍ਰਾ ਵਾਲਾ ਅੱਖਰ. ਲਘੁ ਨਾਲੋਂ ਦੂਣਾ ਸਮਾਂ ਜਿਸ ਦੇ ਉੱਚਾਰਣ ਵਾਸਤੇ ਲੱਗੇ ਉਹ "ਗੁਰੁ" ਹੈ. ਕੰਨਾ, ਬਿਹਾਰੀ, ਦੋਲੈਂਕੇ, ਏਲਾਂ, ਦੁਲਾਈਆਂ, ਹੋੜਾ, ਕਨੌੜਾ, ਬਿੰਦੀ (ਅਨੁਸ੍ਵਾਰ ਅਥਵਾ ਟਿੱਪੀ) ਵਿਸਰਗ, ਇਜਾਫ਼ਤ ਅਤੇ ਅਧਿਕ ਵਾਲਾ ਅੱਖਰ ਗੁਰੁ ਹੁੰਦਾ ਹੈ. ਪਦ ਵਿੱਚ ਦੁੱਤ (ਦ੍ਵਿਤ੍ਵ) ਅਖਰ ਦੇ ਆਦਿ ਦਾ ਅੱਖਰ ਲਘੁ ਭੀ ਗੁਰੁ ਮੰਨਿਆ ਜਾਂਦਾ ਹੈ, ਜੈਸੇ "ਸ਼ਤ੍ਰੁ ਮਿਤ੍ਰ" ਵਿੱਚ "ਸ਼" ਅਤੇ "ਮਿ" ਗੁਰੂ ਹਨ. ਜੇ ਸੰਯੋਗੀ ਅੱਖਰ ਤੋਂ ਪਹਿਲੇ ਲਘੁ ਉੱਪਰ ਉੱਚਾਰਣ ਸਮੇਂ ਦਬਾਉ ਨਾ ਪਵੇ, ਤਦ ਗੁਰੁ ਨਹੀਂ ਹੁੰਦਾ, ਉਹ ਲਘੁ ਹੀ ਰਹਿੰਦਾ ਹੈ, ਜੈਸੇ- ਕ੍ਸ਼ਿਪ੍ਰ ਅਤੇ ਕਨ੍ਹੈਯਾ ਪਦ ਦਾ "ਕ੍ਸ਼" ਅਤੇ "ਕ" ਗੁਰੁ ਨਹੀਂ.#ਕਦੇ ਕਦੇ ਛੰਦ ਦੇ ਪਾਠ ਨੂੰ ਸਹੀ ਰੱਖਣ ਵਾਸਤੇ ਲਘੁ ਨੂੰ ਗੁਰੁ ਕਰਕੇ ਪੜ੍ਹੀਦਾ ਅਤੇ ਲਿਖੀਦਾ ਹੈ, ਜੈਸੇ- "ਨਾਥ ਨਿਰੰਜਨ ਤ੍ਵ ਸਰਨ." ਇਸ ਵਾਕ ਵਿੱਚ "ਤ੍ਵ" ਲਘੁ ਹੈ, ਪਰੰਤੁ ਛੱਪਯ ਦੀ ਮਾਤ੍ਰਾ ਪੂਰਨ ਕਰਨ ਲਈ "ਤਨਐ" ਪੜ੍ਹੀਦਾ ਹੈ, ਇਵੇਂ ਹੀ "ਰੱਛਾ ਹੋਇ ਤਾਂਹਿ ਸਭ ਕਾਲਾ। ਦੁਸ੍ਟ ਅਰਿਸ੍ਟ ਟਰਹਿਂ ਤਤਕਾਲਾ." ਇਸ ਥਾਂ ਕਾਲ ਅਤੇ ਤਤਕਾਲ ਦਾ "ਲ" ਦੀਰਘ ਲਿਖਿਆ ਹੈ.#ਗੁਰੁ ਦੇ ਨਾਮ ਗ, ਗੁ, ਗੋ, ਦੀਹ ਅਤੇ ਦੀਰਘ ਹਨ, ਇਸ ਦੀਆਂ ਮਾਤ੍ਰਾਂ ਦੋ ਗਿਣੀਆਂ ਜਾਂਦੀਆਂ ਹਨ ਅਤੇ ਲਿਖਣ ਦਾ ਸੰਕੇਤ ਇਹ "" ਹੈ।#੬. ਪਿਤਾ। ੭. ਰਾਜਾ। ੮. ਗੁਰੂ ਨਾਨਕਦੇਵ। ੯. ਪਾਰਬ੍ਰਹਮ. ਕਰਤਾਰ। ੧੦. ਵਿ- ਵਜ਼ਨਦਾਰ. ਭਾਰੀ। ੧੧. ਲੰਮਾ ਚੌੜਾ। ੧੨. ਸੰਗ੍ਯਾ- ਕਿਸੇ ਅਰਥ ਅਥਵਾ ਸਿੱਧਾਂਤ ਦੀ ਤਾਲਿਕਾ (ਕੁੰਜੀ)....
