kaparēकपरे
ਕਪੜਾ ਦਾ ਬਹੁ ਵਚਨ. "ਮੈਲੇ ਕਪਰੇ ਕਹਾਲਉ ਧੋਵਉ." (ਮਲਾ ਰਵਿਦਾਸ) ਭਾਵ, ਮਲੀਨ ਅੰਤਹਕਰਣ.
कपड़ा दा बहु वचन. "मैले कपरे कहालउ धोवउ." (मला रविदास) भाव, मलीन अंतहकरण.
ਸੰ. ਕਰ੍ਪਟ. ਸੰਗ੍ਯਾ- ਵਸਤ੍ਰ. ਪਟ. "ਕਪੜੁ ਰੂਪ ਸੁਹਾਵਣਾ." (ਵਾਰ ਆਸਾ) ੨. ਖ਼ਿਲਤ. "ਸਿਫਤਿ ਸਲਾਹ ਕਪੜਾ ਪਾਇਆ." (ਵਾਰ ਮਾਝ ਮਃ ੧) ੩. ਭਾਵ, ਦੇਹ. ਸ਼ਰੀਰ. "ਕਰਮੀ ਆਵੈ ਕਪੜਾ." (ਜਪੁ) "ਪਰਹਰਿ ਕਪੜੁ ਜੇ ਪਿਰ ਮਿਲੈ." (ਵਾਰ ਸੋਰ ਮਃ ੧) ਇਸ ਥਾਂ ਪਾਖੰਡ ਭੇਸ (ਵੇਸ) ਦੇ ਤ੍ਯਾਗ ਤੋਂ ਭਾਵ ਹੈ....
ਸੰ. ਵਿ- ਬਹੁਤ. ਅਨੇਕ. "ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢੰਢੋਲਿ." (ਸੁਖਮਨੀ)...
ਸੰਗ੍ਯਾ- ਕਥਨ. ਕਹਿਣਾ. ਦੇਖੋ, ਵਚ ਧਾ। ੨. ਵਾਕ। ੩. ਵ੍ਯਾਕਰਣ ਅਨੁਸਾਰ ਨਾਮ ਅਥਵਾ ਵਿਕਾਰੀ ਸ਼ਬਦ ਦੀ ਗਿਣਤੀ ਪ੍ਰਗਟ ਕਰਨ ਵਾਲਾ ਚਿੰਨ੍ਹ Number. ਜੈਸੇ- ਇੱਕ ਵਚਨ ਰਾਮ, ਦ੍ਵਿਵਚਨ ਰਾਮੌ, ਬਹੁ ਵਚਨ ਰਾਮਾਃ ਘੋੜਾ ਇੱਕ ਵਚਨ, ਘੋੜੇ ਬਹੁਵਚਨ. ਪੰਜਾਬੀ ਵਿੱਚ ਦ੍ਵਿਵਚਨ ਨਹੀਂ ਹੋਇਆ ਕਰਦਾ....
ਕਪੜਾ ਦਾ ਬਹੁ ਵਚਨ. "ਮੈਲੇ ਕਪਰੇ ਕਹਾਲਉ ਧੋਵਉ." (ਮਲਾ ਰਵਿਦਾਸ) ਭਾਵ, ਮਲੀਨ ਅੰਤਹਕਰਣ....
ਸੰਗ੍ਯਾ- ਕੰਡੇਦਾਰ ਝਾੜ। ੨. ਫੋੜਾ। ੩. ਸੰ. ਚਮੜਾ। ੪. ਬਿੱਛੂ ਦਾ ਕੰਡਾ....
ਸੂਰਜ ਦਾ ਸੇਵਕ. ਰਵਿ ਉਪਾਸਕ. ਸੌਰ। ੨. ਕਾਸ਼ੀ ਦਾ ਵਸਨੀਕ ਚਮਾਰ, ਜੋ ਰਾਮਾਨੰਦ ਦਾ ਚੇਲਾ ਸੀ. ਇਹ ਗਿਆਨ ਦੇ ਬਲ ਕਰਕੇ ਪਰਮਹੰਸ ਪਦਵੀ ਨੂੰ ਪ੍ਰਾਪਤ ਹੋਇਆ. ਰਵਿਦਾਸ ਕਬੀਰ ਦਾ ਸਮਕਾਲੀ ਸੀ. ਇਸ ਨੂੰ ਬਹੁਤ ਪੁਸ੍ਤਕਾਂ ਵਿੱਚ ਰੈਦਾਸ ਭੀ ਲਿਖਿਆ ਹੈ. ਰਵਿਦਾਸ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਕਹਿ ਰਵਿਦਾਸ ਖਲਾਸ ਚਮਾਰਾ." (ਗਉ) "ਰਵਿਦਾਸੁ ਜਪੈ ਰਾਮਨਾਮਾ." (ਸੋਰ)...
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਵਿ- ਮੈਲਾ. ਦੇਖੋ, ਮਲਿਨ....
ਸੰ. अन्तः करण. ਸੰਗ੍ਯਾ- ਅੰਤਰ ਦੀ ਇੰਦ੍ਰੀ (ਇੰਦ੍ਰਿਯ) ਜਿਸ ਦੇ ਸੰਜੋਗ ਨਾਲ ਬਾਹਰਲੀਆਂ ਇੰਦ੍ਰੀਆਂ ਕਾਰਜ ਕਰਦੀਆਂ ਹਨ. ਇਸ ਦੇ ਚਾਰ ਭੇਦ ਹਨ-#੧. ਮਨ, ਜਿਸ ਕਰਕੇ ਸੰਕਲਪ ਵਿਕਲਪ ਫੁਰਦੇ ਹਨ.#੨. ਬੁੱਧਿ, ਜਿਸਤੋਂ ਵਿਚਾਰ ਅਤੇ ਨਿਸ਼ਚਾ ਹੁੰਦਾ ਹੈ.#੩. ਚਿੱਤ, ਜਿਸ ਕਰਕੇ ਸ੍ਮਰਣ (ਚੇਤਾ) ਹੁੰਦਾ ਹੈ.#੪. ਅਹੰਕਾਰ, ਜਿਸ ਤੋਂ ਪਦਾਰਥਾਂ ਨਾਲ ਆਪਣਾ ਸੰਬੰਧ ਹੁੰਦਾ ਹੈ. ਮਮਤ੍ਵ. ਮਮਤਾ. ਸਤਿਗੁਰੂ ਨਾਨਕ ਦੇਵ ਨੇ ਜਪੁ ਜੀ ਵਿੱਚ ਇਨ੍ਹਾਂ ਦਾ ਜਿਕਰ ਕੀਤਾ ਹੈ- "ਤਿਥੈ ਘੜੀਐ ਸੁਰਤਿ (ਚਿੱਤ) ਮਤਿ (ਮਮਤ੍ਵ- ਅਹੰਕਾਰ) ਮਨਿ, ਬੁਧਿ."...