ਸੰ. ਜਯਤਿ. ਸੰਗ੍ਯਾ- ਵਿਜਯ. ਜੀਤ. ਫ਼ਤੇ। ੨. ਗੁਰੂ ਅਰਜਨ ਸਾਹਿਬ ਦਾ ਸਿੱਖ, ਜੋ ਸਿੰਗਾਰੂ ਦਾ ਭਾਈ ਸੀ. ਇਸ ਨੇ ਗੁਰੂ ਹਰਿਗੋਬਿੰਦ ਸਾਹਿਬ ਦੀ ਸੈਨਾ ਵਿੱਚ ਭਰਤੀ ਹੋਕੇ ਵਡੀ ਵੀਰਤਾ ਦਿਖਾਈ। ੩. ਜੈਤ ਸੇਠ ਗੁਰੂ ਹਰਿਗੋਬਿੰਦ ਸਾਹਿਬ ਦਾ ਸੇਵਕ. ਜਗਤ ਸੇਠ ਇਸ ਤੋਂ ਭਿੰਨ ਹੈ। ੪. ਦੇਖੋ, ਨਾਰਾਯਣਾ। ੫. ਦੇਖੋ, ਪਟਨਾ....
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਸੰਗ੍ਯਾ- ਤੁਖਾਰ ਦੇਸ਼ ਦਾ ਵਸਨੀਕ। ੨. ਤੁਖਾਰ ਦੀ ਘੋੜੀ। ੩. ਘੋੜੀ. ਦੇਖੋ, ਤੁਖਾਈ ੨। ੪. ਸੰਪੂਰਣ ਜਾਤਿ ਦੀ ਇੱਕ ਰਾਗਿਣੀ, ਜਿਸ ਦਾ ਗ੍ਰਹ ਸੁਰ ਸੜਜ, ਵਾਦੀ ਰਿਸਭ, ਪੰਚਮ ਸੰਵਾਦੀ ਅਤੇ ਮੱਧਮ, ਅਨੁਵਾਦੀ ਹੈ. ਇਸ ਵਿੱਚ ਦੋਵੇਂ ਗਾਂਧਾਰ ਅਤੇ ਦੋਵੇਂ ਮੱਧਮ ਲਗਦੇ ਹਨ. ਗਾਉਣ ਦਾ ਵੇਲਾ ਚਾਰ ਘੜੀ ਦਿਨ ਚੜ੍ਹੇ ਹੈ.#ਸ ਰਾ ਗ ਗਾ ਮ ਮਾ ਪ ਧਾ ਨ.#ਕਈਆਂ ਨੇ ਪੰਚਮ ਵਰਜਿਤ ਮੰਨਕੇ ਤੁਖਾਰੀ ਸਾੜਵ ਲਿਖੀ ਹੈ. ਸੜਜ ਗਾਂਧਾਰ ਨਿਸਾਦ ਸ਼ੁੱਧ, ਰਿਸਭ ਧੈਵਤ ਕੋਮਲ ਅਤੇ ਮੱਧਮ ਤੀਵ੍ਰ ਹੈ. ਇਸ ਹਾਲਤ ਵਿੱਚ ਮੱਧਮ ਵਾਦੀ. ਸੜਜ ਸੰਵਾਦੀ ਹੈ. ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਤੁਖਾਰੀ ਦਾ ਨੰਬਰ ਬਾਈਹਵਾਂ ਹੈ....
ਵਿ- ਬਾਰਾਂ ਮਹੀਨਿਆਂ ਵਿੱਚ ਹੋਣ ਵਾਲਾ। ੨. ਸੰਗ੍ਯਾ- ਓਹ ਕਾਵ੍ਯ, ਜਿਸ ਵਿੱਚ ਬਾਰਾਂ ਮਹੀਨਿਆਂ ਦਾ ਵਰਣਨ ਹੋਵੇ. ਮਾਝ ਰਾਗ ਵਿੱਚ ਗੁਰੂ ਅਰਜਨ ਦੇਵ ਜੀ ਦੀ ਰਚਨਾ, ਤੁਖਾਰੀ ਵਿਚ ਜਗਤਗੁਰੂ ਨਾਨਕ ਸ੍ਵਾਮੀ ਦਾ ਮਨੋਹਰ ਕਾਵ੍ਯ, ਅਤੇ ਦਸਮਗ੍ਰੰਥ ਦੇ ਕ੍ਰਿਸ਼ਨਾਵਤਾਰ ਵਿੱਚ ਬਾਰਹਮਾਹੇ ਦੇਖੇ ਜਾਂਦੇ ਹਨ. ਸੰਮਤ ੧੮੭੭ ਵਿੱਚ ਪ੍ਰੇਮੀ ਵੀਰਸਿੰਘ ਨੇ ਅਰਿੱਲ ਅਤੇ ਰੂਪਚੌਪਾਈ ਛੰਦ ਵਿਚੋਂ ਇੱਕ ਬਾਰਹਮਾਹਾ ਰਚਿਆ ਹੈ, ਜਿਸ ਦੀ ਰਹਾਉ (ਟੇਕ) ਦੀ ਤੁਕ ੯. ਮਾਤ੍ਰਾ ਦੀ ਹੈ ਅਤੇ ਮਹੀਨੇ ਦੇ ਅੰਤ ਦਾ ਚਰਣ ੪੦ ਮਾਤ੍ਰਾ ਦਾ ਹੈ, ਜਿਸ ਦੇ ਬਿਸ਼੍ਰਾਮ ੧੩- ੧੬- ੧੧ ਮਾਤ੍ਰਾ ਪੁਰ ਹਨ.#ਉਦਾਹਰਣ-#ਚੜ੍ਹੇ ਵਿਸਾਖ ਵਰਮ ਨਹਿ ਜਾਂਦਾ,#ਦਹ ਦਿਸ ਵੇਖਾਂ ਪੰਥ ਗੁਰਾਂ ਦਾ,#ਕੂੰਜਾਂ ਵਾਂਝ ਫਿਰਾਂ ਕੁਰਲਾਂਦਾ,#ਮੇਲੀਂ ਮਹਿਰਮਕਾਰ ਦਿਲਾਂ ਦਾ,#ਪਲ ਪਲ ਬੀਤੇ ਸੈ ਵਰ੍ਹਿਆਂ ਦਾ,#ਗੁਰੁ ਤੇ ਵੀਰ ਸਿੰਘ ਬਲਿਹਾਰੀ,#ਗੁਰੁ ਗੋਬਿੰਦ ਸਿੰਘ ਹਰਿ ਔਤਾਰੀ,#ਸਤਗੁਰੁ ਮਾਨ ਮੁਕੰਦ ਮੁਰਾਰੀ,#ਸਾਨੂੰ ਦਰਸਨ ਦੇ ਇਕ ਵਾਰੀ,#ਜੁਗ ਜੁਗ ਜੀਵਨ ਕੇਸਾਧਾਰੀ,#ਮੇਰੇ ਬਖਸ਼ੀਂ ਔਗੁਣ ਭਾਰੀ, ਤਾਣ ਰਖੀਂਵਦਾ,#ਫੁਨ ਹਰੀ ਸੁ ਹਰਿ ਦੀ ਸਰਣ,#ਗੁਬਿੰਦ ਸਿੰਘ ਕ੍ਰੋੜ ਬ੍ਰਿੰਦ ਅਘਹਰਣ,#ਜੁਗੋਜੁਗ ਜਾਣੀਏ....